PUNJABMAILUSA.COM

‘ਆਇਰਨ ਲੇਡੀ’ ਇਰੋਮ ਸ਼ਰਮੀਲਾ ਨੇ 16 ਸਾਲ ਬਾਅਦ ਤੋੜਿਆ ਮਰਨ ਵਰਤ

‘ਆਇਰਨ ਲੇਡੀ’ ਇਰੋਮ ਸ਼ਰਮੀਲਾ ਨੇ 16 ਸਾਲ ਬਾਅਦ ਤੋੜਿਆ ਮਰਨ ਵਰਤ

‘ਆਇਰਨ ਲੇਡੀ’ ਇਰੋਮ ਸ਼ਰਮੀਲਾ ਨੇ 16 ਸਾਲ ਬਾਅਦ ਤੋੜਿਆ ਮਰਨ ਵਰਤ
August 10
10:00 2016

Irom Sharmila ends fastਇੰਫਾਲ, 10 ਅਗਸਤ (ਪੰਜਾਬ ਮੇਲ) – ਮਣੀਪੁਰ ‘ਚ ਹਥਿਆਰਬੰਦ ਸੈਨਾਵਾਂ ਵਿਸ਼ੇਸ਼ ਅਧਿਕਾਰ ਅਧੀਨਿਯਮ (ਅਫਸਪਾ) ਨੂੰ ਹਟਾਉਣ ਦੀ ਮੰਗ ਲੈ ਕੇ ਕਰੀਬ 16 ਸਾਲਾਂ ਤੱਕ ਸੰਘਰਸ਼ ਕਰਨ ਵਾਲੀ ‘ਆਇਰਨ ਲੇਡੀ’ ਇਰੋਮ ਚਾਨੂ ਸ਼ਰਮੀਲਾ ਨੇ ਆਪਣਾ ਮਰਨ ਵਰਤ ਤੋੜ ਦਿੱਤਾ। ਉਨ੍ਹਾਂ ਜ਼ਮਾਨਤ ਬਾਂਡ ਵੀ ਭਰ ਦਿੱਤਾ। ਵਕੀਲ ਨੇ ਦੱਸਿਆ ਕਿ ਇੰਫਾਲ ਦੀ ਅਦਾਲਤ ਨੇ ਇਰੋਮ ਸ਼ਰਮੀਲਾ ਨੂੰ 10 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਰਿਹਾਅ ਕਰ ਦਿੱਤਾ ਹੈ। ਰਿਹਾਅ ਹੋਣ ਪਿੱਛੋ ਇਰੋਮ ਨੇ ਸ਼ਹਿਦ ਖਾ ਕੇ ਆਪਣਾ ਮਰਨ ਵਰਤ ਤੋੜਿਆ। ਇਸ ਦੌਰਾਨ ਉਹ ਕਾਫੀ ਭਾਵੁਕ ਹੋ ਗਈ ਅਤੇ ਉਨ੍ਹਾਂ ਕਿਹਾ ਕਿ ਉਹ ਆਪਣੀ ਰਣਨੀਤੀ ‘ਚ ਬਦਲਾਅ ਕਰ ਰਹੀ ਹੈ। ਇਰੋਮ ਨੇ ਕਿਹਾ ਕਿ ਮੈਂ ਆਪਣਾ ਸੰਘਰਸ਼ ਖ਼ਤਮ ਨਹੀਂ ਕੀਤਾ ਹੈ। ਮੈਂ ਅਹਿੰਸਾ ਦੇ ਰਸਤੇ ‘ਤੇ ਚੱਲਾਂਗੀ। ਮੈਨੂੰ ਸ਼ਕਤੀ ਚਾਹੀਦੀ ਹੈ। ਇਥੋਂ ਦੀ ਰਾਜਨੀਤੀ ਬਹੁਤ ਗੰਦੀ ਹੈ। ਉਨ੍ਹਾਂ ਆਪਣੀ ਸਿਆਸੀ ਮਨਸ਼ਾ ਸਾਫ ਕਰਦਿਆਂ ਕਿਹਾ ਕਿ ਉਹ ਮਣੀਪੁਰ ਦੀ ਮੁੱਖ ਮੰਤਰੀ ਬਣਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਰਾਜਨੀਤੀ ਸਬੰਧੀ ਕੁਝ ਵੀ ਨਹੀਂ ਪਤਾ, ਮੇਰੀ ਤਾਕਤ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਹੋਵੇਗੀ। ਇਰੋਮ ਨੇ ਕਿਹਾ ਕਿ ਉਹ ਇਕ ਆਸ਼ਰਮ ‘ਚ ਰਹੇਗੀ ਅਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਮੈਂ ਰਾਜਨੀਤੀ ਸਬੰਧੀ ਨਹੀਂ ਜਾਣਦੀ, ਮੈਂ ਚੋਣ ਕਮਿਸ਼ਨ ਨੂੰ ਮਿਲਣਾ ਚਾਹੁੰਦੀ ਹਾਂ। ਉਹ ਕੁਝ ਦਿਨ ਸੋਚ ਵਿਚਾਰ ਕਰਕੇ ਕਿਸੇ ਨਤੀਜੇ ‘ਤੇ ਪੁੱਜੇਗੀ। ਇਰੋਮ ਨੇ ਕਿਹਾ ਕਿ ਉਹ ਅਜੇ ਆਪਣੀ ਮਾਂ ਨੂੰ ਨਹੀਂ ਮਿਲੇਗੀ ਕਿਉਂਕਿ ਉਸ ਦਾ ਮਕਸਦ ਅਜੇ ਪੂਰਾ ਨਹੀਂ ਹੋਇਆ ਹੈ। ਉਨ੍ਹਾਂ ਨਵੰਬਰ 2000 ‘ਚ ਸੁਰੱਖਿਆ ਬਲਾਂ ਹੱਥੋਂ 10 ਨਾਗਰਿਕਾਂ ਦੀ ਮੌਤ ਦੇ ਬਾਅਦ ਅਫਸਪਾ ਹਟਾਉਣ ਦੀ ਮੰਗ ਕਰਦੇ ਹੋਏ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਭੁੱਖ ਹੜਤਾਲ ‘ਤੇ ਬੈਠਣ ਦੇ ਤਿੰਨ ਦਿਨ ਬਾਅਦ ਹੀ ਉਸ ਨੂੰ ਮਣੀਪੁਰ ਸਰਕਾਰ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article