PUNJABMAILUSA.COM

ਅੱਤਵਾਦੀਆਂ ਦੀਆਂ ਪਨਾਹਗਾਹਾਂ ਨੂੰ ਖ਼ਤਮ ਕਰਨ ਲਈ ਪਾਕਿਸਤਾਨ ਨਾਲ ਮਿਲ ਕੇ ਕਾਰਵਾਈ ਕਰ ਸਕਦਾ ਹੈ ਅਮਰੀਕਾ

ਅੱਤਵਾਦੀਆਂ ਦੀਆਂ ਪਨਾਹਗਾਹਾਂ ਨੂੰ ਖ਼ਤਮ ਕਰਨ ਲਈ ਪਾਕਿਸਤਾਨ ਨਾਲ ਮਿਲ ਕੇ ਕਾਰਵਾਈ ਕਰ ਸਕਦਾ ਹੈ ਅਮਰੀਕਾ

ਅੱਤਵਾਦੀਆਂ ਦੀਆਂ ਪਨਾਹਗਾਹਾਂ ਨੂੰ ਖ਼ਤਮ ਕਰਨ ਲਈ ਪਾਕਿਸਤਾਨ ਨਾਲ ਮਿਲ ਕੇ ਕਾਰਵਾਈ ਕਰ ਸਕਦਾ ਹੈ ਅਮਰੀਕਾ
November 02
04:50 2017

ਵਾਸ਼ਿੰਗਟਨ, 2 ਨਵੰਬਰ (ਪੰਜਾਬ ਮੇਲ)- ਅੱਤਵਾਦੀਆਂ ਦੀਆਂ ਪਨਾਹਗਾਹਾਂ ਨੂੰ ਖ਼ਤਮ ਕਰਨ ਲਈ ਅਮਰੀਕਾ ਪਾਕਿਸਤਾਨ ਨਾਲ ਮਿਲ ਕੇ ਕਾਰਵਾਈ ਕਰ ਸਕਦਾ ਹੈ। ਇਹ ਗੱਲ ਅਮਰੀਕਾ ਦੇ ਰੱਖਿਆ ਮੰਤਰੀ ਜਿਮ ਮੈਟਿਸ ਨੇ ਕਹੀ ਹੈ। ਇਹ ਸਹਿਯੋਗ ਉਹੋ ਜਿਹਾ ਹੀ ਹੋਵੇਗਾ ਜਿਵੇਂਕਿ ਇਕ ਜ਼ਿੰਮੇਵਾਰ ਦੇਸ਼ ਕਰਦਾ ਹੈ। ਇਸ ਦੌਰਾਨ ਅਮਰੀਕਾ ‘ਚ ਭਾਰਤ ਦੇ ਰਾਜਦੂਤ ਨਵਤੇਜ ਸਿੰਘ ਸਰਨਾ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਫ਼ਗਾਨ ਨੀਤੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਹੈ ਕਿ ਇਸ ‘ਚ ਭਾਰਤ ਦੀਆਂ ਚਿੰਤਾਵਾਂ ਨੂੰ ਉਜਾਗਰ ਕੀਤਾ ਗਿਆ ਹੈ। ਭਾਰਤ ਵੀ ਪਾਕਿਸਤਾਨ ਸਮਰਥਿਤ ਅੱਤਵਾਦੀਆਂ ਦੇ ਹਮਲਿਆਂ ਤੋਂ ਲੰਬੇ ਸਮੇਂ ਤੋਂ ਪ੍ਰਭਾਵਿਤ ਹੈ।
ਰੱਖਿਆ ਮੰਤਰੀ ਮੈਟਿਸ ਨੇ ਟਰੰਪ ਦੀ ਅਫ਼ਗਾਨ ਨੀਤੀ ‘ਤੇ ਚਰਚਾ ‘ਚ ਪਾਕਿਸਤਾਨ ਨਾਲ ਮਿਲ ਕੇ ਕੰਮ ਕਰਨ ਦੀ ਕੋਈ ਰੂਪਰੇਖਾ ਜਾਂ ਸਮਾਂ ਸੀਮਾ ਨਹੀਂ ਦੱਸੀ। ਉਨ੍ਹਾਂ ਦਾ ਇਹ ਬਿਆਨ ਵਿਦੇਸ਼ ਮੰਤਰਾਲੇ ਦੀ ਉਸ ਵਿਵਸਥਾ ਦੇ ਬਾਅਦ ਆਇਆ ਹੈ ਜਿਸ ‘ਚ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ 25.5 ਕਰੋੜ ਡਾਲਰ ਦੀ ਮਦਦ ਨੂੰ ਸ਼ਰਤਾਂ ਨਾਲ ਜਾਰੀ ਕੀਤਾ ਗਿਆ ਹੈ। ਇਸ ਧਨ ਰਾਸ਼ੀ ਦੇ ਖ਼ਰਚ ‘ਤੇ ਨਜ਼ਰ ਰੱਖੀ ਜਾਵੇਗੀ ਅਤੇ ਪਾਕਿਸਤਾਨ ਨੂੰ ਉਸ ਦਾ ਵੇਰਵਾ ਮੁਹੱਈਆ ਕਰਵਾਉਣਾ ਹੋਵੇਗਾ।
ਅਮਰੀਕੀ ਪ੍ਰਸ਼ਾਸਨ ਦੇ ਇਕ ਉੱਚ ਅਧਿਕਾਰੀ ਅਨੁਸਾਰ ਇਸ ‘ਚ ਸਾਨੂੰ ਪਾਕਿਸਤਾਨ ਦੇ ਕੰਮਕਾਜ ਦੀ ਸਮੀਖਿਆ ਕਰਨ ਦਾ ਬਿਹਤਰ ਮੌਕਾ ਮਿਲੇਗਾ। ਇਸ ਤਰ੍ਹਾਂ ਨਾਲ ਅਸੀਂ ਆਰਥਿਕ ਮਦਦ ਦਾ ਬਿਹਤਰ ਇਸਤੇਮਾਲ ਕਰ ਪਾਵਾਂਗੇ। ਜ਼ਿਕਰਯੋਗ ਹੈ ਕਿ ਅਮਰੀਕਾ ਅਫ਼ਗਾਨਿਸਤਾਨ ‘ਚ ਅੱਤਵਾਦੀ ਹਮਲੇ ਕਰਨ ਵਾਲੇ ਤਾਲਿਬਾਨ ਅਤੇ ਹੱਕਾਨੀ ਨੈੱਟਵਰਕ ਖ਼ਿਲਾਫ਼ ਕਾਰਵਾਈ ਲਈ ਪਾਕਿਸਤਾਨ ਨੂੰ ਸਾਲਾਂ ਤੋਂ ਕਹਿ ਰਿਹਾ ਹੈ ਪ੍ਰੰਤੂ ਪਾਕਿਸਤਾਨ ਕਾਰਵਾਈ ਦੀ ਥਾਂ ਉਨ੍ਹਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ। ਇਸ ਤੋਂ ਨਾਰਾਜ਼ ਟਰੰਪ ਨੇ ਪਾਕਿਸਤਾਨ ਨੂੰ ਮਾੜੇ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਇਸ ਪਿੱਛੋਂ ਪਾਕਿਸਤਾਨ ਦੀ ਸੰਸਦ ਨੇ ਇਕ ਪ੍ਰਸਤਾਵ ਪਾਸ ਕਰ ਕੇ ਰਾਸ਼ਟਰਪਤੀ ਟਰੰਪ ਅਤੇ ਉਨ੍ਹਾਂ ਦੇ ਅਧਿਕਾਰੀਆਂ ‘ਤੇ ਪਾਕਿਸਤਾਨ ਦੀ ਅੱਤਵਾਦ ਖ਼ਿਲਾਫ਼ ਲੜਾਈ ਨੂੰ ਨਿਰਉਤਸ਼ਾਹਿਤ ਕਰਨ ਅਤੇ ਧਮਕਾਉਣ ਦਾ ਦੋਸ਼ ਲਗਾਇਆ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article