PUNJABMAILUSA.COM

ਆਈਪੀਐਲ: ਹੈਦਰਾਬਾਦ ਨੇ ਪੰਜਾਬ ਨੂੰ 13 ਦੌੜਾਂ ਨਾਲ ਹਰਾਿੲਆ

ਆਈਪੀਐਲ: ਹੈਦਰਾਬਾਦ ਨੇ ਪੰਜਾਬ ਨੂੰ 13 ਦੌੜਾਂ ਨਾਲ ਹਰਾਿੲਆ

ਆਈਪੀਐਲ: ਹੈਦਰਾਬਾਦ ਨੇ ਪੰਜਾਬ ਨੂੰ 13 ਦੌੜਾਂ ਨਾਲ ਹਰਾਿੲਆ
April 26
21:25 2018

ਹੈਦਰਾਬਾਦ, 26 ਅਪ੍ਰੈਲ (ਪੰਜਾਬ ਮੇਲ)- ਕਿੰਗਜ਼ ਇਲੈਵਨ ਪੰਜਾਬ ਦੇ ਕੇ.ਐਲ. ਰਾਹੁਲ ਦੀ ਵਿਕਟ ਲੈਣ ’ਤੇ ਸਨਰਾਈਜ਼ਰਜ਼ ਹੈਦਰਾਬਾਦ ਦੇ ਖਿਡਾਰੀ ਆਪਣੇ ਗੇਂਦਬਾਜ਼ ਰਾਸ਼ਿਦ ਖ਼ਾਨ (ਵਿਚਕਾਰ) ਦੀ ਪਿੱਠ ਥਾਪਡ਼ਦੇ ਹੋਏ। -ਫੋਟੋ: ਏਐਫ਼ਪੀ
ਕਿੰਗਜ਼ ਇਲੈਵਨ ਪੰਜਾਬ ਦੇ ਕੇ.ਐਲ. ਰਾਹੁਲ ਦੀ ਵਿਕਟ ਲੈਣ ’ਤੇ ਸਨਰਾਈਜ਼ਰਜ਼ ਹੈਦਰਾਬਾਦ ਦੇ ਖਿਡਾਰੀ ਆਪਣੇ ਗੇਂਦਬਾਜ਼ ਰਾਸ਼ਿਦ ਖ਼ਾਨ (ਵਿਚਕਾਰ) ਦੀ ਪਿੱਠ ਥਾਪਡ਼ਦੇ ਹੋਏ। -ਫੋਟੋ: ਏਐਫ਼ਪੀ
ਅਫ਼ਗਾਨਿਸਤਾਨ ਦੇ ਕ੍ਰਿਸ਼ਮਾਈ ਸਪਿੰਨਰ ਰਾਸ਼ਿਦ ਖ਼ਾਨ ਦੀ ਅਗਵਾਈ ਹੇਠ ਅੱਜ ਇਕ ਵਾਰੀ ਮੁੜ ਆਪਣੇ ਗੇਂਦਬਾਜ਼ਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਸਨਰਾਈਜ਼ਰਜ਼ ਹੈਦਰਾਬਾਦ ਨੇ ਇਥੇ ਆਈਪੀਐਲ ਦੇ ਇਕ ਰੋਮਾਂਚਿਕ ਮੈਚ ਵਿੱਚ ਕਿੰਗਜ਼ ਇਲੈਵਨ ਪੰਜਾਬ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਪਹਿਲਾਂ ਪੰਜਾਬ ਨੇ ਆਪਣੇ ਤੇਜ਼ ਗੇਂਦਬਾਜ਼ ਅੰਕਿਤ ਰਾਜਪੂਤ ਦੀ ਕਰੀਅਰ ਦੀ ਸਰਵੋਤਮ ਗੇਂਦਬਾਜ਼ੀ ਦੀ ਬਦੌਲਤ ਮੇਜ਼ਬਾਨ ਹੈਦਰਾਬਾਦ ਨੂੰ 6 ਵਿਕਟ ’ਤੇ 132 ਦੌੜਾਂ ਦੇ ਆਸਾਨ ਸਕੋਰ ’ਤੇ ਰੋਕ ਲਿਆ ਸੀ ਪਰ ਜਵਾਬ ਵਿੱਚ ਪੰਜਾਬ ਦੇ ਬੱਲੇਬਾਜ਼ ਵੀ ਹੈਦਰਾਬਾਦੀਆਂ ਤੋਂ ਵੀ ਊਣੇ ਸਾਬਤ ਹੋਏ। ਆਸਾਨ ਟੀਚੇ ਦਾ ਪਿੱਛਾ ਕਰਦਿਆਂ ਪੰਜਾਬ ਦੀ ਟੀਮ 19.2 ਓਵਰਾਂ ਵਿੱਚ 119 ਦੌੜਾਂ ਬਣਾ ਕੇ ਹੀ ਆਊਟ ਹੋ ਗਈ। ਲਗਾਤਾਰ ਵਧੀਆ ਖੇਡ ਰਹੇ ਰਾਸ਼ਿਦ ਨੇ ਚਾਰ ਓਵਰਾਂ ਵਿੱਚ 19 ਦੌੜਾਂ ਦੇ ਕੇ ਤਿੰਨ ਵਿਕਟਾਂ ਝਟਕਾਈਆਂ, ਜਦੋਂਕਿ ਸੰਦੀਪ ਸ਼ਰਮਾ, ਬਾਸਿਲ ਥੰਪੀ ਤੇ ਸ਼ਾਕਿਬ ਅਲ ਹਸਨ ਨੂੰ ਦੋ-ਦੋ ਵਿਕਟਾਂ ਮਿਲੀਆਂ। ਪੰਜਾਬ ਲਈ ਕ੍ਰਿਸ ਗੇਲ ਤੇ ਲੋਕੇਸ਼ ਰਾਹੁਲ ਨੇ ਵਧੀਆ ਸ਼ੁਰੂਆਤ ਕਰਦਿਆਂ ਪਹਿਲੀ ਵਿਕਟ ਲਈ ਅੱਠ ਓਵਰਾਂ ’ਚ 55 ਦੌੜਾਂ ਬਣਾਈਆਂ, ਰਾਸ਼ਿਦ ਨੇ ਅੱਠਵੇਂ ਓਵਰ ਵਿੱਚ ਰਾਹੁਲ ਤੇ ਥੰਪੀ ਨੇ ਨੌਵੇਂ ਓਵਰ ਵਿੱਚ ਗੇਲ ਨੂੰ ਆਊਟ ਕਰ ਕੇ ਪੰਜਾਬ ਨੂੰ ਅਜਿਹਾ ਲੀਹੋਂ ਲਾਹਿਆ ਕਿ ਟੀਮ ਦੁਬਾਰਾ ਸੰਭਲ ਨਾ ਸਕੀ। ਗੇਲ ਨੇ 22 ਗੇਂਦਾਂ ਵਿੱਚ 23 ਤੇ ਰਾਹੁਲ ਨੇ 26 ਗੇਂਦਾਂ ਵਿੱਚ 32 ਦੌੜਾਂ ਬਣਾਈਆਂ। ਇਨ੍ਹਾਂ ਤੋਂ ਇਲਾਵਾ ਮਯੰਕ ਅਗਰਵਾਲ (12) ਤੇ ਕਰੁਣ ਨਾਇਰ (13) ਹੀ ਆਪਣਾ ਨਿਜੀ ਸਕੋਰ ਦੋਹਰੇ ਅੰਕੜੇ ’ਚ ਲਿਜਾ ਸਕੇ ਤੇ ਬਾਕੀ ਬੱਲੇਬਾਜ਼ ਮਹਿਜ਼ ਕਰੀਜ਼ ਨੂੰ ਹੱਥ ਲਾ ਕੇ ਮੁੜਦੇ ਰਹੇ।
ਪਹਿਲਾਂ ਰਾਜਪੂਤ ਨੇ 14 ਦੌੜਾਂ ਬਦਲੇ ਪੰਜ ਵਿਕਟ ਲਏ ਤੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦੇ ਪੰਜਾਬ ਦੇ ਫ਼ੈਸਲੇ ਨੂੰ ਸਹੀ ਸਾਬਤ ਕੀਤਾ। ਉਸ ਨੇ ਪਹਿਲੇ ਸਪੈੱਲ ਵਿੱਚ ਤਿੰਨ ਅਤੇ ਆਖਰੀ ਓਵਰ ਵਿੱਚ ਦੋ ਵਿਕਟ ਲੈ ਕੇ ਮੇਜ਼ਬਾਨ ਟੀਮ ਦੀ ਬੱਲੇਬਾਜ਼ੀ ਨੂੰ ਪੜ੍ਹਨੇ ਪਾ ਦਿੱਤਾ। ਸਨਰਾਈਜ਼ਰਜ਼ ਲਈ ਮਨੀਸ਼ ਪਾਂਡੇ ਨੇ ਨੀਮ ਸੈਂਕੜਾ (54) ਜੜ ਕੇ ਸਭ ਤੋਂ ਵਧ ਦੌੜਾਂ ਬਣਾਈਆਂ ਜਦੋਂ ਕਿ ਸ਼ਾਕਿਬ ਅਲ ਹਸਨ ਤੇ ਯੁਸੂਫ਼ ਪਠਾਨ ਨੇ ਕ੍ਰਮਵਾਰ 28 ਤੇ ਨਾਬਾਦ 21 ਦੌੜਾਂ ਦਾ ਯੋਗਦਾਨ ਪਾਇਆ। ਇਕ ਸਮਾਂ ਸੀ ਜਦੋਂ ਪੰਜ ਓਵਰਾਂ ਦੀ ਖੇਡ ਮਗਰੋਂ ਸਨਰਾਈਜ਼ਰਜ਼ ਦੇ 27 ਦੌੜਾਂ ਦੇ ਸਕੋਰ ’ਤੇ ਤਿੰਨ ਵਿਕਟ ਡਿੱਗ ਗਏ। ਕਪਤਾਨ ਕੇਨ ਵਿਲੀਅਮਸਨ ਪਾਰੀ ਦੀ ਚੌਥੀ ਗੇਂਦ ’ਤੇ ਬਿਨਾਂ ਖਾਤਾ ਖੋਲ੍ਹਿਆਂ ਤੁਰਦਾ ਬਣਿਆ। ਸ਼ਿਖਰ ਧਵਨ ਤੇ ਰਿਧੀਮਾਨ ਸਾਹਾ ਵੀ ਕ੍ਰਮਵਾਰ 11 ਤੇ 6 ਦੌੜਾਂ ਬਣਾ ਕੇ ਸਸਤੇ ’ਚ ਤੁਰਦੇ ਬਣੇ। ਪੰਜਾਬ ਲਈ ਮੁਜੀਬੁਰ ਰਹਿਮਾਨ ਨੇ ਇਕ ਵਿਕਟ ਲਈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article