PUNJABMAILUSA.COM

ਆਈਪੀਐੱਲ -12 : ਚੇਨਈ ਦੀ ਸ਼ਾਨਦਾਰ ਸ਼ੁਰੂਆਤ, ਬੈਂਗਲੁਰੂ ਨੂੰ 7 ਵਿਕਟਾਂ ਨਾਲ ਹਰਾਇਆ

ਆਈਪੀਐੱਲ -12 : ਚੇਨਈ ਦੀ ਸ਼ਾਨਦਾਰ ਸ਼ੁਰੂਆਤ, ਬੈਂਗਲੁਰੂ ਨੂੰ 7 ਵਿਕਟਾਂ ਨਾਲ ਹਰਾਇਆ

ਆਈਪੀਐੱਲ -12 : ਚੇਨਈ ਦੀ ਸ਼ਾਨਦਾਰ ਸ਼ੁਰੂਆਤ, ਬੈਂਗਲੁਰੂ ਨੂੰ 7 ਵਿਕਟਾਂ ਨਾਲ ਹਰਾਇਆ
March 23
21:44 2019

ਨਵੀਂ ਦਿੱਲੀ, 23 ਮਾਰਚ (ਪੰਜਾਬ ਮੇਲ)- ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ) ਦੇ ਸੀਜ਼ਨ-12 ਦਾ ਆਗਾਜ਼ ਅੱਜ ਯਾਨੀ ਕਿ 23 ਮਾਰਚ ਨੂੰ ਰਾਇਲ ਚੈਲੇਂਜਰ ਬੈਂਗਲੁਰੂ ਅਤੇ ਚੇਨਈ ਸੁਪਰਕਿੰਗ ਦੇ ਵਿਚਾਲੇ ਐੱਮ. ਚਿਦੰਬਰਮ ਸਟੇਡੀਅਮ ‘ਚ ਖੇਡਿਆ ਗਿਆ। ਜਿਸ ‘ਚ ਬੈਂਗਲੁਰੂ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੂੰ 71 ਦੌੜਾਂ ਦਾ ਟੀਚਾ ਦਿੱਤਾ। ਜਿਸ ‘ਚ ਚੇਨਈ ਨੇ ਬੈਂਗਲੁਰੂ ਨੂੰ 7 ਵਿਕਟਾਂ ਨਾਲ ਹਰਾ ਕੇ 12ਵੇਂ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ।
ਧੋਨੀ ਨੇ ਚੇਨਈ ਟੀਮ ਵਲੋਂ ਟਾਸ ਜਿੱਤ ਕੇ ਬੈਂਗਲੁਰੂ ਟੀਮ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਬੈਂਗਲੁਰੂ ਟੀਮ ਨੂੰ ਸ਼ੁਰੂਆਤੀ ਓਵਰਾਂ ‘ਚ ਹੀ ਪਹਿਲਾਂ ਵੱਡਾ ਝਟਕਾ ਲੱਗਾ ਜਦੋਂ ਚੌਥੇ ਓਵਰ ਦੀ ਦੂਜੀ ਗੇਂਦ ‘ਤੇ ਕਪਤਾਨ ਵਿਰਾਟ ਕੋਹਲੀ 6 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਦੇ ਨਾਲ ਹੀ 5ਵੇਂ ਓਵਰ ਦੀ ਦੂਜੀ ਹੀ ਗੇਂਦ ‘ਤੇ ਮੋਇਨ ਅਲੀ ਵੀ 9 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਟੀਮ ਦੇ ਬਿਹਤਰੀਨ ਬੱਲੇਬਾਜ਼ ਏ.ਬੀ. ਡਿਵਿਲੀਅਰਸ ਦਾ ਪ੍ਰਦਰਸ਼ਨ ਵੀ ਕੁਝ ਖਾਸ ਨਹੀਂ ਰਿਹਾ ਅਤੇ ਸਿਰਫ 9 ਹੀ ਦੌੜਾਂ ਬਣਾ ਕੇ ਹਰਭਜਨ ਸਿੰਘ ਦੀ ਗੇਂਦ ‘ਤੇ ਰਵਿੰਦਰ ਜਡੇਜਾ ਨੂੰ ਕੈਚ ਦੇ ਬੈਠੇ। ਬੈਂਗਲੁਰੂ ਟੀਮ ਵਲੋਂ ਸਿਰਫ ਪਾਰਥਿਕ ਪਟੇਲ ਨੇ ਹੀ ਟੀਮ ਨੂੰ ਸੰਭਾਲਦੇ ਹੋਏ 29 ਦੌੜਾਂ ਦੀ ਪਾਰੀ ਖੇਡੀ, ਜਦਕਿ ਕੋਈ ਵੀ ਹੋਰ ਬੱਲੇਬਾਜ਼ 10 ਦੌੜਾਂ ਦੀ ਦਾ ਵੀ ਟੀਚਾ ਨਹੀਂ ਪਾਰ ਕਰ ਸਕਿਆ।
ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਟੀਮ ਦੀ ਸ਼ੁਰੂਆਤ ਵੀ ਕੁਝ ਖਾਸ ਨਹੀਂ ਰਹੀ, ਟੀਮ ਵਲੋਂ ਪਹਿਲਾਂ ਬੱਲੇਬਾਜ਼ੀ ਕਰਨ ਉਤਰੇ ਸ਼ੇਨ ਵਾਟਸਨ ਆਪਣਾ ਬਿਨ੍ਹਾਂ ਖਾਤਾ ਖੋਲੇ ਹੀ ਪਵੇਲੀਅਨ ਵਾਪਸ ਪਹੁੰਚ ਗਏ। ਇਸ ਤੋਂ ਬਾਅਦ ਅੰਬਾਤੀ ਰਾਇਡੂ ਤੇ ਸੁਰੇਸ਼ ਰੈਨਾ ਨੇ ਟੀਮ ਨੂੰ ਸੰਭਾਲਿਆ। ਜਿਸ ‘ਚ ਰਾਇਡੂ ਨੇ 28 ਅਤੇ ਸੁਰੇਸ਼ ਰੈਨਾ ਨੇ 19 ਦੌੜਾਂ ਦੀ ਪਾਰੀ ਖੇਡੀ।
ਕੋਹਲੀ ਦੀ ਟੀਮ ਜੇਕਰ ਧੋਨੀ ਦੇ ਧਾਕੜਾਂ ਨੂੰ ਉਨ੍ਹਾਂ ਦੇ ਘਰ ‘ਚ ਹਰਾ ਦਿੰਦੀ ਹੈ ਤਾਂ ਇਸ ਤੋਂ ਵੱਡੀ ਸ਼ੁਰੂਆਤ ਉਨ੍ਹਾਂ ਲਈ ਨਹੀਂ ਹੋ ਸਕਦੀ। ਚੇਨਈ ਦੀ ਕੋਰ ਟੀਮ ‘ਚ ਧੋਨੀ, ਸ਼ੇਨ ਵਾਟਸਨ 37 ਸਾਲਾਂ ਦੇ ਹਨ ਜਦਕਿ ਡਵੇਨ ਬ੍ਰਾਵੋ 35, ਫਾਫ ਡੂ ਪਲੇਸਿਸ 34, ਅੰਬਾਤੀ ਰਾਇਡੂ ਅਤੇ ਕੇਦਾਰ ਜਾਧਵ 33 ਅਤੇ ਸੁਰੇਸ਼ ਰੈਨਾ 32 ਸਾਲਾਂ ਦੇ ਹਨ। ਸਪਿਨਰ ਇਮਰਾਨ ਤਾਹਿਰ 39 ਅਤੇ ਹਰਭਜਨ ਸਿੰਘ 38 ਸਾਲ ਦੇ ਹਨ। ਇੰਡੀਅਨ ਪ੍ਰੀਮੀਅਰ ਲੀਗ ‘ਚ ਲਗਾਤਾਰ ਚੰਗਾ ਪ੍ਰਦਰਸ਼ਨ ਕਰਨ ਵਾਲੀ ਟੀਮ ਚੇਨਈ ਲਈ ਉਮਰ ਸਿਰਫ ਨੰਬਰ ਹੈ। ਇਨ੍ਹਾਂ ਖਿਡਾਰੀਆਂ ਦੇ ਦਮ ‘ਤੇ ਚੇਨਈ ਨੇ ਹਮੇਸ਼ਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਆਰ.ਸੀ.ਬੀ. ਨਹੀਂ ਜਿੱਤ ਸਕੀ ਅਜੇ ਤਕ ਇਕ ਵੀ ਖਿਤਾਬ
ਜਿੱਥੇ ਚੇਨਈ ਤਿੰਨ ਵਾਰ ਦੀ ਚੈਂਪੀਅਨ ਹੈ, ਉੱਥੇ ਹੀ ਬੈਂਗਲੁਰੂ ਦੀ ਟੀਮ ‘ਚ ਕਈ ਵੱਡੇ ਨਾਂ ਹੋਣ ਦੇ ਬਾਵਜੂਦ ਵਿਰਾਟ ਦੀ ਟੀਮ ਅਜੇ ਤਕ ਖਿਤਾਬ ਨਹੀਂ ਜਿੱਤ ਸਕੀ ਹੈ। ਸ਼ਨੀਵਾਰ ਦੇ ਮੈਚ ਦਾ ਨਤੀਜਾ ਗੇਂਦਬਾਜ਼ਾਂ ‘ਤੇ ਅਤੇ ਦਬਾਅ ਦਾ ਸਾਹਮਣਾ ਕਰਨ ਦੀ ਸਮਰੱਥਾ ‘ਤੇ ਨਿਰਭਰ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article