PUNJABMAILUSA.COM

‘ਆਪ’ ਆਗੂ ਜਸਰਾਜ ਵੱਲੋਂ ਭਗਵੰਤ ਮਾਨ ਤੇ ਛੋਟੇਪੁਰ ਦੀ ਆਲੋਚਨਾ

‘ਆਪ’ ਆਗੂ ਜਸਰਾਜ ਵੱਲੋਂ ਭਗਵੰਤ ਮਾਨ ਤੇ ਛੋਟੇਪੁਰ ਦੀ ਆਲੋਚਨਾ

‘ਆਪ’ ਆਗੂ ਜਸਰਾਜ ਵੱਲੋਂ ਭਗਵੰਤ ਮਾਨ ਤੇ ਛੋਟੇਪੁਰ ਦੀ ਆਲੋਚਨਾ
January 06
10:23 2016

10
ਜਲੰਧਰ, 6 ਜਨਵਰੀ (ਪੰਜਾਬ ਮੇਲ)-ਆਮ ਆਦਮੀ ਪਾਰਟੀ ‘ਚ ਦੂਜੀਆਂ ਪਾਰਟੀਆਂ ਤੋਂ ਸ਼ਾਮਲ ਕੀਤੇ ਜਾ ਰਹੇ ਆਗੂਆਂ ਸਬੰਧੀ ਵਿਰੋਧ ਸ਼ੁਰੂ ਹੋ ਗਿਆ ਹੈ। ਮਨਪ੍ਰੀਤ ਸਿੰਘ ਬਾਦਲ ਨੂੰ ‘ਆਪ’ ਵਿਚ ਸ਼ਾਮਲ ਕੀਤੇ ਜਾਣ ਦੀ ਚਰਚਾ ਸਬੰਧੀ ਬਠਿੰਡਾ ਤੋਂ ਲੋਕ ਸਭਾ ਚੋਣਾਂ ਲੜਨ ਵਾਲੇ ‘ਆਪ’ ਆਗੂ ਜੱਸੀ ਜਸਰਾਜ ਨੇ ਫੇਸਬੁੱਕ ‘ਤੇ ਵੀਡੀਓ ਪਾ ਕੇ ਹਲਚਲ ਪੈਦਾ ਕਰ ਦਿੱਤੀ ਹੈ। ਇਸ ਵੀਡੀਓ ਨੇ ‘ਆਪ’ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਜੱਸੀ ਜਸਰਾਜ ਨੇ ਕਿਹਾ ਕਿ ਸੰਸਦ ਮੈਂਬਰ ਭਗਵੰਤ ਮਾਨ ਮਨਪ੍ਰੀਤ ਸਿੰਘ ਬਾਦਲ ਨੂੰ ‘ਆਪ’ ਵਿਚ ਲਿਆਉਣ ਲਈ ਤਰਲੋਮੱਛੀ ਹਨ। ਉਨ੍ਹਾਂ ਕਿਹਾ ਜੇ ਬਾਦਲਾਂ ਨੂੰ ਹੀ ‘ਆਪ’ ਵਿਚ ਸ਼ਾਮਲ ਕਰਨਾ ਹੈ ਤਾਂ ਫਿਰ ‘ਆਪ’ ਦੀ ਖਾਤਰ ਪੋਸਟਰ ਲਾਉਣ ਵਾਲੇ ਵਰਕਰਾਂ ਦਾ ਕੀ ਬਣੇਗਾ, ਜਿਹੜੇ ਤਿੰਨ ਸਾਲ ਤੋਂ ਪਿੰਡ-ਪਿੰਡ ਜਾ ਕੇ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੀ.ਪੀ.ਪੀ. ਵਾਲੀਆਂ ਸਾਝਾਂ ਬਾਅਦ ਵਿੱਚ ਨਿਭਾਅ ਲੈਣ, ਪਹਿਲਾਂ ਪੰਜਾਬ ਦਾ ਭਲਾ ਸੋਚਣ। ਜੱਸੀ ਨੇ ਕਿਹਾ ਕਿ ਕਈ ਲੋਕ ਮੁੱਖ ਮੰਤਰੀ ਦੀ ਕੁਰਸੀ ਖ਼ਾਤਰ ਚੰਗੇ ਲੋਕਾਂ ਨੂੰ ਪਿੱਛੇ ਹਟਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਵੇਲੇ ਲੋਕ ਉਨ੍ਹਾਂ ਨੂੰ ਕਹਿੰਦੇ ਰਹੇ ਕਿ ਭਗਵੰਤ ਮਾਨ ਉਨ੍ਹਾਂ ਨੂੰ ਹਰਾਉਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਯਕੀਨ ਨਹੀਂ ਸੀ ਹੋਇਆ। ਹੁਣ ਭਗਵੰਤ ਮਾਨ ਦੀਆਂ ਹਰਕਤਾਂ ਦੇਖ ਕੇ ਮਨ ਦੁਖੀ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਸੁੱਚਾ ਸਿੰਘ ਛੋਟੇਪੁਰ ਪੁਰਾਣੇ ਸਿਆਸਤਦਾਨ ਹਨ ਤੇ ਦੂਜੀਆਂ ਪਾਰਟੀਆਂ ਦੇ ਆਗੂਆਂ ਦੇ ਗਲਾਂ ਵਿੱਚ ਸਿਰੋਪਾਓ ਪਾਉਣਾ, ਉਨ੍ਹਾਂ ਦੀ ਠੀਕ ਕਾਰਗੁਜ਼ਾਰੀ ਨਹੀਂ ਹੈ। ਉਨ੍ਹਾਂ ਸਵਾਲ ਕੀਤਾ ਕਿ ਸੁੱਚਾ ਸਿੰਘ ਛੋਟੇਪੁਰ ਨੂੰ ‘ਆਪ’ ਦੇ ਵਲੰਟੀਅਰਾਂ ਵਿਚੋਂ 117 ਉਮੀਦਵਾਰ ਨਹੀਂ ਲੱਭੇ। ਜੱਸੀ ਨੇ ਦੋਸ਼ ਲਾਏ ਕਿ ਭ੍ਰਿਸ਼ਟ ਪਰਿਵਾਰਾਂ ਵਿਚੋਂ ਵੀ ਆਗੂਆਂ ਨੂੰ ‘ਆਪ’ ਵਿਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਅਜਿਹਾ ਹੁੰਦਾ ਰਿਹਾ ਤਾਂ ਲੋਕਾਂ ਦਾ ‘ਆਪ’ ਤੋਂ ਭਰੋਸਾ ਉਠ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਵਲੰਟੀਅਰਜ਼ ਵਿਚੋਂ ਆਗੂ ਨਹੀਂ ਲੱਭਦੇ ਤਾਂ ਮੌਜੂਦਾ ਆਗੂਆਂ ਨੂੰ ਆਪਣੀ ਅਸਫ਼ਲਤਾ ਕਬੂਲ ਕਰ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ।
‘ਆਪ’ ਨੇ ਵਿਰਾਟ ਕੋਹਲੀ ਦੀ ਇੰਟਰਵਿਊ ਨੂੰ ਜੇਤਲੀ ਖ਼ਿਲਾਫ਼ ਵਰਤਿਆ
ਆਮ ਆਦਮੀ ਪਾਰਟੀ ਨੇ ਡੀ.ਡੀ.ਸੀ.ਏ. ਵਿਚ ਗੜਬੜੀ ਹੋਣ ਦਾ ਦਾਅਵਾ ਕਰਨ ਲਈ ਭਾਰਤੀ ਟੈਸਟ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਇੰਟਰਵਿਊ ਨੂੰ ਬੀਤੇ ਦਿਨੀਂ ਆਧਾਰ ਬਣਾਇਆ। ਇਸ ਗੜਬੜੀ ਵੇਲੇ ਐਸੋਸੀਏਸ਼ਨ ਦੇ ਪ੍ਰਧਾਨ ਵਿੱਤ ਮੰਤਰੀ ਅਰੁਣ ਜੇਤਲੀ ਸਨ। ‘ਆਪ’ ਨੇ ਦਾਅਵਾ ਕੀਤਾ ਕਿ ਕੌਮੀ ਟੀਮ ਦੇ ਕਈ ਖਿਡਾਰੀ ਡੀ.ਡੀ.ਸੀ.ਏ. ਵਿਚ ਬੇਨੇਮੀਆਂ ਦੇ ਸਬੰਧ ਵਿਚ ਪਾਰਟੀ ਨਾਲ ਸੰਪਰਕ ਵਿਚ ਸਨ। ਇਸ ਕਰਕੇ ‘ਆਪ’ ਨੇ ਕ੍ਰਿਕਟ ਬੋਰਡ ‘ਤੇ ਮਾਣਹਾਨੀ ਦਾ ਮਾਮਲਾ ਦਰਜ ਕਰਨ ਲਈ ਕਹਿਣ ਨੂੰ ਚੁਣੌਤੀ ਵੀ ਦਿੱਤੀ।
ਭਗਵੰਤ ਮਾਨ ਨੇ ਦੋਸ਼ ਨਕਾਰੇ
ਜੱਸੀ ਜਸਰਾਜ ਵੱਲੋਂ ਲਾਏ ਦੋਸ਼ਾਂ ਨੂੰ ਨਕਾਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਹ ਇਕੱਲੇ ਨਾ ਕਿਸੇ ਨੂੰ ਪਾਰਟੀ ਵਿਚ ਲਿਆ ਸਕਦੇ ਹਨ ਨਾ ਕੱਢ ਸਕਦੇ ਹਨ। ਪਾਰਟੀ ਵਿਚ ਵਲੰਟੀਅਰ ਹੀ ਫ਼ੈਸਲਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਪੀ.ਪੀ.ਪੀ. ਛੱਡੀ ਹੈ, ਉਦੋਂ ਤੋਂ ਉਨ੍ਹਾਂ ਨੇ ਕਦੇ ਵੀ ਮਨਪ੍ਰੀਤ ਬਾਦਲ ਨਾਲ ਮੀਟਿੰਗ ਨਹੀਂ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article