PUNJABMAILUSA.COM

‘ਆਪ’ ਹਾਈਕਮਾਂਡ ਨੂੰ ਓਵਰਸੀਜ਼ ਯੂਨਿਟਸ ਤੋਂ ਵੀ ਮਿਲਿਆ ਝਟਕਾ; ਪੰਜਾਬ ਇਕਾਈ ਨਾਲ ਕੰਮ ਕਰਨ ਦਾ ਕੀਤਾ ਫੈਸਲਾ

‘ਆਪ’ ਹਾਈਕਮਾਂਡ ਨੂੰ ਓਵਰਸੀਜ਼ ਯੂਨਿਟਸ ਤੋਂ ਵੀ ਮਿਲਿਆ ਝਟਕਾ; ਪੰਜਾਬ ਇਕਾਈ ਨਾਲ ਕੰਮ ਕਰਨ ਦਾ ਕੀਤਾ ਫੈਸਲਾ

‘ਆਪ’ ਹਾਈਕਮਾਂਡ ਨੂੰ ਓਵਰਸੀਜ਼ ਯੂਨਿਟਸ ਤੋਂ ਵੀ ਮਿਲਿਆ ਝਟਕਾ; ਪੰਜਾਬ ਇਕਾਈ ਨਾਲ ਕੰਮ ਕਰਨ ਦਾ ਕੀਤਾ ਫੈਸਲਾ
September 06
17:36 2018

ਚੰਡੀਗੜ੍ਹ, 6 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਦੇ ਓਵਰਸੀਜ਼ ਯੂਨਿਟਸ ਨੇ ਹਾਈਕਮਾਂਡ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸਿੱਧੇ ਤੌਰ ‘ਤੇ ਪੰਜਾਬ ਇਕਾਈ ਨਾਲ ਹੀ ਕੰਮ ਕਰਨਗੇ ਤੇ ਪੰਜਾਬ ਵਿਚ ਹੀ ‘ਆਪ’ ਨੂੰ ਮਜ਼ਬੂਤ ਕਰਨ ਲਈ ਕਦਮ ਉਠਾਉਣਗੇ। ਪਾਰਟੀ ਵਲੋਂ ਹਾਲ ਹੀ ਵਿਚ ਓਵਰਸੀਜ਼ ਯੂਨਿਟਸ ਨੂੰ ਭੰਗ ਕਰਨ ਸਬੰਧੀ ਭੇਜੀ ਗਈ ਈਮੇਲ ਨੂੰ ਹਾਈਕਮਾਂਡ ਦਾ ਪੁਰਾਣਾ ਸਟਾਈਲ ਕਰਾਰ ਦਿੰਦੇ ਹੋਏ ਐੱਨ. ਆਰ. ਆਈਜ਼ ਵਲੋਂ ਕਿਹਾ ਗਿਆ ਹੈ ਕਿ ਹੁਣ ਉਹ ਸਿਰਫ ਤੇ ਸਿਰਫ ਪੰਜਾਬ ਲਈ ਕੰਮ ਕਰਨ ਵਾਲਿਆਂ ਦਾ ਹੀ ਸਮਰਥਨ ਕਰਨਗੇ। ਇਹ ਇਸ਼ਾਰਾ ਸਿੱਧੇ ਤੌਰ ‘ਤੇ ਸੁਖਪਾਲ ਖਹਿਰਾ ਅਤੇ 7 ਹੋਰ ‘ਬਾਗੀ’ ਵਿਧਾਇਕਾਂ ਵੱਲ ਹੈ। ਇਸ ਸਬੰਧ ਵਿਚ ‘ਆਪ’ ਦੇ ਓਵਰਸੀਜ਼ ਕੋਆਰਡੀਨੇਟਰ ਮਨਜਿੰਦਰ ਸੰਧੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਓਵਰਸੀਜ਼ ਯੂਨਿਟਸ ਨੂੰ ਭੰਗ ਕੀਤੇ ਜਾਣ ਸਬੰਧੀ ਫੈਸਲਾ ਉਨ੍ਹਾਂ ਲਈ ਕੋਈ ਨਵੀਂ ਗੱਲ ਨਹੀਂ ਸੀ ਕਿਉਂਕਿ ਉਨ੍ਹਾਂ ਸਾਰਿਆਂ ਨੇ ‘ਆਪ’ ਦੇ ਹਾਲਾਤ ਵੇਖਦੇ ਹੋਏ ਮਾਰਚ ਮਹੀਨੇ ‘ਚ ਹੀ ਆਪਣੀ ਇੱਛਾ ਪਾਰਟੀ ਲੀਡਰਸ਼ਿਪ ਨੂੰ ਸਪੱਸ਼ਟ ਕਰ ਦਿੱਤੀ ਸੀ ਕਿ ਜ਼ਿਆਦਾਤਰ ਓਵਰਸੀਜ਼ ਇੰਚਾਰਜ ਸਿੱਧੇ ਪੰਜਾਬ ਦੇ ਨਾਲ ਹੀ ਜੁੜਨ ਦੇ ਪੱਖ ਵਿਚ ਹਨ।
ਮਨਜਿੰਦਰ ਸਿੰਘ ਵਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਸਮੇਤ ‘ਆਪ’ ਦੇ ਸਾਰੇ ਓਵਰਸੀਜ਼ ਚੈਪਟਰਾਂ ਨੇ 26 ਮਾਰਚ 2018 ਨੂੰ ਹੀ ਪ੍ਰਿਥਵੀ ਰੈੱਡੀ ਨੂੰ ਪੱਤਰ ਭੇਜ ਕੇ ਕਹਿ ਦਿੱਤਾ ਸੀ ਕਿ ਅਸੀਂ ਮਤੇ ਨੂੰ ਪਾਸ ਕਰਕੇ ਪੰਜਾਬ ਲੀਡਰਸ਼ਿਪ ਦੇ ਤਹਿਤ ਸਿੱਧੇ ਪੰਜਾਬ ‘ਆਪ’ ਇਕਾਈ ਨਾਲ ਕੰਮ ਕਰਾਂਗੇ, ਆਮ ਆਦਮੀ ਪਾਰਟੀ ਨਾਲ ਨਹੀਂ। ਮਨਜਿੰਦਰ ਸੰਧੂ ਦੇ ਮੁਤਾਬਕ ਪ੍ਰਿਥਵੀ ਰੈੱਡੀ ਨੇ ਉਕਤ ਈਮੇਲ ਪ੍ਰਤੀ ਪ੍ਰਤੀਕਿਰਆ ਦਿੰਦੇ ਹੋਏ ‘ਆਪ’ ਨਾਲ ਸੰਵਾਦ ਕਰਨ ਜਾਂ ਓਵਰਸੀਜ਼ ‘ਆਪ’ ਅਹੁਦੇਦਾਰਾਂ ਦੀ ਗੱਲ ਸੁਣਨ ਦੀ ਬਜਾਏ ਇਕ ਧਮਕੀ ਭਰੀ ਈਮੇਲ ਭੇਜ ਦਿੱਤੀ, ਜਿਸ ਵਿਚ ਕਿਹਾ ਗਿਆ ਸੀ ਕਿ ਸਿੱਧੇ ਪੰਜਾਬ ਲੀਡਰਸ਼ਿਪ ਨਾਲ ਸੰਪਰਕ ‘ਤੇ ਕੰਮ ਕਰਨ ਨੂੰ ਪਾਰਟੀ ਵਿਰੋਧੀ ਗਤੀਵਿਧੀ ਮੰਨਿਆ ਜਾਵੇਗਾ। ਦੁਖਦ ਗੱਲ ਇਹ ਹੈ ਕਿ ਉਨ੍ਹਾਂ ਸਾਰੇ ਓਵਰਸੀਜ਼ ਚੈਪਟਰਾਂ ਨੇ ਦਿੱਲੀ ਅਤੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਹੁਤ ਮਿਹਨਤ ਕੀਤੀ ਹੈ। ਮਨਜਿੰਦਰ ਨੇ ਕਿਹਾ ਕਿ ਆਪ ਲਈ ਕੰਮ ਕਰਨ ਵਾਲੇ ਐੱਨ. ਆਰ. ਆਈਜ਼ ਨੇ ਕਈ ਲੱਖ ਡਾਲਰ ਫੰਡ ਜੁਟਾ ਕੇ ‘ਆਪ’ ਨੂੰ ਦਿੱਤੇ ਅਤੇ ਲੋਕਾਂ ਨੂੰ ‘ਆਪ’ ਲਈ ਵੋਟ ਕਰਨ ਦੀ ਅਪੀਲ ਕੀਤੀ ਪਰ ਅੰਤ ਵਿਚ ਐੱਨ. ਆਰ. ਆਈਜ਼ ਨੂੰ ਨਿਰਾਸ਼ਾ ਹੀ ਹੱਥ ਲੱਗੀ। ਸੰਧੂ ਨੇ ਕਿਹਾ ਕਿ ਐੱਨ. ਆਰ. ਆਈਜ਼ ਨੂੰ ਹੁਣ ਮਹਿਸੂਸ ਹੋਣ ਲੱਗਾ ਹੈ ਕਿ ਆਮ ਆਦਮੀ ਪਾਰਟੀ ਨੇ ਵੀ ਹੋਰ ਰਾਜਨੀਤਕ ਪਾਰਟੀਆਂ ਦੀ ਤਰ੍ਹਾਂ ‘ਇਸਤੇਮਾਲ ਕਰੋ ਅਤੇ ਸੁੱਟੋ’ ਵਾਲੀ ਨੀਤੀ ਅਪਣਾ ਲਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article