ਅੰਮ੍ਰਿਤਸਰ ‘ਚ ਬੇਕਸੂਰ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਹੱਤਿਆ

July 14
15:22
2018
ਅੰਮ੍ਰਿਤਸਰ, 14 ਜੁਲਾਈ (ਪੰਜਾਬ ਮੇਲ)- ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ‘ਚ ਬੀਤੀ ਰਾਤ ਇਕ ਬੇਕਸੂਰ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ ਗਈ। ਦਰਅਸਲ ਹੈੱਪੀ ਨਾਮਕ ਨੌਜਵਾਨ ਦਿਮਾਗੀ ਤੌਰ ‘ਤੇ ਬੀਮਾਰ ਹੋਣ ਕਾਰਨ ਰਾਤ ਨੂੰ ਇਲਾਕੇ ‘ਚ ਘੁੰਮ ਰਿਹਾ ਸੀ, ਜਿਸ ਨੂੰ ਮੁਹੱਲੇ ਦੀ ਔਰਤ ਬਲਜੀਤ ਕੌਰ ਨੇ ਚੋਰ ਸਮਝ ਕੇ ਆਪਣੇ ਪਰਿਵਾਰ ਨੂੰ ਬੁਲਾਇਆ ਅਤੇ ਬਿਨਾਂ ਪੁੱਛ-ਗਿੱਛ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਬੇਰਹਿਮੀ ਨਾਲ ਕੀਤੀ ਕੁੱਟਮਾਰ ਕਾਰਨ ਜਦੋਂ ਨੌਜਵਾਨ ਦੀ ਮੌਤ ਹੋ ਗਈ ਤਾਂ ਕਾਤਲਾਂ ਨੇ ਉਸਦੀ ਲਾਸ਼ ਨੂੰ ਕਿਸੇ ਸੁੰਨਸਾਨ ਜਗ੍ਹਾ ‘ਤੇ ਸੁੱਟ ਦਿੱਤਾ। ਪੁਲਿਸ ਨੇ ਘਟਨਾ ਦੀ ਸੂਚਨਾ ਮਿਲਣ ‘ਤੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਔਰਤ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ਸਮੇਂ ਕੁਝ ਹੋਰ ਲੋਕ ਵੀ ਮੌਜੂਦ ਸਨ ਜੋ ਮੂਕ ਦਰਸ਼ਕ ਬਣ ਕੇ ਨੌਜਵਾਨ ਨੂੰ ਤੜਫਦਾ ਦੇਖਦੇ ਰਹੇ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।