PUNJABMAILUSA.COM

ਆਈ. ਐੱਸ. ਆਈ. ਦੇ ਸੰਪਰਕ ਵਿਚ ਸੀ ਮਿੰਟੂ

ਆਈ. ਐੱਸ. ਆਈ. ਦੇ ਸੰਪਰਕ ਵਿਚ ਸੀ ਮਿੰਟੂ

ਆਈ. ਐੱਸ. ਆਈ. ਦੇ ਸੰਪਰਕ ਵਿਚ ਸੀ ਮਿੰਟੂ
December 02
07:57 2016

2
ਹੈਰਾਨ ਕਰਦੇ ਖੁਲਾਸੇ ਆਏ ਸਾਹਮਣੇ
ਜਲੰਧਰ, 2 ਦਸੰਬਰ (ਪੰਜਾਬ ਮੇਲ)-ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਮੁਖੀ ਹਰਮਿੰਦਰ ਸਿੰਘ ਮਿੰਟੂ ਬੀ. ਕੇ. ਆਈ. (ਬੱਬਰ ਖਾਲਸਾ ਇੰਟਰਨੈਸ਼ਨਲ) ਦੇ ਮੁਖੀ ਵਧਾਵਾ ਸਿੰਘ ਬੱਬਰ ਦੇ ਸੰਪਰਕ ਵਿਚ ਸੀ। 2014 ਵਿਚ ਫੜੇ ਜਾਣ ਤੋਂ ਪਹਿਲਾਂ ਮਿੰਟੂ ਵਧਾਵਾ ਸਿੰਘ ਦੀ ਵਪਰਾ ਟਾਊਨ ਕੋਠੀ ਵਿਚ ਮਿਲਿਆ ਸੀ। ਵਧਾਵਾ ਸਿੰਘ ਅਤੇ ਆਈ. ਐੱਸ. ਆਈ. ਦੇ ਕਰਨਲ ਮਜੀਦ ਖਾਨ ਨੇ ਉਸ ਨੂੰ ਲਸ਼ਕਰ ਅਤੇ ਖਾਲਿਸਤਾਨੀ ਅੱਤਵਾਦੀਆਂ ਵਿਚ ਤਾਲਮੇਲ ਕਰਨ ਦਾ ਕੰਮ ਸੌਂਪਿਆ ਸੀ। ਇਸੇ ਲਈ ਉਸ ਨੇ ਪਹਿਲਾਂ ਥਾਈਲੈਂਡ ‘ਚ ਟ੍ਰੇਨਿੰਗ ਕੈਂਪ ਸ਼ੁਰੂ ਕੀਤਾ ਸੀ। ਇਥੋਂ ਫਰਾਰ ਹੋਣ ਮਗਰੋਂ ਉਸਦਾ ਇਰਾਦਾ ਨੇਪਾਲ ਦੇ ਰਸਤੇ ਪਾਕਿਸਤਾਨ ਪਹੁੰਚਣ ਦਾ ਸੀ। ਵਧਾਵਾ ਸਿੰਘ ਦੇ ਨਾਲ-ਨਾਲ ਮਿੰਟੂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਚੀਫ ਲਖਬੀਰ ਸਿੰਘ ਰੋਡੇ ਨਾਲ ਵੀ ਅਕਸਰ ਗੱਲ ਕਰਦਾ ਹੁੰਦਾ ਸੀ। ਰੋਡੇ ਪਹਿਲਾਂ ਜਰਮਨੀ ਵਿਚ ਸੀ, ਹੁਣ ਲਾਹੌਰ ਦੀ ਪੁਲਸ ਲਾਈਨ ਵਿਚ ਰਹਿ ਰਿਹਾ ਹੈ।
ਇੰਟੈਲੀਜੈਂਸ ਏਜੰਸੀਆਂ ਦਾ ਕਹਿਣਾ ਹੈ ਕਿ ਮਿੰਟੂ ਨੇ ਵਧਾਵਾ ਸਿੰਘ ਦੇ ਨੰਬਰ 009230045162… ‘ਤੇ ਕਈ ਵਾਰ ਗੱਲਬਾਤ ਕੀਤੀ ਸੀ। ਇਹ ਫੋਨ ਆਈ. ਐੱਸ. ਆਈ. ਨੇ ਦਿੱਤਾ ਹੋਇਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮਿੰਟੂ ਦੀ ਗਿਣਤੀ ਵੱਡੀ ਰਣਨੀਤੀ ਬਣਾਉਣ ਵਾਲਿਆਂ ਵਿਚ ਹੁੰਦੀ ਹੈ, ਇਸ ਲਈ ਉਸ ਨੂੰ ਫੜਨ ਲਈ ਖੁਫੀਆ ਏਜੰਸੀਆਂ ਨੇ ਵੱਡੀ ਮੁਹਿੰਮ ਸ਼ੁਰੂ ਕੀਤੀ ਸੀ।
ਆਈ. ਐੱਸ. ਆਈ. ਭੇਜਦੀ ਸੀ ਪੈਸਾ
ਮਿੰਟੂ ਲਸ਼ਕਰ ਦੇ ਮੁਖੀ ਹਾਫਿਜ਼ ਸਈਦ ਨੂੰ ਲਾਹੌਰ ਦੇ ਫੋਰਲੇਨ ਰੋਡ ਚਬੁਰਜੀ ਸਥਿਤ ਲਸ਼ਕਰ ਦੇ ਹੈੱਡਕੁਆਰਟਰ ਵਿਚ ਮਿਲ ਚੁੱਕਾ ਹੈ। ਜੇਲ ਵਿਚ ਮਿੰਟੂ ਨੂੰ ਜੋ ਸਹੂਲਤਾਂ ਮਿਲੀਆਂ ਸਨ, ਉਸ ਲਈ ਮਿੰਟੂ ਜੇਲ ਮੁਲਾਜ਼ਮਾਂ ਨੂੰ ਪੈਸੇ ਦਿੰਦਾ ਸੀ ਉਹ ਪੈਸੇ ਉਸ ਨੂੰ ਆਈ. ਐੱਸ. ਆਈ. ਭੇਜਦੀ ਸੀ। ਆਈ. ਐੱਸ. ਆਈ. ਹਰ ਹਾਲਤ ਵਿਚ ਉਸ ਨੂੰ ਆਜ਼ਾਦ ਕਰਵਾਉਣਾ ਚਾਹੁੰਦੀ ਸੀ। ਜ਼ਿਕਰਯੋਗ ਹੈ ਕਿ ਹਾਫਿਜ਼ ਸਈਦ ਮੁੰਬਈ ਹਮਲੇ ਦਾ ਮੁੱਖ ਦੋਸ਼ੀ ਹੈ, ਜਿਸ ‘ਚ ਕਈ ਬੇਗੁਨਾਹ ਲੋਕਾਂ ਦੀ ਮੌਤ ਹੋ ਗਈ ਸੀ। ਅੱਤਵਾਦੀ ਹਾਫਿਜ਼ ਸਈਦ ਪਾਕਿਸਤਾਨ ‘ਚ ਨੌਜਵਾਨਾਂ ਨੂੰ ਧਰਮ ਦੇ ਨਾਮ ‘ਤੇ ਭੜਕਾ ਕੇ ਉਨ੍ਹਾਂ ਨੂੰ ਭਾਰਤ ਖਿਲਾਫ ਤਿਆਰ ਕਰਦਾ ਹੈ, ਜਿਸ ਦਾ ਮਕਸਦ ਭਾਰਤ ‘ਚ ਹਿੰਸਾ ਅਤੇ ਅਸ਼ਾਂਤੀ ਫੈਲਾਉਣਾ ਹੈ।
ਨੇਪਾਲ ਪਹੁੰਚਣ ‘ਤੇ ਮਿੰਟੂ ਦਾ ਬਦਲਿਆ ਜਾਣਾ ਸੀ ਨਾਮ
ਮਿੰਟੂ ਕੋਲੋਂ ਦਿੱਲੀ ਪੁਲਸ ਦੇ ਨਾਲ ਕੇਂਦਰ ਦੀਆਂ ਖੁਫੀਆ ਏਜੰਸੀਆਂ ਵੀ ਪੁੱਛਗਿੱਛ ਕਰ ਰਹੀਆਂ ਹਨ। ਇਹ ਪਤਾ ਲੱਗਾ ਹੈ ਕਿ ਨੇਪਾਲ ਪਹੁੰਚਣ ‘ਤੇ ਮਿੰਟੂ ਨੂੰ ਨਵਾਂ ਨਾਮ ਅਤੇ ਪਾਸਪੋਰਟ ਮਿਲਣ ਵਾਲਾ ਸੀ। ਇਸਦੇ ਰਾਹੀਂ ਉਹ ਪਾਕਿਸਤਾਨ ਜਾਂ ਕਿਸੇ ਹੋਰ ਦੇਸ਼ ਵੀ ਜਾ ਸਕਦਾ ਸੀ। ਉਸਦਾ ਇਰਾਦਾ ਪਹਿਲਾਂ ਵਧਾਵਾ ਸਿੰਘ ਨੂੰ ਮਿਲਣ ਦਾ ਸੀ। ਸੂਤਰਾਂ ਦਾ ਕਹਿਣਾ ਹੈ ਕਿ ਮਿੰਟੂ ਦੇ ਜੇਲ ਵਿਚ ਹੋਣ ਦੇ ਬਾਵਜੂਦ ਕਈ ਲੋਕ ਉਸਦੇ ਸੰਪਰਕ ਵਿਚ ਸਨ। ਪੁਲਸ ਅਤੇ ਖੁਫੀਆ ਏਜੰਸੀਆਂ ਅਜਿਹੇ ਲੋਕਾਂ ਦੀ ਭਾਲ ਕਰ ਰਹੀਆਂ ਹਨ। ਮਿੰਟੂ ਜਦੋਂ 2014 ਵਿਚ ਫੜਿਆ ਗਿਆ ਸੀ ਤਾਂ ਉਦੋਂ ਵੀ ਅੰਮ੍ਰਿਤਸਰ ਵਿਚ ਸੰਯੁਕਤ ਪੁੱਛਗਿੱਛ ਕੇਂਦਰ ਵਿਚ ਹੋਈ ਪੁੱਛਗਿੱਛ ਵਿਚ ਉਸ ਨੇ ਕਈ ਖੁਲਾਸੇ ਕੀਤੇ ਸਨ ਪਰ ਇਸਦੇ ਬਾਵਜੂਦ ਉਸ ਨੂੰ ਹੋਰ ਕੈਦੀਆਂ ਦੇ ਨਾਲ ਰੱਖਿਆ ਗਿਆ। ਉਸ ‘ਤੇ ਵਿਸ਼ੇਸ਼ ਤੌਰ ‘ਤੇ ਨਜ਼ਰ ਨਹੀਂ ਰੱਖੀ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article