PUNJABMAILUSA.COM

ਆਕਲੈਂਡ ਵਿਖੇ ਭਾਰਤੀ ਦੂਤਾਵਾਸ ਵੱਲੋਂ ਖੋਲ੍ਹੇ ਗਏ ਨਵੇਂ ਕੌਂਸਲੇਟ ਦਫਤਰ ਦਾ ਰਸਮੀ ਉਦਘਾਟਨ

ਆਕਲੈਂਡ ਵਿਖੇ ਭਾਰਤੀ ਦੂਤਾਵਾਸ ਵੱਲੋਂ ਖੋਲ੍ਹੇ ਗਏ ਨਵੇਂ ਕੌਂਸਲੇਟ ਦਫਤਰ ਦਾ ਰਸਮੀ ਉਦਘਾਟਨ

ਆਕਲੈਂਡ ਵਿਖੇ ਭਾਰਤੀ ਦੂਤਾਵਾਸ ਵੱਲੋਂ ਖੋਲ੍ਹੇ ਗਏ ਨਵੇਂ ਕੌਂਸਲੇਟ ਦਫਤਰ ਦਾ ਰਸਮੀ ਉਦਘਾਟਨ
November 17
17:50 2017

– ਆਨਰੇਰੀ ਕੌਂਸਲੇਟ ਭਵਦੀਪ ਢਿੱਲੋਂ ਨੇ ਦੱਸੇ ਕਾਰਜ ਖੇਤਰ ਅਤੇ ਭਾਰਤੀ ਕਾਰਜ ਪ੍ਰਣਾਲੀ
ਔਕਲੈਂਡ, 17 ਨਵੰਬਰ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਨਿਊਜ਼ੀਲੈਂਡ ਦੇ ਵਿਚ ਭਾਰਤੀਆਂ ਦੀ ਗਿਣਤੀ 2,70,000 ਤੋਂ ਵੱਧ ਹੈ ਅਤੇ ਬਹੁ-ਗਿਣਤੀ ਉਤਰੀ ਟਾਪੂ ਦੇ ਮਹਾਂਨਗਰਾ ਜਿਵੇਂ ਆਕਲੈਂਡ, ਨਾਰਥਲੈਂਡ ਅਤੇ ਵਾਇਕਾਟੋ ਖੇਤਰ ਅਤੇ ਆਸ-ਪਾਸ ਰਹਿੰਦੀ ਹੈ। ਇਸ ਵੇਲੇ ਦੇਸ਼ ਦੇ ਵਿਚ 1952 ਤੋਂ ਸਥਾਪਿਤ ਭਾਰਤੀ ਹਾਈ ਕਮਿਸ਼ਨ ਦਾ ਇਕੋ-ਇਕ ਦਫਤਰ ਦੇਸ਼ ਦੀ ਰਾਜਧਾਨੀ ਵਲਿੰਗਟਨ ਵਿਖੇ ਸਥਿਤ ਸੀ ਜੋ ਕਿ ਆਕਲੈਂਡ ਤੋਂ 650 ਕਿਲੋਮੀਟਰ ਦੂਰ ਹੈ ਅਤੇ ਕਾਰ ਵਿਚ 8 ਘੰਟੇ ਤੱਕ ਦਾ ਸਮਾਂ ਲਗ ਜਾਂਦਾ ਸੀ ਜਾਂ ਫਿਰ ਘੰਟੇ ਦੀ ਘਰੇਲੂ ਉਡਾਣ ਭਰਕੇ ਜਾਣਾ ਪੈਂਦਾ ਹੈ। ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੁਣ ਆਕਲੈਂਡ ਦੇ ਵਿਚ ਓਨੀਹੰਗਾ ਟਾਊਨ ਦੇ ਵਿਚ ਨਵਾਂ ਕੌਂਸਲੇਟ ਦਫਤਰ ਖੋਲ੍ਹਿਆ ਗਿਆ ਜਿਸਨੇ ਕੁਝ ਦਿਨ ਪਹਿਲਾਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹਾ ਪਰ ਅੱਜ ਇਸਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਉਦਘਾਟਨ ਮੌਕੇ ਭਾਰਤੀ ਭਾਈਚਾਰੇ ਦੇ ਲੋਕ ਅਤੇ ਸੰਸਦ ਮੈਂਬਰ ਸ. ਕੰਵਲਜੀਤ ਸਿੰਘ ਬਖਸ਼ੀ ਅਤੇ ਡਾ. ਪਰਮਜੀਤ ਪਰਮਾਰ ਵਿਸ਼ੇਸ਼ ਤੌਰ ‘ਤੇ ਪੁਹੰਚੇ। ਸ਼ੁੱਭ ਆਰੰਭ ਵੱਲੇ ਮੈਡਮ ਸਵਾਤੀ ਸ਼ਰਮਾਂ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਫਿਰ ਸਾਰਿਆਂ ਨੇ ਰਲ ਕੇ ਭਾਰਤ ਦਾ ਰਾਸ਼ਟਰੀ ਗੀਤ ਜਨ-ਗਨ-ਮਨ ਪੜ੍ਹਿਆ। ਇਸ ਉਪਰੰਤ ਇਸ ਦਫਤਰ ਲਈ ਨਿਯੁਕਤ ਪਹਿਲੇ ਆਨਰੇਰੀ ਕੌਂਸਿਲ ਜਨਰਲ ਸ੍ਰੀ ਭਵਦੀਪ ਸਿੰਘ ਢਿੱਲੋਂ ਨੇ ਆਏ ਸਾਰੇ ਮਹਿਮਾਨਾਂ ਨੂੰ ਦਾ ਧੰਨਵਾਦ ਕੀਤਾ ਅਤੇ ਇਸ ਦਫਤਰ ਵੱਲੋਂ ਕੀਤੇ ਜਾਣ ਵਾਲੇ ਕਾਰਜ ਖੇਤਰ ਬਾਰੇ ਜਾਣੂ ਕਰਵਾਇਆ। ਉਨ੍ਹਾਂ ਭਾਰਤੀ ਕਾਰਜ ਪ੍ਰਣਾਲੀ ਅਤੇ ਵਿਦੇਸ਼ੀ ਵਸਦੇ ਪ੍ਰਵਾਸੀਆਂ ਦੇ ਪਾਏ ਜਾਂਦੇ ਯੋਗਦਾਨ ਬਾਰੇ ਵੀ ਵਿਚਾਰ ਪੇਸ਼ ਕੀਤੇ। ਨਿਊਜ਼ੀਲੈਂਡ ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਅਤੇ ਪ੍ਰਧਾਨਹੁਣ ਇਸ ਦਫਤਰ ਦੇ ਵਿਚ ਲੋਕ ਆਪਣੀਆਂ ਵੀਜੇ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ਆ ਸਕਦੇ ਹਨ। ਸਾਂਸਦ ਸ. ਕੰਵਲਜੀਤ ਸਿੰਘ ਬਖਸ਼ੀ ਅਤੇ ਸਾਂਸਦ ਡਾ. ਪਰਮਜੀਤ ਪਰਮਾਰ ਨੇ ਵੀ ਜਿੱਥੇ ਆਨਰੇਰੀ ਕੌਂਸਲੇਟ ਨੂੰ ਵਧਾਈ ਦਿੱਤੀ ਉਥੇ ਆਸ ਪ੍ਰਗਟ ਕੀਤੀ ਕਿ ਇਥੇ ਵਸਦੇ ਭਾਰਤੀ ਭਾਈਚਾਰੇ ਦੇ ਲਈ ਇਹ ਦਫਤਰ ਕਾਫੀ ਲਾਹੇਬੰਦ ਹੋਵੇਗਾ। ਨਿਊਜ਼ੀਲੈਂਡ ਇੰਡੀਅਨ ਸੈਂਟਰਲ ਐਸੋਸੀਏਸ਼ਨ ਦੇ ਪ੍ਰਧਾਨ ਭੀਖੂ ਭਾਨਾ ਨੇ ਵੀ ਆਪਣੇ ਵਿਚਾਰ ਰੱਖੇ। ਭਾਰਤੀਆਂ ਦੀ ਚਿਰੋਕਣੀ ਮੰਗ ਅੱਜ ਪੂਰੀ ਹੋ ਗਈ ਅਤੇ ਭਾਰਤੀ ਦੂਤਾਵਾਸ ਸੇਵਾ ਵਿਚ ਹਾਜ਼ਿਰ ਹੋ ਕੰਮ ਕਰਨ ਲੱਗਾ ਹੈ। ਭਾਰਤੀ ਭਾਈਚਾਰੇ ਤੋਂ ਸ. ਅਜੀਤ ਸਿੰਘ ਰੰਧਾਵਾ, ਸ. ਅਵਤਾਰ ਸਿੰਘ ਗਿਰਨ, ਸ. ਖੜਗ ਸਿੰਘ, ਸ੍ਰੀ ਸੰਨੀ ਕੌਸ਼ਿਲ, ਸ. ਦਾਰਾ ਸਿੰਘ, ਸ. ਨਿਰਮਲਜੀਤ ਸਿੰਘ ਭੱਟੀ, ਸ. ਮੋਹਨਪਾਲ ਸਿੰਘ ਬਾਠ, ਸ੍ਰੀ ਪਰਮਜੀਤ ਢੱਟ, ਸ. ਹਰਭਜਨ ਸਿੰਘ ਟੋਨੀ, ਸ੍ਰੀ ਕੁਲਵਿੰਦਰ ਸਿੰਘ ਝੱਮਟ ਜੰਡੂ ਸਿੰਘ, ਸ੍ਰੀ ਕਰਨੈਲ ਸਿੰਘ ਬੱਧਣ, ਬਲਜੀਤ ਕੌਰ ਲੇਬਰ ਪਾਰਟੀ, ਸ੍ਰੀ ਰਾਜ ਪ੍ਰਦੀਪ ਸਿੰਘ ਗ੍ਰੀਨ ਪਾਰਟੀ, ਸ੍ਰੀ ਹਰਮਿੰਦਰ ਚੀਮਾ, ਸ੍ਰੀ ਨਵਤੇਜ ਰੰਧਾਵਾ, ਸ. ਪਰਮਿੰਦਰ ਸਿੰਘ, ਸ. ਅਮਰਜੀਤ ਸਿੰਘ, ਮੈਡਮ ਕੁਲਵੰਤ ਕੌਰ, ਸ੍ਰੀ ਨਰਿੰਦਰ ਸਿੰਗਲਾ, ਸ੍ਰੀ ਉਤਮ ਚੰਦ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਿਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article