PUNJABMAILUSA.COM

ਆਪ ਨੇਤਾਵਾਂ ਨੇ ਕੀਤਾ ਕੇਜਰੀਵਾਲ ਨਾਲ ਖੜਨ ਦਾ ਫੈਸਲਾ

ਆਪ ਨੇਤਾਵਾਂ ਨੇ ਕੀਤਾ ਕੇਜਰੀਵਾਲ ਨਾਲ ਖੜਨ ਦਾ ਫੈਸਲਾ

ਆਪ ਨੇਤਾਵਾਂ ਨੇ ਕੀਤਾ ਕੇਜਰੀਵਾਲ ਨਾਲ ਖੜਨ ਦਾ ਫੈਸਲਾ
March 17
17:25 2018

ਬੈਂਸਾਂ ਨਾਲ ਗੱਠਜੋੜ ਟੁੱਟਣ ‘ਤੇ ਮਨਾਈ ਖੁਸ਼ੀ
ਲੁਧਿਆਣਾ, 17 ਮਾਰਚ (ਪੰਜਾਬ ਮੇਲ)- ਆਮ ਅਾਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਆਫੀਨਾਮੇ ਤੋਂ ਪਾਰਟੀ ਵਿਚ ਉਤਪਨ ਹੋਈ ਸਥਿਤੀ ਤੇ ਵਿਚਾਰ ਕਰਨ ਲਈ ਲੁਧਿਆਣਾ ਸ਼ਹਿਰੀ ਅਤੇ ਲੁਧਿਆਣਾ ਦਿਹਾਤੀ ਨਾਲ ਸਬੰਧਤ ਸੀਨੀਅਰ ਆਗੂਆਂ ਅਤੇ ਅਹੁੱਦੇਦਾਰਾਂ ਦੀ ਇਥੇ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਨੂੰ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਹਿਬਾਬ ਸਿੰਘ ਗਰੇਵਾਲ, ਸਪੋਕਸਪਰਸਨ ਦਰਸ਼ਨ ਸਿੰਘ ਸੰਕਰ, ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਦਲਜੀਤ ਸਿੰਘ ਗਰੇਵਾਲ, ਲੁਧਿਆਣਾ ਦਿਹਾਤੀ ਦੇ ਪ੍ਰਧਾਨ ਰਣਜੀਤ ਸਿੰਘ ਧਮੋਟ, ਜ਼ੋਨ ਸੰਗਠਨ ਇੰਚਾਰਜ ਮੋਹਣ ਵਿਰਕ, ਜ਼ੋਨ ਮੀਤ ਪ੍ਰਧਾਨ ਗੁਰਜੀਤ ਸਿੰਘ ਗਿੱਲ, ਰਜਿੰਦਰਪਾਲ ਕੌਰ, ਸਾਬਕਾ ਕੋਆਰਡੀਨੇਟਰ ਸੁਰੇਸ਼ ਗੋਇਲ ਨੇ ਸੰਬੋਧਨ ਕੀਤਾ।
ਮੀਟਿੰਗ ਵਿਚ ਪੂਰੀ ਸਥਿਤੀ ਤੇ ਵਿਸਥਾਰ ਨਾਲ ਵਿਚਾਰ ਕੀਤਾ ਗਿਆ। ਸਾਰੇ ਅਹੁਦੇਦਾਰਾਂ ਨੇ ਅਰਵਿੰਦ ਕੇਜਰੀਵਾਲ ਵਲੋਂ ਆਪਣੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਬੇਸ਼ੁਮਾਰ ਰੁਜੇਵਿਆਂ ਅਤੇ ਸੂਬਾ ਅਤੇ ਕੇਂਦਰੀ ਸਰਕਾਰੀ ਏਜੰਸੀਆਂ ਵਲੋਂ ਸਹਿਯੋਗ ਨਾ ਨਿਮਣ ਕਾਰਨ ਸਬੂਤ ਪੇਸ਼ ਕਰਨ ਵਿਚ ਅਸਫਲ ਰਹਿਣ ਕਾਰਨ ਮੁਆਫੀਨਾਮਾ ਦੇ ਕੇ ਕੇਸ ਦਾ ਨਿਪਟਾਰਾ ਕਰਨ ਨੂੰ ਸਹੀ ਕਰਾਰ ਦਿੱਤਾ। ਮੀਟਿੰਗ ਵਿਚ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਆਮ ਆਦਮੀ ਪਾਰਟੀ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪੁਰੀ ਸ਼ਕਤੀ ਅਤੇ ਇਕਜੁੱਠਾ ਨਾਲ ਸਾਥ ਦੇਣ ਦਾ ਅੈਲਾਨ ਕੀਤਾ । ਮੀਟਿੰਗ ਨੂੰ ਸੰਬੋਧਨ ਕਰਦੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚ ਅਰਵਿੰਦ ਕੇਜਰੀਵਾਲ ਦੇ ਨਾਮ ਤੇ ਹੀ ਮੌਜੂਦਾ ਪਾਰਟੀ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਪਹਿਲੀ ਵਾਰ ਚੋਣ ਲੜ ਕੇ ਵਿਧਾਨ ਸਭਾ ਵਿਚ 20 ਵਧਾਇਕਾਂ ਦੀ ਗਿਣਤੀ ਨਾਲ ਵਿਰੋਧੀ ਧਿਰ ਦਾ ਦਰਜਾ ਹਾਸਿਲ ਕੀਤਾ ਹੈ ਅਤੇ ਲੋਕਾਂ ਨੂੰ ਇਸ ਤੋਂ ਭਾਰੀ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਸਾਰੇ ਵਧਾਇਕਾਂ ਨੂੰ ਕੇਜਰੀਵਾਲ ਦੇ ਨਾਮ ਤੇ ਹੀ ਲੋਕਾਂ ਨੇ ਭਰਪੂਰ ਸਮੱਰਥਨ ਦੇ ਕੇ ਜਿੱਤ ਦਵਾਈ ਸੀ। ਸਾਰੇ ਆਗੂਆਂ ਵਲੋਂ ਪਾਰਟੀ ਦੇ ਨੇਤਾਵਾਂ ਅਤੇ ਵਧਾਇਕਾਂ ਨੂੰ ਇਸ ਸਮੇ ਪੂਰੀ ਇਕਜੁੱਟਤਾ ਅਤੇ ਮਜਬੂਤੀ ਨਾਲ ਪਾਰਟੀ ਅਤੇ ਕੇਜਰੀਵਾਲ ਨਾਲ ਖੜਨ ਦੀ ਅਪੀਲ ਕੀਤੀ ਗਈ ਤਾਂ ਕਿ ਸੂਬੇ ਅੰਦਰ ਭਿ੍ਰਸ਼ਟਾਚਾਰ ਅਤੇ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾ ਸਕੇ।
ਮੀਟਿੰਗ ਵਿਚ ਬੈਂਸ ਬਰਾਵਾਂ ਵਲੋਂ ਆਪ ਨਾਲੋਂ ਨਾਤਾ ਤੋੜਨ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਹਾਜ਼ਰ ਨੇਤਾਵਾਂ ਨੇ ਦਸਿਆ ਕਿ ਮੌਕਾ ਪ੍ਰਸਤ ਬੈਂਸ ਭਰਾਵਾਂ ਨਾਲ ਗੱਠਜੋੜ ਦਾ ਸ਼ੁਰੂ ਤੋਂ ਹੀ ਲੋਕਲ ਯੂਨਿਟ ਵਲੋਂ ਭਾਰੀ ਵਿਰੋਧ ਕੀਤਾ ਅਤੇ ਇਸ ਤੋਂ ਨਾਰਾਜ਼ ਬਹੁਤ ਸਾਰੇ ਆਗੂਆਂ ਨੇ ਪਾਰਟੀ ਤੋਂ ਅਸਤੀਫੇ ਦੇ ਦਿੰਤੇ ਸਨ। ਨਗਰ ਨਿਗਮ ਦੀ ਚੋਣਾਂ ਤੋ ਪਹਿਲਾਂ ਵੀ ਸਥਾਨਕ ਯੂਨਿਟ ਨੇ ਗੱਠਜੋੜ ਤੋੜਨ ਲਈ ਲੀਡਰਸ਼ਿਪ ਤੇ ਦਬਾਅ ਪਾਇਆ ਸੀ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਖਤਮ ਹੋਣ ਨਾਲ ਸ਼ਹਿਰ ਦੀਆਂ ਸਾਰੀਆਂ ਛੇ ਸੀਟਾਂ ਤੇ ਪਾਰਟੀ ਦਾ ਸੰਗਠਨ ਮਜਬੂਤ ਕੀਤਾ ਜਾ ਸਕੇਗਾ। ਹੋਰਨਾ ਤੋਂ ਇਲਾਵਾ ਰਵਿੰਦਰਪਾਲ ਸਿੰਘ ਪਾਲੀ, ਬੂਟਾ ਸਿੰਘ ਮੀਤ ਪ੍ਰਧਾਨ ਦਿਹਾਤੀ, ਗੁਰਦਰਸ਼ਨ ਸਿੰਘ ਕੁਹਲੀ, ਪੁਨੀਤ ਸਾਹਨੀ, ਬਲਦੇਵ ਸਿੰਘ ,ਬਖਸੀਸ਼ ਸਿੰਘ ਹੀਰ, ਸੁਖਵਿੰਦਰ ਸਿੰਘ, ਪਰਮਿੰਦਰ ਸਿੰਘ, ਜਤਿੰਦਰ ਸਿੰਘ ਸੋਢੀ, ਅਸ਼ਵਨੀ ਸ਼ਰਮਾ ਸਮੇਤ ਕਰੀਬ ਤਿੰਨ ਦਰਜਨ ਤੋਂ ਵਧੇਰੇ ਵਲੰਟੀਅਰ ਮੀਟਿੰਗ ਵਿਚ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article