PUNJABMAILUSA.COM

ਅੰਮ੍ਰਿਤਸਰੋਂ ਬਰਾਮਦ ਗ੍ਰਨੇਡ ਦੇ ਤਾਰ ਪਾਕਿ ਨਾਲ ਜੁੜੇ

ਅੰਮ੍ਰਿਤਸਰੋਂ ਬਰਾਮਦ ਗ੍ਰਨੇਡ ਦੇ ਤਾਰ ਪਾਕਿ ਨਾਲ ਜੁੜੇ

ਅੰਮ੍ਰਿਤਸਰੋਂ ਬਰਾਮਦ ਗ੍ਰਨੇਡ ਦੇ ਤਾਰ ਪਾਕਿ ਨਾਲ ਜੁੜੇ
June 03
22:02 2019

ਅੰਮ੍ਰਿਤਸਰ, 3 ਜੂਨ (ਪੰਜਾਬ ਮੇਲ)- ਘੱਲੂਘਾਰਾ ਦਿਵਸ ਨੇੜੇ ਪੰਜਾਬ ‘ਚ ਅਸ਼ਾਂਤੀ ਫੈਲਾਉਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਕਿਉਂਕਿ ਬੀਤੇ ਦਿਨੀ ਅੰਮ੍ਰਿਤਸਰ ਤੋਂ ਬਰਾਮਦ ਹੋਏ ਗ੍ਰਨੇਡ ਦੇ ਤਾਰ ਪਾਕਿਸਤਾਨ ਨਾਲ ਜਾ ਜੁੜੇ ਹਨ। ਪੁਲਿਸ ਵੱਲੋਂ ਜਾਰੀ ਜਾਂਚ ਵਿੱਚ ਤੱਥ ਸਾਹਮਣੇ ਆਏ ਹਨ ਕਿ ਪਾਕਿਸਤਾਨ ਵਿੱਚ ਬੈਠੀਆਂ ਭਾਰਤ ਵਿਰੋਧੀ ਜਥੇਬੰਦੀਆਂ ਨੌਜਵਾਨਾਂ ਨੂੰ ਪੈਸਿਆਂ ਦੇ ਲਾਲਚ ਦੇ ਕੇ ਪਹਿਲਾਂ ਸਮੱਗਲਿੰਗ ਕਰਵਾਉਂਦੀਆਂ ਸਨ ਤੇ ਹੁਣ ਉਨ੍ਹਾਂ ਰਾਹੀਂ ਹੀ ਹਥਿਆਰ ਭੇਜੇ ਜਾਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਅੰਮ੍ਰਿਤਸਰ ਦਿਹਾਤੀ ਜ਼ਿਲ੍ਹਾ ਪੁਲਿਸ ਦੇ ਸੀਨੀਅਰ ਪੁਲਿਸ ਕਪਤਾਨ ਬਿਕਰਮਜੀਤ ਸਿੰਘ ਦੁੱਗਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨ ਬਰਾਮਦ ਹੋਏ ਹੱਥਗੋਲਿਆਂ ਦੇ ਤਾਰ ਨਵੰਬਰ 2018 ਵਿੱਚ ਰਾਜਾਸਾਂਸੀ ਦੇ ਨਿਰੰਕਾਰੀ ਭਵਨ ਵਿੱਚ ਹੋਏ ਬੰਬ ਬਲਾਸਟ ਦੇ ਸਰਗਨਾ ਦੇ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਸਰਗਰਮ ਮੈਂਬਰ ਹਰਮੀਤ ਸਿੰਘ ਉਰਫ ਹੈਪੀ ਉਰਫ ਪੀਐਚਡੀ ਦੀ ਭੂਮਿਕਾ ਵੀ ਇਸ ਮਾਮਲੇ ਦੇ ਵਿੱਚ ਸਾਹਮਣੇ ਆਈ ਹੈ।
ਐਸਐਸਪੀ ਦੁੱਗਲ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੈਪੀ ਉਰਫ਼ ਪੀਐਚਡੀ ਨੂੰ ਵੀ ਨਾਮਜ਼ਦ ਕੀਤਾ ਜਾਵੇਗਾ ਤੇ ਜ਼ਰੂਰਤ ਪੈਣ ਤੇ ਨਿਰੰਕਾਰੀ ਕਾਂਡ ਦੇ ਮੁਲਜ਼ਮਾਂ ਤੋਂ ਵੀ ਪੁਛਗਿੱਛ ਕੀਤੀ ਜਾਵੇਗੀ। ਪੁਲਿਸ ਮੁਤਾਬਕ ਭਾਵੇਂ ਇਨ੍ਹਾਂ ਗ੍ਰਨੇਡ ਦੇ ਬਰਾਮਦ ਹੋਣ ਦੇ ਨਾਲ ਇੱਕ ਵੱਡਾ ਹਾਦਸਾ ਟਲ ਗਿਆ ਹੈ ਪਰ ਪੁਲਿਸ ਵੱਲੋਂ ਚੌਕਸੀ ਜਾਰੀ ਹੈ ਅਤੇ ਛੇਤੀ ਹੀ ਇਹ ਹੱਥਗੋਲੇ ਲਿਜਾ ਰਹੇ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਨੇੜੇ ਸਥਿਤ ਅੱਡਾ ਕੁੱਕੜਾਂ ਵਾਲਾ ਤੋਂ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਹੈਂਡ ਗ੍ਰਨੇਡ ਅਤੇ ਮੋਬਾਈਲ ਫ਼ੋਨ ਬਰਾਮਦ ਕੀਤਾ ਸੀ। ਇਨ੍ਹਾਂ ਹੱਥਗੋਲਿਆਂ ਨੂੰ ਲਿਜਾਣ ਵਾਲੇ ਨੌਜਵਾਨ ਫਰਾਰ ਹੋਣ ਵਿੱਚ ਸਫਲ ਰਹੇ। ਇਸ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਪੁਲਿਸ ਵੱਲੋਂ ਘਰਿੰਡਾ ਨੇੜਿਓਂ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਕੋਲੋਂ ਪਿਸਤੌਲ ਤੇ ਕਾਰਤੂਸ ਵੀ ਬਰਾਮਦ ਕੀਤੇ ਸਨ। ਪੁਲਿਸ ਨੂੰ ਉਸ ਦੀ ਸ਼ਮੂਲੀਅਤ ਦਾ ਵੀ ਖ਼ਦਸ਼ਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article
    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

Read Full Article