PUNJABMAILUSA.COM

ਅੱਜ ਪੈਣਗੀਆਂ ਪੰਜਾਬ ਵਿਚ ਵੋਟਾਂ, ਚੋਣ ਕਮਿਸ਼ਨ ਦੀ ਖਾਸ ਹਲਕਿਆਂ ‘ਤੇ ਰਹੇਗੀ ਬਾਜ਼ ਵਾਲੀ ਅੱਖ

ਅੱਜ ਪੈਣਗੀਆਂ ਪੰਜਾਬ ਵਿਚ ਵੋਟਾਂ, ਚੋਣ ਕਮਿਸ਼ਨ ਦੀ ਖਾਸ ਹਲਕਿਆਂ ‘ਤੇ ਰਹੇਗੀ ਬਾਜ਼ ਵਾਲੀ ਅੱਖ

ਅੱਜ ਪੈਣਗੀਆਂ ਪੰਜਾਬ ਵਿਚ ਵੋਟਾਂ, ਚੋਣ ਕਮਿਸ਼ਨ ਦੀ ਖਾਸ ਹਲਕਿਆਂ ‘ਤੇ ਰਹੇਗੀ ਬਾਜ਼ ਵਾਲੀ ਅੱਖ
February 03
21:30 2017

vote
117 ਵਿਧਾਨ ਸਭਾ ਹਲਕਿਆਂ ਤੇ ਅੰਮਿ੍ਤਸਰ ਸੰਸਦੀ ਹਲਕੇ ਵਿੱਚ ਪੈਣਗੀਆਂ ਵੋਟਾਂ;
ਨਤੀਜੇ 11 ਮਾਰਚ ਨੂੰ
ਗੋਆ ਵਿਧਾਨ ਸਭਾ ਲਈ ਵੀ ਮਤਦਾਨ ਅੱਜ

ਚੰਡੀਗੜ੍ਹ, 3 ਫਰਵਰੀ (ਪੰਜਾਬ ਮੇਲ)- ਪੰਜਾਬ ਤੇ ਗੋਆ ਵਿੱਚ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਾਂ ਪੈਣਗੀਆਂ। ਪੰਜਾਬ ’ਚ 117 ਹਲਕੇ ਅਤੇ ਗੋਆ ’ਚ 40 ਹਲਕੇ ਹਨ। ਪੰਜਾਬ ਵਿੱਚ ਅਕਾਲੀ-ਭਾਜਪਾ ਗੱਠਜੋੜ ਅਤੇ ਗੋਆ ’ਚ ਭਾਜਪਾ ਦੀ ਸਰਕਾਰ ਹੈ। ਅੰਮ੍ਰਿਤਸਰ ਸੰਸਦੀ ਸੀਟ ਦੀ ਉਪ ਚੋਣ ਲਈ ਵੀ ਭਲਕੇ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ ਪੰਜਾਬ ’ਚ ਸੁਰੱਖਿਆ ਤੇ ਵੋਟਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੋਲਿੰਗ ਪਾਰਟੀਆਂ ਨੂੰ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਨਾਲ ਲੈਸ ਕਰ ਕੇ ਪੋਲਿੰਗ ਸਟੇਸ਼ਨਾਂ ’ਤੇ ਭੇਜ ਦਿੱਤਾ ਹੈ। ਵੋਟਾਂ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਪੰਜਾਬ ਦੇ ਲੋਕਾਂ ’ਚ ਵੋਟਾਂ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਕਮਿਸ਼ਨ ਨੂੰ 80 ਫ਼ੀਸਦੀ ਤੋਂ ਵੱਧ ਵੋਟਾਂ ਭੁਗਤਣ ਦੀ ਉਮੀਦ ਹੈ। ਸੂਬੇ ਦੇ ਕੁੱਲ੍ਹ 1 ਕਰੋੜ 98 ਲੱਖ 79 ਹਜ਼ਾਰ 69 ਵੋਟਰਾਂ ਵੱਲੋਂ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ। ਇਸ ’ਚ ਮਹਿਲਾ ਵੋਟਰਾਂ ਦੀ ਗਿਣਤੀ 93 ਲੱਖ 75 ਹਜ਼ਾਰ 546 ਹੈ। ਸੂਬੇ ’ਚ ਜ਼ਿਆਦਾ ਗਿਣਤੀ ਦਿਹਾਤੀ ਵੋਟਰਾਂ ਦੀ ਹੈ, ਜੋ 64 ਫ਼ੀਸਦ ਬਣਦੀ ਹੈ ਜਦੋਂ ਕਿ ਸ਼ਹਿਰੀ ਵੋਟਰ 36 ਫ਼ੀਸਦ ਹਨ। ਪੰਜਾਬ ਚੋਣਾਂ ਇਤਿਹਾਸਕ ਬਣਦੀਆਂ ਜਾ ਰਹੀਆਂ ਹਨ ਕਿਉਂਕਿ ਇਸ ਤੋਂ ਪਹਿਲਾਂ ਚੋਣਾਂ ’ਚ ਸਿਰਫ਼ ਦੋ ਧਿਰੀਂ (ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ) ਮੁਕਾਬਲਾ ਹੀ ਹੁੰਦਾ ਸੀ। ਐਤਕੀਂ ਆਮ ਆਦਮੀ ਪਾਰਟੀ ਵੱਲੋਂ ਦੋਹਾਂ ਸਿਆਸੀ ਧਿਰਾਂ ਨੂੰ ਜਬਰਦਸਤ ਟੱਕਰ ਦਿੱਤੀ ਜਾ ਰਹੀ ਹੈ। ਪਹਿਲੀ ਵਾਰ ਪੰਜਾਬ ਦੇ ਲੋਕਾਂ ਨੇ ਤੀਜੀ ਧਿਰ ਨੂੰ ਵੱਡਾ ਹੁੰਗਾਰਾ ਭਰਿਆ ਹੈ। ਤਿੰਨਾਂ ਪਾਰਟੀਆਂ ਦੇ ਉਮੀਦਵਾਰਾਂ ਦਰਮਿਆਨ ਹਰੇਕ ਹਲਕੇ ਅੰਦਰ ਤਿਕੋਣੀ ਟੱਕਰ ਬਣੀ ਹੋਈ ਹੈ। ਚੋਣਾਂ ਲਈ ਤਕਰੀਬਨ 2 ਲੱਖ ਦੇ ਕਰੀਬ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। ਨੀਮ ਸੁਰੱਖਿਆ ਬਲਾਂ ਦੀਆਂ 500 ਕੰਪਨੀਆਂ ਤੇ ਪੰਜਾਬ ਪੁਲੀਸ ਦੇ 80 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਤਰ੍ਹਾਂ ਸਵਾ ਲੱਖ ਦੇ ਕਰੀਬ ਸੁਰੱਖਿਆ ਕਰਮਚਾਰੀ ਡਿਊਟੀ ਨਿਭਾਅ ਰਹੇ ਹਨ। ਦਿਹਾਤੀ ਦੇ ਸ਼ਹਿਰੀ ਖੇਤਰਾਂ ’ਚ 22614 ਪੋਲਿੰਗ ਬੂਥ ਕਾਇਮ ਕੀਤੇ ਗਏ ਹਨ। ਵੋਟ ਪਾਉਣ ਲਈ ਵੋਟਰ ਸ਼ਨਾਖਤੀ ਕਾਰਡ ਜਾਂ ਹੋਰ ਕੋਈ ਸ਼ਨਾਖ਼ਤੀ ਕਾਰਡ ਨਾਲ ਲਿਜਾਣਾ ਜ਼ਰੂਰੀ ਹੋਵੇਗਾ। ਚੋਣ ਕਮਿਸ਼ਨ ਵੱਲੋਂ 33 ਵਿਧਾਨ ਸਭਾ ਹਲਕਿਆਂ ’ਚ ਵੋਟ ਦੀ ਪੁਸ਼ਟੀ ਲਈ ਪਰਚੀ ਮਸ਼ੀਨਾਂ (ਵੀਵੀਪੈਟ) ਲਾਈਆਂ ਹਨ, 4300 ਪੋਲਿੰਗ ਸਟੇਸ਼ਨਾਂ ’ਤੇ ਵੈੱਬ ਕੈਮਰੇ ਫਿੱਟ ਕੀਤੇ ਗਏ ਹਨ, ਉਮੀਦਵਾਰਾਂ ਦੀ ਫੋਟੋਆਂ ਵੀ ਵੋਟਿੰਗ ਮਸ਼ੀਨਾਂ ’ਤੇ ਲਾਈਆਂ ਗਈਆਂ ਹਨ ਅਤੇ ਇੱਕ ਬਟਨ ‘ਨੋਟਾ’ ਦਾ ਵੀ ਹੋਵੇਗਾ।
ਰਾਜ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਨੇ ਦੱਸਿਆ ਕਿ ਚੋਣ ਅਮਲ ਦੌਰਾਨ ਆਈਆਂ 10 ਹਜ਼ਾਰ ਦੇ ਕਰੀਬ ਸ਼ਿਕਾਇਤਾਂ ’ਚੋਂ 99 ਫ਼ੀਸਦ ਦਾ ਨਿਪਟਾਰਾ ਕਰ ਦਿੱਤਾ ਹੈ। ਪੈਸੇ ਜਾਂ ਨਸ਼ੇ ਦੀ ਵੰਡ ਬਾਰੇ ਸ਼ਿਕਾਇਤਾਂ ਸੁਣਨ ਲਈ 24 ਘੰਟੇ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਾਈ ਹੈ ਅਤੇ ਕੋਈ ਵੀ ਵਿਅਕਤੀ 1950 ਨੰਬਰ ਡਾਇਲ ਕਰ ਕੇ ਸ਼ਿਕਾਇਤ ਦਰਜ ਕਰਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਸਾਰੀ ਰਾਤ ਗਸ਼ਤ ਕਰਨ ਲਈ ਕਿਹਾ ਗਿਆ ਹੈ। ਚੋਣ ਕਮਿਸ਼ਨ ਨੇ ਆਬਜ਼ਰਵਰਾਂ ਦੀ ਰਿਪੋਰਟ ’ਤੇ 786 ਪੋਲਿੰਗ ਸਟੇਸ਼ਨਾਂ ਅਤੇ 23 ਵਿਧਾਨ ਸਭਾ ਹਲਕਿਆਂ ਨੂੰ ਸੰਵੇਦਨਸ਼ੀਲ ਐਲਾਨਿਆ ਹੈ। ਹੁਣ ਤਕ 5573 ਸ਼ੱਕੀ ਸ਼ਰਾਰਤੀ ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 4200 ਨੂੰ ਇਹਤਿਆਤ ਵਜੋਂ ਹਿਰਾਸਤ ’ਚ ਲਿਆ ਗਿਆ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੀ ਵਾਰ ਪੁਲੀਸ ’ਚ ਤਾਇਨਾਤ 45 ਹਜ਼ਾਰ ਮੁਲਾਜ਼ਮਾਂ ਨੂੰ ਵੋਟ ਪਾਉਣ ਦਾ ਮੌਕਾ ਮੁਹੱਈਆ ਕਰਾਇਆ ਗਿਆ ਹੈ ਅਤੇ ਅੱਜ ਤਕ ਤਕਰੀਬਨ 21 ਹਜ਼ਾਰ ਪੋਸਟਲ ਬੈਲਟ ਪੇਪਰ ਪ੍ਰਾਪਤ ਕੀਤੇ ਜਾ ਚੁੱਕੇ ਹਨ। ਇਸ ਹਿਸਾਬ ਨਾਲ ਹੁਣ ਤਕ 45 ਫ਼ੀਸਦ ਪੁਲੀਸ ਮੁਲਾਜ਼ਮਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਲਈ ਹੈ।
ਵਧੀਕ ਡੀਜੀਪੀ ਵੀ.ਕੇ. ਭਾਵੜਾ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਬਾਅਦ ਪੁਲੀਸ ਨੇ 4 ਜਨਵਰੀ ਤੋਂ ਹੁਣ ਤਕ 417 ਨਾਜਾਇਜ਼ ਹਥਿਆਰ ਫੜੇ ਹਨ। 80 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ, ਨਕਦੀ, ਸੋਨਾ ਬਰਾਮਦ ਕੀਤਾ ਹੈ। ਪੰਜਾਬ ਵਿਧਾਨ ਸਭਾ ਲਈ ਸ਼੍ਰੋਮਣੀ ਅਕਾਲੀ ਦਲ ਦੇ 94, ਕਾਂਗਰਸ ਦੇ 117, ਭਾਜਪਾ ਦੇ 23, ‘ਆਪ’ ਦੇ 112, ਲੋਕ ਇਨਸਾਫ਼ ਪਾਰਟੀ ਦੇ 5, ਬਹੁਜਨ ਸਮਾਜ ਪਾਰਟੀ ਦੇ 111, ਆਪਣਾ ਪੰਜਾਬ ਪਾਰਟੀ ਦੇ 77, ਖੱਬੀਆਂ ਪਾਰਟੀਆਂ ਦੇ 44, ਆਜ਼ਾਦ 304 ਅਤੇ ਹੋਰ ਪਾਰਟੀਆਂ ਦੇ ਉਮੀਦਵਾਰਾਂ ਸਮੇਤ ਕੁੱਲ੍ਹ 1145 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਨ੍ਹਾਂ ’ਚੋਂ 1063 ਪੁਰਸ਼, 81 ਮਹਿਲਾਵਾਂ ਤੇ ਇਕ ਉਮੀਦਵਾਰ ਥਰਡ ਜੈਂਡਰ ਹੈ।
ਪੰਜਾਬ ਦੇ ਚੋਣ ਮੈਦਾਨ ’ਚ ਉਤਰੇ ਪ੍ਰਮੁੱਖ ਤੇ ਚਰਿਚਤ ਉਮੀਦਵਾਰਾਂ ’ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਭਗਵੰਤ ਸਿੰਘ ਮਾਨ, ਨਵਜੋਤ ਸਿੰਘ ਸਿੱਧੂ, ਜਨਰਲ (ਸੇਵਾਮੁਕਤ) ਜੇ.ਜੇ. ਸਿੰਘ, ਮਨਪ੍ਰੀਤ ਸਿੰਘ ਬਾਦਲ, ਰਾਜਿੰਦਰ ਕੌਰ ਭੱਠਲ, ਸੁਨੀਲ ਕੁਮਾਰ ਜਾਖੜ, ਚਰਨਜੀਤ ਸਿੰਘ ਚੰਨੀ, ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਢੀਂਡਸਾ, ਰਵਨੀਤ ਸਿੰਘ ਬਿੱਟੂ, ਗੁਰਪ੍ਰੀਤ ਸਿੰਘ ਘੁੱਗੀ, ਹਿੰਮਤ ਸਿੰਘ ਸ਼ੇਰਗਿੱਲ, ਅਮਰਿੰਦਰ ਸਿੰਘ ਰਾਜਾ ਵੜਿੰਗ, ਮੁਹੰਮਦ ਸਦੀਕ ਤੇ ਜਰਨੈਲ ਸਿੰਘ ਆਦਿ ਸ਼ਾਮਲ ਹਨ।
ਗੋਆ ’ਚ 11 ਲੱਖ ਵੋਟਰ ਢਾਈ ਸੌ ਉਮੀਦਵਾਰਾਂ ਦੀ ਕਿਸਮਤ ’ਤੇ ਮੋਹਰ ਲਾਉਣਗੇ। ਮੁੱਖ ਮੰਤਰੀ ਲਕਸ਼ਮੀਕਾਂਤ ਪਰਸੇਕਰ ਤੋਂ ਇਲਾਵਾ ਪੰਜ ਹੋਰ ਸਾਬਕਾ ਮੁੱਖ ਮੰਤਰੀ ਚੋਣ ਮੈਦਾਨ ਵਿੱਚ ਹਨ। ਭਾਜਪਾ ਵੱਲੋਂ ਲਕਸ਼ਮੀਕਾਂਤ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣਾਇਆ ਗਿਆ ਪਰ ਅਕਸਰ ਇਹ ਸੰਕੇਤ ਦਿੱਤੇ ਜਾ ਰਹੇ ਹਨ ਕਿ ਰੱਖਿਆ ਮੰਤਰੀ ਮਨੋਹਰ ਪਰੀਕਰ ਵਾਪਸ ਆ ਸਕਦੇ ਹਨ ਤਾਂ ਜੋ ਉਨ੍ਹਾਂ ਦੀ ਸੂਬੇ ’ਚ ਪ੍ਰਸਿੱਧੀ ਦਾ ਲਾਹਾ ਲਿਆ ਜਾ ਸਕੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article