PUNJABMAILUSA.COM

ਆਈਪੀਐਲ : ਦਿੱਲੀ ਡੇਅਰਡੈਵਿਲਜ਼ ਨੇ ਪੰਜਾਬ ਨੂੰ 51 ਦੌੜਾਂ ਨਾਲ ਹਰਾਇਆ

ਆਈਪੀਐਲ : ਦਿੱਲੀ ਡੇਅਰਡੈਵਿਲਜ਼ ਨੇ ਪੰਜਾਬ ਨੂੰ 51 ਦੌੜਾਂ ਨਾਲ ਹਰਾਇਆ

ਆਈਪੀਐਲ : ਦਿੱਲੀ ਡੇਅਰਡੈਵਿਲਜ਼ ਨੇ ਪੰਜਾਬ ਨੂੰ 51 ਦੌੜਾਂ ਨਾਲ ਹਰਾਇਆ
April 15
21:05 2017

IPL 2017 in Delhi
ਨਵੀਂ ਦਿੱਲੀ, 15 ਅਪ੍ਰੈਲ (ਪੰਜਾਬ ਮੇਲ)- ਆਈਪੀਐਲ ਦੇ ਇਕ ਅਹਿਮ ਪੂਲ ਮੈਚ ਵਿੱਚ ਅੱਜ ਇਥੇ ਮੇਜ਼ਬਾਨ ਦਿੱਲੀ ਡੇਅਰਡੈਵਿਲਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ 51 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾ ਦਿੱਤਾ। ਦਿੱਲੀ ਵੱਲੋਂ ਜਿੱਤਣ ਲਈ 189 ਦੌੜਾਂ ਬਣਾਉਣ ਦੇ ਦਿੱਤੇ ਟੀਚੇ ਦਾ ਪਿੱਛਾ ਕਰਦਿਆਂ ਪੰਜਾਬ ਦੀ ਟੀਮ ਮਿਥੇ 20 ਓਵਰਾਂ ਵਿੱਚ 9 ਵਿਕਟਾਂ ਉਤੇ 137 ਦੌੜਾਂ ਹੀ ਬਣਾ ਸਕੀ।
ਅਕਸ਼ਰ ਪਟੇਲ ਵੱਲੋਂ 29 ਗੇਂਦਾਂ ਵਿੱਚ ਇਕ ਚੌਕੇ ਤੇ ਤਿੰਨ ਛੱਕਿਆਂ ਦੀ ਮੱਦਦ ਨਾਲ ਬਣਾਈਆਂ 44 ਦੌੜਾਂ ਵੀ ਪੰਜਾਬ ਨੂੰ ਹਾਰ ਤੋਂ ਨਾ ਬਚਾ ਸਕੀਆਂ। ਡੇਵਿਡ ਮਿਲਰ ਨੇ ਪੰਜਾਬ ਲਈ 24, ਇਓਨ ਮੋਰਗਨ ਨੇ 22, ਹਾਸ਼ਿਮ ਅਮਲਾ ਨੇ 19 ਤੇ ਮੋਹਿਤ ਸ਼ਰਮਾ ਨੇ 13 ਦੌੜਾਂ ਦਾ ਯੋਗਦਾਨ ਪਾਇਆ। ਦੂਜੇ ਪਾਸੇ ਕਪਤਾਨ ਗਲੈਨ ਮੈਕਸਵੈਲ ਸਿਫ਼ਰ ’ਤੇ ਆਊਟ ਹੋ ਗਿਆ। ਮੰਨਨ 3, ਰਿਧੀਮਾਨ ਸਾਹਾ 7 ਤੇ ਕੇ.ਸੀ. ਕਰੀਅੱਪਾ ਇਕ ਦੌੜ ਹੀ ਬਣਾ ਸਕਿਆ, ਜਦੋਂਕਿ ਸੰਦੀਪ ਸ਼ਰਮਾ 2 ’ਤੇ ਨਾਬਾਦ ਰਿਹਾ। ਦਿੱਲੀ ਲਈ ਕ੍ਰਿਸ ਮੌਰਿਸ ਨੇ 3, ਸ਼ਾਹਬਾਜ਼ ਨਦੀਮ ਤੇ ਪੈਟ ਕੁਮਿਨਜ਼ ਨੇ 2-2 ਅਤੇ ਅਮਿਤ ਮਿਸ਼ਰਾ ਤੇ ਕੋਰੀ ਐਂਡਰਸਨ ਨੂੰ ਮਿਲੀ ਇਕ-ਇਕ ਵਿਕਟ।
ਪਹਿਲਾਂ ਬੱਲੇਬਾਜ਼ੀ ਕਰਦਿਆਂ ਦਿੱਲੀ ਡੇਅਰਡੈਵਿਲਜ਼ ਨੇ ਛੇ ਵਿਕਟਾਂ ਦੇ ਨੁਕਸਾਨ ’ਤੇ 188 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਸੰਜੂ ਸੈਮਸਨ ਨੇ 18 ਗੇਂਦਾਂ ਵਿੱਚ ਦੋ ਚੌਕਿਆਂ ਤੇ ਇੱਕ ਛੱਕੇ ਦੀ ਮਦਦ ਨਾਲ 19 ਅਤੇ ਸੈਮ ਬਿਲਿੰਗਜ਼ ਨੇ ਨੌਂ ਚੌਕਿਆਂ ਦੀ ਮਦਦ ਨਾਲ 40 ਗੇਂਦਾਂ ਵਿੱਚ ਸ਼ਾਨਦਾਰ 55 ਦੌੜਾਂ ਬਣਾਈਆਂ। ਸੈਮਸਨ ਸੱਤਵੇਂ ਓਵਰ ਵਿੱਚ ਕਰੀਅੱਪਾ ਦੀ ਗੇਂਦ ’ਤੇ ਮੋਰਗਨ ਹੱਥੋਂ ਕੈਚ ਆਊਟ ਹੋਇਆ ਤੇ ਸੈਮ ਬਿਲਿੰਗਜ਼ ਦਾ ਕੈਚ 13ਵੇਂ ਓਵਰ ਵਿੱਚ ਅਕਸ਼ਰ ਪਟੇਲ ਦੀ ਗੇਂਦ ’ਤੇ ਮਿਲਰ ਨੇ ਫੜਿਆ।
ਕੋਰੀ ਐਂਡਰਸਨ ਨੇ ਚੰਗਾ ਪ੍ਰਦਰਸ਼ਨ ਕਰਦਿਆਂ 22 ਗੇਂਦਾਂ ਵਿੱਚ ਨਾਬਾਦ 39 ਤੇ ਪੈੱਟ ਕੁਮਿਨਸ ਨੇ ਵੀ ਨਾਬਾਦ 12 ਦੌੜਾਂ ਬਣਾਈਆਂ। ਪੰਜਾਬ ਵੱਲੋਂ ਵਰੁਣ ਆਰੋਨ ਨੇ ਦੋ, ਮੋਹਿਤ ਸ਼ਰਮਾ, ਅਕਸ਼ਰ ਪਟੇਲ, ਕਰੀਅੱਪਾ ਤੇ ਸਨਦੀਪ ਸ਼ਰਮਾ ਨੇ ਇੱਕ ਇੱਕ ਵਿਕਟ ਝਟਕਾਈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article