PUNJABMAILUSA.COM

ਆਪ੍ਰੇਸ਼ਨ ਬਲੂ ਸਟਾਰ – ਬ੍ਰਿਟੇਨ ਨੇ ਕੁਝ ਗੁਪਤ ਦਸਤਾਵੇਜ਼ ਕੀਤੇ ਜਨਰਕ

ਆਪ੍ਰੇਸ਼ਨ ਬਲੂ ਸਟਾਰ – ਬ੍ਰਿਟੇਨ ਨੇ ਕੁਝ ਗੁਪਤ ਦਸਤਾਵੇਜ਼ ਕੀਤੇ ਜਨਰਕ

ਆਪ੍ਰੇਸ਼ਨ ਬਲੂ ਸਟਾਰ – ਬ੍ਰਿਟੇਨ ਨੇ ਕੁਝ ਗੁਪਤ ਦਸਤਾਵੇਜ਼ ਕੀਤੇ ਜਨਰਕ
July 13
08:40 2018

ਲੰਡਨ, 13 ਜੁਲਾਈ (ਪੰਜਾਬ ਮੇਲ)- ਬ੍ਰਿਟੇਨ ਨੇ ਵਪਾਰਕ ਹਿੱਤਾਂ ਕਰਕੇ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਮਗਰੋਂ ਭਾਰਤੀ ਹਮਾਇਤ ਕੀਤੀ ਸੀ। ਇਹ ਖੁਲਾਸਾ ਗੁਪਤ ਦਸਤਾਵੇਜ਼ ਜਨਤਕ ਕਰਨ ਨਾਲ ਹੋਇਆ ਹੈ। ਹਾਲਾਂਕਿ ਇਨ੍ਹਾਂ ਦਸਤਾਵੇਜਾਂ ਤੋਂ ਇਹ ਪਤਾ ਨਹੀਂ ਲੱਗਾ ਕਿ ਆਪ੍ਰੇਸ਼ਨ ਬਲੂ ਸਟਾਰ ਵਿੱਚ ਬ੍ਰਿਟੇਨ ਸਰਕਾਰ ਦਾ ਕੀ ਰੋਲ ਰਿਹਾ ਸੀ। ਦਰਅਸਲ ਅਦਾਲਤੀ ਹੁਕਮਾਂ ਮਗਰੋਂ ਬ੍ਰਿਟੇਨ ਕੁਝ ਕੁ ਗੁਪਤ ਦਸਤਾਵੇਜ਼ ਜਨਰਕ ਕੀਤੇ ਹਨ। ਇਨ੍ਹਾਂ ਤੋਂ ਪਤਾ ਚੱਲਿਆ ਹੈ ਕਿ ਉਸ ਵੇਲੇ ਦੀ ਪ੍ਰਧਾਨ ਮੰਤਰੀ ਮਾਰਗਰੇਟ ਥੈਚਰ ਦੀ ਅਗਵਾਈ ਵਾਲੀ ਬਰਤਾਨਵੀ ਸਰਕਾਰ ਨੇ ਆਪ੍ਰੇਸ਼ਨ ਬਲੂ ਸਟਾਰ ਮਗਰੋਂ ਬ੍ਰਿਟੇਨ ਵਿੱਚ ਸਿੱਖਾਂ ਵੱਲੋਂ ਕੀਤੇ ਰੋਸ ਮੁਜ਼ਾਹਰਿਆਂ ’ਤੇ ਪਾਬੰਦੀ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ। ਇਸ ਤੋਂ ਸੰਕੇਤ ਮਿਲਦਾ ਹੈ ਕਿ ਬ੍ਰਿਟੇਨ ਅੰਦਰਖਾਤੇ ਭਾਰਤ ਦੀ ਹਮਾਇਤ ਕਰ ਰਿਹਾ ਸੀ। ਪਿਛਲੇ ਮਹੀਨੇ ਬ੍ਰਿਟੇਨ ਦੀ ਇੱਖ ਅਦਾਲਤ ਨੇ ਦਸਤਾਵੇਜ਼ ਜਨਤਕ ਕਰਨ ਦਾ ਹੁਕਮ ਦਿੱਤਾ ਸੀ। ਬੇਸ਼ੱਕ ਦਸਤਾਵੇਜ਼ਾਂ ਤੋਂ ਆਪ੍ਰੇਸ਼ਨ ਬਲੂ ਸਟਾਰ ਵਿੱਚ ਬਰਤਾਨੀਆ ਦੀ ਸ਼ਮੂਲੀਅਤ ਬਾਰੇ ਕੋਈ ਜਾਣਕਾਰੀ ਨਹੀਂ ਮਿਲਦੀ ਪਰ ਇਨ੍ਹਾਂ ਤੋਂ ਇਹ ਸੰਕੇਤ ਜ਼ਰੂਰ ਮਿਲਦਾ ਹੈ ਕਿ ਬਰਤਾਨਵੀ ਸਰਕਾਰ ਆਪਣੇ ਲਾਹੇਵੰਦ ਵਪਾਰਕ ਸੌਦਿਆਂ ਦੀ ਖਾਤਰ ਰਾਜੀਵ ਗਾਂਧੀ ਸਰਕਾਰ ਨੂੰ ਅਸਥਿਰ ਹੋਣ ਦੇਣ ਦੇ ਪੱਖ ਵਿੱਚ ਨਹੀਂ ਸੀ। ਇਸ ਲਈ ਬ੍ਰਿਟੇਨ ਨੇ ਆਪਣੇ ਦੇਸ਼ ਦੇ ਸਿੱਖ ਨਾਗਰਿਕਾਂ ਦੇ ਹੱਕਾਂ ਨੂੰ ਵੀ ਅੱਖੋਂ ਓਹਲੇ ਕੀਤਾ।
ਦਸਤਾਵੇਜ਼ਾਂ ਤੋਂ ਪਲਾ ਲੱਗਦਾ ਹੈ ਕਿ ਥੈਚਰ ਦੇ ਵਿਦੇਸ਼ ਮੰਤਰੀ ਸਰ ਜੈਫਰੀ ਹਾਓ ਬਰਤਾਨਵੀ ਸਿੱਖਾਂ ਦੇ ਗਰੁਪਾਂ ਜਿਨ੍ਹਾਂ ਵਿੱਚ ਰਿਪਬਲਿਕ ਆਫ ਖਾਲਿਸਤਾਨ ਵੀ ਸ਼ਾਮਲ ਸੀ, ਦੇ ਪ੍ਰਦਰਸ਼ਨਾਂ ’ਤੇ ਪਾਬੰਦੀ ਲਾਉਣਾ ਚਾਹੁੰਦੇ ਸੀ। ਉਨ੍ਹਾਂ ਡਰ ਸੀ ਕਿ ਮੌਜੂਦਾ ਹਾਲਾਤ ਵਿੱਚ ਸਿੱਖ ਰੋਸ ਮਾਰਚ ਕਾਰਨ ਨਾ ਕੇਵਲ ਇੰਡੋ-ਬ੍ਰਿਟਿਸ਼ ਸਬੰਧਾਂ ’ਤੇ ਗੰਭੀਰ ਅਸਰ ਪੈ ਸਕਦਾ ਸੀ ਸਗੋਂ ਉਸ ਦੇਸ਼ ਦੀ ਕਾਨੂੰਨ ਵਿਵਸਥਾ ’ਤੇ ਸਵਾਲੀਆ ਨਿਸ਼ਾਨ ਲੱਗ ਸਕਦਾ ਸੀ। ਜੈਫਰੀ ਹਾਓ ਦੇ ਪ੍ਰਾਈਵੇਟ ਸਕੱਤਰ ਲਿਓਨਾਰਡ ਐਪਲਯਾਰਡ ਦੇ ਹੋਮ ਆਫਿਸ ਵੱਲੋਂ ਭੇਜੇ ਨੋਟ ਵਿੱਚ ਕਿਹਾ ਗਿਆ ਕਿ ਇਸ ਨਾਲ ਭਾਰਤ ਸਰਕਾਰ ਦੀ ਯੂਕੇ ਨਾਲ ਤਣਾਤਣੀ ਜ਼ਿਆਦਾ ਤੇਜ਼ ਹੋ ਸਕਦੀ ਸੀ। ਉਥੋਂ ਦੀ ਸਰਕਾਰ ਉਸ ਮੁਲਕ ਵਿੱਚ ਸਿੱਖ ਕੱਟੜਪੰਥੀਆਂ ਦੀਆਂ ਸਰਗਰਮੀਆਂ ਨੂੰ ਦਬਾਉਣ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਸੀ। ਵਪਾਰਕ ਬਾਈਕਾਟ ਕਾਰਨ ਕਰੀਬ 5 ਅਰਬ ਪਾਊਂਡ ਦੇ ਸੌਦੇ ਰੱਦ ਹੋਣ ਦਾ ਖਤਰਾ ਸੀ। 1984 ਵਿਚ ਯੂਕੇ ਭਾਰਤ ਨੂੰ ਵੈਸਟਲੈਂਡ ਹੈਲੀਕਾਪਟਰ ਵੇਚਣ ਦੀ ਕੋਸ਼ਿਸ਼ ਕਰ ਰਿਹਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article