PUNJABMAILUSA.COM

ਆਈਪੀਐਲ : ਦਿੱਲੀ ਨੂੰ 9 ਵਿਕਟਾਂ ਨਾਲ ਹਰਾ ਕੇ ਹੈਦਰਾਬਾਦ ਪਲੇਅ ਆਫ਼ ’ਚ

ਆਈਪੀਐਲ : ਦਿੱਲੀ ਨੂੰ 9 ਵਿਕਟਾਂ ਨਾਲ ਹਰਾ ਕੇ ਹੈਦਰਾਬਾਦ ਪਲੇਅ ਆਫ਼ ’ਚ

ਆਈਪੀਐਲ : ਦਿੱਲੀ ਨੂੰ 9 ਵਿਕਟਾਂ ਨਾਲ ਹਰਾ ਕੇ ਹੈਦਰਾਬਾਦ ਪਲੇਅ ਆਫ਼ ’ਚ
May 10
09:50 2018

ਨਵੀਂ ਦਿੱਲੀ, 10 ਮਈ (ਪੰਜਾਬ ਮੇਲ)- ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਤੇ ਕਪਤਾਨ ਕੇਨ ਵਿਲੀਅਮਸਨ ਦੀ 176 ਦੌੜਾਂ ਦੀ ਭਾਈਵਾਲੀ ਸਦਕਾ ਸਨਰਾਈਜ਼ਰਜ਼ ਹੈਦਰਾਬਾਦ ਨੇ ਅੱਜ ਇਥੇ ਦਿੱਲੀ ਨੂੰ 9 ਵਿਕਟਾਂ ਨਾਲ ਹਰਾ ਕੇ ਆਈਪੀਐਲ ਪਲੇਅ ਆਫ਼ ਵਿੱਚ ਥਾਂ ਬਣਾ ਲਈ। ਉਨ੍ਹਾਂ ਦੀ ਨਾਬਾਦ ਭਾਈਵਾਲੀ ਨੇ ਦਿੱਲੀ ਦੇ ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਦਾ ਨਾਬਾਦ ਸੈਂਕੜਾ (128 ਦੌੜਾਂ) ਨੂੰ ਵੀ ਨਕਾਰਾ ਕਰ ਦਿੱਤਾ। ਪਹਿਲੀ ਵਿਕਟ ਛੇਤੀ ਹੀ ਡਿੱਗਣ ਪਿੱਛੋਂ ਧਵਨ ਤੇ ਵਿਲੀਅਮਸਨ ਨੇ ਟਿਕ ਕੇ ਖੇਡਦਿਆਂ 102 ਗੇਂਦਾਂ ਵਿੱਚ ਸੱਤ ਗੇਂਦਾਂ ਬਾਕੀ ਰਹਿੰਦਿਆਂ ਹੀ 188 ਦੌੜਾਂ ਦੇ ਟੀਚੇ ਦੇ ਮੁਕਾਬਲੇ 191 ਦੌੜਾਂ ਬਣਾ ਕੇ ਹੈਦਰਾਬਾਦ ਨੂੰ ਜਿੱਤ ਦੀਆਂ ਬਰੂਹਾਂ ’ਤੇ ਪਹੁੰਚਾ ਦਿੱਤਾ।
ਇਸ ਤੋਂ ਪਹਿਲਾਂ ਪੰਤ ਦੀ ਤੂਫਾਨੀ ਪਾਰੀ ਦੀ ਬਦੌਲਤ ਦਿੱਲੀ ਨੇ ਆਪਣੇ ‘ਕਰੋ ਜਾਂ ਮਰੋ’ ਮੁਕਾਬਲੇ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿੱਚ ਪੰਜ ਵਿਕਟ ਦੇ ਨੁਕਸਾਨ ਨਾਲ 187 ਦੌੜਾਂ ਬਣਾਈਆਂ। ਪੰਤ ਨੇ ਮੇਜ਼ਬਾਨ ਦਿੱਲੀ ਦੀ ਟੀਮ ਨੂੰ ਤਿੰਨ ਵਿਕਟ ’ਤੇ 43 ਦੌੜਾਂ ਦੀ ਨਾਜ਼ੁਕ ਸਥਿਤੀ ਤੋਂ ਉਭਾਰਿਆ। ਉਸ ਨੇ ਆਪਣਾ ਸੈਂਕੜਾ 56 ਗੇਂਦਾਂ ਵਿੱਚ 13 ਚੌਕਿਆਂ ਤੇ ਚਾਰ ਛੱਕਿਆਂ ਦੀ ਮਦਦ ਨਾਲ ਪੂਰਾ ਕੀਤਾ। ਪੰਤ ਨੇ ਪਹਿਲੀਆਂ 50 ਦੌੜਾਂ 36 ਗੇਂਦਾਂ ਜਦੋਂਕਿ ਅਗਲੀਆਂ 50 ਮਹਿਜ਼ 20 ਦੌੜਾਂ ’ਚ ਬਣਾਈਆਂ। ਪੰਤ ਨੇ ਆਪਣੇ ਕਰੀਅਰ ਦਾ ਸਰਵੋਤਮ ਸਕੋਰ ਵੀ ਬਣਾਇਆ ਤੇ 63 ਗੇਂਦਾਂ ਵਿੰਚ 15 ਚੌਕੇ ਤੇ ਸੱਤ ਛੱਕਿਆਂ ਦੀ ਮਦਦ ਨਾਲ ਨਾਬਾਦ 128 ਦੌੜਾਂ ਬਣਾ ਕੇ ਪੈਵਿਲੀਅਨ ਪਰਤਿਆ।
ਉਸ ਨੇ ਆਪਣੀ ਸੈਂਕੜੇ ਵਾਲੀ ਪਾਰੀ ਦੌਰਾਨ ਆਈਪੀਐਲ ਵਿੱਚ ਆਪਣੀਆਂ ਇਕ ਹਜ਼ਾਰ ਦੌੜਾਂ ਵੀ ਪੂਰੀਆਂ ਕੀਤੀਆਂ, ਜਿਸ ਦਾ ਇਸ ਤੋਂ ਪਹਿਲਾਂ ਸਰਵੋਤਮ ਸਕੋਰ 116 ਦੌੜਾਂ ਦਾ ਸੀ। ਇਸ ਵਿਕਟਕੀਪਰ ਬੱਲੇਬਾਜ਼ ਨੇ ਹਰਸ਼ਲ ਪਟੇਲ (24) ਨਾਲ ਚੌਥੇ ਵਿਕਟ ਲਈ 55 ਦੌੜਾਂ ਦੀ ਅਹਿਮ ਭਾਈਵਾਲੀ ਕੀਤੀ। ਮਗਰੋਂ ਗਲੈਨ ਮੈਕਸਵੈੱਲ(9) ਨਾਲ ਪੰਜਵੇਂ ਵਿਕਟ ਲਈ 63 ਦੌੜਾਂ ਜੋੜੀਆਂ। ਦਿੱਲੀ ਦਾ ਜਿੱਥੇ 10 ਓਵਰਾਂ ਵਿੱਚ ਸਕੋਰ ਮਹਿਜ਼ 52 ਦੌੜਾਂ ਸੀ ਤੇ ਪੰਤ ਦੇ ਜ਼ਬਰਦਸਤ ਸ਼ਾਟਜ਼ ਨੇ ਟੀਮ ਦੇ ਸਕੋਰ ਨੂੰ 187 ਦੌੜਾਂ ਤਕ ਪਹੁੰਚਾਇਆ। ਦਿੱਲੀ ਨੇ ਆਖਰੀ ਦਸ ਓਵਰਾਂ ਵਿੱਚ 135 ਦੌੜਾਂ ਜੋੜੀਆਂ। ਪੰਤ ਨੇ ਭੁਵਨੇਸ਼ਵਰ ਕੁਮਾਰ ਵੱਲੋਂ ਸੁੱਟੇ ਪਾਰੀ ਦੇ ਆਖਰੀ ਓਵਰ ਵਿੱਚ 26 ਦੌੜਾਂ ਬਣਾਈਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article