PUNJABMAILUSA.COM

ਆਈਪੀਐਲ : ਹੈਦਰਾਬਾਦ ਨੇ ਪੰਜਾਬ ਨੂੰ 26 ਦੌੜਾਂ ਨਾਲ ਹਰਾਇਆ

ਆਈਪੀਐਲ : ਹੈਦਰਾਬਾਦ ਨੇ ਪੰਜਾਬ ਨੂੰ 26 ਦੌੜਾਂ ਨਾਲ ਹਰਾਇਆ

ਆਈਪੀਐਲ : ਹੈਦਰਾਬਾਦ ਨੇ ਪੰਜਾਬ ਨੂੰ 26 ਦੌੜਾਂ ਨਾਲ ਹਰਾਇਆ
April 28
21:09 2017

CRICKET-T20-IPL-IND-PUNJAB-HYDERABAD
ਐਸ.ਏ.ਐਸ.ਨਗਰ(ਮੁਹਾਲੀ), 28 ਅਪ੍ਰੈਲ (ਪੰਜਾਬ ਮੇਲ)- ਕਿੰਗਜ਼ ਇਲੈਵਨ ਪੰਜਾਬ ਨੂੰ ਅੱਜ ਇਥੇ ਪੀਸੀਏ ਸਟੇਡੀਅਮ ਵਿੱਚ ਹੋਏ ਆਈਪੀਐਲ ਮੈਚ ਦੌਰਾਨ 2016 ਦੇ ਚੈਂਪੀਅਨ ਸਨਰਾਈਜ਼ਰਜ਼ ਹੈਦਰਾਬਾਦ ਤੋਂ 26 ਦੌੜਾਂ ਦੀ ਹਾਰ ਦਾ ਸਾਹਮਣਾ ਕਰਨਾ ਪਿਆ। ਸ਼ਿਖਰ ਧਵਨ, ਕੇਨ ਵਿਲੀਅਮਸਨ ਅਤੇ ਕਪਤਾਨ ਡੇਵਿਡ ਵਾਰਨਰ ਦੇ ਨੀਮ ਸੈਂਕੜਿਆਂ ਅਤੇ ਬਾਅਦ ਵਿੱਚ ਗੇਂਦਬਾਜ਼ਾਂ ਵੱਲੋਂ ਕੀਤੀ ਅਨੁਸ਼ਾਸਿਤ ਗੇਂਦਬਾਜ਼ੀ ਅੱਗੇ ਪੰਜਾਬ ਦੇ ‘ਕਿੰਗਜ਼’ ਦੀ ਕੋਈ ਵਾਹ ਨਾ ਚੱਲੀ ਤੇ ਜਿੱਤਣ ਲਈ 208 ਦੌੜਾਂ ਦੇ ਵੱਡੇ ਸਕੋਰ ਦਾ ਪਿੱਛਾ ਕਰਦਿਆਂ ਉਹ ਮਿਥੇ 20 ਓਵਰਾਂ ਵਿੱਚ ਨੌਂ ਵਿਕਟਾਂ ਉਤੇ 181 ਦੌੜਾਂ ਹੀ ਬਣਾ ਸਕੇ।
ਸ਼ਾਨ ਮਾਰਸ਼ ਵੱਲੋਂ 50 ਗੇਂਦਾਂ ਵਿੱਚ ਖੇਡੀ 84 ਦੌੜਾਂ ਦੀ ਸ਼ਾਨਦਾਰ ਪਾਰੀ ਵੀ ਟੀਮ ਪੰਜਾਬ ਦੀ ਬੇੜੀ ਬੰਨੇ ਨਾ ਲਾ ਸਕੀ। ਪੰਜਾਬ ਲਈ ਮਾਰਸ਼ ਤੋਂ ਇਲਾਵਾ ਮਾਰਟਿਨ ਗੁਪਟਿਲ (23) ਤੇ ਇਯੋਨ ਮੋਰਗਨ (26) ਹੀ 20 ਦੌੜਾਂ ਦਾ ਅੰਕੜਾ ਪਾਰ ਕਰ ਸਕੇ। ਹੈਦਰਾਬਾਦ ਲਈ ਸਿਧਾਰਥ ਕੌਲ ਨੇ 36 ਅਤੇ ਆਸ਼ੀਸ਼ ਨੇਹਰਾ ਨੇ 42 ਦੌੜਾਂ ਦੇ ਕੇ ਤਿੰਨ-ਤਿੰਨ ਵਿਕਟਾਂ ਝਟਕਾਈਆਂ। ਪਰਪਲ ਕੈਪਧਾਰੀ ਭੁਵਨੇਸ਼ਵਰ ਕੁਮਾਰ ਨੂੰ ਦੋ ਅਤੇ ਲੈੱਗ ਸਪਿੰਨਰ ਰਾਸ਼ਿਦ ਖ਼ਾਨ ਨੇ ਚਾਰ ਓਵਰਾਂ ਵਿੱਚ ਸਿਰਫ਼ 16 ਦੌੜਾਂ ਦੇ ਕੇ ਇਕ ਵਿਕਟ ਹਾਸਲ ਕੀਤੀ।
ਕਿੰਗਜ਼ ਇਲੈਵਨ ਪੰਜਾਬ ਦੇ ਖ਼ਿਡਾਰੀਆਂ ਨੂੰ ਟੀਮ ਦੀ ਸਹਿ-ਮਾਲਕ ਪ੍ਰੀਤੀ ਜ਼ੰਟਾ ਲਗਾਤਾਰ ਉਤਸ਼ਾਹਿਤ ਕਰਦੀ ਰਹੀ ਪਰ ਆਪਣੀ ਟੀਮ ਦੀ ਹਾਰ ਤੋਂ ਨਿਰਾਸ਼ਾ ਦੀ ਝਲਕ ਉਨ੍ਹਾਂ ਦੇ ਚਿਹਰੇ ਤੋਂ ਸਾਫ਼ ਪੜ੍ਹੀ ਜਾ ਸਕਦੀ ਸੀ।
ਇਸ ਤੋਂ ਪਹਿਲਾਂ ਸ਼ਿਖਰ ਧਵਨ ਅਤੇ ਕਪਤਾਨ ਡੇਵਿਡ ਵਾਰਨਰ ਦੇ ਨੀਮ ਸੈਂਕੜਿਆਂ ਅਤੇ ਦੋਹਾਂ ਵੱਲੋਂ ਪਹਿਲੀ ਵਿਕਟ ਲਈ ਕੀਤੀ ਗਈ ਸੈਂਕੜੇ ਦੀ ਭਾਈਵਾਲੀ ਸਦਕਾ ਸਨਰਾਈਜ਼ਰਜ਼ ਹੈਦਰਾਬਾਦ ਨੇ ਤਿੰਨ ਵਿਕਟਾਂ ਗੁਆ ਕੇ 207 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਧਵਨ ਨੇ 77 ਤੇ ਵਾਰਨਰ ਨੇ 51 ਦੌੜਾਂ ਦੀ ਪਾਰੀ ਖੇਡੀ ਅਤੇ ਪਹਿਲੀ ਵਿਕਟ ਲਈ 107 ਦੌੜਾਂ ਜੋੜੀਆਂ। ਕੇਨ ਵਿਲੀਅਮਸਨ ਨੇ ਵੀ ਅੰਤ ਵਿੱਚ 27 ਗੇਂਦਾਂ ਵਿੱਚ ਚਾਰ ਚੌਕਿਆਂ ਤੇ ਦੋ ਛੱਕਿਆਂ ਦੀ ਮਦਦ ਨਾਲ ਨਾਬਾਦ 54 ਦੌੜਾਂ ਬਣਾਈਆਂ।
ਪੰਜਾਬ ਵੱਲੋਂ ਕਪਤਾਨ ਗਲੈੱਨ ਮੈਕਸਵੈੱਲ ਸਭ ਤੋਂ ਸਫ਼ਲ ਗੇਂਦਬਾਜ਼ ਰਿਹਾ। ਉਸ ਨੇ 29 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਮੋਹਿਤ ਸ਼ਰਮਾ ਨੇ ਤਿੰਨ ਓਵਰਾਂ ਵਿੱਚ 34 ਦੌੜਾਂ ਦੇ ਕੇ ਇੱਕ ਵਿਕਟ ਝਟਕਾਈ। ਇਸ਼ਾਂਤ ਸ਼ਰਮਾ ਅਤੇ ਕੇਸੀ ਕਰਿਅੱਪਾ ਨੇ ਚਾਰ ਚਾਰ ਓਵਰਾਂ ਵਿੱਚ ਕ੍ਰਮਵਾਰ 41 ਅਤੇ 42 ਦੌੜਾਂ ਦਿੱਤੀਆਂ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article