PUNJABMAILUSA.COM

ਆਈਪੀਐਲ: ਮੁੰਬਈ ਹੱਥੋਂ ਪੰਜਾਬ ਦੀ ਕਰਾਰੀ ਹਾਰ

ਆਈਪੀਐਲ: ਮੁੰਬਈ ਹੱਥੋਂ ਪੰਜਾਬ ਦੀ ਕਰਾਰੀ ਹਾਰ

ਆਈਪੀਐਲ: ਮੁੰਬਈ ਹੱਥੋਂ ਪੰਜਾਬ ਦੀ ਕਰਾਰੀ ਹਾਰ
April 20
21:09 2017

CRICKET-T20-IPL-IND-MUMBAI-PUNJAB
ਇੰਦੌਰ, 20 ਅਪ੍ਰੈਲ (ਪੰਜਾਬ ਮੇਲ)- ਆਈਪੀਐਲ ਵਿੱਚ ਲਗਾਤਾਰ ਹਾਰਾਂ ਝੱਲ ਰਹੇ ਕਿੰਗਜ਼ ਇਲੈਵਨ ਪੰਜਾਬ ਨੂੰ ਅੱਜ ਇਥੇ ਖੇਡੇ ਗਏ ਇਕ ਮੈਚ ਦੌਰਾਨ ਬੱਲੇਬਾਜ਼ ਹਾਸ਼ਿਮ ਅਮਲਾ ਵੱਲੋਂ ਜੜਿਆ ਧਮਾਕੇਦਾਰ ਸੈਂਕੜਾ ਵੀ ਜਿੱਤ ਦਾ ਮੂੰਹ ਨਾ ਦਿਖਾ ਸਕਿਆ ਅਤੇ ਜੋਸ ਬਟਲਰ ਤੇ ਨਿਤੀਸ਼ ਰਾਣੀ ਦੀਆਂ ਤੂਫ਼ਾਨੀ ਪਾਰੀਆਂ ਦੇ ਵੇਗ ਵਿੱਚ ਮੁੰਬਈ ਇੰਡੀਅਨਜ਼ ਨੇ ਜਿੱਤ ਲਈ ਦਿੱਤਾ ਵੱਡਾ ਟੀਚਾ ਵੀ 27 ਗੇਂਦਾਂ ਰਹਿੰਦਿਆਂ ਆਸਾਨੀ ਨਾਲ ਪਾਰ ਕਰ ਕੇ ਪੰਜਾਬ ਨੂੰ 8 ਵਿਕਟਾਂ ਨਾਲ ਬੁਰੀ ਤਰ੍ਹਾਂ ਹਰਾ ਦਿੱਤਾ। ਪੰਜਾਬ ਵੱਲੋਂ ਜਿੱਤਣ ਲਈ ਦਿੱਤੇ 199 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਮੁੰਬਈ ਦੇ ਬੱਲੇਬਾਜ਼ ਸ਼ੁਰੂ ਵਿੱਚ ਹੀ ਹਾਵੀ ਹੋ ਗਏ।
ਬਟਲਰ (37 ਗੇਂਦਾਂ ਵਿੱਚ 77 ਦੌੜਾਂ) ਅਤੇ ਪਾਰਥਿਵ ਪਟੇਲ (18 ਗੇਂਦਾਂ ਵਿੱਚ 37) ਨੇ ਪਹਿਲੀ ਵਿਕਟ ਲਈ 35 ਗੇਂਦਾਂ ਵਿੱਚ ਹੀ 81 ਦੌੜਾਂ ਬਣਾ ਕੇ ਮੁੰਬਈ ਦੀ ਜਿੱਤ ਦੀ ਨੀਂਹ ਧਰ ਦਿੱਤੀ। ਬਟਲਰ ਨੇ ਦੂਜੀ ਵਿਕਟ ਲਈ ਰਾਣਾ (34 ਗੇਂਦਾਂ ਵਿੱਚ ਨਾਬਾਦ 62 ਦੌੜਾਂ) ਨਾਲ ਮਿਲ ਕੇ 44 ਗੇਂਦਾਂ ਵਿੱਚ 85 ਗੇਂਦਾਂ ਦੀ ਭਾਈਵਾਲੀ ਕੀਤੀ, ਜਿਸ ਸਦਕਾ ਮੁੰਬਈ ਨੇ 15.3 ਓਵਰਾਂ ਵਿੱਚ ਹੀ ਦੋ ਵਿਕਟਾਂ ਗੁਆ ਕੇ ਜੇਤੂ ਟੀਚਾ ਸਰ ਕਰ ਲਿਆ। ਪੰਜਾਬ ਦੀ ਇਹ ਛੇ ਮੈਚਾਂ ਵਿੱਚ ਚੌਥੀ ਹਾਰ ਸੀ ਤੇ ਉਸ ਦੇ ਅੰਕ ਵੀ ਚਾਰ ਹੀ ਹਨ। ਹੋਲਕਰ ਕ੍ਰਿਕਟ ਸਟੇਡੀਅਮ ਵਿੱਚ ਅੱਜ ਸ਼ੁਰੂ ਤੋਂ ਅਖ਼ੀਰ ਤੱਕ ਗੇਂਦਬਾਜ਼ਾਂ ਦੀ ਕੋਈ ਪੇਸ਼ ਨਾਂ ਗਈ।
ਇਸ ਤੋਂ ਪਹਿਲਾਂ ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਹਾਸ਼ਿਮ ਅਮਲਾ ਦੀ 60 ਗੇਂਦਾਂ ’ਤੇ ਨਾਬਾਦ 104 ਦੌੜਾਂ ਦੀ ਧਮਾਕੇਦਾਰ ਪਾਰੀ ਦੀ ਬਦੌਲਤ ਚਾਰ ਵਿਕਟਾਂ ਦੇ ਨੁਕਸਾਨ ’ਤੇ ਕੁੱਲ 198 ਦੌੜਾਂ ਬਣਾਈਆਂ। ਅਮਲਾ ਨੇ ਅੱਠ ਚੌਕੇ ਅਤੇ ਛੇ ਛੱਕੇ ਲਾਏ। ਕਪਤਾਨ ਗਲੈਨ ਮੈਕਸਵੈੱਲ ਨੇ 18 ਗੇਂਦਾਂ ’ਤੇ ਚਾਰ ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 40 ਦੌੜਾਂ ਦੀ ਤੂਫਾਨੀ ਪਾਰੀ ਖੇਡੀ ਜਦੋਂ ਕਿ ਸ਼ਾਨ ਮਾਰਸ ਨੇ 26 ਦੌੜਾਂ ਦਾ ਯੋਗਦਾਨ ਦਿੱਤਾ।
ਦੱਖਣੀ ਅਫਰੀਕੀ ਸਟਾਰ ਅਮਲਾ ਨੇ ਸ਼ੁਰੂ ਤੋਂ ਹੀ ਮਲਿੰਗਾ ਨੂੰ ਨਿਸ਼ਾਨੇ ’ਤੇ ਰੱਖਿਆ ਜੋ ਮੁੜ ਮਹਿੰਗਾ ਸਾਬਤ ਹੋਇਆ। ਉਸ ਨੇ ਆਪਣੇ ਕਰੀਅਰ ਦੀ ਸਭ ਤੋਂ ਮਹਿੰਗੀ ਗੇਂਦਬਾਜ਼ੀ ਕਰਦਿਆਂ ਚਾਰ ਓਵਰਾਂ ਵਿੱਚ 58 ਦੌੜਾਂ ਦਿੱਤੀਆਂ, ਜਿਨ੍ਹਾਂ ਵਿਚੋਂ 51 ਦੌੜਾਂ ਇਕੱਲੇ ਅਮਲਾ ਨੇ ਬਣਾਈਆਂ। ਉਸ ਨੇ ਪਾਰੀ ਦੇ ਆਖਿਰੀ ਓਵਰ ਵਿੱਚ ਇਸੇ ਗੇਂਦਬਾਜ਼ ਦੀਆਂ ਗੇਂਦਾਂ ’ਤੇ ਲਗਾਤਾਰ ਦੋ ਛੱਕੇ ਮਾਰ ਕੇ ਆਪਣੇ ਟੀ-20 ਕਰੀਅਰ ਦਾ ਪਹਿਲਾ ਸੈਂਕੜਾ ਪੂਰਾ ਕੀਤਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article