PUNJABMAILUSA.COM

ਆਉਣ ਵਾਲੇ ਸਮੇਂ ‘ਚ ਟਰੰਪ ਵੱਲੋਂ ਹੋਰ ਸਖਤੀਆਂ ਕਰਨ ਦੇ ਸੰਦੇਸ਼

ਆਉਣ ਵਾਲੇ ਸਮੇਂ ‘ਚ ਟਰੰਪ ਵੱਲੋਂ ਹੋਰ ਸਖਤੀਆਂ ਕਰਨ ਦੇ ਸੰਦੇਸ਼

ਆਉਣ ਵਾਲੇ ਸਮੇਂ ‘ਚ ਟਰੰਪ ਵੱਲੋਂ ਹੋਰ ਸਖਤੀਆਂ ਕਰਨ ਦੇ ਸੰਦੇਸ਼
February 08
10:57 2017

25
ਵਾਸ਼ਿੰਗਟਨ, 8 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਨਿੱਤ ਨਵੇਂ ਆਦੇਸ਼ਾਂ ਕਾਰਨ ਚਰਚਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਉਨ੍ਹਾਂ ਵੱਲੋਂ ਅਮਰੀਕਾ ‘ਚ ਰਹਿ ਰਹੇ ਗੈਰ ਕਾਨੂੰਨੀ ਲੋਕਾਂ ਉੱਤੇ ਸਖ਼ਤੀ ਕਰਨ ਦਾ ਵਾਰ-ਵਾਰ ਨਿਰਦੇਸ਼ ਆ ਰਿਹਾ ਹੈ। ਹੁਣ ਉਨ੍ਹਾਂ ਨੇ 80 ਲੱਖ ਤੋਂ ਵੱਧ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਲਈ ਇਕ ਨਵਾਂ ਕਾਨੂੰਨ ਤਿਆਰ ਕਰਵਾਇਆ ਹੈ, ਜਿਸ ਉੱਤੇ ਆਉਣ ਵਾਲੇ ਇਕ-ਦੋ ਹਫਤਿਆਂ ਵਿਚ ਦਸਤਖਤ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਪ੍ਰਗਟਾਵਾ ‘ਲਾਸ ਏਂਜਲਸ ਟਾਈਮਜ਼’ ਦੀ ਰਿਪੋਰਟ ਵਿਚ ਕੀਤਾ ਗਿਆ। ਨਵੀਂ ਨੀਤੀ ਦਾ ਘੇਰਾ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਵੇਲੇ ਅਪਣਾਈ ਗਈ ਨੀਤੀ ਤੋਂ ਕਿਤੇ ਜ਼ਿਆਦਾ ਹੋਵੇਗਾ, ਕਿਉਂਕਿ ਓਬਾਮਾ ਸਰਕਾਰ ਸਿਰਫ ਅਪਰਾਧਿਕ ਪਿਛੋਕੜ ਵਾਲੇ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਨੂੰ ਤਰਜੀਹ ਦਿੰਦੀ ਸੀ। ਓਬਾਮਾ ਦੇ ਰਾਸ਼ਟਰਪਤੀ ਹੁੰਦਿਆਂ ਸਿਰਫ 14 ਲੱਖ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਯੋਜਨਾ ‘ਤੇ ਅਮਲ ਕੀਤਾ ਗਿਆ। ‘ਲਾਸ ਏਂਜਲਸ ਟਾਈਮਜ਼’ ਦੀ ਰਿਪੋਰਟ ਕਈ ਮਾਹਿਰਾਂ ਨਾਲ ਗੱਲਬਾਤ ਅਤੇ ਸਰਕਾਰ ਦੇ ਦੋ ਅੰਦਰੂਨੀ ਦਸਤਾਵੇਜ਼ਾਂ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ। ਨਵੀਂ ਇੰਮੀਗ੍ਰੇਸ਼ਨ ਨੀਤੀ ‘ਤੇ ਅਮਰੀਕਾ ਵਿਚ ਬੇਹੱਦ ਮਾੜੇ ਨਤੀਜੇ ਸਾਹਮਣੇ ਆਉਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਅਮਰੀਕਨ ਇੰਮੀਗ੍ਰੇਸ਼ਨ ਲਾਅਇਰਜ਼ ਐਸੋਸੀਏਸ਼ਨ ਦਾ ਕਹਿਣਾ ਸੀ, ”ਲੱਗਦਾ ਹੈ ਕਿ ਉਹ (ਟਰੰਪ ਸਰਕਾਰ) ਹਰ ਗੈਰ ਕਾਨੂੰਨੀ ਪ੍ਰਵਾਸੀ ਦੁਆਲੇ ਘੇਰਾਬੰਦੀ ਕਰ ਦੇਣੀ ਚਾਹੁੰਦੇ ਹਨ। ਨਵੇਂ ਕਾਨੂੰਨ ਤਹਿਤ ਇੰਮੀਗ੍ਰੇਸ਼ਨ ਅਧਿਕਾਰੀਆਂ ਨੂੰ ਅਖਤਿਆਰ ਦਿੱਤਾ ਜਾਵੇਗਾ ਕਿ ਉਹ ਉਨ੍ਹਾਂ ਪ੍ਰਵਾਸੀਆਂ ਨੂੰ ਵੀ ਹਿਰਾਸਤ ਵਿਚ ਲੈ ਕੇ ਡਿਪੋਰਟ ਕਰ ਸਕਦੇ ਹਨ, ਜਿਨ੍ਹਾਂ ਦੁਆਰਾ ਮਾਮੂਲੀ ਅਪਰਾਧ ਕੀਤੇ ਜਾਣ ਦਾ ਸ਼ੱਕ ਹੈ। ਅਖ਼ਬਾਰ ਦੀ ਰਿਪੋਰਟ ਕਹਿੰਦੀ ਹੈ ਕਿ 60 ਲੱਖ ਲੋਕ ਸਿੱਧੇ ਤੌਰ ‘ਤੇ ਨਵੇਂ ਕਾਨੂੰਨ ਦੇ ਫੰਦੇ ਵਿਚ ਫਸ ਜਾਣਗੇ। ਇਕ ਅੰਦਾਜ਼ੇ ਮੁਤਾਬਕ ਅਮਰੀਕਾ ਵਿਚ 1.10 ਕਰੋੜ ਗੈਰਕਾਨੂੰਨੀ ਪ੍ਰਵਾਸੀ ਹਨ, ਜੋ ਵੀਜ਼ਾ ਲੈ ਕੇ ਅਮਰੀਕਾ ਵਿਚ ਦਾਖਲ ਹੋਏ ਪਰ ਵਾਪਸ ਨਾ ਗਏ। ਪਿਊ ਰਿਸਰਚ ਸੈਂਟਰ ਮੁਤਾਬਕ ਜ਼ਿਆਦਾਤਰ ਗੈਰ ਕਾਨੂੰਨੀ ਪ੍ਰਵਾਸੀ ਨਿਯਮਾਂ ਦੀ ਉਲੰਘਣਾ ਕਰਕੇ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਟਰੰਪ ਦਾ ਹੁਕਮ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੰਦਾ ਹੈ। ਟਰੰਪ ਨੇ ਜਿਹੜੇ 7 ਇਸਲਾਮਿਕ ਮੁਲਕਾਂ ਤੋਂ ਲੋਕਾਂ ਦੀ ਆਮਦ ‘ਤੇ ਪਾਬੰਦੀ ਲਾਈ ਸੀ, ਉਨ੍ਹਾਂ ਵਿਚੋਂ ਪਿਛਲੇ ਇਕ ਦਹਾਕੇ ਦੌਰਾਨ 10 ਲੱਖ ਦੇ ਲਗਭਗ ਗੈਰ ਕਾਨੂੰਨੀ ਪ੍ਰਵਾਸੀ ਅਮਰੀਕਾ ਪੁੱਜੇ। ਨਵੇਂ ਹੁਕਮਾਂ ਅਧੀਨ ਇੰਮੀਗ੍ਰੇਸ਼ਨ ਅਧਿਕਾਰੀਆਂ ਨੂੰ ਇਹ ਤਾਕਤ ਮਿਲ ਜਾਵੇਗੀ ਕਿ ਉਹ ਹਰ ਉਸ ਵਿਅਕਤੀ ਦਾ ਅਮਰੀਕਾ ਵਿਚ ਦਾਖਲਾ ਰੋਕ ਦੇਣ, ਜਿਸ ਦੇ ਆਉਣ ਨਾਲ ਸਮਾਜ ਭਲਾਈ ਯੋਜਨਾਵਾਂ ‘ਤੇ ਬੋਝ ਪੈਣ ਦਾ ਖਤਰਾ ਹੋਵੇ। ਵ੍ਹਾਈਟ ਹਾਊਸ ਦੀ ਦਲੀਲ ਹੈ ਕਿ ਉਹ ਹਰ ਉਸ ਵਿਅਕਤੀ ਨੂੰ ਅਮਰੀਕਾ ਤੋਂ ਬਾਹਰ ਕੱਢਣਾ ਚਾਹੁੰਦਾ ਹੈ, ਜੋ ਅਮਰੀਕੀਆਂ ਲਈ ਖਤਰਾ ਪੈਦਾ ਕਰਦਾ ਹੋਵੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article