PUNJABMAILUSA.COM

ਅੰਬੈਸੀ ਦੇ ਕਮਿਊਨਿਟੀ ਮਨਿਸਟਰ ਐੱਨ.ਕੇ. ਮਿਸ਼ਰਾ ਨੂੰ ਵਿਦਾਇਗੀ

ਅੰਬੈਸੀ ਦੇ ਕਮਿਊਨਿਟੀ ਮਨਿਸਟਰ ਐੱਨ.ਕੇ. ਮਿਸ਼ਰਾ ਨੂੰ ਵਿਦਾਇਗੀ

ਅੰਬੈਸੀ ਦੇ ਕਮਿਊਨਿਟੀ ਮਨਿਸਟਰ ਐੱਨ.ਕੇ. ਮਿਸ਼ਰਾ ਨੂੰ ਵਿਦਾਇਗੀ
April 19
10:33 2017

5
ਮੈਰੀਲੈਂਡ, 19 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)-ਭਾਰਤੀ ਅੰਬੈਸੀ ਦੇ ਵਾਸ਼ਿੰਗਟਨ ਡੀ.ਸੀ. ਸਥਿਤ ਕਮਿਊਨਿਟੀ ਮਨਿਸਟਰ ਸ਼੍ਰੀ ਐੱਨ.ਕੇ .ਮਿਸ਼ਰਾ, ਜੋ ਪਿਛਲੇ ਤਿੰਨ ਸਾਲਾਂ ਤੋਂ ਕਮਿਊਨਿਟੀ ਦੀਆਂ ਮੁਸ਼ਕਲਾਂ ਅਤੇ ਮਜ਼ਬੂਤੀ ਦੇ ਆਧਾਰ ‘ਤੇ ਕੰਮ ਕਰ ਰਹੇ ਹਨ। ਜਿੱਥੇ ਉਨ੍ਹਾਂ ਦਾ ਨਿੱਘਾ ਸੁਭਾਅ ਅਤੇ ਵਧੀਆ ਤਾਲਮੇਲ ਹਰੇਕ ਲਈ ਪ੍ਰੇਰਨਾ ਸਰੋਤ ਰਿਹਾ ਹੈ, ਉੱਥੇ ਉਨ੍ਹਾਂ ਅਮਰੀਕਾ ਅਤੇ ਭਾਰਤ ਦੇ ਰਿਸ਼ਤਿਆਂ ਵਿਚ ਅਹਿਮ ਰੋਲ ਵੀ ਅਦਾ ਕੀਤਾ ਹੈ। ਜਿਸ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਵਿਚ ਕੁਝ ਵਾਧਾ ਵੀ ਕੀਤਾ ਗਿਆ ਹੈ, ਜੋ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਤੋਹਫ਼ਾ ਵੀ ਹੈ। ਨੈਸ਼ਨਲ ਕੌਂਸਲ ਆਫ ਏਸ਼ੀਅਨ ਅਮਰੀਕਨ ਸੰਸਥਾ ਵਲੋਂ ਸੈਫਰਨ ਰੈਸਟੋਰੈਂਟ ਵਿਚ ਨਿੱਘਾ ਜੀ ਆਇਆਂ ਕਿਹਾ ਅਤੇ ਉਨ੍ਹਾਂ ਦੀਆਂ ਕਾਰਗੁਜ਼ਾਰੀਆਂ ਦੀ ਸ਼ਲਾਘਾ ਕੀਤੀ ਹੈ।
ਡਾ. ਸੁਰੇਸ਼ ਗੁਪਤਾ ਚੇਅਰਮੈਨ ਨੇ ਮਿਸ਼ਰਾ ਜੀ ਨੂੰ ਅਜਿਹੇ ਸ਼ਬਦਾਂ ਨਾਲ ਨਿਵਾਜਿਆ, ਜੋ ਕਾਬਲੇ-ਤਾਰੀਫ ਸਨ। ਪਵਨ ਬੈਜਵਾੜਾ ਪ੍ਰਧਾਨ ਨੇ ਕਿਹਾ ਕਿ ਐੱਨ.ਕੇ. ਮਿਸ਼ਰਾ ਸਾਡੇ ਨਾਲ ਪਰਿਵਾਰਕ ਤੌਰ ‘ਤੇ ਵਿਚਰਦੇ ਹਨ। ਜਿਨ੍ਹਾਂ ਨੇ ਹਮੇਸ਼ਾ ਹੀ ਕਮਿਊਨਿਟੀ ਦੀ ਬਿਹਤਰੀ ਲਈ ਅਹਿਮ ਰੋਲ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਜਿੱਥੇ ਵੀ ਜਾਣਗੇ, ਅਸੀਂ ਇਨ੍ਹਾਂ ਨਾਲ ਤਾਲਮੇਲ ਰੱਖਾਂਗੇ। ਅਸ਼ੋਕ ਬਤਰਾ ਵਾਈਸ ਚੇਅਰਮੈਨ ਨੇ ਕਿਹਾ ਕਿ ਅਜਿਹੇ ਅਫਸਰ ਵਿਰਲੇ ਹੀ ਹੁੰਦੇ ਹਨ, ਜੋ ਕਮਿਊਨਿਟੀ ਦੀਆਂ ਮੁਸ਼ਕਲਾਂ ਅਤੇ ਬਿਹਤਰੀ ਲਈ ਹਮੇਸ਼ਾ ਤਿਆਰ ਰਹਿੰਦੇ ਹਨ, ਕਮਿਊਨਿਟੀ ਇਨ੍ਹਾਂ ਦੀਆਂ ਕਾਰਗੁਜ਼ਾਰੀਆਂ ਨੂੰ ਸਲਾਮ ਕਰਦੀ ਹੈ। ਡਾ. ਸੁਰਿੰਦਰ ਗਿੱਲ ਨੇ ਕਿਹਾ ਕਿ ਐੱਨ.ਕੇ. ਮਿਸ਼ਰਾ ਖੁਸ਼ ਤਬੀਅਤ ਦੇ ਮਾਲਕ ਹਨ ਅਤੇ ਨਿੱਘੇ ਸੁਭਾਅ ਦੇ ਧਾਰਣੀ ਹਨ, ਜਿਸ ਕਰਕੇ ਹਰ ਕੋਈ ਇਨ੍ਹਾਂ ਦੀ ਨੇੜਤਾ ਦਾ ਆਨੰਦ ਮਾਣਦਾ ਹੈ। ਅਨੰਦੀ ਨਾਇਕ ਨੇ ਕਿਹਾ ਕਿ ਅਮਰੀਕਾ ਦੀ ਹਰ ਸੰਧੀ ਵਿਚ ਮਿਸ਼ਰਾ ਜੀ ਦਾ ਅਹਿਮ ਯੋਗਦਾਨ ਰਿਹਾ ਹੈ, ਜਿਸ ਕਰਕੇ ਭਾਰਤ ਸਰਕਾਰ ਇਨ੍ਹਾਂ ਦਾ ਲਾਹਾ ਲੈ ਰਹੀ ਹੈ। ਇਸੇ ਕਰਕੇ ਇਨ੍ਹਾਂ ਦੀ ਸੇਵਾ ਵਿਚ ਵਾਧਾ ਕੀਤਾ ਹੈ। ਮਿਸ਼ਰਾ ਜੀ ਨੇ ਆਪਣੇ ਸੰਬੋਧਨ ਰਾਹੀਂ ਅੰਬੈਸੀ ਦੇ ਓਪਨ ਹਾਊਸ, ਵੀਜ਼ਾ, ਪਾਸਪੋਰਟ ਅਤੇ ਓ.ਸੀ.ਆਈ. ਸੇਵਾਵਾਂ ਦੀ ਸਰਲਤਾ ਦੀ ਭਰਪੂਰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਹ ਕਮਿਊਨਿਟੀ ਦੇ ਕੰਮਾਂ ਨੂੰ ਕਰਨ ਵਿਚ ਖੁਸ਼ੀ ਮਹਿਸੂਸ ਕਰਦੇ ਹਨ। ਸਟੇਜ ਦੀ ਸੇਵਾ ਡਾ. ਕਲੀਮ ਕਵਾਜਾ ਨੇ ਬਾਖੂਬੀ ਨਿਭਾਈ, ਜਿਨ੍ਹਾਂ ਆਪਣੇ ਨਾਸਾ ਦੇ ਤਜ਼ਰਬੇ ਨੂੰ ਵੀ ਮਹਿਮਾਨਾਂ ਨਾਲ ਸਾਂਝਿਆਂ ਕੀਤਾ। ਸੰਸਥਾ ਵਲੋਂ ਯਾਦਗਾਰੀ ਚਿੰਨ੍ਹ ਰਾਹੀਂ ਮਿਸ਼ਰਾ ਜੀ ਨੂੰ ਸਨਮਾਨਿਤ ਕੀਤਾ ਅਤੇ ਫੁੱਲਾਂ ਦੇ ਗੁਲਦਸਤਿਆਂ ਰਾਹੀਂ ਉਨ੍ਹਾਂ ਨੂੰ ਮਾਣ ਬਖਸ਼ਿਆ।
ਕਲਚਰਲ ਪ੍ਰੋਗਰਾਮ ਮਿਸਟਰ ਅਤੇ ਮਿਸਿਜ ਗੋਸਵਾਮੀ ਨੇ ਪੇਸ਼ ਕੀਤਾ। ਅਲਕਾ ਬਤਰਾ ਅਤੇ ਡਾ. ਸੁਰੇਸ਼ ਵਲੋਂ ਵੀ ਗੀਤਾਂ ਦੀ ਝੜੀ ਲਾ ਕੇ ਖੂਬ ਰੰਗ ਬੰਨ੍ਹਿਆ। ਰੇਣਕੂ ਮਿਸ਼ਰਾ ਨੇ ਕਮਿਊਨਿਟੀ ਮਨਿਸਟਰ ਦੇ ਸਫਰ ‘ਤੇ ਕਵਿਤਾ ਪੜ੍ਹੀ, ਜੋ ਕਾਬਲੇ ਤਾਰੀਫ ਸੀ। ਸਮੁੱਚੇ ਤੌਰ ‘ਤੇ ਇਹ ਸਮਾਗਮ ਬਹੁਤ ਹੀ ਪ੍ਰਭਾਵਸ਼ਾਲੀ ਰਿਹਾ ਅਤੇ ਆਏ ਮਹਿਮਾਨਾਂ ਦੀਆਂ ਆਸਾਂ ‘ਤੇ ਖਰਾ ਉਤਰਿਆ ਹੈ। ਆਸ ਹੈ ਕਿ ਆਉਣ ਵਾਲੇ ਸਮੇਂ ‘ਚ ਐੱਨ.ਕੇ. ਮਿਸ਼ਰਾ ਜੀ ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ਨੂੰ ਮਜ਼ਬੂਤੀ ਵੱਲ ਲਿਜਾਣ ਲਈ ਹੋਰ ਅਹਿਮ ਰੋਲ ਨਿਭਾਉਣਗੇ। ਇਸ ਸਮਾਗਮ ਵਿਚ ਸੁਰਜੀਤ ਸਿੰਘ ਸਿੱਧੂ, ਮਨਜੀਤ ਸਿੰਘ ਕੈਰੋ ਪ੍ਰਧਾਨ, ਦਲਵੀਰ ਸਿੰਘ, ਰੁਲਦਾ ਸਿੰਘ, ਮੀਊਰ ਮੋਦੀ, ਸੋਮਾ ਬਰਮਨ ਤੋਂ ਇਲਾਵਾ ਸੁਰਮੁਖ ਸਿੰਘ ਮਾਣਕੂ ਤੇ ਕੁਲਵਿਦਰ ਫਲੋਰਾ ਨੇ ਬਤੌਰ ਪ੍ਰੈਸ ਹਾਜ਼ਰੀ ਲਗਵਾਈ। ਸਮਾਗਮ ਦੀ ਖਿੱਚ ਸ਼ਲੀਨੀ ਮਿਸ ਬਿਊਟੀ ਅਮਰੀਕਨ ਭਾਰਤੀ ਰਹੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article