PUNJABMAILUSA.COM

ਆਈਪੀਐਲ : ਪੰਜਾਬ ਨੇ ਰਾਜਸਥਾਨ ਰੌਇਲਜ਼ ਨੂੰ ਛੇ ਵਿਕਟਾਂ ਨਾਲ ਹਰਾਇਆ

ਆਈਪੀਐਲ : ਪੰਜਾਬ ਨੇ ਰਾਜਸਥਾਨ ਰੌਇਲਜ਼ ਨੂੰ ਛੇ ਵਿਕਟਾਂ ਨਾਲ ਹਰਾਇਆ

ਆਈਪੀਐਲ : ਪੰਜਾਬ ਨੇ ਰਾਜਸਥਾਨ ਰੌਇਲਜ਼ ਨੂੰ ਛੇ ਵਿਕਟਾਂ ਨਾਲ ਹਰਾਇਆ
May 06
21:27 2018

ਇੰਦੌਰ, 6 ਮਈ (ਪੰਜਾਬ ਮੇਲ)- ਕਿੰਗਜ਼ ਇਲੈਵਨ ਪੰਜਾਬ ਨੇ ਅੱਜ ਆਈਪੀਐਲ ਮੈਚ ਵਿੱਚ ਰਾਜਸਥਾਨ ਰੌਇਲਜ਼ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ। ਪੰਜਾਬ ਦੀ ਨੌਂ ਮੈਚਾਂ ਵਿੱਚ ਇਹ ਛੇਵੀਂ ਜਿੱਤ ਹੈ, ਜਦਕਿ ਰਾਜਸਥਾਨ ਦੀ ਛੇਵੀਂ ਹਾਰ ਹੈ। ਰਾਜਸਥਾਨ ਲਈ ਆਈਪੀਐਲ ਦੇ ਇਸ ਸੈਸ਼ਨ ਦੇ ਪਲੇਆਫ ਵਿੱਚ ਪੁੱਜਣ ਦੀਆਂ ਸੰਭਾਵਨਾ ਘਟ ਗਈਆਂ ਹਨ। ਦੂਜੇ ਪਾਸੇ, ਪੰਜਾਬ ਨੂੰ ਪਲੇਆਫ ਵਿੱਚ ਪਹੁੰਚਣ ਲਈ ਸਿਰਫ਼ ਦੋ ਜਿੱਤਾਂ ਦੀ ਲੋੜ ਹੈ। ਪੰਜਾਬ ਦੇ ਕਪਤਾਨ ਆਰ ਅਸ਼ਵਿਨ ਨੇ ਰੌਇਲਜ਼ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਮੁਜ਼ੀਬ ਉਰ ਰਹਿਮਾਨ ਅਤੇ ਐਂਡਰਿਊ ਟਾਈ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਪੰਜਾਬ ਨੇ ਰਾਜਸਥਾਨ ਨੂੰ ਨੌਂ ਵਿਕਟਾਂ ’ਤੇ 152 ਦੌੜਾਂ ਹੀ ਬਣਾਉਣ ਦਿੱਤੀਆਂ। ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਟੀਮ ਨੇ 18.4 ਓਵਰਾਂ ਵਿੱਚ ਚਾਰ ਵਿਕਟਾਂ ਪਿੱਛੇ 155 ਦੌੜਾਂ ਬਣਾ ਕੇ ਟੀਚਾ ਪੂਰਾ ਕਰ ਲਿਆ। ਮੈਨ ਆਫ ਦਾ ਮੈਚ ਬਣੇ ਕੇ ਲੋਕੇਸ਼ ਰਾਹੁਲ (84) ਨੇ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ। ਮਾਰਕਸ ਸਟੌਈਨਿਸ ਨੇ 23 ਅਤੇ ਕਰੁਨ ਨਾਇਰ ਨੇ 31 ਦੌੜਾਂ ਬਣਾਈਆਂ। ਪੰਜਾਬ ਦਾ ਗੇਂਦਬਾਜ਼ੀ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਰਿਹਾ। ਮੁਜ਼ੀਬ ਨੇ ਚਾਰ ਓਵਰਾਂ ਵਿੱਚ 27 ਦੌੜਾਂ ਦੇ ਕੇ ਤਿੰਨ, ਜਦਕਿ ਟਾਈ ਨੇ 24 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਖੱਬੇ ਹੱਥ ਦੇ ਗੇਂਦਬਾਜ਼ ਅਕਸਰ ਪਟੇਲ ਅਤੇ ਕਪਤਾਨ ਰਵੀਚੰਦਰਨ ਅਸ਼ਵਿਨ ਨੇ ਕ੍ਰਮਵਾਰ 21 ਅਤੇ 30 ਦੌੜਾਂ ਦੇ ਕੇ ਇੱਕ-ਇੱਕ ਵਿਕਟ ਲਈ। ਰੌਇਲਜ਼ ਦੇ ਸਲਾਮੀ ਬੱਲੇਬਾਜ਼ ਜੋਸ ਬਟਲਰ ਨੇ ਸਭ ਤੋਂ ਵੱਧ 51 ਦੌੜਾਂ ਬਣਾਈਆਂ। ਉਨ੍ਹਾਂ ਤੋਂ ਇਲਾਵਾ ਸੰਜੂ ਸੈਮਸਨ (28) ਅਤੇ ਸ਼੍ਰੇਅਸ ਗੋਪਾਲ (24) ਹੀ 20 ਦੌੜਾਂ ਦੇ ਅੰਕੜੇ ਨੂੰ ਪਾਰ ਕਰ ਸਕਿਆ।

About Author

Punjab Mail USA

Punjab Mail USA

Related Articles

ads

Latest Category Posts

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article