PUNJABMAILUSA.COM

ਆਪਣੇ ਖਿਲਾਫ ਬਣੇ ਕੇਸਾਂ ਦੇ ਵੇਰਵੇ ਲੈਣ ਲਈ ਮੋਹਕਮ ਸਿੰਘ ਵੱਲੋਂ ਅਰਜ਼ੀ

ਆਪਣੇ ਖਿਲਾਫ ਬਣੇ ਕੇਸਾਂ ਦੇ ਵੇਰਵੇ ਲੈਣ ਲਈ ਮੋਹਕਮ ਸਿੰਘ ਵੱਲੋਂ ਅਰਜ਼ੀ

ਆਪਣੇ ਖਿਲਾਫ ਬਣੇ ਕੇਸਾਂ ਦੇ ਵੇਰਵੇ ਲੈਣ ਲਈ ਮੋਹਕਮ ਸਿੰਘ ਵੱਲੋਂ ਅਰਜ਼ੀ
January 25
03:05 2016

mohkam
ਅੰਮ੍ਰਿਤਸਰ, 24 ਜਨਵਰੀ (ਪੰਜਾਬ ਮੇਲ)- ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਤੇ ਸਰਬੱਤ ਖਾਲਸਾ ਦੇ ਪ੍ਰਬੰਧਕ ਮੋਹਕਮ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਪੰਜਾਬ ਸਰਕਾਰ ਤੋਂ ਜਾਣਕਾਰੀ ਮੰਗੀ ਹੈ ਕਿ ਉਨ੍ਹਾਂ ਖਿਲਾਫ ਕਿੰਨੇ ਕੇਸ ਦਰਜ ਕੀਤੇ ਗਏ ਹਨ ਤਾਂ ਜੋ ਉਹ ਜ਼ਮਾਨਤ ਕਰਵਾ ਸਕਣ।
ਭਾਈ ਮੋਹਕਮ ਸਿੰਘ ਦੇ ਪੁੱਤਰ ਸੁਖਦੀਪ ਸਿੰਘ ਨੇ ਦੱਸਿਆ ਕਿ ਮੋਹਕਮ ਸਿੰਘ ਦੀ ਹਾਈ ਕੋਰਟ ਤੋਂ ਜ਼ਮਾਨਤ ਹੋਣ ਪਿੱਛੋਂ ਉਨ੍ਹਾਂ ਨੂੰ ਹੋਰ ਕਈ ਕੇਸਾਂ ਵਿੱਚ ਗ੍ਰਿਫਤਾਰ ਕੀਤਾ ਜਾ ਰਿਹਾ ਹੈ, ਜੋ ਕਾਨੂੰਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਇਸ ਪਟੀਸ਼ਨ ‘ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਸਮੇਤ ਡੀ ਜੀ ਪੀ, ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਅਤੇ ਐਸ ਐਸ ਪੀ (ਦਿਹਾਤੀ) ਨੂੰ ਨੋਟਿਸ ਜਾਰੀ ਕਰ ਕੇ ਅੱਠ ਫਰਵਰੀ ਤੱਕ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਮੋਹਕਮ ਸਿੰਘ ਨੇ ਪਟੀਸ਼ਨ ਵਿੱਚ ਅਦਾਲਤ ਨੂੰ ਦੱਸਿਆ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਸ ਜਾਣ ਬੁਝ ਕੇ ਉਨ੍ਹਾਂ ਨੂੰ ਵੱਖ ਵੱਖ ਕੇਸਾਂ ਵਿੱਚ ਫਸਾਉਣਾ ਚਾਹੁੰਦੀ ਹੈ ਕਿਉਂਕਿ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਦੇ ਮਾਮਲੇ ਵਿੱਚ ਉਨ੍ਹਾਂ ਨੇ ਸਰਕਾਰ ਤੇ ਸ਼੍ਰੋਮਣੀ ਕਮੇਟੀ ਖਿਲਾਫ ਆਵਾਜ਼ ਚੁੱਕੀ ਸੀ। ਉਨ੍ਹਾਂ ਕਿਹਾ ਕਿ ਪਿੰਡ ਚੱਬਾ ਵਿਖੇ ਸੱਦੇ ਗਏ ਸਰਬੱਤ ਖਾਲਸਾ ਵਿੱਚ ਸਰਕਾਰ ਖਿਲਾਫ ਸ਼ਾਂਤਮਈ ਢੰਗ ਨਾਲ ਆਵਾਜ਼ ਚੁੱਕੀ ਗਈ ਸੀ, ਸਰਬੱਤ ਖਾਲਸਾ ਵਿੱਚ ਦੇਸ਼ ਦੀ ਪ੍ਰਭੂਸੱਤਾ ਖਿਲਾਫ ਕਿਸੇ ਕਿਸਮ ਦੀ ਕੋਈ ਟਿੱਪਣੀ ਨਹੀਂ ਹੋਈ ਅਤੇ ਨਾ ਕਿਸੇ ਕਿਸਮ ਦਾ ਕੋਈ ਭੜਕਾਊ ਭਾਸ਼ਣ ਹੋਇਆ, ਪਰ ਸਰਕਾਰ ਨੇ ਉਨ੍ਹਾਂ ਵਿਰੁੱਧ ਭੜਕਾਊ ਭਾਸ਼ਣ ਦੇਣ, ਦੇਸ਼ ਧਰੋਹ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਕਰਨ ਦੇ ਦੋਸ਼ ਹੇਠ ਆਈ ਪੀ ਸੀ ਦੀ ਧਾਰਾ 124 ਏ, 153 ਏ, 153 ਬੀ, 115, 117, 120 ਅਤੇ ਆਈ ਟੀ ਐਕਟ ਦੀ ਧਾਰਾ 66 ਐਫ ਹੇਠ ਅੰਮ੍ਰਿਤਸਰ ਦੇ ਚਾਟੀਵਿੰਡ ਥਾਣੇ ਵਿੱਚ 12 ਨਵੰਬਰ ਨੂੰ ਕੇਸ ਦਰਜ ਕੀਤਾ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਦੱਸਿਆ ਜਾਵੇ ਕਿ ਪੁਲਸ ਨੇ ਉਨ੍ਹਾਂ ਖਿਲਾਫ ਹੁਣ ਤੱਕ ਕਿੰਨੇ ਕੇਸ ਦਰਜ ਕੀਤੇ ਹਨ, ਕਿਉਂਕਿ ਉਨ੍ਹਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲਣ ਪਿੱਛੋਂ ਹੋਰ ਕੇਸ ਵਿੱਚ ਗ੍ਰਿਫਤਾਰ ਕਰ ਲਿਆ ਜਾਂਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article