PUNJABMAILUSA.COM

‘ਆਪ’ ਦੇ ਰਾਜ ’ਚ ਰਾਜਧਾਨੀ ਦੀ ਹਾਲਤ ਬਦਤਰ : ਜੀਕੇ

‘ਆਪ’ ਦੇ ਰਾਜ ’ਚ ਰਾਜਧਾਨੀ ਦੀ ਹਾਲਤ ਬਦਤਰ : ਜੀਕੇ

‘ਆਪ’ ਦੇ ਰਾਜ ’ਚ ਰਾਜਧਾਨੀ ਦੀ ਹਾਲਤ ਬਦਤਰ : ਜੀਕੇ
February 25
07:21 2016

Manjeet GK
84 ਬਾਰੇ ਨਿਅਾਂ ਨਾ ਮਿਲਣ ’ਤੇ ਮੋਦੀ ਤੋਂ ਹਮਾਇਤ ਵਾਪਸ ਲੈਣ ਲਈ ਵੀ ਕਿਹਾ
Posted On February – 24 – 2016
ਚੰਡੀਗਡ਼੍ਹ, 24 ਫਰਵਰੀ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਭਲਕ ਤੋਂ ਪੰਜਾਬ ਫੇਰੀ ਤੋਂ ਸ਼੍ਰੋਮਣੀ ਅਕਾਲੀ ਦਲ ਫ਼ਿਕਰਮੰਦ ਹੈ। ਦਲ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਰਾਹੀਂ ਸ੍ਰੀ ਕੇਜਰੀਵਾਲ ਨੂੰ ਘੇਰਨ ਦਾ ਯਤਨ ਕੀਤਾ ਹੈ। ੲਿਸ ਦੌਰਾਨ ਹੀ ਸ੍ਰੀ ਜੀਕੇ ਨੇ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੀ ’84 ਦੇ ਦੰਗਾ ਪੀਡ਼ਤਾਂ ਨੂੰ ਇਨਸਾਫ ਨਾ ਦੇਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਸੀਬੀਆਈ ਵੱਲੋਂ ਜਗਦੀਸ਼ ਟਾਈਟਲਰ ਖਿਲਾਫ਼ ਕਲੋਜ਼ਰ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨਾ ਸਿੱਖਾਂ ਨਾਲ ਵਧੀਕੀ ਹੈ ਤੇ ਡੀਐਸਜੀਐਮਸੀ ਨੇ ਕੇਂਦਰੀ ਏਜੰਸੀ ਦੇ ਇਸ ਫੈਸਲੇ ਵਿਰੁੱਧ ਮੋਦੀ ਸਰਕਾਰ ਖਿਲਾਫ ਮੁਜ਼ਾਹਰਾ ਵੀ ਕੀਤਾ ਸੀ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੀ 1984 ਦੇ ਸਿੱਖ ਦੰਗਾਂ ਪੀਡ਼ਤਾਂ ਨੂੰ ਰਾਹਤ ਦੇਣ ਦੀ ਥਾਂ ਕਾਂਗਰਸ ਵਾਲਾ ਹੀ ਰਵੱਈਆ ਰੱਖਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਨਾਲੋਂ ਨਾਤਾ ਤੋਡ਼ ਲੈਣਾ ਚਾਹੀਦਾ ਹੈ।
ਡੀਐਸਜੀਐਮਸੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦਿੱਲੀ ਸਰਕਾਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਸਿੱਧਾ ਨਿਸ਼ਾਨਾ ਸੇਧਦਿਆਂ ੳੁਨ੍ਹਾਂ ’ਤੇ ਸਿੱਖ ਵਿਰੋਧੀ ਅਤੇ 1984 ਦੇ ਸਿੱਖ ਦੰਗਾਂ ਪੀਡ਼ਤਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਲਾਏ ਹਨ। ੳੁਨ੍ਹਾਂ ਦਿੱਲੀ ਦੇ ਮੁੱਖ ਮੰਤਰੀ ’ਤੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਬਚਾਉਣ ਦੇ ਦੋਸ਼ ਵੀ ਲਾਏ ਤੇ ਨਿਰੰਕਾਰੀਆਂ ਨਾਲ ਸਬੰਧਾਂ ਬਾਰੇ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ।
ਸ੍ਰੀ ਜੀਕੇ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ’ਚ ਆ ਕੇ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰਦੇ ਹਨ ਜਦੋਂ ਕਿ ਦਿੱਲੀ ਵਿੱਚ ਵੀ ੲਿਸ ਸਾਲ ਡੇਢ ਮਹੀਨੇ ਅੰਦਰ 420 ਵਿਅਕਤੀਆਂ ਦੀ ਮੌਤ ਨਸ਼ੇ ਕਾਰਨ ਹੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਦੇ ਰਾਜ ’ਚ ਕੌਮੀ ਰਾਜਧਾਨੀ ਦੀ ਹਾਲਤ ਬਦਤਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 49 ਦਿਨਾਂ ਦੀ ਸਰਕਾਰ ਦੌਰਾਨ ਦੰਗਿਆਂ ਦੀ ਜਾਂਚ ਲਈ ਐਸਆਈਟੀ ਦੇ ਗਠਨ ਦਾ ਐਲਾਨ ਕੀਤਾ ਗਿਆ ਸੀ ਜੋ ਵਫ਼ਾ ਨਹੀਂ ਹੋਇਆ। ਉਸ ਤੋਂ ਬਾਅਦ ਕੇਂਦਰ ਸਰਕਾਰ ਨੇ ਜੇਕਰ ਐਸਆਈਟੀ ਬਣਾ ਦਿੱਤੀ ਹੈ ਤਾਂ ਇਸ ਜਾਂਚ ਟੀਮ ਨੂੰ ਪਡ਼ਤਾਲ ਲਈ ਲੋਡ਼ੀਂਦੇ ਦਸਤਾਵੇਜ਼ ਅਤੇ ਦਫ਼ਤਰ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ, ਜਿਸ ਕਰਕੇ ਜਾਂਚ ਸ਼ੁਰੂ ਹੀ ਨਹੀਂ ਹੋ ਸਕੀ।
ਉਨ੍ਹਾਂ ਕਿਹਾ ਕਿ ਦੰਗਾ ਪੀਡ਼ਤਾਂ ਨੂੰ 5-5 ਲੱਖ ਰੁਪਏ ਦੀ ਮਾਲੀ ਰਾਹਤ ਦੇਣਾ ਵੀ ਛਲਾਵਾ ਹੈ ਕਿਉਂਕਿ ਇਹ ਪੈਸਾ ਤਾਂ ਕੇਂਦਰ ਸਰਕਾਰ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਜਗਦੀਸ਼ ਟਾਈਟਲਰ ਦੀ ਮੁਲਾਕਾਤ ਵਾਲੀ ਫੋਟੋ ਉਸ ਸਮੇਂ ਜਨਤਕ ਹੋਈ ਹੈ ਜਦੋਂ ਦੰਗਿਆਂ ਨਾਲ ਸਬੰਧਤ ਮਹੱਤਵਪੂਰਨ ਫਾਈਲਾਂ ਗੁੰਮ ਹੋ ਗਈਆਂ। ੳੁਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਸਿੱਖ ਪੰਥ ਵਿਰੋਧੀ ਤਾਕਤਾਂ ਨੂੰ ਸ਼ਹਿ ਤੇ ਪਨਾਹ ਦੇ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article