PUNJABMAILUSA.COM

ਅੱਜ ਤੋਂ ਸੁਸ਼ਮਾ ਦੀ ਪਾਕਿ ਫੇਰੀ

ਅੱਜ ਤੋਂ ਸੁਸ਼ਮਾ ਦੀ ਪਾਕਿ ਫੇਰੀ

ਅੱਜ ਤੋਂ ਸੁਸ਼ਮਾ ਦੀ ਪਾਕਿ ਫੇਰੀ
December 07
21:21 2015

sushma

ਇਸਲਾਮਾਬਾਦ ਵਿੱਚ ਅਫ਼ਗਾਨਿਸਤਾਨ ਬਾਰੇ ਕਾਨਫਰੰਸ ਵਿੱਚ ਕਰਨਗੇ ਸ਼ਿਰਕਤ; ਸਰਤਾਜ ਅਜ਼ੀਜ਼ ਨਾਲ ਵੀ ਹੋਵੇਗੀ ਗੱਲਬਾਤ
ਨਵੀਂ ਦਿੱਲੀ/ਇਸਲਾਮਾਬਾਦ, 7 ਦਸੰਬਰ (ਪੰਜਾਬ ਮੇਲ)- ਭਾਰਤ ਦੇ ਵਿਦੇਸ਼ ਮਾਮਲਿਅਾਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਭਲਕੇ ਦੋ ਰੋਜ਼ਾ ਫੇਰੀ ’ਤੇ ਇਸਲਾਮਾਬਾਦ ਜਾਣਗੇ, ਜਿਥੇ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਵਿਦੇਸ਼ ਮਾਮਲਿਅਾਂ ਬਾਰੇ ਸਲਾਹਕਾਰ ਸਰਤਾਜ ਅਜ਼ੀਜ਼ ਨਾਲ ਗੱਲਬਾਤ ਕਰਨਗੇ ਅਤੇ ਅਫ਼ਗਾਨਿਸਤਾਨ ਬਾਰੇ ਇਕ ਬਹੁਪੱਖੀ ਸੰਮੇਲਨ ਵਿੱਚ ਵੀ ਹਿੱਸਾ ਲੈਣਗੇ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਵਿਕਾਸ ਸਵਰੂਪ ਨੇ ਟਵੀਟ ਕੀਤਾ ਹੈ, ‘ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਇਸਲਾਮਾਬਾਦ ਵਿੱਚ 9 ਦਸੰਬਰ ਨੂੰ ਹੋਣ ਜਾ ਰਹੀ ਅਫ਼ਗਾਨਿਸਤਾਨ ’ਤੇ ਪੰਜਵੀਂ ਮੰਤਰੀ ਪੱਧਰੀ ਬੈਠਕ ‘ਹਾਰਟ ਆਫ ਏਸ਼ੀਆ’ ਵਿੱਚ ਭਾਰਤੀ ਪ੍ਰਤੀਨਿਧੀ ਮੰਡਲ ਦੀ ਅਗਵਾਈ ਕਰਨਗੇ।’ ਵਿਦੇਸ਼ ਮੰਤਰੀ ਅਜਿਹੇ ਸਮੇਂ ਪਾਕਿਸਤਾਨ ਜਾ ਰਹੇ ਹਨ ਜਦੋਂ ਦੋ ਦਿਨ ਪਹਿਲਾਂ ਹੀ ਭਾਰਤ ਤੇ ਪਾਕਿਸਤਾਨ ਦੇ ਕੌਮੀ ਸੁਰੱਖਿਆ ਸਲਾਹਕਾਰਾਂ ਦਰਮਿਆਨ ਬੈਂਕਾਕ ਵਿੱਚ ‘ਗੁਪਤ’ ਗੱਲਬਾਤ ਹੋਈ ਹੈ। ਉਨ੍ਹਾਂ ਨੇ ਉਥੇ ‘ਰਚਨਾਤਮਕ’ ਗੱਲਬਾਤ ਨੂੰ ਅੱਗੇ ਜਾਰੀ ਰੱਖਣ ’ਤੇ ਸਹਿਮਤੀ ਪ੍ਰਗਟਾਉਣ ਤੋਂ ਇਲਾਵਾ ਅਤਿਵਾਦ, ਜੰਮੂ-ਕਸ਼ਮੀਰ ਅਤੇ ਕਈ ਦੁਵੱਲੇ ਮਾਮਲਿਅਾਂ ’ਤੇ ਗੱਲਬਾਤ ਕੀਤੀ।
ਵਿਦੇਸ਼ ਮੰਤਰੀ ਸਵਰਾਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨਾਲ ਵੀ ਗੱਲਬਾਤ ਕਰਨਗੇ ਅਤੇ ਬੁੱਧਵਾਰ ਨੂੰ ਅਫ਼ਗਾਨਿਸਤਾਨ ਬਾਰੇ ‘ਹਾਰਟ ਆਫ ਏਸ਼ੀਆ’ ਕਾਨਫਰੰਸ ਬਾਅਦ ਸ੍ਰੀ ਅਜ਼ੀਜ਼ ਨਾਲ ਗੱਲਬਾਤ ਕਰਨਗੇ। ਦੱਸਣਯੋਗ ਹੈ ਕਿ ਇਸ ਤੋਂ ਤਿੰਨ ਸਾਲ ਪਹਿਲਾਂ ਵਿਦੇਸ਼ ਮੰਤਰੀ ਅੈਸਅੈਮ ਕ੍ਰਿਸ਼ਨਾ ਨੇ 2012 ਵਿੱਚ ਇਸਲਾਮਾਬਾਦ ਦੀ ਯਾਤਰਾ ਕੀਤੀ ਸੀ ਅਤੇ ਉਦੋਂ ਦੋਵੇਂ ਮੁਲਕਾਂ ਨੇ ਵੀਜ਼ਾ ਉਦਾਰੀਕਰਨ ਸਮਝੌਤੇ ’ਤੇ ਹਸਤਾਖ਼ਰ ਕੀਤੇ ਸਨ। ਇਸ ਫੇਰੀ ਦੌਰਾਨ ਸਵਰਾਜ ਨਾਲ ਵਿਦੇਸ਼ ਸਕੱਤਰ ਅੈਸ ਜੈਸ਼ੰਕਰ ਵੀ ਜਾਣਗੇ, ਜੋ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਉਨ੍ਹਾਂ ਦੇ ਪਾਕਿ ਹਮਰੁਤਬਾ ਨਾਸੀਰ ਜੰਜੂਅਾ ਵਿਚਾਲੇ ਥਾਈਲੈਂਡ ਦੀ ਰਾਜਧਾਨੀ ਵਿੱਚ ਹੋਈ ਚਾਰ ਘੰਟੇ ਲੰਬੀ ਗੱਲਬਾਤ ਦੌਰਾਨ ਵੀ ਮੌਜੂਦ ਸਨ।
ਇਸਲਾਮਾਬਾਦ ਵਿੱਚ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਸਰਤਾਜ ਅਜ਼ੀਜ਼ ਨੇ ਭਾਰਤ-ਪਾਕਿ ਸਬੰਧਾਂ ਦੀ ਗੰਢ ਕੁੱਝ ਹੱਦ ਤਕ ਖੁੱਲ੍ਹਣ ਦੀ ਗੱਲ ਸਵੀਕਾਰ ਕਰਦਿਅਾਂ ਕਿਹਾ ਕਿ ਇਸ ਹਫ਼ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਦੌਰਾਨ ਦੋਵੇਂ ਮੁਲਕਾਂ ਵਿਚਾਲੇ ਗੱਲਬਾਤ ਬਹਾਲ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਮੁਫਤੀ ਮੁਹੰਮਦ ਸਈਦ ਨੇ ਭਾਰਤ-ਪਾਕਿ ਦੇ ਕੌਮੀ ਸੁਰੱਖਿਆ ਸਲਾਹਕਾਰਾਂ ਵਿਚਾਲੇ ਹੋਈ ਗੱਲਬਾਤ ਨੂੰ ‘ਚੰਗੀ ਸ਼ੁਰੂਆਤ’ ਕਰਾਰ ਦਿੰਦਿਅਾਂ ਕਿਹਾ ਕਿ ਸਾਜ਼ਗਾਰ ਸਬੰਧਾਂ ਤੇ ਮੁਡ਼ ਭਰੋਸਾ ਬਹਾਲੀ ਲਈ ਦੋਵੇਂ ਮੁਲਕਾਂ ਨੂੰ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲਬਾਤ ਦੇ ਪ੍ਰਵਾਨ ਚਡ਼੍ਹਨ ਦੀ ਉਮੀਦ ਹੈ। ਚੀਨ ਨੇ ਵੀ ਗੁਅਾਂਢੀ ਮੁਲਕਾਂ ਵਿਚਾਲੇ ਸ਼ੁਰੂ ਹੋਈ ਗੱਲਬਾਤ ਨੂੰ ‘ਸੁਖਦ’ ਦੱਸਿਆ ਇਸ ਦੀ ਸ਼ਲਾਘਾ ਕੀਤੀ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਤਰਜਮਾਨ ਹਿਊ ਨੇ ਕਿਹਾ, ‘ਸਾਨੂੰ ਉਮੀਦ ਹੈ ਕਿ ਭਾਰਤ ਤੇ ਪਾਕਿ ਖੇਤਰੀ ਸਥਿਰਤਾ ਅਤੇ ਵਿਕਾਸ ਲਈ ਗੱਲਬਾਤ ਨੂੰ ਅੱਗੇ ਤੋਰ ਸਕਦੇ ਹਨ।
ਇਸ ਗੱਲਬਾਤ ਦਾ ਸਵਾਗਤ ਕਰਦਿਅਾਂ ਪਾਕਿਸਤਾਨੀ ਮੀਡੀਆ ਨੇ ਇਸ ਨੂੰ ਗੁਅਾਂਢੀ ਮੁਲਕਾਂ ਦੇ ਰਿਸ਼ਤਿਅਾਂ ’ਤੇ ਜੰਮੀ ਬਰਫ ਦਾ ਪਿਘਲਣਾ ਕਰਾਰ ਦਿੱਤਾ ਹੈ ਅਤੇ ਇਸ ਨੂੰ ਪਿਛਲੇ ਮਹੀਨੇ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਕਰਾਰੀ ਹਾਰ ਬਾਅਦ ਦਾ ‘ਸਾਈਡ ਇਫੈਕਟ’ ਦੱਸਿਆ ਹੈ। ‘ਡਾਨ’ ਨੇ ਕਿਹਾ ਕਿ ਦੋਵੇਂ ਮੁਲਕਾਂ ਵਿਚਾਲੇ ਇਸ ਗੱਲਬਾਤ ਦੇ ਭਵਿੱਖ ਬਾਰੇ ਅੰਦਾਜ਼ਾ ਲਗਾਉਣ ਮੁਸ਼ਕਲ ਨਹੀਂ ਹੈ। ਅਖ਼ਬਾਰ ਨੇ ਕਿਹਾ, ‘ਰਚਨਾਤਮਕ ਸੰਪਰਕ ਨੂੰ ਕੌਣ ਅੱਗੇ ਵਧਾਏਗਾ? ਇਹ ਸਪੱਸ਼ਟ ਨਹੀਂ ਹੈ, ਜਿਸ ਬਾਰੇ ਕਈ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article