PUNJABMAILUSA.COM

ਅੰਬਾਲਾ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਮਗਰੋਂ ਦੋ ਗ੍ਰਿਫਤਾਰ

ਅੰਬਾਲਾ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਮਗਰੋਂ ਦੋ ਗ੍ਰਿਫਤਾਰ

ਅੰਬਾਲਾ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਮਗਰੋਂ ਦੋ ਗ੍ਰਿਫਤਾਰ
July 17
21:13 2017

ਅੰਬਾਲਾ, 17 ਜੁਲਾਈ (ਪੰਜਾਬ ਮੇਲ)– ਹਰਿਆਣਾ ਦੇ ਅੰਬਾਲਾ ਵਿੱਚ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਹਰਿਆਣਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਕੱਟਮਾਰ ਕਰਨ ਵਾਲੇ ਕਮਲਜੀਤ ਸਿੰਘ ਤੇ ਅਭੈ ਚੌਹਾਨ ਖਿਲਾਫ ਕਈ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਘਟਨਾ ਕੁਝ ਦਿਨ ਪਹਿਲਾਂ ਦੀ ਹੈ ਜਦੋਂ ਅੰਬਾਲਾ ਦੇ ਮੁਲਾਨਾ ਇਲਾਕੇ ਵਿੱਚ ਜਗਾਧਰੀ ਰੋਡ ‘ਤੇ ਜਾ ਰਹੀ ਬੱਸ ‘ਚ ਸਵਾਰ ਕੁਝ ਹੁੱਲੜਬਾਜ਼ਾਂ ਨੇ ਉਸੇ ਬੱਸ ‘ਚ ਸਵਾਰ ਸਿੱਖ ਨੌਜਵਾਨ ਨੂੰ ਬਾਹਰ ਕੱਢ ਕੇ ਉਸ ਦੀ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ। ਉਕਤ ਵਿਅਕਤੀਆਂ ਨੇ ਸਿੱਖ ਨੌਜਵਾਨ ਦੀ ਦਸਤਾਰ ਲਾਹ ਦਿੱਤੀ ਤੇ ਕੇਸਾਂ ਤੋਂ ਫੜ ਕੇ ਖਿੱਚਦਿਆਂ ਬੇਰਹਿਮੀ ਨਾਲ ਕੁੱਟਿਆ। ਇਸ ਦੌਰਾਨ ਬੱਸ ਵੀ ਖੜ੍ਹੀ ਰਹੀ ਤੇ ਲੋਕ ਵੀ ਮੂਕ ਦਰਸ਼ਕ ਬਣੇ ਦੇਖਦੇ ਰਹੇ। ਪੀੜਤ ਨੌਜਵਾਨ ਹਰਜੀਤ ਸਿੰਘ ਮੁਤਾਬਕ ਉਕਤ ਨੌਜਵਾਨ ਬੱਸ ਵਿੱਚ ਹੁੱਲੜਬਾਜ਼ੀ ਕਰ ਰਹੇ ਸਨ ਤੇ ਉਸ ਨੇ ਉਨ੍ਹਾਂ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਕੁੱਟਮਾਰ ਦੌਰਾਨ ਹਰਜੀਤ ਸਿੰਘ ਦੇ ਸਿਰ ਵਿੱਚ ਕਾਫੀ ਸੱਟਾਂ ਵੱਜੀਆਂ ਤੇ ਜ਼ਖਮੀ ਹੋ ਗਿਆ। ਕੁੱਟਮਾਰ ਦੀ ਇਹ ਸਾਰੀ ਵਾਰਦਾਤ ਮੁਲਾਨਾ ਯੂਨੀਵਰਸਿਟੀ ਦੇ ਮੋੜ ‘ਤੇ ਸਥਿਤ ਪੁਲ ਹੇਠ ਵਾਪਰੀ ਸਿੱਖ ਨੌਜਵਾਨ ਨਾਲ ਕੁੱਟਮਾਰ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਇਸ ਤੋਂ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਉੱਠੀ। ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਹਰਿਆਣਾ ਦੇ ਡੀਜੀਪੀ ਨੂੰ ਘਟਨਾ ਸਬੰਧੀ ਇਨਸਾਫ ਕਰਨ ਦੀ ਮੰਗ ਕੀਤੀ। ਹਰਿਆਣਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

Read Full Article
    ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

Read Full Article
    ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

Read Full Article
    ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

Read Full Article
    ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

Read Full Article
    ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

Read Full Article
    ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

Read Full Article
    ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

Read Full Article
    ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

Read Full Article