PUNJABMAILUSA.COM

ਅੱਜ ਆਸਟਰੇਲੀਆ ਦੇ ਸਭ ਤੋਂ ਵੱਡੇ ਗੁਰਦੁਅਾਰੇ ਦਾ ਸੰਵਿਧਾਨ ਹੋਵੇਗਾ ਪੇਸ਼

ਅੱਜ ਆਸਟਰੇਲੀਆ ਦੇ ਸਭ ਤੋਂ ਵੱਡੇ ਗੁਰਦੁਅਾਰੇ ਦਾ ਸੰਵਿਧਾਨ ਹੋਵੇਗਾ ਪੇਸ਼

ਅੱਜ ਆਸਟਰੇਲੀਆ ਦੇ ਸਭ ਤੋਂ ਵੱਡੇ ਗੁਰਦੁਅਾਰੇ ਦਾ ਸੰਵਿਧਾਨ ਹੋਵੇਗਾ ਪੇਸ਼
February 28
07:13 2016

gur
ਸਿਡਨੀ, 27 ਫਰਵਰੀ (ਪੰਜਾਬ ਮੇਲ) – ਇਥੋਂ ਦੇ ਗੁਰਦੁਆਰੇ ਦੇ ਨਵੇਂ ਸੰਵਿਧਾਨ ’ਤੇ ਪ੍ਰਬੰਧਕਾਂ ’ਚ ਮੱਤਭੇਦ ਪੈਦਾ ਹੋ ਗਏ ਹਨ। ਇਹ ਸੰਵਿਧਾਨ 28 ਫਰਵਰੀ ਨੂੰ ਗੁਰਦੁਆਰਾ ਹਾਲ ’ਚ ਪੇਸ਼ ਕੀਤਾ ਜਾ ਰਿਹਾ ਹੈ। ਗੁਰਦੁਆਰੇ ’ਚ ਪ੍ਰਮੁੱਖ ਵਿਰੋਧੀ ਧੜੇ ਨੇ ਇਸ ਸੰਵਿਧਾਨ ਵਿਚਲੀਆਂ ਕੁੱਝ ਮੱਦਾਂ ’ਤੇ ਇਤਰਾਜ਼ ਕੀਤਾ ਹੈ। ਕਰੀਬ ਡੇਢ ਸਾਲ ਪਹਿਲਾਂ ਗੁਰਦੁਆਰਾ ਕਮੇਟੀ ਦੀ ਜੇਤੂ ਰਹੀ ਧਿਰ ਦਾ ਕਹਿਣਾ ਹੈ ਕਿ ਬੜੀ ਮਿਹਨਤ ਨਾਲ ਸੰਵਿਧਾਨ ਬਣਾਇਆ ਹੈ ਜੋ ਪਾਸ ਕਰਵਾਉਣਾ ਜ਼ਰੂਰੀ ਹੈ। ਗੁਰਦੁਆਰਾ ਸਕੱਤਰ ਜਗਤਾਰ ਸਿੰਘ ਅਨੁਸਾਰ ਭਲਕ ਦੀ ਮੀਟਿੰਗ ਬਾਰੇ ਪੁਲੀਸ ਨੂੰ ਸੂਚਿਤ ਕੀਤਾ ਗਿਆ ਹੈ। ਆਸਟਰੇਲੀਆ ਦਾ ਸਭ ਤੋਂ ਵੱਡਾ ਗੁਰਦੁਆਰਾ ਗਲੈਨਿਵੁੱਡ ਸਿਡਨੀ ਵਿੱਚ ਸਥਿਤ ਹੈ। ਗੁਰਦੁਆਰੇ ਦਾ ਪ੍ਰਬੰਧ ਆਸਟਰੇਲੀਅਨ ਸਿੱਖ ਐਸੋਸੀਏਸ਼ਨ ਲਿਮਟਿਡ ਵੱਲੋਂ ਚੈਰੀਟੇਬਲ ਵਜੋਂ ਚਲਾਇਆ ਜਾ ਰਿਹਾ ਹੈ। ਕਰੀਬ ਦੋ ਹਜ਼ਾਰ ਤੋਂ ਵੱਧ ਇਸ ਦੇ ਮੈਂਬਰ ਹਨ। ਆਸਟਰੇਲੀਅਨ ਕਾਨੂੰਨ ਅਨੁਸਾਰ ਕਿਸੇ ਚੈਰੀਟੇਬਲ ਅਦਾਰੇ ਦਾ ਬਜਟ 20 ਲੱਖ ਡਾਲਰ ਤੋਂ ਵਧਣ ਬਾਅਦ ਉਸ ਨੂੰ ਕੰਪਨੀ ਬਣਾਉਣੀ ਜ਼ਰੂਰੀ ਹੈ।
ਨਿਊ ਸਾਊਥ ਵੇਲਜ਼ ਦੇ ਫੇਅਰ ਟਰੇਡ ਵਿਭਾਗ ਵੱਲੋਂ ਗੁਰਦੁਆਰੇ ਦੀ ਸੰਸਥਾ ਨੂੰ ਕਰੀਬ ਅੱਠ ਸਾਲ ਤੋਂ ਕੰਪਨੀ ਬਣਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸੰਸਥਾ ਨੂੰ ਕੰਪਨੀ ਵਿੱਚ ਬਦਲਣ ਲਈ 31 ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਤਬਦੀਲੀ ਕਾਰਨ ਸੰਵਿਧਾਨ ਕੰਪਨੀ ਕਾਨੂੰਨ ਅਨੁਸਾਰ ਹੋਣਾ ਜ਼ਰੂਰੀ ਹੈ ਪਰ ਇਸ ਵਿੱਚ ਧਾਰਮਿਕ ਤੇ ਹੋਰ ਰੀਤਾਂ ਦੀਆਂ ਮੱਦਾਂ ਸ਼ਾਮਲ ਕਰਨ ਦੀ ਵਿਸਸਥਾ ਆਸਟਰੇਲੀਅਨ ਕਾਨੂੰਨ ਦਿੰਦਾ ਹੈ। ਸੰਵਿਧਾਨ ਕਮੇਟੀ ਦੇ ਕੋਆਰਡੀਨੇਟਰ ਅਜੈਬ ਸਿੰਘ ਸਿੱਧੂ ਨੇ ਦੱਸਿਆ ਕਿ ਸੰਵਿਧਾਨ ਸਾਰੇ ਪੱਖਾਂ ਨੂੰ ਧਿਆਨ ’ਚ ਰੱਖ ਕੇ ਬਣਾਇਆ ਗਿਆ ਹੈ। ਇਸ ’ਤੇ ਸਾਰਿਆਂ ਦੀ ਸਹਿਮਤੀ ਹੋਣੀ ਮੁਸ਼ਕਲ ਹੈ। ਸੰਵਿਧਾਨ ਨੂੰ ਲਾਗੂ ਕਰਨ ਬਾਅਦ ਇਸ ਵਿੱਚ ਸੋਧ ਕੀਤੀ ਜਾ ਸਕਦੀ ਹੈ। ਗੁਰਦੁਆਰੇ ਦੇ ਪ੍ਰਧਾਨ ਕੈਪਟਨ ਸਰਜਿੰਦਰ ਸਿੰਘ ਸੰਧੂ ਦਾ ਕਹਿਣਾ ਹੈ ਕਿ ਸੰਵਿਧਾਨ ਕਮੇਟੀ ਨੇ ਸਹੀ ਕੰਮ ਕੀਤਾ ਹੈ, ਜਦੋਂ ਕਿ ਗੁਰਦੁਆਰਾ ਬੋਰਡ ਆਫ ਡਾਇਰੈਕਟਰ ਦੇ ਚੈਅਰਮੈਨ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਸੰਸਥਾ ਤੋਂ ਕੰਪਨੀ ਬਣਾਉਣ ਲਈ ਫੋਰੀ ਤੌਰ ’ਤੇ ਸੰਵਿਧਾਨ ਦਾ ਹੋਣਾ ਜ਼ਰੂਰੀ ਨਹੀਂ ਹੈ। ਇਹ ਨਵਾਂ ਸੰਵਿਧਾਨ ਸਿੱਖੀ ਰਹਿਤ ਮਰਿਆਦਾ ਦੀਆਂ ਕੁੱਝ ਮੱਦਾਂ ’ਚ ਅਣਦੇਖੀ ਕਰਦਾ ਹੈ। ਬੋਰਡ ਆਫ ਡਾਇਰੈਕਟਰ ਦੀ ਪ੍ਰਵਾਨਗੀ ਤੋਂ ਬਗੈਰ ਸੰਵਿਧਾਨ ਕਮੇਟੀ ਦਾ ਗਠਨ ਕੀਤਾ ਗਿਆ।
ਇਹ ਸੰਵਿਧਾਨ ਬੋਰਡ ਨੂੰ ਸੌਂਪਣ ਤੋਂ ਪਹਿਲਾਂ ਜਨਰਲ ਮੀਟਿੰਗ ’ਚ ਰੱਖਣਾ ਗਲਤ ਹੈ। ਕਮੇਟੀ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਪੁਰੇਵਾਲ ਨੇ ਕਿਹਾ ਕਿ ਕੁੱਝ ਸਿੱਖ ਜਥੇਬੰਦੀਆਂ ਦੇ ਨੁਮਾਇਦਿਆਂ ਨੂੰ ਗੁਰਦੁਆਰੇ ਦੇ ਕਮੇਟੀ ਮੈਂਬਰ ਬਣਨ ਤੋਂ ਰੋਕਣ ਲੲੀ ਨਵੇਂ ਸੰਵਿਧਾਨ ਵਿੱਚ ਫੇਰਬਦਲ ਕੀਤਾ ਹੈ। ਇਹ ਆਮ ਸਹਿਮਤੀ ਵਾਲਾ ਸੰਵਿਧਾਨ ਹੋਣ ਦੀ ਬਜਾਏ ਇੱਕ ਪੱਖੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article