PUNJABMAILUSA.COM

‘ਆਪ’ ਤੇ ਕਾਂਗਰਸੀ ਵਰਕਰਾਂ ਵਿਚ ਝੜਪ

‘ਆਪ’ ਤੇ ਕਾਂਗਰਸੀ ਵਰਕਰਾਂ ਵਿਚ ਝੜਪ

‘ਆਪ’ ਤੇ ਕਾਂਗਰਸੀ  ਵਰਕਰਾਂ ਵਿਚ ਝੜਪ
February 26
21:23 2016

aopp
ਜਲਾਲਾਬਾਦ/ਫਿਰੋਜ਼ਪੁਰ, 26 ਫਰਵਰੀ (ਪੰਜਾਬ ਮੇਲ)- ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਆਏ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ ਰੋਸ ਮੁਜ਼ਾਹਰਿਆਂ ਤੇ ਝੜਪਾਂ ਦੇ ਨਾਂ ਰਿਹਾ। ਜਿਥੇ ਫਾਜ਼ਿਲਕਾ ਤੋਂ ਅਕਾਲੀ-ਭਾਜਪਾ ਵਰਕਰਾਂ ਨੇ ਕੇਜਰੀਵਾਲ ਦਾ ਵਿਰੋਧ ਕੀਤਾ ਉਥੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਲਈ ਚਰਚਾ ਵਿਚ ਆਏ ਉਪ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਦੇ ਪਿੰਡ ਪਾਕਾਂ ਵਿਚ ਵੀ ਆਪ ਕਾਰਕੁੰਨਾਂ ਤੇ ਯੂਥ ਕਾਂਗਰਸੀ ਵਰਕਰਾਂ ਵਿਚ ਟਕਰਾਅ ਹੋ ਗਿਆ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਮੁਢਲੇ ਮੈਂਬਰ ਪਰਮਿੰਦਰ ਸਿੰਘ ਪਟਵਾਰੀ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਚੜ੍ਹਤ ਵੇਖ ਕੇ ਅਕਾਲੀ, ਭਾਜਪਾਈ ਤੇ ਕਾਂਗਰਸੀ ਘਾਬਰ ਗਏ ਹਨ।
ਮੌਕੇ ਤੋਂ ਪ੫ਾਪਤ ਜਾਣਕਾਰੀ ਅਨੁਸਾਰ ਖ਼ੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਆਏ ਕੇਜਰੀਵਾਲ ਜਦੋਂ ਜਲਾਲਾਬਾਦ ਦੇ ਪਿੰਡ ਪਾਕਾਂ ਵਿਚ ਪੀੜਤਾਂ ਨਾਲ ਹਮਦਰਦੀ ਕਰਨ ਮਗਰੋਂ ਪਿੰਡ ਵਿਚ ਰੱਖੇ ਜਲਸੇ ਵਿਚ ਬੋਲ ਰਹੇ ਸਨ ਤਾਂ ਪੰਡਾਲ ਵਿਚ ਕੁਝ ਯੂਥ ਕਾਂਗਰਸੀ ਵਰਕਰਾਂ ਤੇ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਗੋਲਡੀ ਕੰਬੋਜ ਨੇ ਦਿਲੀ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਸਬੰਧੀ ਕੇਜਰੀਵਾਲ ਤੋਂ ਪੁੱਿਛਆ ਤਾਂ ਆਪ ਵਰਕਰਾਂ ਨੇ ਉਨ੍ਹਾਂ ਨੂੰ ਪੰਡਾਲ ਵਿਚੋਂ ਕੱਢਣ ਲਈ ਧੱਕਾਮੁੱਕੀ ਸ਼ੁਰੂ ਕਰ ਦਿੱਤੀ। ਇਥੇ ਝੜਪ ਹੋ ਗਈ ਤੇ ਕੁਝ ਯੂਥ ਕਾਂਗਰਸੀ ਵਰਕਰ ਜ਼ਖ਼ਮੀ ਹੋ ਗਏ। ਗੋਲਡੀ ਨੇ ਯੂਥ ਕਾਂਗਰਸੀ ਵਰਕਰਾਂ ਨਾਲ ਕੇਜਰੀਵਾਲ ਵਿਰੁੱਧ ਰੋਸ ਮੁਜ਼ਾਹਰਾ ਵੀ ਕੀਤਾ। ਇਸ ਸਬੰਧ ਵਿਚ ਗੋਲਡੀ ਕੰਬੋਜ ਨੇ ਕਿਹਾ ਕਿ ਆਪ ਵਰਕਰ ਯੂਥ ਕਾਂਗਰਸੀਆਂ ਨਾਲ ਉਲਝ ਪਏ ਸਨ, ਉਸ ਸਮੇਂ ਯੂਥ ਕਾਂਗਰਸ ਹਲਕਾ ਜਲਾਲਾਬਾਦ ਦਾ ਪ੫ਧਾਨ ਰੂਬੀ ਗਿੱਲ, ਸ਼ਰਨਜੀਤ ਪਾਕਾ, ਬਲਦੇਵ ਪਾਕਾ, ਜਸ਼ਨ ਪਾਕਾ, ਬੱਬੂ ਪਾਕਾ, ਹੈਪੀ ਸੰਧੂ, ਦਵਿੰਦਰ ਖੇੜਾ, ਅੰਕੁਸ਼ ਮੁਟਨੇਜਾ, ਗੋਲਡੀ ਬਰਾੜ, ਨਾਇਬ ਿਢੱਲੋਂ, ਗੁਰਪਿਆਰ ਸਿੰਘ ਚਿਮਨੇਵਾਲਾ, ਕਰਨ ਚਹਿਲ, ਵਿਕਰਮ ਚਹਿਲ, ਤਰੁਣ ਵਿਜ, ਮਨਦੀਪ ਬਰਾੜ, ਮੰਨਾ ਰਾਜਪੂਤ, ਨਵਦੀਪ ਕੰਬੋਜ, ਕੰਵਲ ਕਾਲੜਾ, ਸੁਖਾ ਜਾਨੀਸਰ, ਸੈਮੀ ਖੇੜਾ, ਡਿੰਪਲ ਵਾਟਸ, ਰੁਪਿੰਦਰ ਜੰਡਵਾਲਾ ਆਦਿ ਮੌਜੂਦ ਸਨ। ਗੋਲਡੀ ਨੇ ਦੋਸ਼ ਲਗਾਇਆ ਕਿ ਆਪ ਵਰਕਰਾਂ ਨੇ ਯੂਥ ਕਾਂਗਰਸ ਵਰਕਰਾਂ ‘ਤੇ ਇੱਟਾਂ ਰੋੜੇ ਵੀ ਸੁੱਟੇ ਤੇ ਇਸ ਦੌਰਾਨ ਯੂਥ ਕਾਂਗਰਸੀ ਹੈਰੀ ਮਾਨ ਤੇ ਹੋਰਨਾਂ ਸਾਥੀ ਜ਼ਖ਼ਮੀ ਹੋ ਗਏ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਯੂਥ ਅਕਾਲੀਆਂ ਨੇ ਵੀ ਕੇਜਰੀਵਾਲ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article