ਆਈਪੀਐਲ ਨਾਲ ਜੁੜੇ 13 ਲੋਕ ਯੂਏਈ ਵਿੱਚ ਕੋਰੋਨਾ ਪੌਜ਼ੇਟਿਵ

556
Share

ਨਵੀਂ ਦਿੱਲੀ, 30 ਅਗਸਤ (ਪੰਜਾਬ ਮੇਲ)- ਇਸ ਸਾਲ ਕੋਰੋਨਾ ਕਾਰਨ ਆਈਪੀਐਲ ਯੂਏਈ ਵਿੱਚ ਦੇਸ਼ ਤੋਂ ਬਾਹਰ ਹੋਣ ਜਾ ਰਿਹਾ ਹੈ। ਇਸ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੇ ਬਾਵਜੂਦ ਆਈਪੀਐਲ ਨਾਲ ਜੁੜੇ 13 ਲੋਕ ਯੂਏਈ ਵਿੱਚ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਹ ਜਾਣਕਾਰੀ ਭਾਰਤੀ ਕ੍ਰਿਕਟ ਬੋਰਡ (BCCI) ਨੇ ਦਿੱਤੀ ਹੈ।
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਯੂਏਈ ਵਿੱਚ ਆਈਪੀਐਲ ਟੀਮ ਦਾ ਹਿੱਸਾ ਬਣਨ ਜਾ ਰਹੇ ਸਾਰੇ ਪ੍ਰਤੀਭਾਗੀਆਂ ਦਾ ਕੋਰੋਨਾ ਟੈਸਟ ਹੋ ਚੁੱਕਾ ਹੈ। ਬੀਸੀਸੀਆਈ ਅਨੁਸਾਰ ਸੰਯੁਕਤ ਅਰਬ ਅਮੀਰਾਤ ਵਿੱਚ ਹੋਏ 1,988 ਆਰਟੀ-ਪੀਸੀਆਰ ਟੈਸਟ ਵਿੱਚ 2 ਖਿਡਾਰੀਆਂ ਸਣੇ 13 ਲੋਕ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।


Share