PUNJABMAILUSA.COM

ਆਪਣੀ ਸੁਰੱਖਿਆ ਨੂੰ ਲੈ ਕੇ ਭਾਰਤੀ ਵਿਦਿਆਰਥੀ ਚਿੰਤਤ : ਸਰਵੇਖਣ

ਆਪਣੀ ਸੁਰੱਖਿਆ ਨੂੰ ਲੈ ਕੇ ਭਾਰਤੀ ਵਿਦਿਆਰਥੀ ਚਿੰਤਤ : ਸਰਵੇਖਣ

ਆਪਣੀ ਸੁਰੱਖਿਆ ਨੂੰ ਲੈ ਕੇ ਭਾਰਤੀ ਵਿਦਿਆਰਥੀ ਚਿੰਤਤ : ਸਰਵੇਖਣ
July 16
19:08 2017

ਵਾਸ਼ਿੰਗਟਨ,16 ਜੁਲਾਈ (ਪੰਜਾਬ ਮੇਲ)– ਭਾਰਤੀ ਵਿਦਿਆਰਥੀਆਂ ਨੂੰ ਅਮਰੀਕਾ ਵਿੱਚ ਆਪਣੀ ਸੰਭਾਵਿਤ ਪੜ੍ਹਾਈ ਨੂੰ ਲੈ ਕੇ ਵੱਡੀ ਚਿੰਤਾ ਹੈ। ਉਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਆਪਣੀ ਸੁਰੱਖਿਆ ਅਤੇ ਉਨ੍ਹਾਂ ਨੂੰ ਸਹਿਜ ਰੂਪ ਵਿੱਚ ਲਏ ਜਾਣ ਦੀ ਚਿੰਤਾ ਸਤਾਅ ਰਹੀ ਹੈ। ਇੱਕ ਤਾਜ਼ਾ ਸਰਵੇਖਣ ਵਿੱਚ ਇਹ ਗੱਲ ਸਾਹਮਣੇ ਆਈ ਹੈ। ਇੰਸਟੀਚਿਊਟ ਆਫ਼ ਇੰਟਰਨੈਸ਼ਨਲ ਐਜੂਕੇਸ਼ਨ (ਆਈਆਈਏ) ਦਾ ਮੰਨਣਾ ਹੈ ਕਿ ਅਮਰੀਕੀ ਸੁਪਰੀਮ ਕੋਰਟ ਨੇ ਛੇ ਮੁਸਲਿਮ ਬਹੁਗਿਣਤੀ ਦੇਸ਼ਾਂ ਦੇ ਨਾਗਰਿਕਾਂ ਦੇ ਦਾਖ਼ਲੇ ‘ਤੇ ਰੋਕ ਲਾਉਣ ਸਬੰਧੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਰਜਕਾਰੀ ਹੁਕਮ ਨੂੰ ਜੂਨ ਦੇ ਆਪਣੇ ਫ਼ੈਸਲੇ ਵਿੱਚ ਅਸਥਾਈ ਤੌਰ ‘ਤੇ ਸਹੀ ਠਹਿਰਾਇਆ, ਪਰ ਇਸ ਦਾ ਅੰਤਮ ਫ਼ੈਸਲਾ ਕੀ ਹੋਵੇਗਾ, ਇਸ ਨੂੰ ਲੈ ਕੇ ਉਨ੍ਹਾਂ ਦੇ ਦਿਮਾਗ ਵਿੱਚ ਚਿੰਤਾ ਬਣੀ ਹੋਈ ਹੈ। ਸਰਵੇਖਣ ਅਨੁਸਾਰ ਲੱਖਾਂ ਕੌਮਾਂਤਰੀ ਵਿਦਿਆਰਥੀ ਅਮਰੀਕਾ ਵਿੱਚ ਉਚ ਸਿੱਖਿਆ ਲੈ ਰਹੇ ਹਨ ਅਤੇ ਅਮਰੀਕੀ ਅਰਥਵਿਵਸਥਾ ਵਿੱਚ 36 ਅਰਬ ਡਾਲਰ ਤੋਂ ਵੱਧ ਦਾ ਯੋਗਦਾਨ ਪਾ ਰਹੇ ਹਨ, ਅਜਿਹੇ ਵਿੱਚ ਕਾਫ਼ੀ ਕੁਝ ਦਾਅ ‘ਤੇ ਲੱਗਾ ਹੈ। ਆਈਆਈਈ ਸਕਾਲਰਸ਼ਿਪ ਨੂੰ ਹੱਲਾਸ਼ੇਰੀ ਦੇ ਕੇ, ਅਰਥਵਿਵਸਥਾ ਵਿੱਚ ਯੋਗਦਾਨ ਪਾ ਕੇ ਅਤੇ ਮੌਕੇ ਉਪਲਬੱਧ ਕਰਵਾ ਕੇ ਸ਼ਾਂਤੀਪੂਰਨ ਅਤੇ ਸਮਾਨ ਸਮਾਜ ਦੇ ਨਿਰਮਾਣ ਦੀ ਦਿਸ਼ਾ ਵਿੱਚ ਕੰਮ ਕਰਨ ਵਾਲਾ ਗ਼ੈਰ-ਲਾਭਕਾਰੀ ਸੰਗਠਨ ਹੈ। ਆਈਆਈਈ ਨੇ ਕਿਹਾ ਕਿ ਸਰਵੇਖਣ ਦੇ ਨਤੀਜੇ ਪੱਛਮੀ ਏਸ਼ੀਆ ਅਤੇ ਭਾਰਤ ਦੇ ਵਿਦਿਆਰਥੀਆਂ ਦੇ ਦਾਖ਼ਲੇ ਦੇ ਸਬੰਧ ਵਿੱਚ ਸਿਖ਼ਰ ਸੰਸਥਾਗਤ ਚਿੰਤਾ ਨੂੰ ਦਰਸਾਉਂਦੇ ਹਨ। 31 ਫੀਸਦੀ ਸਿੱਖਿਆ ਸੰਸਥਾਵਾਂ ਨੂੰ ਚਿੰਤਾ ਹੈ ਕਿ ਦਾਖ਼ਲੇ ਦੀ ਪੇਸ਼ਕ ਸਵੀਕਾਰ ਕਰਨ ਵਾਲੇ ਪੱਛਮੀ ਏਸ਼ੀਆ ਦੇ ਵਿਦਿਆਰਥੀ ਸ਼ਾਇਦ ਕੈਂਪਸ ਨਹੀਂ ਪਹੁੰਚੇ। 20 ਫੀਸਦੀ ਸੰਸਥਾਵਾਂ ਨੂੰ ਇਸ ਗੱਲ ਦੀ ਚਿੰਤਾ ਹੈ ਕਿ ਭਾਰਤੀ ਵਿਦਿਆਰਥੀ ਸ਼ਾਇਦ ਨਹੀਂ ਪਹੁੰਚੇ। ਅਧਿਐਨ ਵਿੱਚ ਕਿਹਾ ਗਿਆ ਹੈ ਕਿ ਸੁਰੱਖਿਆ ਅਤੇ ਵੀਜ਼ਾ ਬਣਾਏ ਰੱਖਣਾ ਇਨ੍ਹਾਂ ਵਿਦਿਆਰਥੀਆਂ ਲਈ ਵੱਡੀ ਚਿੰਤਾ ਦੀ ਗੱਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article