PUNJABMAILUSA.COM

ਆਖ਼ਰੀ ਮੈਚ ਜਿੱਤ ਆਸਟਰੇਲੀਆ ਨੇ ਐਸ਼ੇਜ਼ ਸੀਰੀਜ ’4-0 ਨਾਲ ਜਿੱਤੀ

ਆਖ਼ਰੀ ਮੈਚ ਜਿੱਤ ਆਸਟਰੇਲੀਆ ਨੇ ਐਸ਼ੇਜ਼ ਸੀਰੀਜ ’4-0 ਨਾਲ ਜਿੱਤੀ

ਆਖ਼ਰੀ ਮੈਚ ਜਿੱਤ ਆਸਟਰੇਲੀਆ ਨੇ ਐਸ਼ੇਜ਼ ਸੀਰੀਜ ’4-0 ਨਾਲ ਜਿੱਤੀ
January 08
21:20 2018

ਸਿਡਨੀ, 8 ਜਨਵਰੀ (ਪੰਜਾਬ ਮੇਲ)- ਆਸਟਰੇਲੀਆ ਨੇ ਪੰਜਵੇਂ ਅਤੇ ਆਖ਼ਰੀ ਟੈਸਟ ਮੈਚ ਦੇ ਆਖ਼ਰੀ ਦਿਨ ਇੰਗਲੈਂਡ ਨੂੰ ਪਾਰੀ ਅਤੇ 123 ਦੌੜਾਂ ਦੇ ਨਾਲ ਹਰਾ ਕੇ ਐਸ਼ੇਜ਼ ਲੜੀ 4-0 ਨਾਲ ਜਿੱਤ ਲਈ ਹੈ। ਮਹਿਮਾਨ ਟੀਮ ਦੇ ਕਪਤਾਨ ਜੋ ਰੂਟ (58) ਨੂੰ ਪੇਟ ਦੀ ਤਕਲੀਫ਼ ਕਾਰਨ ਵਾਪਿਸ ਜਾਣਾ ਪਿਆ ਤੇ ਇਸ ਤੋਂ ਬਾਅਦ ਇੰਗਲੈਂਡ ਦੀ ਪਾਰੀ ਨੂੰ ਸਿਮਟਣ ਵਿੱਚ ਦੇਰ ਨਾ ਲੱਗੀ। ਰੂਟ ਲੰਚ ਤੋਂ ਬਾਅਦ ਬੱਲੇਬਾਜ਼ੀ ਲਈ ਨਹੀ ਆਇਆ। ਮਹਿਮਾਨ ਟੀਮ ਦੂਜੀ ਪਾਰੀ ਵਿੱਚ 180 ਦੌੜਾਂ ਹੀ ਬਣਾ ਸਕੀ। ਰੂਟ ਤੋਂ ਇਲਾਵਾ ਇੰਗਲੈਂਡ ਦਾ ਕੋਈ ਹੋਰ ਖਿਡਾਰੀ ਅਰਧ ਸੈਂਕੜਾ ਵੀ ਨਹੀ ਜੜ ਸਕਿਆ। ਪੈਟ ਕਮਿੰਸ ਨੇ 39 ਦੌੜਾਂ ਦੇ ਕੇ ਚਾਰ ਵਿਕਟਾਂ ਝਟਕੀਆਂ। ਉਸਨੂੰ ਮੈਨ ਆਫ ਦਿ ਮੈਚ ਚੁਣਿਆ ਗਿਆ। ਉਹ 23 ਵਿਕਟਾਂ ਦੇ ਨਾਲ ਲੜੀ ਦਾ ਸਭ ਤੋਂ ਸਫਲ ਗੇਂਦਬਾਜ਼ ਰਿਹਾ। ਆਫ ਸਪਿੰਨਰ ਨਾਥਨ ਲਿਓਨ ਨੇ ਵੀ 54 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ।
ਇੰਗਲੈਂਡ ਨੇ ਇਸ ਤੋਂ ਪਹਿਲਾਂ ਬ੍ਰਿਸਬਨ, ਐਡੀਲੇਡ ਅਤੇ ਪਰਥ ਵਿੱਚ ਵੀ ਆਸਾਨੀ ਨਾਲ ਗੋਡੇ ਟੇਕ ਦਿਤੇ ਸਨ। ਮੈਲਬਰਨ ਵਿੱਚ ਚੌਥਾ ਟੈਸਟ ਡਰਾਅ ਰਿਹਾ ਸੀ। ਲੰਚ ਤੋਂ ਬਾਅਦ ਕਮਿਨਸ ਨੇ ਤਿੰਨ ਗੇਂਦਾਂ ਦੇ ਵਿੱਚ ਦੋ ਵਿਕਟਾਂ ਝਟਕ ਕੇ ਆਸਟਰੇਲੀਆ ਨੂੰ ਜਿੱਤ ਦੇ ਕਰੀਬ ਪਹੁੰਚਾਇਆ। ਉਸਨੇ ਜਾਨੀ ਬੇਅਰਸਟਾ (38) ਨੂੰ ਟੰਗ ਅੜਿੱਕਾ ਆਊਟ ਕਰਨ ਬਾਅਦ ਸਟੂਅਰਟ ਬਰਾਡ (4) ਨੂੰ ਵਿਕਟ ਦੇ ਪਿੱਛੇ ਕੈਚ ਕਰਵਾਇਆ। ਮੇਸਨ ਕਰੇਨ ਵੀ ਇਸ ਤੋਂ ਬਾਅਦ ਕਮਿਨਸ ਦੀ ਗੇਂਦ ਉੱਤੇ ਵਿਕਟ ਕੀਪਰ ਟਿਮ ਪੇਨ ਨੂੰ ਕੈਚ ਦੇ ਬੈਠਾ। ਜੋਸ਼ ਹੇਜ਼ਲਵੁੱਡ ਨੇ ਜੇਮਜ਼ ਐਂਡਰਸਨ (2) ਨੂੰ ਪੈਨ ਦੇ ਹੱਥੋਂ ਕੈਚ ਕਰਵਾ ਕੇ ਆਸਟਰੇਲੀਆ ਨੂੰ ਜਿੱਤ ਦਿਵਾਈ। ਇਸ ਤੋਂ ਪਹਿਲਾਂ ਰੂਟ ਨੂੰ ਰਾਤ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ। ਇੰਗਲੈਂਡ ਨੇ ਦਿਨ ਦੀ ਸ਼ੁਰੂਆਤ ਚਾਰ ਵਿਕਟਾਂ ਉੱਤੇ 93 ਦੌੜਾਂ ਨਾਲ ਕੀਤੀ। ਰੂਟ ਆਖ਼ਰੀ ਦਿਨ ਲੱਗਪਗ ਇੱਕ ਘੰਟੇ ਦੀ ਖੇਡ ਖ਼ਤਮ ਹੋਣ ਬਾਅਦ ਮੋਈਨ ਅਲੀ 13 ਦੇ ਆਊਟ ਹੋਣ ਬਾਅਦ ਮੋਈਨ ਅਲੀ (13) ਦੇ ਆਊਟ ਹੋਣ ਬਾਅਦ ਬੱਲੇਬਾਜ਼ੀ ਲਈ ਉੱਤਰਿਆ। ਇਸ ਤੋਂ ਬਾਅਦ ਉਸਨੇ ਲੜੀ ਦਾ ਆਪਣਾ ਪੰਜਵਾਂ ਅਰਧ ਸੈਂਕੜਾ ਪੂਰਾ ਕੀਤਾ। ਉਹ ਲੜੀ ਵਿੱਚ ਆਪਣਾ ਕੋਈ ਸੈਂਕੜਾ ਨਹੀ ਜੜ ਸਕਿਆ। ਲਿਓਨ ਨੇ ਮੋਈਨ ਅਲੀ ਨੂੰ ਪੰਜਵੀਂ ਵਾਰ ਆਊਟ ਕਰਕੇ ਉਸਦੀ ਵਿਕਟ ਲਈ। ਰੂਟ ਲੰਚ ਤੋਂ ਬਾਅਦ ਬੱਲੇਬਾਜ਼ੀ ਲਈ ਨਹੀ ਉੱਤਰਿਆ ਜਿਸ ਨਾਲ ਇੰਗਲੈਂਡ ਦੀ ਮੈਚ ਡਰਾਅ ਕਰਨ ਦੀ ਰਹਿੰਦੀ ਸਹਿੰਦੀ ਉਮੀਦ ਵੀ ਖਤਮ ਹੋ ਗਈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article
    ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

Read Full Article
    ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

Read Full Article
    ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

Read Full Article
    ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

Read Full Article
    ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

Read Full Article
    ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

Read Full Article
    ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

Read Full Article
    ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

Read Full Article