PUNJABMAILUSA.COM

ਆਈਪੀਐਲ – ਹੈਦਰਾਬਾਦ ਦੀ ਗੁਜਰਾਤ ਲਾਇਨਜ਼ ’ਤੇ ਪੰਜ ਵਿਕਟਾਂ ਨਾਲ ਜਿੱਤ

ਆਈਪੀਐਲ – ਹੈਦਰਾਬਾਦ ਦੀ ਗੁਜਰਾਤ ਲਾਇਨਜ਼ ’ਤੇ ਪੰਜ ਵਿਕਟਾਂ ਨਾਲ ਜਿੱਤ

ਆਈਪੀਐਲ – ਹੈਦਰਾਬਾਦ ਦੀ ਗੁਜਰਾਤ ਲਾਇਨਜ਼ ’ਤੇ ਪੰਜ ਵਿਕਟਾਂ ਨਾਲ ਜਿੱਤ
May 06
20:59 2016

CRICKET-T20-IPL-IND-HYDERABAD-GUJARAT
ਹੈਦਰਾਬਾਦ, 6 ਮਈ (ਪੰਜਾਬ ਮੇਲ)- ਇਥੇ ਆਈਪੀਐਲ ਦੇ ਖੇਡੇ ਇਕ ਮੈਚ ਵਿੱਚ ਮੇਜ਼ਬਾਨ ਸਨਰਾਈਜਰਜ਼ ਹੈਦਰਾਬਾਦ ਨੇ ਗੁਜਰਾਤ ਲਾਇਨਜ਼ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਗੁਜਰਾਤ ਨੇ ਵੀਹ ਓਵਰਾਂ ਵਿੱਚ ਛੇ ਵਿਕਟਾਂ ’ਤੇ 126 ਦੌਡ਼ਾਂ ਬਣਾੲੀਆਂ ਜਦ ਕਿ ਸਨਰਾਈਜਰਜ਼ ਹੈਦਰਾਬਾਦ ਨੇ ਪੰਜ ਵਿਕਟਾਂ ਗੁਆਕੇ 19 ਓਵਰਾਂ ਵਿੱਚ 129 ਦੌਡ਼ਾਂ ਬਣਾ ਕੇ ਮੈਚ ਜਿੱਤ ਲਿਆ। ਜੇਤੂ ਟੀਮ ਵੱਲੋ ਸ਼ਿਖਰ ਧਵਨ ਨੇ 40, ਵਾਰਨਰ ਨੇ 24 ਤੇ ਯੁਵਰਾਜ ਨੇ ਪੰਜ ਦੌਡ਼ਾਂ ਬਣਾਈਆਂ। ੲਿਸ ਤੋਂ ਪਹਿਲਾਂ ਭੁਵਨੇਸ਼ਵਰ ਕੁਮਾਰ ਤੇ ਮੁਸਤਫਿਜ਼ੁਰ ਰਹਿਮਾਨ ਦੀ ਸਟੀਕ ਗੇੇਂਦਬਾਜ਼ੀ ਅੱਗੇ ਗੋਡੇ ਟੇਕਦਿਆਂ ਗੁਜਰਾਤ ਲਾਇਨਜ਼ ਦੀ ਟੀਮ ਅੱਜ ਇਥੇ ਮੇਜ਼ਬਾਨ ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ 126 ਦੌਡ਼ਾਂ ਹੀ ਬਣਾ ਸਕੀ। ਆਰੋਨ ਫਿੰਚ ਨਾਬਾਦ 51 ਦੌਡ਼ਾਂ ਨਾਲ ਸਭ ਤੋਂ ਸਫ਼ਲ ਰਿਹਾ। ਕਪਤਾਨ ਸੁਰੇਸ਼ ਰੈਨਾ ਨੇ 20 ਅਤੇ ਡਵੇਨ ਬ੍ਰਾਵੋ ਤੇ ਰਵਿੰਦਰ ਜਡੇਜਾ ਨੇ ਹੇਠਲੇ ਕ੍ਰਮ ਵਿੱਚ 18-18 ਦੌਡ਼ਾਂ ਬਣਾਈਆਂ। ਕੁਮਾਰ ਤੇ ਰਹਿਮਾਨ ਨੇ ਦੋ ਦੋ ਅਤੇ ਬਰਿੰਦਰ ਸਰਾਂ ਤੇ ਮੋਸਿਸ ਹੈਨਰਿਕਸ ਦੇ ਹਿੱਸੇ ਇਕ ਇਕ ਵਿਕਟ ਆਈ।
ਇਸ ਤੋਂ ਪਹਿਲਾਂ ਮੇਜ਼ਬਾਨ ਹੈਦਰਾਬਾਦ ਵੱਲੋਂ ਦਿੱਤੇ ਸੱਦੇ ’ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਗੁਜਰਾਤ ਲਾੲਿਨਜ਼ ਦੀ ਸ਼ੁਰੂਆਤ ਕਾਫ਼ੀ ਖ਼ਰਾਬ ਰਹੀ। ਸਲਾਮੀ ਬੱਲੇਬਾਜ਼ ਡਵੇਨ ਸਮਿੱਥ ਇਕ ਦੌਡ਼ ਨਾਲ ਸਸਤੇ ’ਚ ਹੀ ਪੈਵੇਲੀਅਨ ਪਰਤ ਗਿਆ। ਧਾਕਡ਼ ਬੱਲੇਬਾਜ਼ ਬਰੈਂਡਨ ਮੈਕੁਲਮ ਵੀ 19 ਗੇਂਦਾਂ ’ਚ 7 ਦੌਡ਼ਾਂ ਬਣਾ ਕੇ ਹੈਨਰਿਕਸ ਦਾ ਸ਼ਿਕਾਰ ਬਣਿਆ। ਦਿਨੇਸ਼ ਕਾਰਤਿਕ ਖ਼ਾਤਾ ਖੋਲ੍ਹਣ ਵਿੱਚ ਵੀ ਨਾਕਾਮ ਰਿਹਾ। 34 ਦੌਡ਼ਾਂ ਤਕ ਪੁੱਜਦਿਆਂ ਟੀਮ ਨੇ ਚਾਰ ਵਿਕਟਾਂ ਗੁਆ ਲਈਆਂ। ਪੰਜਵੇਂ ਬੱਲੇਬਾਜ਼ ਵਜੋਂ ਆਏ ਫਿੰਚ ਨੇ ਡਵੇਨ ਬ੍ਰਾਵੋ ਤੇ ਜਡੇਜਾ ਨਾਲ ਛੋਟੀਆਂ ਭਾਈਵਾਲੀਆਂ ਕਰਕੇ ਸਕੋਰ ਨੂੰ 100 ਤੋਂ ਪਾਰ ਪਹੁੰਚਾਇਆ। ਪ੍ਰਵੀਨ ਕੁਮਾਰ 6 ਦੌਡ਼ਾਂ ਨਾਲ ਨਾਬਾਦ ਰਿਹਾ। ਗੁਜਰਾਤ ਦੀ ਪਾਰੀ ਦੌਰਾਨ ਕੁਲ 8 ਚੌਕੇ ਤੇ ਤਿੰਨ ਛੱਕੇ ਲੱਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article