PUNJABMAILUSA.COM

ਆਪਣੀ ਸਜ਼ਾ ਪੁਰੀ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਆਏ ਜੌਹਰ ਸਿੰਘ ਨੂੰ ਐੱਸ.ਜੀ.ਪੀ.ਸੀ. ਨੇ ਵਾਪਸ ਭੇਜਿਆ

ਆਪਣੀ ਸਜ਼ਾ ਪੁਰੀ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਆਏ ਜੌਹਰ ਸਿੰਘ ਨੂੰ ਐੱਸ.ਜੀ.ਪੀ.ਸੀ. ਨੇ ਵਾਪਸ ਭੇਜਿਆ

ਆਪਣੀ ਸਜ਼ਾ ਪੁਰੀ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਆਏ ਜੌਹਰ ਸਿੰਘ ਨੂੰ ਐੱਸ.ਜੀ.ਪੀ.ਸੀ. ਨੇ ਵਾਪਸ ਭੇਜਿਆ
October 14
17:02 2017

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਮੇਲ)- ਸਰਬਤ ਖਾਲਸਾ ਦੇ ਜਥੇਦਾਰ ਸਾਹਿਬ ਵੱਲੋਂ ਗੁਰਦੁਆਰਾ ਛੋਟਾ ਘੱਲੂਘਾਰਾ ਕਾਹਨੂੰਵਾਨ ਦੇ ਅੰਦਰ ਹੋਈ ਮਹਿਲਾ ਦੇ ਨਾਲ ਬੇਅਦਬੀ ਦੇ ਮਾਮਲੇ ‘ਚ ਤਨਖਾਹੀਆ ਐਲਾਨੇ ਗਏ ਕਮੇਟੀ ਦੇ ਪ੍ਰਧਾਨ ਮਾਸਟਰ ਜੋਹਰ ਸਿੰਘ ਆਪਣੀ ਸਜ਼ਾ ਪੁਰੀ ਕਰਨ ਲਈ ਸ਼ਨੀਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਆਏ। ਇਸ ਦੌਰਾਨ ਉਨ੍ਹਾਂ ਨੂੰ ਐੱਸ.ਜੀ.ਪੀ.ਸੀ. ਨੇ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਨਾ ਜਾਣ ਦਿੱਤਾ। ਐੱਸ.ਜੀ.ਪੀ.ਸੀ. ਦੇ ਅਧਿਕਾਰੀ ਅਤੇ ਉਨ੍ਹਾਂ ਦੀ ਟਾਸਕ ਫਾਰਸ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਵਾਪਸ ਜਾਣ ਲਈ ਕਹਿ ਦਿੱਤਾ।
ਦਰਅਸਲ ਐੱਸ.ਜੀ.ਪੀ.ਸੀ. ਦਾ ਤਰਕ ਹੈ ਕਿ ਜੋ ਸਰਬਤ ਖਾਲਸਾ ਦੇ ਜਥੇਦਾਰ ਹਨ, ਉਨ੍ਹਾਂ ਦਾ ਹੁਕਮ ਮਾਣਯੋਗ ਨਹੀਂ ਹੈ ਅਤੇ ਉਨ੍ਹਾਂ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਤਨਖਾਹੀਆ ਐਲਾਨ ਕੀਤਾ ਹੈ। ਇਸ ਲਈ ਉਹ ਪਹਿਲਾਂ ਜਥੇਦਾਰ ਸਾਹਿਬ ਦੇ ਆਦੇਸ਼ ‘ਤੇ ਤਨਖਾਹੀਆ ਲਗਵਾ ਕੇ ਆਉਣ, ਜਿਸ ਤੋਂ ਬਾਅਦ ਉਹ ਆਪਣੀ ਭੁੱਲ ਨੂੰ ਬਕਸ਼ਾ ਸਕਦੇ ਹਨ। ਇਸ ਦੌਰਾਨ ਜੋਹਰ ਸਿੰਘ ਨੂੰ ਵਾਪਸ ਭੇਜ ਦਿੱਤਾ ਗਿਆ।
ਜੋਹਰ ਸਿੰਘ ਦਾ ਕਹਿਣਾ ਹੈ ਕਿ ਉਹ ਇਕ ਨਿਮਾਨੇ ਸਿੱਖ ਦੇ ਤੌਰ ‘ਤੇ ਸ਼੍ਰੀ ਹਰਿਗੋਬਿੰਦ ਸਿੰਘ ਪਾਤਸ਼ਾਹ ਦੇ ਤਖਤ ਤੋਂ ਨਿਕਲੇ ਹੋਏ ਆਦੇਸ਼ ਨੂੰ ਪੂਰਾ ਕਰਨ ਲਈ ਆਏ ਸਨ ਅਤੇ ਅੱਜ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ ਜੋ ਕਿ ਗਲਤ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਤਨਖਾਹ ਲੱਗੀ ਹੈ, ਉਹ ਜਥੇਦਾਰ ਸਾਹਿਬ ਨੇ ਲਗਾਈ ਹੈ ਅਤੇ ਉਹ ਜਥੇਦਾਰ ਦੇ ਹੁਕਮ ਨੂੰ ਮੰਨਦੇ ਹਨ, ਇਸ ਕਰਕੇ ਉਹ ਅੱਜ ਇਥੇ ਹਾਜ਼ਰ ਹੋਏ ਹਨ ਅਤੇ ਸਰਬਤ ਖਾਲਸਾ ਦੇ ਜਥੇਦਾਰ ਜਨਤਾ ਦੇ ਚੁਣੇ ਹੋਏ ਹਨ। ਇਸ ਕਾਰਨ ਉਹ ਉਨ੍ਹਾਂ ਦੇ ਆਦੇਸ਼ ਨੂੰ ਮੰਨਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ‘ਚ ਉਹ ਸਰਬਤ ਖਾਲਸਾ ਦੇ ਜਥੇਦਾਰ ਸਾਹਿਬ ਨੂੰ ਰਿਪੋਰਟ ਦੇਣਗੇ, ਜਿਸ ਤੋਂ ਬਾਅਦ ਸਰਬਤ ਖਾਲਸਾ ਦੇ ਜਥੇਦਾਰ ਦਾ ਜੋ ਆਦੇਸ਼ ਹੋਵੇਗਾ, ਉਸ ਦਾ ਉਹ ਪਾਲਣ ਕਰਕੇ ਆਪਣੀ ਤਨਖਾਹ ਨੂੰ ਪੂਰਾ ਕਰਨਗੇ। ਉਥੇ ਹੀ ਇਸ ਮਾਮਲੇ ‘ਚ ਐੱਸ. ਜੀ. ਪੀ. ਸੀ. ਨੇ ਮੀਡੀਆ ਦੇ ਅੱਗੇ ਆਉਣ ਤੋਂ ਮਨ੍ਹਾ ਕਰ ਦਿੱਤਾ ਅਤੇ ਆਪਣੀ ਕੋਈ ਪ੍ਰਤੀਕਿਰਿਆ ਨਾ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article
    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

Read Full Article