ਅੰਮ੍ਰਿਤਸਰ ‘ਚ ਢਾਈ ਮਹੀਨੇ ਦੇ ਬੱਚੇ ਦੀ ਕੋਰੋਨਾ ਨਾਲ ਮੌਤ

509
Share

ਅੰਮ੍ਰਿਤਸਰ, 21 ਮਈ (ਪੰਜਾਬ ਮੇਲ)- ਜ਼ਿਲ੍ਹਾ ਅੰਮ੍ਰਿਤਸਰ ਤੋਂ ਬੇਹੱਦ ਦੁਖਦ ਖ਼ਬਰ ਸਾਹਮਣੇ ਆਈ ਹੈ।ਇੱਥੇ ਇੱਕ ਢਾਕੀ ਮਹੀਨੇ ਦੇ ਕੋਰੋਨਾ ਪੌਜ਼ੇਟਿਵ ਬੱਚੇ ਦੀ ਮੌਤ ਹੋ ਗਈ।ਅੰਮ੍ਰਿਤਸਰ ਦੇ ਰਤਨ ਸਿੰਘ ਚੌਂਕ ਦੇ ਰਹਿਣ ਵਾਲੇ ਪਰਿਵਾਰ ਦੇ ਢਾਈ ਮਹੀਨੇ ਦੇ ਬੱਚੇ ਦੀ ਦੁਖਦ ਮੌਤ ਦੀ ਖਬਰ ਮਿਲੀ ਹੈ।
ਸਿਵਲ ਸਰਜਨ ਅੰਮ੍ਰਿਤਸਰ ਯੁਗਲ ਕਿਸ਼ੋਰ ਮੁਤਾਬਕ ਪਰਿਵਾਰ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ।ਅਦਿੱਤਿਆ ਨਾਮ ਦੇ ਬੱਚੇ ਨੂੰ ਨਮੂਨੀਆਂ ਦੀ ਸ਼ਿਕਾਇਤ ਤੋਂ ਬਾਦ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਜ਼ੇਰੇ ਇਲਾਜ ਉਸਦੀ ਮੌਤ ਹੋ ਗਈ।
ਸਿਹਤ ਵਿਭਾਗ ਨੇ ਸਾਰੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।


Share