PUNJABMAILUSA.COM

ਆਨੰਦ ਮੈਰਿਜ ਐਕਟ ਬਾਰੇ ਜਾਗਰੂਕਤਾ ਲਈ ਐੱਸ.ਜੀ.ਪੀ.ਸੀ. ਵਿੱਢੇਗਾ ਮੁਹਿੰਮ

ਆਨੰਦ ਮੈਰਿਜ ਐਕਟ ਬਾਰੇ ਜਾਗਰੂਕਤਾ ਲਈ ਐੱਸ.ਜੀ.ਪੀ.ਸੀ. ਵਿੱਢੇਗਾ ਮੁਹਿੰਮ

ਆਨੰਦ ਮੈਰਿਜ ਐਕਟ ਬਾਰੇ ਜਾਗਰੂਕਤਾ ਲਈ ਐੱਸ.ਜੀ.ਪੀ.ਸੀ. ਵਿੱਢੇਗਾ ਮੁਹਿੰਮ
June 28
10:00 2017

ਅੰਮ੍ਰਿਤਸਰ, 28 ਜੂਨ (ਪੰਜਾਬ ਮੇਲ)- ਸਿੱਖ ਭਾਈਚਾਰੇ ਦੇ ਆਨੰਦ ਕਾਰਜਾਂ (ਵਿਆਹ) ਨੂੰ ਆਨੰਦ ਮੈਰਿਜ ਐਕਟ ਹੇਠ ਦਰਜ ਕਰਨ ਲਈ ਪਿਛਲੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਭਾਵੇਂ 19 ਦਸੰਬਰ 2016 ਨੂੰ ਜਾਰੀ ਕਰ ਦਿੱਤਾ ਗਿਆ ਸੀ ਪਰ ਹੇਠਲੇ ਪੱਧਰ ਤੱਕ ਇਸ ਸਬੰਧੀ ਜਾਗਰੂਕਤਾ ਨਾ ਹੋਣ ਕਾਰਨ ਸਿੱਖ ਭਾਈਚਾਰੇ ਦੇ ਵਿਆਹ ਹਾਲੇ ਵੀ ਹਿੰਦੂ ਮੈਰਿਜ ਐਕਟ ਹੇਠ ਹੀ ਦਰਜ ਹੋ ਰਹੇ ਹਨ। ਸਿੱਖ ਕੌਮ ਵੱਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਸਿੱਖ ਭਾਈਚਾਰੇ ਦੇ ਵਿਆਹ ਆਨੰਦ ਮੈਰਿਜ ਐਕਟ ਹੇਠ ਦਰਜ ਹੋਣ ਤੇ ਇਸ ਸਬੰਧੀ ਲੋੜੀਂਦਾ ਐਕਟ ਲਾਗੂ ਕੀਤਾ ਜਾਵੇ ਪਰ ਹੁਣ ਜਦੋਂ ਇਸ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਹੋ ਚੁੱਕਿਆ ਹੈ, ਤਾਂ ਜਾਗਰੂਕਤਾ ਨਾ ਹੋਣ ਕਾਰਨ ਲੋਕਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਹੀ ਨਹੀਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਐਕਟ ਬਾਰੇ ਸਿੱਖ ਭਾਈਚਾਰੇ ਵਿਚ ਜਾਗਰੂਕਤਾ ਲਿਆਉਣ ਵਾਸਤੇ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਹੈ। ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਆਖਿਆ ਕਿ ਕਮੇਟੀ ਵੱਲੋਂ ਇਸ ਸਬੰਧੀ ਵੱਖ-ਵੱਖ ਥਾਵਾਂ ‘ਤੇ ਸੈਮੀਨਾਰ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਆਨੰਦ ਮੈਰਿਜ ਐਕਟ ਸਿੱਖਾਂ ਦੀ ਵੱਖਰੀ ਪਛਾਣ ਦੀ ਪ੍ਰੋੜਤਾ ਕਰਦਾ ਹੈ। ਇਸ ਐਕਟ ਦੇ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ ਹੋਰ ਢੰਗ ਤਰੀਕੇ ਵੀ ਅਪਣਾਏ ਜਾਣਗੇ।
ਸਿੱਖ ਵਿਦਵਾਨ ਗੁਰਚਰਨਜੀਤ ਸਿੰਘ ਲਾਂਬਾ ਨੇ ਆਖਿਆ ਕਿ ਇਸ ਐਕਟ ਬਾਰੇ ਉਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਕੋਈ ਜਾਣਕਾਰੀ ਨਹੀਂ ਹੈ। ਇਹੀ ਕਾਰਨ ਹੈ ਕਿ ਅੱਜ ਵੀ ਸਿੱਖ ਭਾਈਚਾਰੇ ਦੇ ਆਨੰਦ ਕਾਰਜ, ਹਿੰਦੂ ਮੈਰਿਜ ਐਕਟ ਹੇਠ ਦਰਜ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਅਕਾਲੀ ਸਰਕਾਰ ਨੇ ਹੋਰ ਪ੍ਰਾਪਤੀਆਂ ਨੂੰ ਪ੍ਰਚਾਰਨ ਲਈ ਤਾਂ ਕਰੋੜਾਂ ਰੁਪਏ ਖਰਚ ਕੀਤੇ ਪਰ ਇਸ ਵੱਡੀ ਪ੍ਰਾਪਤੀ ਬਾਰੇ ਅਕਾਲੀ ਦਲ ਨੇ ਚੁੱਪ ਵੱਟ ਲਈ। ਸ਼੍ਰੋਮਣੀ ਕਮੇਟੀ ਨੇ ਵੀ ਇਸ ਸਬੰਧੀ ਪ੍ਰਚਾਰ ਲਈ ਕੁਝ ਨਹੀਂ ਕੀਤਾ।
ਆਜ਼ਾਦੀ ਤੋਂ ਪਹਿਲਾਂ ਲਾਗੂ ਸੀ ਆਨੰਦ ਮੈਰਿਜ ਐਕਟ
ਆਨੰਦ ਮੈਰਿਜ ਐਕਟ ਦੇਸ਼ ਵੰਡ ਤੋਂ ਪਹਿਲਾਂ ਲਾਗੂ ਸੀ ਪਰ ਆਜ਼ਾਦੀ ਤੋਂ ਬਾਅਦ ਇਸ ਐਕਟ ਨੂੰ ਖੂੰਝੇ ਲਾ ਦਿੱਤਾ ਗਿਆ। ਆਜ਼ਾਦੀ ਤੋਂ ਬਾਅਦ ਸਿੱਖ ਭਾਈਚਾਰੇ ਨੂੰ ਹਿੰਦੂ ਧਰਮ ਦਾ ਹਿੱਸਾ ਦੱਸਦਿਆਂ ਇਸ ਭਾਈਚਾਰੇ ਦੇ ਵਿਆਹ ਹਿੰਦੂ ਮੈਰਿਜ ਐਕਟ ਹੇਠ ਦਰਜ ਕਰਨੇ ਸ਼ੁਰੂ ਕਰ ਦਿੱਤੇ ਗਏ। 2012 ‘ਚ ਆਨੰਦ ਮੈਰਿਜ ਐਕਟ ਦੇ ਖਰੜੇ ਨੂੰ ਉਸ ਵੇਲੇ ਦੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਪ੍ਰਵਾਨਗੀ ਦਿੱਤੀ ਸੀ ਅਤੇ 7 ਜੂਨ 2012 ਨੂੰ ਸੰਸਦ ‘ਚ ਇਸ ਨੂੰ ਹਰੀ ਝੰਡੀ ਦਿੱਤੀ ਗਈ। ਪਾਕਿਸਤਾਨ ਵਿਚ ਸਿੱਖ ਆਨੰਦ ਮੈਰਿਜ ਐਕਟ ਸੰਨ 2007 ਤੋਂ ਲਾਗੂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article