PUNJABMAILUSA.COM

ਅੱਤਵਾਦੀਆਂ ਲਈ ਸਵਰਗ ਬਣਿਆ ਹੋਇਆ ਹੈ ਪਾਕਿਸਤਾਨ : ਟਰੰਪ

ਅੱਤਵਾਦੀਆਂ ਲਈ ਸਵਰਗ ਬਣਿਆ ਹੋਇਆ ਹੈ ਪਾਕਿਸਤਾਨ : ਟਰੰਪ

ਅੱਤਵਾਦੀਆਂ ਲਈ ਸਵਰਗ ਬਣਿਆ ਹੋਇਆ ਹੈ ਪਾਕਿਸਤਾਨ : ਟਰੰਪ
August 23
10:25 2017

ਵਾਸ਼ਿੰਗਟਨ, 23 ਅਗਸਤ (ਪੰਜਾਬ ਮੇਲ)- ਡੋਨਾਲਡ ਟਰੰਪ ਨੇ ਪਾਕਿਸਤਾਨ ਨੂੰ ਅੱਤਵਾਦ ‘ਤੇ ਲਗਾਮ ਲਗਾਉਣ ਲਈ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਇਕ ਪਾਸੇ ਖੁਦ ਅੱਤਵਾਦ ਨਾਲ ਪੀੜਤ ਹੈ ਅਤੇ ਦੂਜੇ ਪਾਸੇ ਅੱਤਵਾਦੀਆਂ ਲਈ ਸੁਰੱਖਿਅਤ ਸਵਰਗ ਬਣਿਆ ਹੋਇਆ ਹੈ। ਅੱਤਵਾਦੀਆਂ ਨੂੰ ਸੁਰੱਖਿਅਤ ਪਨਾਹਗਾਹ ਮੁਹੱਈਆ ਕਰਵਾਉਣ ਦੇ ਲਈ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਕਮਾਂਡਰ-ਇਨ-ਚੀਫ਼ ਦੇ ਤੌਰ ‘ਤੇ ਪਹਿਲੀ ਵਾਰ ਪ੍ਰਾਈਮ ਟਾਈਮ ਟੈਲੀਵਿਜ਼ਨ ‘ਤੇ ਦੇਸ਼-ਵਾਸੀਆਂ ਨੂੰ ਸੰਬੋਧਨ ਕਰਦਿਆਂ ਹੋਇਆ ਟਰੰਪ ਨੇ ਦੱਖਣੀ ਏਸ਼ੀਆ ਦੇ ਬਾਰੇ ਆਪਣੀ ਨੀਤੀ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦਾ ਅਹਿਮ ਹਿੱਸਾ ਭਾਰਤ ਦੇ ਨਾਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਵਿਕਸਿਤ ਕਰਨਾ ਹੈ। 26 ਮਿੰਟ ਦੇ ਆਪਣੇ ਸੰਬੋਧਨ ‘ਚ ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਨਵੀਂ ਰਣਨੀਤੀ ਦਾ ਅਗਲਾ ਥੰਮ੍ਹ ਵਾਸ਼ਿੰਗਟਨ ਦੇ ਪੁਰਾਣੇ ਦੋਸਤ ਸਮਝੇ ਜਾਣ ਵਾਲੇ ਪਾਕਿਸਤਾਨ ਦੇ ਪ੍ਰਤੀ ਅਮਰੀਕਾ ਦੇ ਦ੍ਰਿਸ਼ਟੀਕੋਣ ‘ਚ ਬਦਲਾਅ ਹੈ। ਟਰੰਪ ਨੇ ਕਿਹਾ ਕਿ ਪਾਕਿਸਤਾਨ ਅਕਸਰ ਅਰਾਜਕਤਾ ਤੇ ਹਿੰਸਾ ਫ਼ੈਲਾਉਣ ਵਾਲਿਆਂ ਅਤੇ ਅੱਤਵਾਦੀਆਂ ਨੂੰ ਸੁਰੱਖਿਅਤ ਪਨਾਹਗਾਹ ਦਿੰਦਾ ਹੈ। ਟਰੰਪ ਨੇ ਅੱਤਵਾਦੀ ਸੰਗਠਨਾਂ ਨੂੰ ਸਮਰਥਨ ਦੇਣ ਦੇ ਲਈ ਪਾਕਿਸਤਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ, ‘ਜੇਕਰ ਉਹ ਅਜਿਹਾ ਕਰਨਾ ਜਾਰੀ ਰੱਖਦਾ ਹੈ, ਤਾਂ ਇਸ ਦੇ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਟਰੰਪ ਨੇ ਕਿਹਾ ਕਿ, ‘ਅਸੀਂ ਅੱਤਵਾਦੀ ਸੰਗਠਨਾਂ, ਤਾਲਿਬਾਨ ਅਤੇ ਖ਼ਿੱਤੇ ‘ਚ ਦਹਿਸ਼ਤ ਪੈਦਾ ਕਰਨ ਵਾਲੇ ਹੋਰਨਾਂ ਸੰਗਠਨਾਂ ਨੂੰ ਪਾਕਿਸਤਾਨ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸੁਰੱਖਿਅਤ ਪਨਾਹਗਾਹ ਨੂੰ ਲੈ ਕੇ ਹੁਣ ਚੁੱਪ ਨਹੀਂ ਰਹਿ ਸਕਦੇ। ਟਰੰਪ ਨੇ ਪਾਕਿ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ, ‘ਪਾਕਿਸਤਾਨ ਦੇ ਕੋਲ ਅਫ਼ਗਾਨਿਸਤਾਨ ‘ਚ ਸਾਡੀਆਂ ਕੋਸ਼ਿਸ਼ਾਂ ‘ਚ ਸਾਂਝੇਦਾਰ ਬਣ ਕੇ ਹਾਸਿਲ ਕਰਨ ਦੇ ਲਈ ਬਹੁਤ ਕੁਝ ਹੈ ਪਰ ਅੱਤਵਾਦੀਆਂ ਨੂੰ ਸ਼ਰਨ ਦੇਣਾ ਜਾਰੀ ਰੱਖ ਕੇ ਉਨ੍ਹਾਂ ਕੋਲ ਖੋਹਣ ਦੇ ਲਈ ਵੀ ਬਹੁਤ ਕੁਝ ਹੈ’। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪਾਕਿਸਤਾਨ ਸਾਡਾ ਅਹਿਮ ਸਾਂਝੇਦਾਰ ਰਿਹਾ ਹੈ, ਪਰ ਪਾਕਿਸਤਾਨ ਨੇ ਕੁਝ ਅਜਿਹੇ ਸੰਗਠਨਾਂ ਨੂੰ ਵੀ ਸ਼ਰਨ ਮੁਹੱਈਆ ਕਰਵਾਈ ਹੈ, ਜੋ ਸਾਡੇ ਲੋਕਾਂ ਨੂੰ ਮਾਰਨ ਦੀ ਰੋਜ਼ਾਨਾ ਕੋਸ਼ਿਸ਼ ਕਰਦੇ ਹਨ। ਪਾਕਿਸਤਾਨ ਨੂੰ ਅਮਰੀਕਾ ਅਰਬਾਂ ਡਾਲਰ ਦੇ ਰਿਹਾ ਹੈ ਪਰ ਉਹ ਉਨ੍ਹਾਂ ਅੱਤਵਾਦੀਆਂ ਨੂੰ ਪਨਾਹ ਦੇ ਰਿਹਾ ਹੈ ਜਿਨ੍ਹਾਂ ਦੇ ਖ਼ਿਲਾਫ਼ ਅਸੀਂ ਲੜ ਰਹੇ ਹਾਂ’। ਉਨ੍ਹਾਂ ਕਿਹਾ ਕਿ ਇਹ ਜਲਦ ਬਦਲੇਗਾ। ਅਮਰੀਕੀ ਸੇਵਾ ਦੇ ਮੈਂਬਰਾਂ ਅਤੇ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਅੱਤਵਾਦੀਆਂ ਨੂੰ ਸ਼ਰਨ ਦੇਣ ਵਾਲੇ ਕਿਸੇ ਦੇਸ਼ ਦੇ ਨਾਲ ਕੋਈ ਸਾਂਝੇਦਾਰੀ ਬਣੀ ਨਹੀਂ ਰਹਿ ਸਕਦੀ। ਹੁਣ ਸਮਾਂ ਆ ਗਿਆ ਹੈ ਕਿ ਪਾਕਿਸਤਾਨ ਸੱਭਿਅਤਾ, ਆਦੇਸ਼ ਅਤੇ ਸ਼ਾਂਤੀ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਦਰਸ਼ਨ ਕਰੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਦੋਵੇਂ ਪ੍ਰਮਾਣੂ ਸ਼ਕਤੀ ਵਾਲੇ ਦੇਸ਼ ਹਨ ਅਤੇ ਦੋਵਾਂ ਦੇਸ਼ਾਂ ਵਿਚਾਲੇ ਤਣਾਅਪੂਰਨ ਸਬੰਧਾਂ ਦੇ ਸੰਘਰਸ਼ ‘ਚ ਬਦਲਣ ਦਾ ਖ਼ਤਰਾ ਹੈ ਅਤੇ ਅਜਿਹਾ ਹੋ ਸਕਦਾ ਹੈ।
ਟਰੰਪ ਨੇ ਅਫ਼ਗਾਨਿਸਤਾਨ ਦੇ ਬਾਰੇ ਆਪਣੀ ਨਵੀਂ ਰਣਨੀਤੀ ‘ਚ ਕਿਹਾ ਕਿ ਜਲਦਬਾਜ਼ੀ ‘ਚ ਅਫ਼ਗਾਨਿਸਤਾਨ ਤੋਂ ਅਮਰੀਕੀ ਸੈਨਾ ਦੀ ਵਾਪਸੀ ਨਹੀਂ ਹੋਵੇਗੀ, ਬਲਕਿ ਉਥੇ ਹੋਰ ਸੈਨਿਕ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਅਫ਼ਗਾਨਿਸਤਾਨ ‘ਚੋਂ ਸੈਨਾ ਦੀ ਵਾਪਸੀ ਚਾਹੁੰਦੇ ਸੀ ਪਰ ਆਪਣੇ ਉੱਚ ਸੁਰੱਖਿਆ ਅਧਿਕਾਰੀਆਂ ਨਾਲ ਵਿਚਾਰ ਕਰਨ ਤੋਂ ਬਾਅਦ ਅਤੇ ਉਥੋਂ ਦੀ ਜ਼ਮੀਨੀ ਹਕੀਕਤ ਨੂੰ ਵੇਖਦਿਆਂ ਇਸ ਫ਼ੈਸਲੇ ਨੂੰ ਟਾਲ ਦਿੱਤਾ। ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਟਰੰਪ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਇਸ ਦੇ ਨਾਲ ਹੀ ਟਰੰਪ ਨੇ ਕਿਹਾ ਕਿ ਅਸੀਂ ਅਫ਼ਗਾਨਿਸਤਾਨ ‘ਚ ਸਥਿਰਤਾ ਲਿਆਉਣ ‘ਚ ਭਾਰਤ ਦੇ ਅਹਿਮ ਯੋਗਦਾਨ ਦੀ ਪ੍ਰਸ਼ੰਸਾ ਕਰਦੇ ਹਾਂ, ਪਰ ਅਸੀਂ ਚਾਹੁੰਦੇ ਹਾਂ ਕਿ ਭਾਰਤ, ਅਫ਼ਗਾਨਿਸਤਾਨ ਦੇ ਸਬੰਧ ‘ਚ ਖ਼ਾਸ ਕਰ ਕੇ ਆਰਥਿਕ ਸਹਿਯੋਗ ਅਤੇ ਵਿਕਾਸੇ ਦੇ ਖ਼ੇਤਰ ‘ਚ ਸਾਡੀ ਹੋਰ ਮਦਦ ਕਰੇ।
ਭਾਰਤ ਵੱਲੋਂ ਸਵਾਗਤ
ਨਵੀਂ ਦਿੱਲੀ : ਪਾਕਿ ਵੱਲੋਂ ਅੱਤਵਾਦੀਆਂ ਨੂੰ ਪਨਾਹਗਾਹ ਅਤੇ ਸਰਹੱਦ ਪਾਰ ਤੋਂ ਹੋਰ ਪ੍ਰਕਾਰ ਦਾ ਸਹਿਯੋਗ ਮੁਹੱਈਆ ਕਰਵਾਏ ਜਾਣ ਦੇ ਮੁੱਦਿਆਂ ਨਾਲ ਨਿਪਟਣ ਦੇ ਡੋਨਾਲਡ ਟਰੰਪ ਦੇ ਸੰਕਲਪ ਦਾ ਭਾਰਤ ਨੇ ਸਵਾਗਤ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ, ‘ਭਾਰਤ ਇਨ੍ਹਾਂ ਚਿੰਤਾਵਾਂ ਅਤੇ ਉਦੇਸ਼ਾਂ ‘ਚ ਸਾਂਝੇਦਾਰ ਹੈ’।
ਚੀਨ ਵੱਲੋਂ ਪਾਕਿ ਦੀ ਹਮਾਇਤ
ਬੀਜਿੰਗ : ਚੀਨ ਨੇ ਪਾਕਿਸਤਾਨ ਦਾ ਪੱਖ ਪੂਰਦਿਆਂ ਕਿਹਾ ਕਿ ਅੱਤਵਾਦ ਖ਼ਿਲਾਫ਼ ਲੜਾਈ ‘ਚ ਪਾਕਿਸਤਾਨ ਅਗਲੀ ਕਤਾਰ ‘ਚ ਹੈ। ਚੀਨੀ ਵਿਦੇਸ਼ ਮੰਤਰਾਲੇ ਦੀ ਬੁਲਾਰਨ ਹੁਆ ਚੁਨਜ਼ਿੰਗ ਨੇ ਟਰੰਪ ਦੇ ਬਿਆਨ ‘ਤੇ ਟਿੱਪਣੀ ਕਰਦਿਆਂ ਕਿਹਾ ਕਿ, ‘ਮੈਂ ਇਹ ਕਹਿਣਾ ਚਾਹੁੰਦੀ ਹਾਂ ਕਿ ਅੱਤਵਾਦ ਖ਼ਿਲਾਫ਼ ਲੜਾਈ ‘ਚ ਪਾਕਿਸਤਾਨ ਅਗਲੀ ਕਤਾਰ ‘ਚ ਹੈ ਅਤੇ ਅੱਤਵਾਦ ਖ਼ਿਲਾਫ਼ ਲੜਾਈ ‘ਚ ਪਾਕਿ ਨੇ ਕੁਰਬਾਨੀਆਂ ਦਿੱਤੀਆਂ ਹਨ।
ਟਰੰਪ ਦੀ ਚਿਤਾਵਨੀ ਤੋਂ ਡਰਿਆ ਪਾਕਿ, ਕਿਹਾ ਅਸੀਂ ਚਾਹੁੰਦੇ ਸ਼ਾਂਤੀ
ਇਸਲਾਮਾਬਾਦ : ਡੋਨਾਲਡ ਟਰੰਪ ਵੱਲੋਂ ਅੱਤਵਾਦੀਆਂ ਨੂੰ ਸੁਰੱਖਿਅਤ ਪਨਾਹਗਾਹ ਮੁਹੱਈਆ ਕਰਵਾਉਣ ਦੇ ਲਈ ਪਾਕਿਸਤਾਨ ਨੂੰ ਦਿੱਤੀ ਗਈ ਚਿਤਾਵਨੀ ਤੋਂ ਡਰਦਿਆਂ ਕੁਝ ਸਮੇਂ ਬਾਅਦ ਹੀ ਪਾਕਿਸਤਾਨ ਨੇ ਕਿਹਾ ਕਿ ਉਹ ਅਫ਼ਗਾਨਿਸਤਾਨ ‘ਚ ਸ਼ਾਂਤੀ ਚਾਹੁੰਦਾ ਹੈ ਅਤੇ ਉਸ ਨੇ ਅੱਤਵਾਦ ਨੂੰ ਖ਼ਤਮ ਕਰਨ ਲਈ ਕੰਮ ਕਰਨ ਦਾ ਵਾਅਦਾ ਵੀ ਕੀਤਾ। ਪਾਕਿ ਵਿਦੇਸ਼ ਵਿਭਾਗ ਦੇ ਇਕ ਬੁਲਾਰੇ ਨੇ ਕਿਹਾ ਕਿ ਅਮਰੀਕੀ ਰਾਜਦੂਤ ਡੇਵਿਡ ਹੈਲੇ ਨੇ ਦੁਪਹਿਰ ਵਿਦੇਸ਼ ਮੰਤਰੀ ਖ਼ਵਾਜਾ ਆਸਿਫ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੱਖਣੀ ਏਸ਼ੀਆ ਅਤੇ ਅਫ਼ਗਾਨਿਸਤਾਨ ‘ਤੇ ਅਮਰੀਕੀ ਨੀਤੀ ਬਾਰੇ ਡੋਨਾਲਡ ਟਰੰਪ ਦੇ ਤਾਜ਼ਾ ਬਿਆਨ ਤੋਂ ਜਾਣੂੰ ਕਰਵਾਇਆ। ਵਿਦੇਸ਼ ਮੰਤਰੀ ਨੇ ਅਫ਼ਗਾਨਿਸਤਾਨ ‘ਚ ਸ਼ਾਂਤੀ ਅਤੇ ਸਥਿਰਤਾ ਲਈ ਪਾਕਿਸਤਾਨ ਦੀ ਇੱਛਾ ਅਤੇ ਦ੍ਰਿਸ਼ਟੀਕੋਣ ਨੂੰ ਮੁੜ ਦੁਹਰਾਇਆ। ਆਸਿਫ ਨੇ ਅੱਤਵਾਦ ਦੀ ਬੁਰਾਈ ਨੂੰ ਖ਼ਤਮ ਕਰਨ ਦੇ ਲਈ ਪਾਕਿਸਤਾਨ ਦੀ ਕੌਮਾਂਤਰੀ ਭਾਈਚਾਰੇ ਨਾਲ ਮਿਲ ਕੇ ਕੰਮ ਕਰਨ ਦੀ ਨਿਰੰਤਰ ਇੱਛਾ ‘ਤੇ ਚਾਨਣਾ ਪਾਇਆ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article