PUNJABMAILUSA.COM

ਆਪਣੀ ਹੀ ਕਾਰ ਥੱਲੇ ਆ ਕੇ ਜਾਨ ਗਵਾ ਗਈ ਹਰਪ੍ਰੀਤ ਕੌਰ ਦਾ ਵਲਿੰਗਟਨ ਵਿਖੇ ਅੰਤਿਮ ਸੰਸਕਾਰ ਹੋਇਆ

ਆਪਣੀ ਹੀ ਕਾਰ ਥੱਲੇ ਆ ਕੇ ਜਾਨ ਗਵਾ ਗਈ ਹਰਪ੍ਰੀਤ ਕੌਰ ਦਾ ਵਲਿੰਗਟਨ ਵਿਖੇ ਅੰਤਿਮ ਸੰਸਕਾਰ ਹੋਇਆ

ਆਪਣੀ ਹੀ ਕਾਰ ਥੱਲੇ ਆ ਕੇ ਜਾਨ ਗਵਾ ਗਈ ਹਰਪ੍ਰੀਤ ਕੌਰ ਦਾ ਵਲਿੰਗਟਨ ਵਿਖੇ ਅੰਤਿਮ ਸੰਸਕਾਰ ਹੋਇਆ
April 16
14:52 2018

-ਸਕੂਲ ਪ੍ਰਿੰਸੀਪਲ ਅਤੇ ਭਾਈਚਾਰੇ ਨੇ ਦਿੱਤੀਆਂ ਸ਼ਰਧਾਂਜਲੀਆਂ
ਔਕਲੈਂਡ, 16 ਅਪ੍ਰੈਲ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਬੀਤੇ ਵੀਰਵਾਰ ਵਲਿੰਗਟਨ ਵਿਖੇ ਜਿਸ 22 ਕੁ ਸਾਲਾ ਪੰਜਾਬੀ ਕੁੜੀ ਹਰਪ੍ਰੀਤ ਕੌਰ (ਸਪੁੱਤਰੀ ਸ. ਮਲਕੀਤ ਸਿੰਘ ਮਾਣਕ ਅਤੇ ਭਤੀਜੀ ਸ. ਸਤਨਾਮ ਸਿੰਘ ਮਾਣਕ) ਦੀ ਦੁੱਖਦਾਈ ਮੌਤ ਆਪਣੀ ਹੀ ਕਾਰ ਥੱਲੇ ਆ ਜਾਣ ਕਾਰਨ ਹੋ ਗਈ ਸੀ, ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 12 ਵਜੇ ‘ਜੀ ਐਂਡ ਹਿਕਟਨ ਫਿਊਨਰਲ ਹੋਮ ਲੋਅਰ ਹੱਟ’ ਵਿਖੇ ਸ਼ਰਧਾਂਦਲੀਆਂ ਭੇਟ ਕਰਨ ਉਪਰੰਤ ਅਕਾਟਾਰਾਵਾ ਸੀਮੈਟਰੀ ਵਿਖੇ 2 ਵਜੇ ਕਰ ਦਿੱਤਾ ਗਿਆ। ਸੰਸਕਾਰ ਮੌਕੇ ਬਹੁਤ ਹੀ ਗਮਗੀਨ ਮਾਹੌਲ ਉਤਪੰਨ ਹੋ ਗਿਆ ਅਤੇ ਸੈਂਕੜੇ ਸੇਜਲ ਅੱਖਾਂ ਬਿਨਾਂ ਰੋਏ ਨਾ ਰਹਿ ਸਕੀਆਂ। ਸ. ਗੁਰਤੇਜ ਸਿੰਘ ਹੋਰਾਂ ਸਟੇਜ ਸੰਚਾਲਨ ਦੇ ਨਾਲ ਹੀ ਹਰਪ੍ਰੀਤ ਕੌਰ ਦੇ ਜੀਵਨ ਉਤੇ ਸੰਖੇਪ ਝਾਤ ਪਵਾਈ। ਪਰਿਵਾਰਕ ਫੁੱਲਵਾੜੀ ਚੋਂ ਟਾਹਣੀਓ ਟੁੱਟੇ ਇਸ ਫੁੱਲ ਨੂੰ ਸ਼ਰਧਾਂਜਲੀ ਦੇਣ ਲਈ ਮੈਂਬਰਾਂ ਨੂੰ ਸ਼ਬਦ ਨਹੀਂ ਸਨ ਮਿਲ ਰਹੇ। ਮ੍ਰਿਤਕਾ ਹਰਪ੍ਰੀਤ ਕੌਰ ਦੀ ਵੱਡੀ ਭੈਣ ਸੁਰਿੰਦਰ ਕੌਰ, ਚਚੇਰਾ ਭਰਾ ਪਰਮ ਸਿੰਘ ਨੇ ਲਗਾਤਾਰ ਰੋਂਦੇ-ਰੋਂਦੇ ਹੋਏ ਆਪਣੇ ਜ਼ਿਹਨ ਵਿਚ ਸਮੋਈਆਂ ਯਾਦਾਂ ਨੂੰ ਸਾਂਝਾ ਕੀਤਾ। ਹਰਪ੍ਰੀਤ ਕੌਰ ਦੇ ਪਿਤਾ ਸ. ਮਲਕੀਤ ਸਿੰਘ ਮਾਣਕ ਵੱਡੇ ਜ਼ਿਗਰੇ ਨਾਲ ਇਹ ਸਾਰਾ ਕਾਰਜ ਕਰ ਰਹੇ ਸਨ। ਨਿਊਜ਼ੀਲੈਂਡ ਸਿੱਖ ਸੁਸਾਇਟੀ ਵਲਿੰਗਟਨ ਦੇ ਪ੍ਰਧਾਨ ਸ. ਨਿਰਮਲ ਸਿੰਘ, ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ, ਸਾਬਕਾ ਪ੍ਰਿੰਸੀਪਲ ਮਿਸਟਰ ਮਾਰਟਨ ਇਸਬਰਗ ਤੇ ਅਧਿਆਪਾਕਾ ਸ੍ਰੀਮਤੀ ਜੋਕਲੇਇਨ ਰੈਡੀ (ਵਾਇਨੂਈਆਮਾਟਾ ਹਾਈ ਸਕੂਲ), ਸਕੂਲ ਦੇ ਵਿਦਿਆਰਥੀ ਸ਼ਾਮਿਲ ਹੋਏ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਦਲਬੀਰ ਸਿੰਘ ਨੇ ਅੰਤਿ ਸੰਸਕਾਰ ਵਾਸਤੇ ਅਰਦਾਸ ਕੀਤੀ ਤੇ ਪਾਠ ਕੀਤਾ। ਸੰਸਕਾਰ ਮੌਕੇ ਵਲਿੰਗਟਨ ਤੋਂ ਵੱਡੀ ਗਿਣਤੀ ਦੇ ਵਿਚ ਭਾਰਤੀ ਭਾਈਚਾਰੇ ਦੇ ਲੋਕ ਵੀ ਜੁੜੇ। ਹੱਟ ਐਂਡ ਸਿਟੀ ਟੈਕਸੀ ਕੰਪਨੀ ਤੋਂ ਬਹੁਤ ਸਾਰੇ ਲੋਕ ਇਸ ਮੌਕੇ ਪਹੁੰਚੇ ਹੋਏ ਸਨ ਵਰਨਣਯੋਗ ਹੈ ਕਿ ਹਰਪ੍ਰੀਤ ਕੌਰ ਦੇ ਪਿਤਾ ਸ. ਮਲਕੀਤ ਸਿੰਘ ਮਾਣਕ ਇਸ ਟੈਕਸੀ ਕੰਪਨੀ ਦੇ ਚੇਅਰਮੈਨ ਹਨ। ਸ. ਦਲਵੀਰ ਸਿੰਘ ਲਸਾੜਾ, ਸ. ਭੁਪਿੰਦਰ ਸਿੰਘ ਲਸਾੜਾ ਅਤੇ ਹੋਰ ਲੜਕੀ ਦੇ ਰਿਸ਼ਤੇਦਾਰ ਇੰਗਲੈਂਡ ਤੋਂ ਪਹੁੰਚੇ ਸਨ। ਅੰਤਿਮ ਸੰਸਕਾਰ ਬਾਅਦ ਗੁਰਦੁਆਰਾ ਸਾਹਿਬ ਸੰਗਤ ਪੁੱਜੀ ਅਤੇ ਪਾਠ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article
    ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

Read Full Article
    ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

Read Full Article
    ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

Read Full Article
    ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

Read Full Article
    ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

Read Full Article
    ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

Read Full Article
    ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

Read Full Article
    ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

Read Full Article