PUNJABMAILUSA.COM

ਅੱਤਵਾਦ ਨਾਲ ਨਿਜਠਨ ਲਈ ਹਾਂ ਤਿਆਰ – ਟਰੂਡੋ

ਅੱਤਵਾਦ ਨਾਲ ਨਿਜਠਨ ਲਈ ਹਾਂ ਤਿਆਰ – ਟਰੂਡੋ

ਅੱਤਵਾਦ ਨਾਲ ਨਿਜਠਨ ਲਈ ਹਾਂ ਤਿਆਰ – ਟਰੂਡੋ
November 15
03:33 2015

5
ਟੋਰਾਂਟੋ, 14 ਨਵੰਬਰ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਕੈਬਨਿਟ ਵਿੱਚ ਸ਼ਾਮਿਲ ਕੀਤੇ ਗਏ ਸਾਰੇ (30) ਮੰਤਰੀਆਂ ਨੂੰ ਬੀਤੇ ਕੱਲ੍ਹ ਲਿਖਤੀ ਚਿੱਠੀਆਂ ਭੇਜ ਕੇ ਤਾਕੀਦ ਕੀਤੀ ਸੀ ਕਿ ਬੀਤੇ ਮਹੀਨੇ ਹੋਈ ਫੈਡਰਲ ਇਲੈਕਸ਼ਨ ਮੌਕੇ ਦੇਸ਼ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰੇ ਕਰਨ ਲਈ ਦ੍ਰਿੜ੍ਹਤਾ ਨਾਲ ਕੰਮ ਕੀਤਾ ਜਾਵੇ ਪਰ ਫਰਾਂਸ ਦੀ ਰਾਜਧਾਨੀ ਪੈਰਿਸ ‘ਚ ਹੋਏ ਅੱਤਵਾਦੀ ਹਮਲਿਆਂ ਮਗਰੋਂ ਦੇਸ਼ ਦੀ ਸੁਰੱਖਿਆ ਅਤੇ ਚੋਣਾਂ ਤੋਂ ਪਹਿਲਾਂ ਹਾਰਪਰ ਸਰਕਾਰ ਵੱਲੋਂ ਬਣਾਏ ਐਂਟੀ ਟੈਰੇਰਿਸਮ ਐਕਟ ਵਿੱਚ ਸੋਧਾਂ ਬਾਰੇ ਉਨ੍ਹਾਂ ਅਖਿਆ ਕਿ ਕਾਹਲੀ ‘ਚ ਫੈਸਲੇ ਕਰਨਾ/ਬਦਲਣਾ ਠੀਕ ਨਹੀਂ। ਉਨ੍ਹਾਂ ਆਖਿਆ ਕਿ ਫਰਾਂਸ ‘ਚ ਵਾਪਰੀਆਂ ਘਟਨਾਵਾਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤੇ ਵਿਸਥਾਰ ਦਾ ਮੁਲਾਂਕਣ ਦੇਸ਼ ਦੇ ਹਿੱਤ ਵਿੱਚ ਕੀਤਾ ਜਾਵੇਗਾ। ਇਸ ਤੋਂ ਕੁਝ ਘੰਟੇ ਪਹਿਲਾਂ ਟਰੂਡੋ ਨੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਭੇਜੀ ਚਿੱਠੀ ਵਿੱਚ ਵਿਦੇਸ਼ ਮੰਤਰੀ ਨਾਲ ਸਹਿਯੋਗ ਕਰਕੇ ਇਰਾਕ ਅਤੇ ਸੀਰੀਆ ਵਿੱਚ ਫੌਜ ਦੇ ਚੱਲ ਰਹੇ ਜੰਗੀ ਮਿਸ਼ਨ ਨੂੰ ਖਤਮ ਕਰਨ ਦੀ ਤਾਕੀਦ ਕੀਤੀ ਸੀ। ਇਹ ਵੀ ਕਿ ਰੱਖਿਆ ਮੰਤਰੀ ਸੱਜਣ ਨੂੰ ਸੰਯੁਕਤ ਰਾਸ਼ਟਰ ਸੰਘ ਦੇ ਸ਼ਾਂਤੀ ਯਤਨ ਨਾਲ ਸਹਿਯੋਗ ਕਰਨ ਅਤੇ ਦੇਸ਼ ਦੀ ਨਵੀਂ ਰੱਖਿਆ ਨੀਤੀ ਬਣਾਉਣ ਲਈ ਕਿਹਾ ਗਿਆ। ਇਸੇ ਤਰ੍ਹਾਂ ਵਿਦੇਸ਼ੀ ਲੋਕਾਂ ਅਤੇ ਉਨ੍ਹਾਂ ਦੇ ਸਕੇ-ਸਬੰਧੀਆਂ ਨੂੰ ਰਾਹਤ ਦੇਣ ਲਈ ਇੰਮੀਗ੍ਰੇਸ਼ਨ ਅਤੇ ਨਾਗਰਿਕਤਾ ਮੰਤਰੀ ਜੌਹਨ ਮਕੈਲਮ ਨੂੰ ਵਿਸਥਾਰਤ ਚਿੱਠੀ ਭੇਜੀ ਹੈ। ਉਸ ਚਿੱਠੀ ਵਿੱਚ ਟਰੂਡੋ ਨੇ ਲਿਖਿਆ ਹੈ ਕਿ ਅਗਲੇ ਮਹੀਨਿਆਂ ਦੌਰਾਨ ਕੈਬਨਿਟ ਅਤੇ ਸੰਸਦ ਦੇ ਸਹਿਯੋਗ ਨਾਲ ਸੀਰੀਆ ਦੇ 25000 ਸ਼ਰਨਾਰਥੀਆਂ ਨੂੰ ਕੈਨੇਡਾ ‘ਚ ਵਸਾਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਅਗਵਾਈ ਕੀਤੀ ਜਾਵੇ। 2016 ਦੌਰਾਨ ਕੈਨੇਡਾ ਵਾਸੀਆਂ ਨੂੰ ਵਿਦੇਸ਼ਾਂ ਤੋਂ ਆਪਣੇ ਮਾਪੇ/ਦਾਦਕੇ/ਨਾਨਕੇ ਸਪਾਂਸਰ ਕਰਨ ਦੀਆਂ ਅਰਜ਼ੀਆਂ ਦਾ ਕੋਟਾ 10000 ਕੀਤਾ ਜਾਵੇ ਅਤੇ ਉਨ੍ਹਾਂ ਦੇ ਆਸ਼੍ਰਿਤ ਬੱਚਿਆਂ ਦੀ ਉਮਰ 19 ਤੋਂ ਵਧਾ ਕੇ 22 ਸਾਲ ਕਰ ਦਿੱਤੀ ਜਾਵੇ। ਸਪਾਂਸਰਸ਼ਿਪ, ਨਾਗਰਿਕਤਾ ਅਤੇ ਵੀਜ਼ੇ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ ਘੱਟ ਕਰਨ ਦੀ ਯੋਜਨਾ ਬਣਾਈ ਜਾਵੇ। ਐਂਟਰੀ ਐਕਸਪ੍ਰੈੱਸ ਸਿਸਟਮ ‘ਚ ਅਰਜ਼ੀਕਰਤਾਵਾਂ ਨੂੰ ਕੈਨੇਡਾ ‘ਚ ਰਹਿੰਦੇ ਭੈਣ-ਭਰਾਵਾਂ ਦੇ ਵਾਧੂ ਨੰਬਰ ਦਿੱਤੇ ਜਾਣ। ਸ਼ਰਨਾਰਥੀਆਂ ਨੂੰ ਅਪੀਲ ਕਰਨ ਦਾ ਹੱਕ ਦਿੱਤਾ ਜਾਵੇ ਅਤੇ ਉਨ੍ਹਾਂ ਲਈ ਆਰਜ਼ੀ ਤੌਰ ‘ਤੇ ਸਿਹਤ ਸਹੂਲਤਾਂ ਬਹਾਲ ਕੀਤੀਆਂ ਜਾਣ। ਟਰੂਡੋ ਨੇ ਇੰਮੀਗ੍ਰੇਸ਼ਨ ਮੰਤਰੀ ਮਕੈਲਮ ਨੂੰ ਇਹ ਵੀ ਲਿਖਿਆ ਹੈ ਕਿ ਮੈਕਸੀਕੋ ਦੇ ਲੋਕਾਂ ਤੋਂ ਵੀਜ਼ਾ ਸ਼ਰਤ ਹਟਾ ਲਈ ਜਾਵੇ। ਇਸ ਦੇ ਨਾਲ ਹੀ ਸਿਟੀਜ਼ਨਸ਼ਿਪ ਐਕਟ ਵਿੱਚ ਦੋਹਰੀ ਨਾਗਰਿਕਤਾ ਵਾਲ਼ੇ ਲੋਕਾਂ ਦੀ ਕੈਨੇਡੀਅਨ ਨਾਗਰਿਕਤਾ ਖਤਮ ਕੀਤੇ ਜਾ ਸਕਣ ਦੀਆਂ ਮੱਦਾਂ ਖਤਮ ਕਰਨ ਲਈ ਨਿਆਂ ਮੰਤਰੀ ਅਤੇ ਜਨਤਕ ਸੁਰੱਖਿਆ ਮੰਤਰੀ ਨਾਲ ਸਹਿਯੋਗ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਅੱਗੇ ਟਰੂਡੋ ਨੇ ਲਿਖਿਆ ਹੈ ਕਿ ਵਿਦੇਸ਼ੀ ਵਿਦਿਆਰਥੀਆਂ ਨੂੰ ਸਿਟੀਜ਼ਨਸ਼ਿਪ ਲਈ ਪੱਕੇ ਹੋਣ ਤੋਂ ਪਹਿਲਾਂ ਕੈਨੇਡਾ ‘ਚ ਬਿਤਾਇਆ ਕੁਲ ਸਮਾਂ ਅੱਧੇ ਸਮੇਂ ਵਜੋਂ ਜੋੜ ਸਕਣ ਦੀ ਵਿਵਸਥਾ ਮੁੜ ਮਹਾਲ ਕੀਤੀ ਜਾਵੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਟਰੂਡੋ ਨੇ ਇੰਮੀਗ੍ਰੇਸ਼ਨ ਅਤੇ ਨਾਗਰਿਕਤਾ ਮੰਤਰੀ ਮਕੈਲਮ ਨੂੰ ਸਿਟੀਜ਼ਨਸ਼ਿਪ ਐਕਟ ‘ਚੋਂ ਨਵੇਂ ਨਾਗਰਿਕਾਂ ਲਈ ਕੈਨੇਡਾ ਵਿੱਚ ਰਹਿਣ ਦੀ ਇੱਛਾ ਦਾ ਪ੍ਰਗਟਾਵਾ ਕਰਨ ਵਾਲਾ ਹਲਫੀਆ ਬਿਆਨ ਦੇਣ ਦੀ ਸ਼ਰਤ ਵੀ ਖਤਮ ਕਰਨ ਲਈ ਵੀ ਲਿਖ ਦਿੱਤਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article