PUNJABMAILUSA.COM

ਅੱਧੀ ਦਰਜਨ ਅਕਾਲੀਆਂ ਵੱਲੋਂ ‘ਆਪ’ ਤੋਂ ਟਿਕਟਾਂ ਮੰਗੇ ਜਾਣ ਦੀ ਸ਼ੰਕਾ

ਅੱਧੀ ਦਰਜਨ ਅਕਾਲੀਆਂ ਵੱਲੋਂ ‘ਆਪ’ ਤੋਂ ਟਿਕਟਾਂ ਮੰਗੇ ਜਾਣ ਦੀ ਸ਼ੰਕਾ

ਅੱਧੀ ਦਰਜਨ ਅਕਾਲੀਆਂ ਵੱਲੋਂ ‘ਆਪ’ ਤੋਂ ਟਿਕਟਾਂ ਮੰਗੇ ਜਾਣ ਦੀ ਸ਼ੰਕਾ
July 20
10:08 2016

13
ਚੰਡੀਗੜ੍ਹ, 20 ਜੁਲਾਈ (ਪੰਜਾਬ ਮੇਲ) – ਨਵਜੋਤ ਸਿੰਘ ਸਿੱਧੂ ਵਲੋਂ ਭਾਜਪਾ ਨੂੰ ਅਲਵਿਦਾ ਕਹਿਣ ਤੋਂ ਬਾਅਦ ਦੋ ਅਕਾਲੀ ਵਿਧਾਇਕਾਂ ਪ੍ਰਗਟ ਸਿੰਘ ਤੇ ਇੰਦਰਬੀਰ ਸਿੰਘ ਬੁਲਾਰੀਆ ਦੇ ਵੀ ਦਿੱਲੀ ਪੁੱਜਣ ਦੇ ਚਰਚਿਆਂ ਤੋਂ ਬਾਅਦ ਅਕਾਲੀ ਦਲ ਵਲੋਂ ਵੀ ਆਪਣੇ ਨਾਖ਼ੁਸ਼ ਪਾਰਟੀ ਉਮੀਦਵਾਰਾਂ ਤੇ ਉਨ੍ਹਾਂ ਆਗੂਆਂ ਸਬੰਧੀ ਚਰਚੇ ਸ਼ੁਰੂ ਕਰ ਦਿੱਤੇ ਗਏ ਹਨ, ਜਿਨ੍ਹਾਂ ਸਬੰਧੀ ਅਜਿਹੇ ਸ਼ੰਕੇ ਹਨ ਕਿ ਉਹ ਪਾਰਟੀ ਨੂੰ ਛੱਡ ਕੇ ਕਿਸੇ ਦੂਜੀ ਸਿਆਸੀ ਧਿਰ ‘ਆਪ’ ਆਦਿ ਤੋਂ ਟਿਕਟ ਦੀ ਮੰਗ ਕਰ ਸਕਦੇ ਹਨ। ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਤਾਜ਼ਾ ਸਿਆਸੀ ਸਥਿਤੀ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਖ਼ੁਫ਼ੀਆ ਏਜੰਸੀਆਂ ਤੋਂ ਵੀ ਹਾਸਲ ਕੀਤੀਆਂ ਰਿਪੋਰਟਾਂ ਨੂੰ ਵੀ ਵਿਚਾਰਿਆ ਗਿਆ। ਅਕਾਲੀ ਹਲਕਿਆਂ ਦਾ ਮੰਨਣਾ ਹੈ ਕਿ ਅਕਾਲੀ ਦਲ ‘ਤੇ ਸ. ਸਿੱਧੂ ਦੇ ਭਾਜਪਾ ਛੱਡਣ ਦਾ ਕੋਈ ਖ਼ਾਸ ਅਸਰ ਪੈਣ ਦੀ ਸੰਭਾਵਨਾ ਨਹੀਂ, ਕਿਉਂਕਿ ਉਨ੍ਹਾਂ ਦੇ ਮਗਰਲੇ ਕਾਫ਼ੀ ਸਮੇਂ ਤੋਂ ਅਕਾਲੀ ਦਲ ਨਾਲ ਸਬੰਧ ਸੁਖਾਵੇਂ ਨਹੀਂ ਸਨ ਤੇ ਸਿੱਧੂ ਜੋੜੀ ਲਗਾਤਾਰ ਅਕਾਲੀ ਦਲ ਨੂੰ ਆਪਣੀ ਨੁਕਤਾਚੀਨੀ ਦਾ ਨਿਸ਼ਾਨਾ ਬਣਾਉਂਦੀ ਰਹੀ ਪਰ ਖ਼ੁਫ਼ੀਆ ਏਜੰਸੀਆਂ ਤੇ ਪਾਰਟੀ ਸੂਤਰਾਂ ਦਾ ਮੰਨਣਾ ਹੈ ਕਿ ਪ੍ਰਗਟ ਸਿੰਘ, ਇੰਦਰਬੀਰ ਸਿੰਘ ਬੁਲਾਰੀਆ ਤੋਂ ਇਲਾਵਾ ਪਟਿਆਲਾ ਦਿਹਾਤੀ ਤੋਂ ਦਲ ਦੇ ਹਾਰੇ ਹੋਏ ਉਮੀਦਵਾਰ ਤੇ ਸਾਬਕਾ ਹਲਕਾ ਇੰਚਾਰਜ ਹਰਮੇਲ ਸਿੰਘ ਟੌਹੜਾ ਵੀ ਆਮ ਆਦਮੀ ਪਾਰਟੀ ‘ਚ ਜਾ ਸਕਦੇ ਹਨ। ਸ. ਟੌਹੜਾ ਇਸ ਵਾਰ ਸਨੌਰ ਹਲਕੇ ਤੋਂ ਟਿਕਟ ਮੰਗ ਰਹੇ ਸਨ ਪਰ ਪਾਰਟੀ ਵੱਲੋਂ ਇਸ ਹਲਕੇ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਬੇਟੇ ਨੂੰ ਪਾਰਟੀ ਉਮੀਦਵਾਰ ਰੱਖਣ ਦਾ ਫ਼ੈਸਲਾ ਕੀਤਾ ਗਿਆ। ਇਸ ਹਲਕੇ ਤੋਂ ਅਕਾਲੀ ਦਲ ਦੇ ਹਾਰੇ ਉਮੀਦਵਾਰ ਤਜਿੰਦਰ ਪਾਲ ਸਿੰਘ ਸੰਧੂ ਜੋ ਮਰਹੂਮ ਅਕਾਲੀ ਆਗੂ ਜਸਦੇਵ ਸਿੰਘ ਸੰਧੂ ਦੇ ਬੇਟੇ ਹਨ, ਸਬੰਧੀ ਵੀ ਇਹ ਚਰਚਾ ਹੈ ਕਿ ਉਹ ਆਮ ਆਦਮੀ ਪਾਰਟੀ ਤੋਂ ਘਨੌਰ ਸੀਟ ਦੀ ਮੰਗ ਕਰ ਰਹੇ ਹਨ। ਇਸੇ ਤਰ੍ਹਾਂ ਅਕਾਲੀ ਦਲ ਵਲੋਂ ਹਲਕਾ ਮੁਕਤਸਰ ਲਈ ਕੰਵਲਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਹਲਕਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਇਸ ਹਲਕੇ ਤੋਂ ਪਾਰਟੀ ਦੇ ਰਹੇ ਪੁਰਾਣੇ ਉਮੀਦਵਾਰ ਤੇ ਇਕ ਵਾਰ ਆਜ਼ਾਦ ਉਮੀਦਵਾਰ ਵਜੋਂ ਵੀ ਚੋਣ ਜਿੱਤਣ ਵਾਲੇ ਗੁਰਦਰਸ਼ਨ ਸਿੰਘ ਮਰਾੜ ਦਾ ਵੀ ਆਮ ਆਦਮੀ ਪਾਰਟੀ ਤੋਂ ਟਿਕਟ ਦੀ ਮੰਗ ਰੱਖਣ ਦਾ ਚਰਚਾ ਹੈ। ਇਸੇ ਤਰ੍ਹਾਂ ਫ਼ਿਰੋਜ਼ਪੁਰ ਦੇ ਜ਼ੀਰਾ ਹਲਕੇ ਤੋਂ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਹਰੀ ਸਿੰਘ ਜ਼ੀਰਾ ਜੋ ਕਿ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ ਤੇ ਉਨ੍ਹਾਂ ਨੂੰ ਕਾਫ਼ੀ ਸੀਨੀਅਰ ਹੋਣ ਦੇ ਬਾਵਜੂਦ ਮੰਤਰੀ ਨਹੀਂ ਬਣਾਇਆ ਗਿਆ ਅਤੇ ਉਨ੍ਹਾਂ ਦੇ ਹਲਕੇ ਤੋਂ ਵੀ ਮੌਜੂਦਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਅਕਾਲੀ ਉਮੀਦਵਾਰ ਰੱਖੇ ਜਾਣ ਦੇ ਚਰਚਿਆਂ ਕਾਰਨ ਜ਼ੀਰਾ ਪਰਿਵਾਰ ਵੀ ਕਾਫ਼ੀ ਨਿਰਾਸ਼ ਹੈ ਅਤੇ ਇਹ ਵੀ ਚਰਚਾ ਹੈ ਕਿ ਹਰੀ ਸਿੰਘ ਜ਼ੀਰਾ ਦੇ ਬੇਟੇ ਲਈ ਆਮ ਆਦਮੀ ਪਾਰਟੀ ਤੋਂ ਟਿਕਟ ਮੰਗਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਸੂਚਨਾ ਅਨੁਸਾਰ ਅਕਾਲੀ ਦਲ ਵਲੋਂ ਉਕਤ ਆਗੂਆਂ ਨੂੰ ਪਾਰਟੀ ਛੱਡਣ ਤੋਂ ਰੋਕਣ ਲਈ ਇਨ੍ਹਾਂ ਆਗੂਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਕੋਈ ਟਕਸਾਲੀ ਆਗੂ ਕਿਸੇ ਹੋਰ ਧਿਰ ਵੱਲ ਜਾਣ ਸਬੰਧੀ ਸੋਚ ਵੀ ਨਹੀਂ ਸਕਦਾ ਤੇ ਆਮ ਆਦਮੀ ਪਾਰਟੀ ਨੂੰ ਕੇਵਲ ਉਹ ਲੋਕ ਮਿਲ ਰਹੇ ਹਨ ਜੋ ਦੂਜੀਆਂ ਸਿਆਸੀ ਧਿਰਾਂ ਵੱਲੋਂ ਰੱਦ ਕੀਤੇ ਜਾ ਚੁੱਕੇ ਹਨ । ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਆਪਣੀਆਂ 94 ਸੀਟਾਂ ‘ਚੋਂ ਕੋਈ 60 ਉਮੀਦਵਾਰਾਂ ਸਬੰਧੀ ਫ਼ੈਸਲਾ ਕੀਤਾ ਵੀ ਜਾ ਚੁੱਕਾ ਹੈ ਅਤੇ ਉਮੀਦਵਾਰਾਂ ਨੂੰ ਇਸ ਸਬੰਧੀ ਸੂਚਿਤ ਵੀ ਕੀਤਾ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਸੀਟਾਂ ਦੀ ਵੰਡ ਸਬੰਧੀ ਭਾਜਪਾ ਨਾਲ ਕਿਸੇ ਵਿਵਾਦ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ । ਨਵਜੋਤ ਸਿੰਘ ਸਿੱਧੂ ਦਾ ਭਾਜਪਾ ਨੂੰ ਛੱਡਣਾ ਕੋਈ ਹੈਰਾਨੀ ਵਾਲੀ ਗੱਲ ਨਹੀਂ ਕਿਉਂਕਿ ਉਹ ਮਗਰਲੇ ਇਕ ਸਾਲ ਤੋਂ ਇਸੇ ਦਿਸ਼ਾ ਵੱਲ ਕੰਮ ਕਰ ਰਹੇ ਸਨ । ਨਾਖ਼ੁਸ਼ ਆਗੂਆਂ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਸਾਡੇ ਦਰਵਾਜ਼ੇ ਹਰ ਕਿਸੇ ਨਾਲ ਗੱਲਬਾਤ ਲਈ ਖੁੱਲੇ ਹਨ ਤੇ ਮੈਂ ਹਰਮੇਲ ਸਿੰਘ ਟੌਹੜਾ ਦੇ ਬੇਟੇ ਨੂੰ ਵੀ ਘਨੌਰ ਤੋਂ ਟਿਕਟ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਦੇ ਪਰਿਵਾਰ ‘ਚ ਇਹ ਚੋਣ ਮੁਖਮੈਲਪੁਰ ਵਲੋਂ ਲੜਨ ਦਾ ਫ਼ੈਸਲਾ ਲਿਆ ਗਿਆ ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article