PUNJABMAILUSA.COM

ਆਈਪੀਐਲ : ਕੋਲਕਾਤਾ ਨੂੰ 6 ਵਿਕਟਾਂ ਨਾਲ ਹਰਾ ਕੇ ਮੁੰਬਈ ਫਾਈਨਲ ’ਚ

ਆਈਪੀਐਲ : ਕੋਲਕਾਤਾ ਨੂੰ 6 ਵਿਕਟਾਂ ਨਾਲ ਹਰਾ ਕੇ ਮੁੰਬਈ ਫਾਈਨਲ ’ਚ

ਆਈਪੀਐਲ : ਕੋਲਕਾਤਾ ਨੂੰ 6 ਵਿਕਟਾਂ ਨਾਲ ਹਰਾ ਕੇ ਮੁੰਬਈ ਫਾਈਨਲ ’ਚ
May 19
21:46 2017

IPL match in Bengaluru
ਬੰਗਲੌਰ, 19 ਮਈ (ਪੰਜਾਬ ਮੇਲ)- ਮੁੰਬਈ ਇੰਡੀਅਨਜ਼ ਨੇ ਅੱਜ ਇਥੇ ਆਈਪੀਐਲ ਦੇ ਦੂਜੇ ਕੁਆਲੀਫਾਇਰ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾ ਕੇ ਮੁਕਾਬਲੇ ਦੇ ਫਾਈਨਲ ਵਿੱਚ ਥਾਂ ਬਣਾ ਲਈ ਜਿੱਥੇ ਉਸ ਦਾ ਮੁਕਾਬਲਾ ਰਾਈਜ਼ਿੰਗ ਪੁਣੇ ਸੁਪਰਜਾਇੰਟਸ ਨਾਲ ਹੋਵੇਗਾ। ਚਿੰਨਾਸਵਾਮੀ ਸਟੇਡੀਅਮ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਦਿਆਂ ਮੁੰਬਈ ਨੇ ਕੋਲਕਾਤਾ ਦੇ ਬੱਲੇਬਾਜ਼ਾਂ ਨੂੰ ਬੁਰੀ ਤਰ੍ਹਾਂ ਨਾਕਾਮ ਕਰ ਦਿੱਤਾ। ਕੋਲਕਾਤਾ ਦੀ ਟੀਮ 18.5 ਓਵਰਾਂ ਵਿੱਚ 107 ਦੌੜਾਂ ’ਤੇ ਹੀ ਆਲ ਆਊਟ ਹੋ ਗਈ। ਫਿਰ ਮੁੰਬਈ ਨੇ ਜਿੱਤਣ ਲਈ 108 ਦੌੜਾਂ ਦਾ ਟੀਚਾ (111 ਦੌੜਾਂ) 4 ਵਿਕਟਾਂ ਗੁਆ ਕੇ 33 ਗੇਂਦਾਂ ਬਾਕੀ ਰਹਿੰਦਿਆਂ 14.3 ਓਵਰਾਂ ਵਿੱਚ ਹੀ ਪੂਰਾ ਕਰ ਲਿਆ। ਮੁੰਬਈ ਲਈ ਕਰੁਣਾਲ ਪਾਂਡਿਆ ਨੇ ਸਭ ਤੋਂ ਵੱਧ 45 (30 ਗੇਂਦਾਂ) ਤੇ ਕਪਤਾਨ ਰੋਹਿਤ ਸ਼ਰਮਾ ਨੇ 26 ਦੌੜਾਂ ਦਾ ਯੋਗਦਾਨ ਪਾਇਆ।
ਇਸ ਤੋਂ ਪਹਿਲਾਂ ਮੁੰਬਈ ਨੇ ਟਾਸ ਜਿੱਤ ਕੇ ਕੋਲਕਾਤਾ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਤੇ ਕੇਕੇਆਰ 18.5 ਓਵਰਾਂ ਵਿੱਚ 107 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਸਲਾਮੀ ਬੱਲੇਬਾਜ਼ ਕ੍ਰਿਸ ਲਿਨ ਤੇ ਸੁਨੀਲ ਨਾਰਾਇਣ ਟੀਮ ਨੂੰ ਚੰਗੀ ਸ਼ੁਰੂਆਤ ਨਾ ਦਿਵਾ ਸਕੇ। ਲਿਨ ਅੱਠ ਗੇਂਦਾਂ ਵਿੱਚ ਸਿਰਫ਼ ਚਾਰ ਦੌੜਾਂ ਬਣਾ ਕੇ ਦੂਜੇ ਓਵਰ ਵਿੱਚ ਆਊਟ ਹੋ ਗਿਆ। ਬੁਮਰਾ ਦੀ ਗੇਂਦ ’ਤੇ ਉਸ ਦਾ ਕੈਚ ਪੋਲਾਰਡ ਨੇ ਫੜਿਆ। 10 ਗੇਂਦਾਂ ਵਿੱਚ 10 ਦੌੜਾਂ ਬਣਾਉਣ ਵਾਲੇ ਸੁਨੀਲ ਨਾਰਾਇਣ ਨੂੰ ਕਰਨ ਸ਼ਰਮਾ ਦੀ ਗੇਂਦ ’ਤੇ ਪਾਰਥਿਵ ਪਟੇਲ ਨੇ ਸਟੰਪ ਆਊਟ ਕੀਤਾ। ਕਪਤਾਨ ਗੌਤਮ ਗੰਭੀਰ ਵੀ 15 ਗੇਂਦਾਂ ਵਿੱਚ 12 ਦੌੜਾਂ ਬਣਾ ਸਕਿਆ। ਉਸ ਨੂੰ ਕਰਨ ਸ਼ਰਮਾ ਨੇ ਹਾਰਦਿਕ ਪਾਂਡਿਆ ਹੱਥੋਂ ਕੈਚ ਆਊਟ ਕਰਵਾਇਆ।
ਮੁੰਬਈ ਇੰਡੀਅਜ਼ ਖ਼ਿਲਾਫ਼ ਆਈਪੀਐਲ ਦੇ ਦੂਜੇ ਕੁਆਲੀਫਾਇਰ ਵਿੱਚ ਬੱਲੇਬਾਜ਼ੀ ਕਰਦਾ ਹੋਇਆ ਕੋਲਕਾਤਾ ਨਾਈਟਰਾਈਡਰਜ਼ ਦਾ ਕਪਤਾਨ ਗੌਤਮ ਗੰਭੀਰ। -ਫੋਟੋ: ਏਐਫਪੀ
ਮੁੰਬਈ ਇੰਡੀਅਜ਼ ਖ਼ਿਲਾਫ਼ ਆਈਪੀਐਲ ਦੇ ਦੂਜੇ ਕੁਆਲੀਫਾਇਰ ਵਿੱਚ ਬੱਲੇਬਾਜ਼ੀ ਕਰਦਾ ਹੋਇਆ ਕੋਲਕਾਤਾ ਨਾਈਟਰਾਈਡਰਜ਼ ਦਾ ਕਪਤਾਨ ਗੌਤਮ ਗੰਭੀਰ। -ਫੋਟੋ: ਏਐਫਪੀ
ਰੌਬਿਨ ਉਥੱਪਾ ਨੂੰ ਛੇਵੇਂ ਓਵਰ ਵਿੱਚ ਬੁਮਰਾ ਨੇ ਐਲਬੀਡਬਲਿਊ ਆਊਟ ਕੀਤਾ। ਇਸ਼ਾਂਕ ਜੱਗੀ ਨੇ ਟੀਮ ਦੀ ਪਾਰੀ ਸਾਂਂਭਣ ਦਾ ਯਤਨ ਕੀਤਾ ਤੇ 31 ਗੇਂਦਾਂ ਵਿੱਚ ਤਿੰਨ ਚੌਕਿਆਂ ਦੀ ਮਦਦ ਨਾਲ 28 ਦੌੜਾਂ ਬਣਾਈਆਂ। ਸੁਰਿਆ ਕੁਮਾਰ ਯਾਦਵ ਨੇ ਟੀਮ ਦੀ ਸਥਿਤੀ ਠੀਕ ਕਰਨ ਲਈ ਅਹਿਮ ਯੋਗਦਾਨ ਪਾਇਆ। ਉਸ ਨੇ 25 ਗੇਂਦਾਂ ਦਾ ਸਾਹਮਣਾ ਕਰਦਿਆਂ ਇੱਕ ਛੱਕੇ ਤੇ ਦੋ ਚੌਕਿਆਂ ਦੀ ਮਦਦ ਨਾਲ 31 ਦੌੜਾਂ ਬਣਾਈਆਂ। ਉਹ ਅਠਾਰ੍ਹਵੇਂ ਓਵਰ ਵਿੱਚ ਬੁਮਰਾ ਦੀ ਗੇਂਦ ’ਤੇ ਮਲਿੰਗਾ ਹੱਥੋਂ ਕੈਚ ਆਊੁਟ ਹੋ ਗਿਆ। ਹੋਰ ਕੋਈ ਵੀ ਬੱਲੇਬਾਜ਼ ਚੰਗੀ ਪਾਰੀ ਨਹੀਂ ਖੇਡ ਸਕਿਆ। ਪੀ. ਚਾਵਲਾ ਛੇ ਗੇਂਦਾਂ ਵਿੱਚ 2 ਦੌੜਾਂ, ਐਨ. ਨਾਈਲ ਛੇ ਦੌੜਾਂ, ਉਮੇਸ਼ ਯਾਦਵ ਨਾਬਾਦ ਦੋ ਦੌੜਾਂ ਤੇ ਅੰਕਿਤ ਰਾਜਪੂਤ ਚਾਰ ਦੌੜਾਂ ਹੀ ਬਣਾ ਸਕਿਆ।
ਮੁੰਬਈ ਵੱਲੋਂ ਕਰਨ ਸ਼ਰਮਾ ਨੇ 16 ਦੌੜਾਂ ਦੇ ਕੇ ਚਾਰ ਵਿਕਟਾਂ ਤੇ ਜਸਪ੍ਰੀਤ ਨੇ 7 ਦੌੜਾਂ ਦੇ ਕੇ ਤਿੰਨ ਵਿਕਟਾਂ ਝਟਕਾਈਆਂ। ਐਮ. ਜੌਨਸਨ ਦੋ ਵਿਕਟਾਂ ਤੇ ਐਲ. ਮਲਿੰਗਾ ਇੱਕ ਵਿਕਟ ਝਟਕਾਉਣ ਵਿੱਚ ਸਫ਼ਲ ਰਿਹਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article