PUNJABMAILUSA.COM

ਅੰਮ੍ਰਿਤਸਰ-ਬੈਂਕਾਕ ਫਲਾਈਟ 15 ਦਿਨਾਂ ਲਈ ਹੋਈ ਰੱਦ!

ਅੰਮ੍ਰਿਤਸਰ-ਬੈਂਕਾਕ ਫਲਾਈਟ 15 ਦਿਨਾਂ ਲਈ ਹੋਈ ਰੱਦ!

ਅੰਮ੍ਰਿਤਸਰ-ਬੈਂਕਾਕ ਫਲਾਈਟ 15 ਦਿਨਾਂ ਲਈ ਹੋਈ ਰੱਦ!
May 13
12:48 2018

ਅੰਮ੍ਰਿਤਸਰ, (ਅਨਿਲ ਸਲਵਾਨ)— ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ 15 ਦਿਨਾਂ ਲਈ ਬੈਂਕਾਕ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ ਰੱਦ ਕਰ ਦਿੱਤੀ ਗਈ ਹੈ। ਏਅਰ ਇੰਡੀਆ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਟਾਂ ਦੀ ਘੱਟ ਬੁਕਿੰਗ ਹੋਣ ਕਾਰਨ ਫਲਾਈਟ ਰੱਦ ਕਰਨੀ ਪਈ। ਉੱਥੇ ਹੀ, ਸੀਟਾਂ ਦੀ ਬੁਕਿੰਗ ਘੱਟ ਹੋਣ ਦਾ ਇਕ ਕਾਰਨ ਇਹ ਵੀ ਹੈ ਕਿ ਇਹ ਫਲਾਈਟ ਅੰਮ੍ਰਿਤਸਰ ਤੋਂ ਪੱਕੇ ਤੌਰ ‘ਤੇ ਨਹੀਂ ਲਗਾਈ ਗਈ ਸੀ ਅਤੇ ਬਾਕੀ ਏਅਰਲਾਈਨ ਦੇ ਮੁਕਾਬਲੇ ਕਿਰਾਇਆ ਵੀ ਜ਼ਿਆਦਾ ਹੋਣ ਕਾਰਨ ਏਅਰ ਇੰਡੀਆ ਦੀ ਅੰਮ੍ਰਿਤਸਰ-ਬੈਂਕਾਕ ਫਲਾਈਟ ਨੂੰ ਰਿਸਪਾਂਸ ਨਹੀਂ ਮਿਲਿਆ। 14 ਮਈ ਤੋਂ 31 ਮਈ ਤਕ ਇਸ ਫਲਾਈਟ ਨੇ ਅੰਮ੍ਰਿਤਸਰ ਤੋਂ ਬੈਂਕਾਕ ਲਈ ਉਡਾਣ ਭਰਨੀ ਸੀ। ਚੰਡੀਗੜ੍ਹ ਹਵਾਈ ਅੱਡੇ ‘ਤੇ ਇਸ ਸਮੇਂ ਦੌਰਾਨ ਮੁਰੰਮਤ ਅਤੇ ਰਨਵੇਅ ਦੇ ਵਿਸਥਾਰ ਦਾ ਕੰਮ ਚੱਲ ਰਿਹਾ ਹੈ। ਇਸ ਕਾਰਨ 31 ਮਈ ਤਕ ਚੰਡੀਗੜ੍ਹ ਹਵਾਈ ਅੱਡੇ ‘ਤੇ ਕਿਸੇ ਵੀ ਫਲਾਈਟ ਦੇ ਉਤਰਨ ਜਾਂ ਉਡਾਣ ਭਰਨ ‘ਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ। ਚੰਡੀਗੜ੍ਹ ਤੋਂ ਹੀ ਏਅਰ ਇੰਡੀਆ ਦੀ ਫਲਾਈਟ ਬੈਂਕਾਕ ਲਈ ਉਡਾਣ ਭਰਦੀ ਹੈ ਪਰ ਇਸ ਹਵਾਈ ਅੱਡੇ ‘ਤੇ ਫਲਾਈਟਾਂ ‘ਤੇ ਰੋਕ ਕਾਰਨ ਹਵਾਈ ਅੱਡਾ ਅਥਾਰਟੀ ਨੇ ਪਿਛਲੇ ਦਿਨੀਂ ਇਨ੍ਹਾਂ ਦੋ ਹਫਤਿਆਂ ਲਈ ਅੰਮ੍ਰਿਤਸਰ ਤੋਂ ਫਲਾਈਟ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।
ਜ਼ਿਕਰਯੋਗ ਹੈ ਕਿ 31 ਮਈ ਤਕ ਚੰਡੀਗੜ੍ਹ ਦਾ ਹਵਾਈ ਅੱਡਾ ਬੰਦ ਹੋਣ ਕਾਰਨ ਘਰੇਲੂ ਅਤੇ ਕੌਮਾਂਤਰੀ ਮੁਸਾਫਰਾਂ ਨੂੰ ਅਸੁਵਿਧਾ ਹੋਵੇਗੀ। ਦਿੱਲੀ, ਮੁੰਬਈ ਅਤੇ ਬੇਂਗਲੁਰੂ ਜਾਣ ਵਾਲੇ ਮੁਸਾਫਰਾਂ ਨੂੰ ਸਭ ਤੋਂ ਵਧ ਪ੍ਰੇਸ਼ਾਨੀ ਹੋਵੇਗੀ। ਇਨ੍ਹਾਂ 20 ਦਿਨਾਂ ਤਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਦਿੱਲੀ ਹਵਾਈ ਅੱਡੇ ‘ਤੇ ਨਿਰਭਰ ਰਹਿਣਾ ਹੋਵੇਗਾ, ਜਦੋਂ ਕਿ ਦੂਜਾ ਬਦਲ ਅੰਮ੍ਰਿਤਸਰ ਹਵਾਈ ਅੱਡਾ ਰਹੇਗਾ। ਇਸ ਵਾਰ ਕਿਉਂਕਿ ਗਰਮੀਆਂ ਦੇ ਮੌਸਮ ‘ਚ ਹਵਾਈ ਅੱਡਾ ਬੰਦ ਹੋ ਰਿਹਾ ਹੈ ਇਸ ਲਈ ਜਿਨ੍ਹਾਂ ਲੋਕਾਂ ਨੇ ਦਿੱਲੀ ਤੋਂ ਦੂਜੀ ਫਲਾਈਟ ਲੈ ਕੇ ਅੱਗੇ ਜਾਣਾ ਸੀ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡਾ 15 ਦਿਨਾਂ ਲਈ 12 ਤੋਂ 26 ਫਰਵਰੀ ਤਕ ਬੰਦ ਰਿਹਾ ਸੀ, ਜਿਸ ਕਾਰਨ 28 ਫਲਾਈਟਾਂ ਦਾ ਸੰਚਾਲਨ ਵੀ ਬੰਦ ਸੀ। ਚੰਡੀਗੜ੍ਹ ਹਵਾਈ ਅੱਡੇ ‘ਚ ਰਨਵੇਅ ਦੀ ਲੰਬਾਈ ਮੌਜੂਦਾ 9000 ਫੁੱਟ ਤੋਂ ਵਧਾ ਕੇ 10400 ਫੁੱਟ ਕੀਤੀ ਜਾ ਰਹੀ ਹੈ ਤਾਂ ਕਿ ਇੱਥੇ ਵੱਡੇ ਹਵਾਈ ਜਹਾਜ਼ਾਂ ਜਿਵੇਂ ਕਿ ਬੋਇੰਗ-777, 787 ਤੇ 747 ਆਦਿ ਦੀਆਂ ਉਡਾਣਾਂ ਦਾ ਰਾਹ ਪੱਧਰਾ ਹੋ ਸਕੇ। ਇਸ ਨਾਲ ਚੰਡੀਗੜ੍ਹ ਤੋਂ ਯੂਰਪ, ਅਮਰੀਕਾ, ਕੈਨੇਡਾ ਅਤੇ ਬਰਤਾਨੀਆ ਆਦਿ ਲਈ ਵੱਡੇ ਜਹਾਜ਼ ਸਿੱਧੇ ਉਡਾਣਾਂ ਭਰ ਸਕਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article