PUNJABMAILUSA.COM

ਆਈਪੀਐਲ : ਚੇਨੱਈ ਸੁਰਕਿੰਗਜ਼ ਨੇ ਰੌਇਲ ਚੈਲੰਜਰਜ਼ ਬੰਗਲੋਰ ਨੂੰ ਛੇ ਵਿਕਟਾਂ ਨਾਲ ਹਰਾਇਆ

ਆਈਪੀਐਲ : ਚੇਨੱਈ ਸੁਰਕਿੰਗਜ਼ ਨੇ ਰੌਇਲ ਚੈਲੰਜਰਜ਼ ਬੰਗਲੋਰ ਨੂੰ ਛੇ ਵਿਕਟਾਂ ਨਾਲ ਹਰਾਇਆ

ਆਈਪੀਐਲ : ਚੇਨੱਈ ਸੁਰਕਿੰਗਜ਼ ਨੇ ਰੌਇਲ ਚੈਲੰਜਰਜ਼ ਬੰਗਲੋਰ ਨੂੰ ਛੇ ਵਿਕਟਾਂ ਨਾਲ ਹਰਾਇਆ
May 05
21:59 2018

ਪੁਣੇ, 5 ਮਈ (ਪੰਜਾਬ ਮੇਲ)- ਚੇਨੱਈ ਸੁਰਕਿੰਗਜ਼ ਟੀਮ ਅੱਜ ਇੱਥੇ ਆਈਪੀਐਲ ਮੈਚ ਵਿੱਚ ਰੌਇਲ ਚੈਲੰਜਰਜ਼ ਬੰਗਲੋਰ ਨੂੰ ਛੇ ਵਿਕਟਾਂ ਨਾਲ ਹਰਾ ਕੇ ਇਸ ਸੈਸ਼ਨ ਦੇ ਪਲੇਆਫ ਦੇ ਕਰੀਬ ਪਹੁੰਚ ਗਈ ਹੈ। ਸ਼ਾਨਦਾਰ ਗੇਂਦਬਾਜ਼ੀ ਮਗਰੋਂ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਅਖ਼ੀਰ ਵਿੱਚ ਖੇਡੀ ਗਈ ਨਾਬਾਦ 31 ਦੌੜਾਂ ਦੀ ਪਾਰੀ ਦੀ ਬਦੌਲਤ ਚੇਨੱਈ ਨੇ ਇਹ ਜਿੱਤ 12 ਗੇਂਦਾਂ ਪਹਿਲਾਂ ਹੀ ਹਾਸਲ ਕਰ ਲਈ। ਚੇਨੱਈ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫ਼ੈਸਲਾ ਕੀਤਾ ਅਤੇ ਬੱਲੇਬਾਜ਼ੀ ਲਈ ਉਤਰੀ ਰੌਇਲ ਚੈਲੰਜਰਜ਼ ਨੂੰ ਨੌਂ ਵਿਕਟਾਂ ’ਤੇ 127 ਦੌੜਾਂ ਹੀ ਬਣਾਉਣ ਦਿੱਤੀਆਂ। ਟੀਚੇ ਦਾ ਪਿੱਛਾ ਕਰਦਿਆਂ ਮੇਜ਼ਬਾਨ ਟੀਮ ਨੇ ਚਾਰ ਵਿਕਟਾਂ ਪਿੱਛੇ 128 ਦੌੜਾਂ ਬਣਾਈਆਂ ਅਤੇ ਟੂਰਨਾਮੈਂਟ ਵਿੱਚ ਖੇਡੇ ਕੁੱਲ 10 ਮੈਚਾਂ ਵਿੱਚੋਂ ਸੱਤਵੀਂ ਜਿੱਤ ਪ੍ਰਾਪਤ ਕਰ ਲਈ। ਚੇਨੱਈ ਦੇ ਹੁਣ 14 ਅੰਕ ਹੋ ਗਏ ਹਨ। ਉਸ ਨੂੰ ਪਲੇਆਫ ਵਿੱਚ ਪਹੁੰਚਣ ਲਈ ਹੁਣ ਸਿਰਫ਼ ਇੱਕ ਜਿੱਤ ਦੀ ਲੋੜ ਹੈ। ਚੇਨੱਈ ਦੀ ਟੀਮ ਹੁਣ ਸੂਚੀ ਵਿੱਚ ਚੋਟੀ ’ਤੇ ਪਹੁੰਚ ਗਈ ਹੈ। ਦੂਜੇ ਪਾਸੇ, ਹਾਰ ਦੇ ਨਾਲ ਹੀ ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਬੈਂਗਲੋਰ ਟੀਮ ਦੀਆਂ ਮੁਸੀਬਤਾਂ ਵੱਧ ਗਈਆਂ ਹਨ। ਬੈਂਗਲੋਰ ਦੀ ਨੌਂ ਮੈਚਾਂ ਵਿੱਚ ਇਹ ਛੇਵੀਂ ਹਾਰ ਹੈ ਅਤੇ ਉਸ ਨੂੰ ਪਲੇਆਫ ਵਿੱਚ ਪਹੁੰਚਣ ਲਈ ਹੁਣ ਆਪਣੇ ਸਾਰੇ ਛੇ ਮੈਚ ਜਿੱਤਣੇ ਹੋਣਗੇ। ਚੇਨੱਈ ਸਾਹਮਣੇ ਟੀਚਾ ਵੱਡਾ ਨਹੀਂ ਸੀ, ਪਰ 18 ਦੌੜਾਂ ਲੈਣ ਦੇ ਚੱਕਰ ਵਿੱਚ ਤਿੰਨ ਵਿਕਟਾਂ ਗੁਆਉਣ ਮਗਰੋਂ ਅਚਾਨਕ ਹੀ ਉਸ ’ਤੇ ਦਬਾਅ ਬਣ ਗਿਆ। ਇਸ ਮਗਰੋਂ ਕਪਤਾਨ ਮਹਿੰਦਰ ਸਿੰਘ ਧੋਨੀ ਅਤੇ ਡਵੈਨ ਬ੍ਰਾਵੋ ਨੇ ਪੂਰਾ ਧੀਰਜ ਰੱਖਿਆ ਅਤੇ ਸਾਵਧਾਨੀ ਨਾਲ ਖੇਡਦਿਆਂ ਪਹਿਲਾਂ ਟੀਮ ਨੂੰ 15.5 ਓਵਰਾਂ ਵਿੱਚ 100 ਦੌੜਾਂ ਤਕ ਪਹੁੰਚਾਇਆ। ਹੁਣ ਜਦੋਂ ਤੈਅ ਹੋ ਗਿਆ ਕਿ ਸੰਕਟ ਟਲ ਗਿਆ ਹੈ ਤਾਂ ਧੋਨੀ ਨੇ ਹੱਥ ਖੋਲ੍ਹਣੇ ਸ਼ੁਰੂ ਕਰ ਦਿੱਤੇ ਅਤੇ ਛੇਤੀ ਹੀ ਮੈਚ ਖ਼ਤਮ ਕੀਤਾ। ਇਸ ਓਵਰ ਵਿੱਚ ਬੰਗਲੋਰ ਨੂੰ 22 ਦੌੜਾਂ ਪਈਆਂ ਅਤੇ ਮੈਚ 12 ਗੇਂਦਾਂ ਪਹਿਲਾਂ ਨਿਬੜ ਗਿਆ। ਸਲਾਮੀ ਬੱਲੇਬਾਜ਼ ਸ਼ੇਨ ਵਾਟਸਨ ਨੇ 11, ਅੰਬਾਤੀ ਰਾਇਡੂ ਨੇ 32 ਅਤੇ ਸੁਰੇਸ਼ ਰੈਣਾ ਨੇ 25 ਦੌੜਾਂ ਬਣਾਈਆਂ। ਚੇਨੱਈ ਵੱਲੋਂ ਰਵਿੰਦਰ ਜਡੇਜਾ ਸਭ ਤੋਂ ਸਫਲ ਗੇਂਦਬਾਜ਼ ਰਿਹਾ, ਜਿਸ ਨੇ 18 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ, ਜਦੋਂਕਿ ਹਰਭਜਨ ਸਿੰਘ ਨੇ 22 ਦੌੜਾਂ ਦੇ ਕੇ ਦੋ ਵਿਕਟਾਂ ਹਾਸਲ ਕੀਤੀਆਂ। ਰੌਇਲਜ਼ ਦੇ ਪਾਰਥਿਵ ਪਟੇਲ (53 ਦੌੜਾਂ) ਤੋਂ ਇਲਾਵਾ ਟਿਮ ਸਾਊਦੀ (ਨਾਬਾਦ 36 ਦੌੜਾਂ) ਹੀ ਆਰਸੀਬੀ ਲਈ ਦੋਹਰੇ ਅੰਕ ਦੇ ਸਕੋਰ ਤਕ ਪਹੁੰਚ ਸਕਿਆ। ਆਈਪੀਐਲ ਵਿੱਚ ਪਹਿਲੀ ਵਾਰ ਖੇਡ ਰਹੇ ਡੇਵਿਡ ਵਿਲੀ ਅਤੇ ਲੁੰਗੀ ਐਨਗਿਡੀ ਨੇ ਕ੍ਰਮਵਾਰ 24-24 ਦੌੜਾਂ ਦੇ ਕੇ ਇੱਕ-ਇੱਕ ਵਿਕਟ ਲਈ। ਰੌਇਲ ਚੈਲੰਜਰਜ਼ ਦਾ ਕਪਤਾਨ ਕੋਹਲੀ ਵੀ ਜ਼ਿਆਦਾ ਸਮਾਂ ਕ੍ਰੀਜ਼ ’ਤੇ ਨਹੀਂ ਟਿਕ ਸਕਿਆ ਅਤੇ 11 ਗੇਂਦਾਂ ਵਿੱਚ ਅੱਠ ਦੌੜਾਂ ਬਣਾ ਕੇ ਜਡੇਦਾ ਦੀ ਪਹਿਲੀ ਹੀ ਗੇਂਦ ’ਤੇ ਬਾਊਲਡ ਹੋ ਗਿਆ। ਏਬੀ ਡਿਵਿਲੀਅਰਜ਼ ਨੇ ਇੱਕ ਅਤੇ ਮਨਦੀਪ ਸਿੰਘ ਨੇ ਸੱਤ ਦੌੜਾਂ ਬਣਾਈਆਂ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

Read Full Article
    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article