PUNJABMAILUSA.COM

ਅੰਡਰ-19 ਵਿਸ਼ਵ ਕੱਪ 2018 : ਭਾਰਤ ਚੌਥੀ ਵਾਰ ਬਣਿਆ ਵਿਸ਼ਵ ਕਪ ਵਿਜੇਤਾ

 Breaking News

ਅੰਡਰ-19 ਵਿਸ਼ਵ ਕੱਪ 2018 : ਭਾਰਤ ਚੌਥੀ ਵਾਰ ਬਣਿਆ ਵਿਸ਼ਵ ਕਪ ਵਿਜੇਤਾ

ਅੰਡਰ-19 ਵਿਸ਼ਵ ਕੱਪ 2018 : ਭਾਰਤ ਚੌਥੀ ਵਾਰ ਬਣਿਆ ਵਿਸ਼ਵ ਕਪ ਵਿਜੇਤਾ
February 03
09:47 2018

ਨਵੀਂ ਦਿੱਲੀ, 3 ਫਰਵਰੀ (ਪੰਜਾਬ ਮੇਲ)- ਅੰਡਰ-19 ਵਿਸ਼ਵ ਕੱਪ 2018 ਵਿਚ ਭਾਰਤ ਨੇ ਆਸਟਰੇਲੀਆ ਨੂੰ ਹਰਾ ਕੇ ਖਿਤਾਬ ਆਪਣੇ ਨਾਮ ਕਰ ਲਿਆ। ਇਸ ਮੈਚ ਵਿਚ ਆਸਟਰੇਲੀਆ ਨੇ ਪਹਿਲਾਂ ਬੱਲੇਬਾਜੀ ਕਰਦੇ ਹੋਏ 216 ਦੌੜਾਂ ਬਣਾਈਆਂ ਅਤੇ ਭਾਰਤੀ ਬੱਲੇਬਾਜਾਂ ਨੇ 217 ਦੌੜਾਂ ਦੀ ਚੁਣੋਤੀ ਦਾ ਪਿੱਛਾ 38.5 ਓਵਰਾਂ ਵਿਚ 02 ਵਿਕਟਾਂ ਗੁਆ ਕੇ ਹੀ ਕਰ ਲਿਆ। ਫਾਈਨਲ ਮੁਕਾਬਲੇ ਵਿਚ ਭਾਰਤ ਵੱਲੋਂ ਮਨਜੋਤ ਕਾਲਰਾ ਨੇ ਸੈਂਕੜੀਏ ਪਾਰੀ ਖੇਡ ਕੇ ਟੀਮ ਇੰਡੀਆ ਨੂੰ ਚੈਂਪੀਅਨ ਬਣਾ ਦਿੱਤਾ। ਇਸ ਵਿਸ਼ਵ ਕੱਪ ਨੂੰ ਜਿੱਤਦੇ ਹੀ ਭਾਰਤ ਨੇ ਇਕ ਵਿਸ਼ਵ ਰਿਕਾਰਡ ਵੀ ਬਣਾ ਦਿੱਤਾ।
ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ
ਵਿਸ਼ਵ ਕ੍ਰਿਕਟ ‘ਚ ਇਹ ਚੌਥਾ ਮੌਕਾ ਰਿਹਾ ਜਦੋਂ ਭਾਰਤੀ ਟੀਮ ਨੇ ਅੰਡਰ-19 ਵਿਸ਼ਵ ਕੱਪ ਦੀ ਟਰਾਫੀ ਚੁੱਕੀ। ਭਾਰਤੀ ਟੀਮ ਹੁਣ ਇਸ ਖਿਤਾਬ ਨੂੰ ਸਭ ਤੋਂ ਜ਼ਿਆਦਾ ਵਾਰ ਜਿੱਤਣ ਵਾਲੀ ਟੀਮ ਵੀ ਬਣ ਗਈ ਹੈ। 2018 ਤੋਂ ਪਹਿਲਾਂ ਭਾਰਤ ਨੇ ਮੁਹੰਮਦ ਕੈਫ (2002), ਵਿਰਾਟ ਕੋਹਲੀ (2008) ਅਤੇ ਮੁਕਤ ਚੰਦ (2012) ਦੀ ਕਪਤਾਨੀ ਵਿਚ ਇਹ ਖਿਤਾਬ ਆਪਣੇ ਨਾਮ ਕੀਤਾ ਸੀ। ਭਾਰਤ ਬਾਅਦ ਸਭ ਤੋਂ ਜ਼ਿਆਦਾ ਵਾਰ ਅੰਡਰ-19 ਵਿਸ਼ਵ ਕੱਪ ਆਸਟਰੇਲੀਆ ਦੀ ਟੀਮ ਨੇ ਜਿੱਤਿਆ ਹੈ। ਆਸਟਰੇਲੀਆ ਦੀ ਟੀਮ ਨੇ ਤਿੰਨ ਵਾਰ ਇਸ ਟਰਾਫੀ ਨੂੰ ਚੁੱਕਿਆ ਹੈ। ਆਸਟਰੇਲੀਆ ਨੇ 1988, 2002 ਅਤੇ 2010 ਵਿਚ ਵਿਸ਼ਵ ਕੱਪ ਖਿਤਾਬ ਜਿੱਤਿਆ ਸੀ।
ਇੱਥੇ ਵੀ ਕੋਈ ਨਹੀਂ ਭਾਰਤ ਤੋਂ ਅੱਗੇ
ਅੰਡਰ 19 ਵਿਸ਼ਵ ਕੱਪ ਦੇ ਇਤਿਹਾਸ ਵਿਚ ਟੀਮ ਇੰਡੀਆ ਸਭ ਤੋਂ ਜ਼ਿਆਦਾ ਫਾਈਨਲ ਖੇਡਣ ਵਾਲੀ ਟੀਮ ਬਣ ਗਈ ਹੈ। ਭਾਰਤੀ ਟੀਮ ਨੇ 6 ਵਾਰ ਅੰਡਰ 19 ਵਿਸ਼ਵ ਕੱਪ ਦਾ ਫਾਈਨਲ ਖੇਡਿਆ ਹੈ। 2002, 2006, 2008, 2012, 2016 ਅਤੇ 2018 ਵਿਚ ਇਸ ਟੂਰਨਾਮੈਂਟ ਦੇ ਫਾਈਨਲ ਤੱਕ ਦਾ ਸਫਰ ਤੈਅ ਕੀਤਾ ਹੈ। ਭਾਰਤ ਨੇ 2000, 2008, 2012 ਅਤੇ 2018 ਵਿਚ ਇਹ ਖਿਤਾਬ ਆਪਣੇ ਨਾਮ ਕੀਤਾ। 2006 ਅਤੇ 2016 ਵਿਚ ਟੀਮ ਇੰਡੀਆ ਫਾਈਨਲ ਵਿਚ ਤਾਂ ਪਹੁੰਚੀ ਸੀ, ਪਰ ਉਹ ਇਸ ਟਰਾਫੀ ਨੂੰ ਨਹੀਂ ਉਠਾ ਪਾਈ ਸੀ। ਭਾਰਤ ਤੋਂ ਬਾਅਦ ਪਾਕਿਸਤਾਨ ਅਤੇ ਆਸਟਰੇਲੀਆ ਨੇ ਇਸ ਟੂਰਨਾਮੈਂਟ ਵਿਚ ਸਭ ਤੋਂ ਜ਼ਿਆਦਾ ਵਾਰ ਖਿਤਾਬੀ ਮੁਕਾਬਲੇ ਖੇਡੇ ਹਨ। ਇਨ੍ਹਾਂ ਦੋਨਾਂ ਟੀਮਾਂ ਨੇ ਪੰਜ-ਪੰਜ ਵਾਰ ਅੰਡਰ 19 ਵਿਸ਼ਵ ਕੱਪ ਫਾਈਨਲ ਵਿਚ ਸ਼ਿਰਕਤ ਕੀਤੀ ਹੈ।
ਆਸਟਰੇਲੀਆ ਨੂੰ ਫਾਈਨਲ ਵਿਚ ਸਿਰਫ ਭਾਰਤ ਨੇ ਹੀ ਹਰਾਇਆ
ਇਸ ਟੂਰਨਾਮੈਂਟ ਦੇ ਫਾਈਨਲ ਵਿਚ ਆਸਟਰੇਲੀਆ ਨੂੰ ਮਾਤ ਦੇਣ ਵਾਲਾ ਇਕਲੌਤਾ ਦੇਸ਼ ਭਾਰਤ ਹੀ ਹੈ। ਭਾਰਤ ਅਤੇ ਆਸਟਰੇਲੀਆ ਦਰਮਿਆਨ ਦੋ ਵਾਰ ਅੰਡਰ 19 ਵਿਸ਼ਵ ਕੱਪ ਦਾ ਖਿਤਾਬ ਮੁਕਾਬਲਾ ਖੇਡਿਆ ਗਿਆ ਹੈ ਅਤੇ ਦੋਨੋਂ ਹੀ ਵਾਰ ਟੀਮ ਇੰਡੀਆ ਨੇ ਕੰਗਾਰੂਆਂ ਨੂੰ ਧੂਲ ਚਟਾ ਕੇ ਟਰਾਫੀ ਆਪਣੇ ਨਾਮ ਕੀਤੀ ਹੈ। 2018 ਤੋਂ ਪਹਿਲਾਂ 2012 ਵਿਚ ਵੀ ਇਨ੍ਹਾਂ ਦੋਨਾਂ ਟੀਮਾਂ ਦਾ ਸਾਹਮਣਾ ਅੰਡਰ 19 ਵਿਸ਼ਵ ਕੱਪ ਦੇ ਫਾਈਨਲ ਵਿਚ ਹੋਇਆ ਸੀ। ਉਸ ਮੁਕਾਬਲੇ ਵਿਚ ਭਾਰਤ ਨੇ ਕੰਗਾਰੂਆਂ ਨੂੰ 6 ਵਿਕਟਾਂ ਨਾਲ ਮਾਤ ਦੇ ਕੇ ਵਿਸ਼ਵ ਕੱਪ ਜਿੱਤ ਲਿਆ ਸੀ। ਉਹ ਪਹਿਲਾ ਮੌਕਾ ਸੀ ਜਦੋਂ ਕਿਸੇ ਟੀਮ ਨੇ ਅੰਡਰ 19 ਵਿਸ਼ਵ ਕੱਪ ਦੇ ਫਾਈਨਲ ਵਿਚ ਆਸਟਰੇਲੀਆ ਨੂੰ ਮਾਤ ਦਿੱਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article