PUNJABMAILUSA.COM

ਆਈ ਐਸ ਨੇ ਸੀਰੀਆ ਵਿੱਚ 300 ਲੋਕ ਮਾਰੇ

ਆਈ ਐਸ ਨੇ ਸੀਰੀਆ ਵਿੱਚ 300 ਲੋਕ ਮਾਰੇ

ਆਈ ਐਸ ਨੇ ਸੀਰੀਆ ਵਿੱਚ 300 ਲੋਕ ਮਾਰੇ
January 18
21:19 2016

isis
ਦਮਿਸ਼ਕ, 18 ਜਨਵਰੀ (ਪੰਜਾਬ ਮੇਲ) – ਸੀਰੀਆ ਵਿੱਚ ਆਈ ਐਸ ਦਾ ਕਰੂਰ ਚਿਹਰਾ ਫਿਰਂ ਸਾਹਮਣੇ ਆਇਆ ਹੈ। ਅੱਤਵਾਦੀਆਂ ਨੇ ਸਰਕਾਰ ਕੰਟਰੋਲ ਪੂਰਬੀ ਪ੍ਰਾਂਤ ਡੇਰ ਅਲ-ਜੂਰ ਵਿੱਚ 300 ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਮ੍ਰਿਤਕਾਂ ਵਿੱਚ ਜ਼ਿਆਦਾ ਔਰਤਾਂ, ਬਜ਼ੁਰਗ ਤੇ ਬੱਚੇ ਹਨ। ਮਨੁੱਖੀ ਅਧਿਕਾਰ ਸੰਸਥਾ ਦੇ ਮੁਤਾਬਕ ਅੱਤਵਾਦੀਆਂ ਨੇ 80 ਸੀਰੀਆਈ ਫੌਜੀਆਂ ਨੂੰ ਵੀ ਮਾਰ ਦਿੱਤਾ ਹੈ, ਜਦ ਕਿ ਚਾਰ ਸੌ ਤੋਂ ਜ਼ਿਆਦਾ ਲੋਕਾਂ ਨੂੰ ਬੰਦੀ ਬਣਾ ਲਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਆਈ ਐਸ ਅੱਤਵਾਦੀਆਂ ਨੇ ਡੇਰ ਅਲ-ਜੂਰ ਦੇ ਨੇੜੇ ਸਥਿਤ ਅਲ-ਬੂਗੌਲੀਆ ਵਿੱਚ ਹਮਲੇ ਕੀਤੇ ਹਨ। ਅੱਤਵਾਦੀਆਂ ਨੇ ਬੀਤੇ ਦਿਨੀਂ ਫੌਜੀ ਟਿਕਾਣਿਆਂ ‘ਤੇ ਖੁਦ ਨੂੰ ਉਡਾ ਲਿਆ, ਜਦ ਕਿ ਕਈਆਂ ਨੇ ਅੰਨ੍ਹਵਾਹ ਗੋਲੀਆਂ ਵਰ੍ਹਾ ਕੇ ਦਰਜਨਾਂ ਨਿਰਦੇਸ਼ ਲੋਕਾਂ ਦੀ ਹੱਤਿਆ ਕਰ ਦਿੱਤੀ। ਸੀਰੀਆ ਦੀ ਸਰਕਾਰੀ ਸਮਾਚਾਰ ਏਜੰਸੀ ਸਨਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਬ੍ਰਿਟੇਨ ਸਥਿਤ ਸੀਰੀਆਈ ਮਨੁੱਖੀ ਅਧਿਕਾਰ ਸੰਸਥਾ ਨੇ ਦੱਸਿਆ ਕਿ ਆਤਮਘਾਤੀ ਹਮਲਾਵਰ ਅਲ-ਬੂਗੌਲੀਆ ਵਿੱਚ ਵੜ ਆਏ ਤੇ ਖੁਦ ਨੂੰ ਉਡਾ ਦਿੱਤਾ। ਹਮਲੇ ਵਿੱਚ 80 ਸੀਰੀਆਈ ਜਵਾਨਾਂ ਦੀ ਮੌਤ ਹੋ ਗਈ ਹੈ। ਇਰਾਕੀ ਸਰਹੱਦ ਦੇ ਨੇੜੇ ਹਵਾਈ ਫੌਜ ਦੇ ਮੁੱਖ ਟਿਕਾਣੇ ਦੇ ਨੇੜੇ ਵੀ ਹਮਲੇ ਦੀ ਖਬਰ ਹੈ। ਆਈ ਐਸ ਅੱਤਵਾਦੀਆਂ ਨੇ ਚਾਰ ਸੌ ਨਿਰਦੋਸ਼ ਲੋਕਾਂ ਨੂੰ ਬੰਦੀ ਬਣਾ ਲਿਆ ਹੈ ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਨੇ ਕੱਲ੍ਹ ਦੱਸਿਆ ਕਿ ਅੱਤਵਾਦੀਆਂ ਦੇ ਚੁੰਗਲ ਵਿੱਚ ਫਸੇ ਲੋਕਾਂ ‘ਚ ਸੀਰੀਆਈ ਜਵਾਨਾਂ ਦੇ ਪਰਵਾਰਕ ਮੈਂਬਰ ਵੀ ਸ਼ਾਮਲ ਹਨ। ਫੌਜ ਅਤੇ ਅੱਤਵਾਦੀਆਂ ਵਿਚਾਲੇ ਪਿਸ ਰਹੀ ਤਕਰੀਬਨ ਦੋ ਲੱਖ ਦੀ ਆਬਾਦੀ ਵਾਲਾ ਡੇਰ ਅਲ-ਜੂਰ ਪ੍ਰਾਂਤ ਵਿੱਚ ਖੁਰਾਕ ਸੰਕਟ ਡੂੰਘਾ ਹੋ ਗਿਆ ਹੈ। ਭੁੱਖ ਦੇ ਕਾਰਨ 15 ਤੋਂ 20 ਲੋਕਾਂ ਦੇ ਮਰਨ ਦੀ ਵੀ ਖਬਰ ਹੈ। ਯੂ ਐਨ ਓ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਜਲਦੀ ਹੀ ਕੋਈ ਵਿਵਸਥਾ ਨਹੀਂ ਕੀਤੀ ਗਈ ਤਾਂ ਇਥੇ ਦੀ ਸਥਿਤੀ ਬਦਤਰ ਹੋ ਜਾਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article