ਅੱਜ ਹੋਵੇਗੀ ਖੇਤੀਬਾੜੀ ਮੰਤਰੀ ਅਤੇ ਕਿਸਾਨ ਨੇਤਾਵਾਂ ਵਿਚਾਲੇ ਗੱਲਬਾਤ

303
Share

ਨਵੀਂ ਦਿੱਲੀ, 30 ਨਵੰਬਰ (ਪੰਜਾਬ ਮੇਲ)-: ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਐਕਸ਼ਨ ‘ਚ ਆ ਗਈ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਮੰਤਰੀ ਨੇ ਕਿਸਾਨ ਯੂਨੀਅਨ ਦੇ ਨੇਤਾਵਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਖੇਤੀਬਾੜੀ ਮੰਤਰੀ ਵਿਗਿਆਨ ਭਵਨ ‘ਚ ਕੱਲ ਦੁਪਹਿਰ ਤਿੰਨ ਵਜੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਦੱਸ ਦਈਏ ਕਿ ਪੰਜਾਬ ਦੇ ਹਜ਼ਾਰਾਂ ਕਿਸਾਨ ਖੇਤੀਬਾੜੀ ਕਾਨੂੰਨ ਦੇ ਵਿਰੋਧ ‘ਚ ਹਰਿਆਣਾ ਦੇ ਸਿੱਘੂ ਬਾਰਡਰ ‘ਤੇ ਪਿਛਲੇ ਪੰਜ ਦਿਨਾਂ ਤੋਂ ਜਮੇ ਹੋਏ ਹਨ। ਉਥੇ ਹੀ, ਸਿੰਘੂ ਬਾਰਡਰ ‘ਤੇ ਜਮੇ ਕਿਸਾਨਾਂ ਨੇ ਕਿਹਾ ਹੈ ਕਿ ਉਹ ‘‘ਨਿਰਣਾਇਕ ਲੜਾਈ ਲਈ ਰਾਸ਼ਟਰੀ ਰਾਜਧਾਨੀ ਆਏ ਹਨ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਪ੍ਰਦਰਸ਼ਨਕਾਰੀ ਕਿਸਾਨਾਂ ਦੇ ਇੱਕ ਨੁਮਿਇੰਦੇ ਨੇ ਸਿੰਘੂ ਬਾਰਡਰ ‘ਤੇ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਉਹ ਚਾਹੁੰਦੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇ ‘‘ਮਨ ਕੀ ਬਾਤ” ਸੁਣਨ। ਉਨ੍ਹਾਂ ਕਿਹਾ, ‘‘ਅਸੀਂ ਆਪਣੀਆਂ ਮੰਗਾਂ ਨਾਲ ਸਮਝੌਤਾ ਨਹੀਂ ਕਰ ਸਕਦੇ। ਕਿਸਾਨਾਂ ਦੇ ਪ੍ਰਤਿਨਿੱਧੀ ਨੇ ਦਾਅਵਾ ਕੀਤਾ ਕਿ ਜੇਕਰ ਸੱਤਾਧਾਰੀ ਪਾਰਟੀ ਉਨ੍ਹਾਂ ਦੀ ਚਿੰਤਾ ‘ਤੇ ਵਿਚਾਰ ਨਹੀਂ ਕਰਦੀ ਤਾਂ ਉਸ ਨੂੰ ਭਾਰੀ ਕੀਮਤ ਅਦਾ ਕਰਨੀ ਹੋਵੇਗੀ। ਉਨ੍ਹਾਂ ਕਿਹਾ, ‘‘ਅਸੀਂ ਇੱਥੇ ਨਿਰਣਾਇਕ ਲੜਾਈ ਲਈ ਆਏ ਹਾਂ।


Share