PUNJABMAILUSA.COM

‘ਆਪ’ ‘ਚ ਟਿਕਟਾਂ ਦੇ ਪ੍ਰਮੁੱਖ ਦਾਅਵੇਦਾਰਾਂ ਪ੍ਰੇਸ਼ਾਨ!

‘ਆਪ’ ‘ਚ ਟਿਕਟਾਂ ਦੇ ਪ੍ਰਮੁੱਖ ਦਾਅਵੇਦਾਰਾਂ ਪ੍ਰੇਸ਼ਾਨ!

‘ਆਪ’ ‘ਚ ਟਿਕਟਾਂ ਦੇ ਪ੍ਰਮੁੱਖ ਦਾਅਵੇਦਾਰਾਂ ਪ੍ਰੇਸ਼ਾਨ!
December 07
09:33 2016

18
ਸੰਗਰੂਰ, 7 ਦਸੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਦਿਨੇਸ਼ ਬਾਂਸਲ ਨੂੰ ਉਮੀਦਵਾਰ ਬਣਾਇਆ ਗਿਆ ਹੈ ਪਰ ਪਾਰਟੀ ਦੇ ਇਸ ਫ਼ੈਸਲੇ ਨਾਲ ‘ਆਪ’ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਪ੍ਰੇਸ਼ਾਨ ਹਨ। ਪਾਰਟੀ ਉਮੀਦਵਾਰ ਸ਼੍ਰੀ ਬਾਂਸਲ ਵੱਲੋਂ ਬੁਲਾਈ ਪ੍ਰੈੱਸ ਕਾਨਫ਼ਰੰਸ ਦੌਰਾਨ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ਵਿਚ ਸ਼ਾਮਲ ਆਗੂਆਂ ‘ਚੋਂ ਕੋਈ ਵੀ ਹਾਜ਼ਰ ਨਹੀਂ ਹੋਇਆ, ਸਗੋਂ ਵੱਖਰੇ ਤੌਰ ‘ਤੇ ਮੀਟਿੰਗ ਕਰਕੇ ਪਾਰਟੀ ਦੇ ਫ਼ੈਸਲੇ ਉਪਰ ਰੋਸ ਪ੍ਰਗਟ ਕੀਤਾ ਗਿਆ। ਇਸ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਟਿਕਟ ਫ਼ੈਸਲੇ ਬਾਰੇ ਇਸ ਹਲਕੇ ਦੇ ਆਗੂਆਂ ਵਿਚ ”ਸਭ ਅੱਛਾ ਨਹੀਂ” ਹੈ। ਉਧਰ ਸੋਸ਼ਲ ਮੀਡੀਆ ‘ਤੇ ਵੀ ਦਿਨੇਸ਼ ਬਾਂਸਲ ਨੂੰ ਉਮੀਦਵਾਰ ਬਣਾਉਣ ਬਾਰੇ ਹੈਰਾਨਗੀ ਪ੍ਰਗਟ ਕੀਤੀ ਜਾ ਰਹੀ ਹੈ।
ਇੱਥੇ ਰਣਬੀਰ ਕਲੱਬ ਵਿਚ ਬੁਲਾਈ ਪਲੇਠੀ ਪ੍ਰੈਸ ਕਾਨਫਰੰਸ ਦੌਰਾਨ ‘ਆਪ’ ਉਮੀਦਵਾਰ ਦਿਨੇਸ਼ ਬਾਂਸਲ ਨੇ ਕਿਹਾ ਹੈ ਕਿ ਸੰਗਰੂਰ ਹਲਕੇ ਵਿਚ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਟਿਕਟ ਦੇ ਸਾਰੇ ਪ੍ਰਮੁੱਖ ਦਾਅਵੇਦਾਰ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦਵਾਰ ਬਣਾਉਣਾ ਪਾਰਟੀ ਵਾਲੰਟੀਅਰਾਂ ਦੀ ਜਿੱਤ ਹੈ ਅਤੇ ਪਾਰਟੀ ‘ਤੇ ਤੋਹਮਤਾਂ ਲਾਉਣ ਵਾਲਿਆਂ ਲਈ ਇਹ ਜਵਾਬ ਹੈ ਕਿ ਵਾਲੰਟੀਅਰਾਂ ਨੂੰ ਵੀ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੀ ਬਾਂਸਲ ਨੇ ਕਿਹਾ ਕਿ ਭਾਵੇਂ ਉਹ ਰਾਜਨੀਤੀ ਵਿਚ ਨਵੇਂ ਹਨ ਪਰ ਲੋਕ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਕੋਈ ਰਾਜਨੀਤਿਕ ਪਿਛੋਕੜ ਨਹੀਂ ਹੈ ਅਤੇ ਰਾਜਨੀਤੀ ਉਨ੍ਹਾਂ ਲਈ ਨਵੀਂ ਚੁਣੌਤੀ ਹੈ। ਇਸ ਮੌਕੇ ਪਾਰਟੀ ਆਗੂ ਡਾ.ਏ.ਐੱਸ. ਮਾਨ ਨੇ ਦੱਸਿਆ ਕਿ ਦਿਨੇਸ਼ ਬਾਂਸਲ ਦਸੰਬਰ-2013 ‘ਚ ਪਾਰਟੀ ਵਿਚ ਸ਼ਾਮਲ ਹੋਏ ਸਨ। ਉਨ੍ਹਾਂ ਖੁਸ਼ੀ ਪ੍ਰਗਟ ਕੀਤੀ ਕਿ ਪਾਰਟੀ ਨੇ ਮਿਹਨਤੀ ਵਰਕਰ ਨੂੰ ਟਿਕਟ ਦਿੱਤੀ ਗਈ ਹੈ। ਉਧਰ ਸੰਗਰੂਰ ਹਲਕੇ ਤੋਂ ਪਾਰਟੀ ਟਿਕਟ ਦੇ ਦਾਅਵੇਦਾਰਾਂ ਵਿਚ ਸ਼ਾਮਲ ਪ੍ਰਮੁੱਖ ਆਗੂ ਪ੍ਰਿੰਸੀਪਲ ਗੁਰਦੇਵ ਸਿੰਘ, ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ, ਬਚਨ ਬੇਦਿਲ, ਰਣਬੀਰ ਸਿੰਘ ਢੀਂਡਸਾ, ਵਿਜੇ ਗੁਪਤਾ, ਡਾ. ਅਮਨਦੀਪ ਕੌਰ ਗੋਸਲ, ਹਰਵਿੰਦਰ ਸਿੰਘ ਸੇਖੋਂ, ਹਰਪ੍ਰੀਤ ਬਾਜਵਾ ਤੇ ਅਵਤਾਰ ਸਿੰਘ ਈਲਵਾਲ ਪਾਰਟੀ ਉਮੀਦਵਾਰ ਦਿਨੇਸ਼ ਬਾਂਸਲ ਦੀ ਪ੍ਰੈੱਸ ਕਾਨਫਰੰਸ ‘ਚੋਂ ਗ਼ੈਰਹਾਜ਼ਰ ਸਨ।
ਜਾਣਕਾਰੀ ਅਨੁਸਾਰ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ਵਿਚ ਸ਼ਾਮਲ ਬਹੁਗਿਣਤੀ ਆਗੂਆਂ ਅਤੇ ਪਾਰਟੀ ਦੇ ਬਹੁਗਿਣਤੀ ਸਰਕਲ ਇੰਚਾਰਜਾਂ ਨੇ ਇੱਥੇ ਬਨਾਸਰ ਬਾਗ਼ ਵਿਚ ਮੀਟਿੰਗ ਕਰਕੇ ਉਮੀਦਵਾਰ ਬਾਰੇ ਪਾਰਟੀ ਦੇ ਫ਼ੈਸਲੇ ਉਪਰ ਰੋਸ ਪ੍ਰਗਟ ਕੀਤਾ ਅਤੇ ਅਗਲੀ ਸਿਆਸੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਪਤਾ ਲੱਗਿਆ ਹੈ ਕਿ ਟਿਕਟ ਦੇ ਦਾਅਵੇਦਾਰਾਂ ਵਿਚ ਸ਼ਾਮਲ ਆਗੂਆਂ ਅਤੇ ਸਰਕਲ ਇੰਚਾਰਜਾਂ ਨੇ ਪਾਰਟੀ ਹਾਈ ਕਮਾਨ ਅੱਗੇ ਆਪਣਾ ਪੱਖ ਰੱਖਣ ਦਾ ਫ਼ੈਸਲਾ ਕੀਤਾ ਹੈ। ਮੀਟਿੰਗ ਵਿਚ ਸ਼ਾਮਲ ਕਈ ਆਗੂਆਂ ਨੇ ਪਾਰਟੀ ਉਮੀਦਵਾਰ ਦੇ ਫ਼ੈਸਲੇ ਖ਼ਿਲਾਫ਼ ਰੋਸ ਪ੍ਰਗਟ ਕਰਨ ਦੀ ਪੁਸ਼ਟੀ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article