PUNJABMAILUSA.COM

ਅੰਤਰਰਾਸ਼ਟਰੀ ਪੱਧਰ ‘ਤੇ ਸਿਰਦਰਦ ਬਣਦੇ ਜਾ ਰਹੇ ਹਨ ਟਰੰਪ ਦੇ ਫੈਸਲੇ

ਅੰਤਰਰਾਸ਼ਟਰੀ ਪੱਧਰ ‘ਤੇ ਸਿਰਦਰਦ ਬਣਦੇ ਜਾ ਰਹੇ ਹਨ ਟਰੰਪ ਦੇ ਫੈਸਲੇ

ਅੰਤਰਰਾਸ਼ਟਰੀ ਪੱਧਰ ‘ਤੇ ਸਿਰਦਰਦ ਬਣਦੇ ਜਾ ਰਹੇ ਹਨ ਟਰੰਪ ਦੇ ਫੈਸਲੇ
December 08
13:37 2017

ਵਾਸ਼ਿੰਗਟਨ, 8 ਦਸੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਸੱਤਾ ਸੰਭਾਲਣ ਤੋਂ ਬਾਅਦ ਵਿਵਾਦਾਂ ‘ਚ ਘਿਰੇ ਹੋਏ ਹਨ। ਉਨ੍ਹਾਂ ਨੂੰ ਰਾਸ਼ਟਰਪਤੀ ਬਣੇ ਭਾਵੇਂ ਇਕ ਸਾਲ ਵੀ ਨਹੀਂ ਹੋਇਆ, ਪਰ ਉਨ੍ਹਾਂ ਵੱਲੋਂ ਲਏ ਫੈਸਲੇ ਅੰਤਰਰਾਸ਼ਟਰੀ ਪੱਧਰ ‘ਤੇ ਸਿਰਦਰਦ ਪੈਦਾ ਕਰਦੇ ਜਾ ਰਹੇ ਹਨ। ਨਵਾਂ ਫੈਸਲਾ ਇਜ਼ਰਾਈਲ ਨੂੰ ਲੈ ਕੇ ਹੈ। ਰਾਸ਼ਟਰਪਤੀ ਟਰੰਪ ਬੁੱਧਵਾਰ ਨੂੰ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ ‘ਚ ਸਵੀਕਾਰ ਕਰ ਸਕਦੇ ਹਨ। ਗਲੋਬਲ ਮੰਚ ਖਾਸ ਕਰਕੇ ਖਾੜੀ ਦੇਸ਼ਾਂ ‘ਚ ਤਣਾਅ ਦਾ ਮਾਹੌਲ ਬਣ ਗਿਆ ਹੈ।
ਸਾਊਦੀ ਅਰਬ ਦੇ ਸੁਲਤਾਨ ਸਲਮਾਨ, ਫਲਸਤੀਨੀ ਨੇਤਾ ਮਹਿਮੂਦ ਅਬੱਾਸ, ਜਾਰਡਨ ਦੇ ਸੁਲਤਾਨ ਅਬਦੁਲਾ ਅਤੇ ਮਿਸ਼ਰ ਦੇ ਰਾਸ਼ਟਰਪਤੀ ਅਬਦੁਲਫਤਿਹ ਅਲ ਸਿਸੀ ਨੇ ਖਦਸ਼ਾ ਜਤਾਇਆ ਕਿ ਅਜਿਹਾ ਹੋਣ ‘ਤੇ ਅੰਤਰਰਾਸ਼ਟਰੀ ਪੱਧਰ ‘ਤੇ ਹਾਲਾਤ ਵਿਗੜ ਸਕਦੇ ਹਨ। ਜ਼ਿਕਯੋਗ ਹੈ ਕਿ ਯੇਰੂਸ਼ਲਮ, ਇਜ਼ਰਾਈਲ ਅਤੇ ਫਲਸਤੀਨੀਆਂ ਵਿਚਾਲੇ ਵਿਵਾਦ ਦਾ ਸਭ ਤੋਂ ਗੰਭੀਰ ਮੁੱਦਾ ਹੈ। ਜੇਕਰ ਅਮਰੀਕਾ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ ‘ਚ ਸਵੀਕਾਰ ਕਰਦਾ ਹੈ ਤਾਂ ਇਜ਼ਰਾਈਲ ਦੇ ਜਨਮ ਤੋਂ ਬਾਅਦ ਮਤਲਬ 1948 ਤੋਂ ਬਾਅਦ ਅਜਿਹਾ ਕਰਨ ਵਾਲਾ ਪਹਿਲਾ ਦੇਸ਼ ਹੋਵੇਗਾ। ਇਸ ਤੋਂ ਇਲਾਵਾ ਟਰੰਪ ਦੇ ਇਹ 5 ਖਤਰਨਾਕ ਫੈਸਲੇ ਹਨ ਜਿਨ੍ਹਾਂ ਦੇ ਭਵਿੱਖ ‘ਚ ਗਲੋਬਲ ਪੱਧਰ ‘ਤੇ ਗੰਭੀਰ ਨਤੀਜੇ ਹੋ ਸਕਦੇ ਹਨ।

ਉੱਤਰ ਕੋਰੀਆ ਨਾਲ ਟੱਕਰ
ਪਿਛਲੇ ਕਈ ਮਹੀਨਿਆਂ ਤੋਂ ਉੱਤਰ ਕੋਰੀਆ ਅਮਰੀਕਾ ਨੂੰ ਲਗਾਤਾਰ ਉਕਸਾ ਰਿਹਾ ਹੈ ਅਤੇ ਅਮਰੀਕਾ ਨੂੰ ਉਸ ਨੂੰ ਸਬਕ ਸਿਖਾਉਣ ਲਈ ਹਮਲਾ ਕਰਨ ਦੀ ਤਿਆਰੀ ‘ਚ ਹੈ। ਉੱਤਰ ਕੋਰੀਆ ਅਤੇ ਅਮਰੀਕਾ ਵਿਚਾਲੇ ਤਣਾਅ ਦਾ ਅਸਰ ਪੂਰੀ ਦੁਨੀਆਂ ਨੂੰ ਭੁਗਤਣਾ ਪੈ ਸਕਦਾ ਹੈ। ਜੇਕਰ ਅਮਰੀਕਾ ਉਸ ਦੇ ਨਾਲ ਜੰਗ ਕਰਦਾ ਹੈ ਤਾਂ ਹੋਰ ਦੇਸ਼ ਵੀ ਇਸ ਦੇ ਲਪੇਟ ‘ਚ ਆ ਜਾਣਗੇ। ਹਾਲ ਹੀ ‘ਚ ਉੱਤਰ ਕੋਰੀਆ ਦੇ ਬੈਲਿਸਟਿਕ ਮਿਜ਼ਾਈਲ ਦੇ ਨਵੇਂ ਟੈਸਟ ਨੂੰ ਅਮਰੀਕੀ ਰੱਖਿਆ ਮੰਤਰੀ ਨੇ ਦੁਨੀਆਂ ਲਈ ਖਤਰਾ ਦੱਸਿਆ ਸੀ। ਇਸ ਤੋਂ ਪਹਿਲਾਂ ਸਤੰਬਰ ‘ਚ ਹੀ ਉਸ ਨੇ ਆਪਣੇ ਹੁਣ ਤੱਕ ਦਾ ਸਭ ਤੋਂ ਵੱਡਾ ਪ੍ਰੀਖਣ ਕੀਤਾ ਸੀ। ਉੱਤਰ ਕੋਰੀਆ ਨੂੰ ਲੈ ਕੇ ਟਰੰਪ ਦੀ ਨਾਰਾਜ਼ਗੀ ਜਗ-ਜ਼ਾਹਰ ਹੈ ਅਤੇ ਉਸ ਨੂੰ ਅਜਿਹਾ ਨਰਕ ਦੱਸਿਆ ਜਿੱਥੇ ਕਿਸੇ ਨੂੰ ਨਹੀਂ ਰਹਿਣਾ ਚਾਹੀਦਾ।

ਯੂਨੈਸਕੋ ਤੋਂ ਪਿੱਛੇ ਹਟਣਾ
ਅਕਤੂਬਰ ‘ਚ ਟਰੰਪ ਨੇ ਯੂਨੈਸਕੋ ਤੋਂ ਹਟਣ ਦਾ ਫੈਸਲਾ ਲੈ ਕੇ ਇਕ ਵਾਰ ਫਿਰ ਦੁਨੀਆਂ ਨੂੰ ਹੈਰਾਨ ਕਰ ਦਿੱਤਾ ਸੀ। ਉਦੋਂ ਯੂਨੈਸਕੋ ਇਜ਼ਰਾਈਲ ਵਿਰੋਧੀ ਹੋਣ ਦਾ ਦੋਸ਼ ਲਾ ਕੇ ਅਮਰੀਕਾ ਨੇ ਇਸ ਦਾ ਸਾਥ ਛੱਡ ਦਿੱਤਾ। ਉਸ ਨੇ ਯੂਨੈਸਕੋ ‘ਤੇ ਪੱਖਪਾਤ ਦੇ ਦੋਸ਼ਾਂ ਤੋਂ ਇਲਾਵਾ ਸੰਗਠਨ ਦੇ ਵਧਦੇ ਹੋਏ ਆਰਥਿਕ ਬੋਝ ਨੂੰ ਲੈ ਕੇ ਚਿੰਤਾ ਜਤਾਉਂਦੇ ਹੋਏ ਇਸ ‘ਚ ਸੁਧਾਰ ਕਰਨ ਦੀ ਜ਼ਰੂਰਤ ਦੱਸੀ ਸੀ। ਯੂਨੈਸਕੋ ਪੂਰੀ ਦੁਨੀਆ ‘ਚ ਵਿਸ਼ਵ ਵਿਰਾਸਤ ਸਾਈਟਸ ਚੁਣਨ ਲਈ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਇਹ ਇਕ ਬਹੁ-ਪੱਖੀ ਸੰਸਥਾ ਹੈ, ਜਿਹੜੀ ਸਿੱਖਿਆ ਅਤੇ ਵਿਕਾਸ ਨਾਲ ਜੁੜੇ ਟੀਚਿਆਂ ਲਈ ਕੰਮ ਕਰਦੀ ਹੈ।

ਪੈਰਿਸ ਜਲਵਾਯੂ ਸਮਝੌਤਾ
ਸਾਲ ਦੇ ਵਿਚਾਲੇ ਰਾਸ਼ਟਰਪਤੀ ਟਰੰਪ ਦਾ ਵਾਤਾਵਰਣ ਸੰਤੁਲਨ ਲਈ ਕੀਤੇ ਗਏ ਪੈਰਿਸ ਸਮਝੌਤੇ ਨਾਲ ਅਮਰੀਕਾ ਦੇ ਪਿੱਛੇ ਹਟਣ ਦੀ ਘੋਸ਼ਣਾ ਕਰਨਾ ਦੁਨੀਆਂ ਨੂੰ ਹੈਰਾਨ ਕਰ ਦੇਣ ਵਾਲਾ ਸੀ। ਪੈਰਿਸ ਸਮਝੌਤਾ ਗਲੋਬਲ ਪੱਧਰ ‘ਤੇ ਪਹਿਲਾ ਵਿਆਪਕ ਜਲਵਾਯੂ ਪਰਿਵਰਤਨ ਸਮਝੌਤਾ ਹੈ, 2015 ‘ਚ ਦੁਨੀਆਂ ਭਰ ਦੇ ਨੇਤਾਵਾਂ ਵਿਚਾਲੇ ਇਹ ਸਹਿਮਤੀ ਬਣੀ ਸੀ, ਜਿਸ ਦੇ ਤਹਿਤ ਗਲੋਬਲ ਫੀਸਦੀ ਤਾਪਮਾਨ ਨੂੰ 2 ਡਿਗਰੀ ਸੈਲਸੀਅਸ ਹੇਠਾਂ ਲਿਆਉਣਾ ਸੀ। ਅਜਿਹਾ ਕਰਨ ਲਈ ਦੁਨੀਆਂ ਭਰ ਦੇ ਦੇਸ਼ਾਂ ਨੇ ਕਾਰਬਨ ਦੇ ਨਿਕਾਸ ‘ਚ ਕਮੀ ਲਿਆਉਣ ਦਾ ਵਾਅਦਾ ਕੀਤਾ। ਅਮਰੀਕਾ ਵੱਲੋਂ ਸਤੰਬਰ 2016 ‘ਚ ਰਾਸ਼ਟਰਪਤੀ ਬਰਾਕ ਓਬਾਮਾ ਨੇ ਇਸ ‘ਤੇ ਹਸਤਾਖਰ ਕੀਤੇ ਸਨ। ਅਮਰੀਕਾ ਕਾਰਬਨ ਦੇ ਸਭ ਤੋਂ ਵੱਡੇ ਨਿਕਾਸ ਕਰਨ ਵਾਲੇ ਦੇਸ਼ਾਂ ‘ਚੋਂ ਇਕ ਹੈ ਅਤੇ ਉਸ ਦੇ ਪਿੱਛੇ ਹੱਟਣ ਨਾਲ ਹੋ ਸਕਦਾ ਹੈ ਕਿ ਹੋਰ ਦੇਸ਼ ਵੀ ਅਜਿਹਾ ਹੀ ਰੁਖ ਅਪਣਾਉਣ। ਅਜਿਹਾ ਹੋਣ ‘ਤੇ ਵਾਤਾਵਰਣ ਨੂੰ ਕੰਟਰੋਲ ‘ਚ ਰੱਖਣ ਦੇ ਅਭਿਆਨ ‘ਤੇ ਵਿਆਪਕ ਅਸਰ ਪੈ ਸਕਦਾ ਹੈ।

ਮੁਸਲਿਮ ਦੇਸ਼ਾਂ ‘ਤੇ ਟ੍ਰੈਵਲ ਪਾਬੰਦੀ
ਟਰੰਪ ਦਾ ਇਕ ਹੋਰ ਵਿਵਾਦਿਤ ਫੈਸਲਾ 6 ਮੁਸਲਿਮ ਦੇਸ਼ਾਂ ਚਾਡ, ਈਰਾਨ, ਲੀਬੀਆ, ਸੋਮਾਲੀਆ ਅਤੇ ਯਮਨ ਦੇ ਲੋਕਾਂ ਨੂੰ ਅਮਰੀਕਾ ਆਉਣ ‘ਤੇ ਪਾਬੰਦੀ ਲਾਉਣਾ ਰਿਹਾ ਹੈ। ਇਸ ਸਾਲ ਜਨਵਰੀ ‘ਚ ਸੱਤਾ ‘ਚ ਆਉਣ ਤੋਂ ਬਾਅਦ ਉਨ੍ਹਾਂ ਨੇ ਯਾਤਰਾ ਸਬੰਧੀ ਨੀਤੀ ਦਾ ਰੂਪ ਜਾਰੀ ਕੀਤਾ ਸੀ। ਹਾਲਾਂਕਿ ਇਸ ਫੈਸਲਾ ਨਾ ਸਿਰਫ ਉਨ੍ਹਾਂ ਦੇ ਦੇਸ਼ ‘ਚ ਵਿਰੋਧ ਹੋਇਆ ਬਲਕਿ ਪੂਰੀ ਦੁਨੀਆਂ ‘ਚ ਵੀ ਇਸ ਦੀ ਨਿੰਦਾ ਹੋਈ। ਹੁਣ ਅਮਰੀਕੀ ਕੋਰਟ ਨੇ ਵੀ 6 ਮੁਸਲਿਮ ਦੇਸ਼ਾਂ ਖਿਲਾਫ ਯਾਤਰਾ ਪਾਬੰਦੀ ਦੇ ਰਾਸ਼ਟਰਪਤੀ ਟਰੰਪ ਦੇ ਫੈਸਲੇ ਨੂੰ ਸਹਿਮਤੀ ਜਤਾਉਂਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦਾ ਨਿਰਦੇਸ਼ ਦਿੱਤਾ ਹੈ।

ਮੈਕਸੀਕੋ ਦੀ ਕੰਧ
ਰਾਸ਼ਟਰਪਤੀ ਟਰੰਪ ਨੇ ਆਪਣੇ ਚੋਣ ਅਭਿਆਨ ਦੌਰਾਨ ਕਈ ਵਾਰ ਮੈਕਸੀਕਨ ਸਰਹੱਦ ‘ਤੇ ਕੰਧ ਬਣਾਉਣ ਦਾ ਵਾਅਦਾ ਕੀਤਾ ਸੀ ਅਤੇ ਹੁਣ ਉਹ ਇਸ ਦਿਸ਼ਾ ‘ਚ ਕਾਫੀ ਅੱਗੇ ਵਧ ਚੁੱਕੇ ਹਨ। ਸਹੁੰ ਚੁੱਕਣ ਤੋਂ ਕੁਝ ਦਿਨਾਂ ਦੇ ਅੰਦਰ ਉਨ੍ਹਾਂ ਨੇ ਕੰਧ ਬਣਾਉਣ ਦੇ ਕਾਰਜਕਾਰੀ ਆਦੇਸ਼ ‘ਤੇ ਹਸਤਾਖਰ ਵੀ ਕਰ ਦਿੱਤੇ ਸਨ। ਕੰਧ ਬਣਾਉਣ ਨੂੰ ਲੈ ਕੇ ਟਰੰਪ ਨੇ ਕਿਹਾ ਸੀ ਕਿ ਅਮਰੀਕਾ ਦੀ ਦੱਖਣੀ ਸਰਹੱਦ ‘ਤੇ ਸੰਕਟ ਦੇ ਹਾਲਾਤ ਹਨ ਅਤੇ ਅਜਿਹਾ ਕਰਨ ਨਾਲ ਗੈਰ-ਕਾਨੂੰਨੀ ਤਰੀਕੇ ਨਾਲ ਘੁਸਪੈਠ ਅਤੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਰੋਕੀ ਜਾ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article