PUNJABMAILUSA.COM

‘ਆਪ’ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਨੂੰ ਆੜੇ ਹੱਥੀਂ ਲਿਆ

‘ਆਪ’ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਨੂੰ ਆੜੇ ਹੱਥੀਂ ਲਿਆ

‘ਆਪ’ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਨੂੰ ਆੜੇ ਹੱਥੀਂ ਲਿਆ
July 15
21:33 2016

app
ਚੰਡੀਗੜ੍ਹ, 15 ਜੁਲਾਈ (ਪੰਜਾਬ ਮੇਲ)-ਆਮ ਆਦਮੀ ਪਾਰਟੀ (ਆਪ) ਦੇ ਸੰਸਦ ਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ‘ਆਪ’ ਦੀ ਤੁਲਨਾ ਇਸਲਾਮਕ ਸਟੇਟ (ਆਈ.ਐਸ.) ਨਾਲ ਕਰਨ ਦੇ ਸਵਾਲ ਉੱਤੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਚੜ੍ਹਤ ਤੋਂ ਅਕਾਲੀ ਤੇ ਕਾਂਗਰਸੀ ਬੁਰੀ ਤਰ੍ਹਾਂ ਬੌਖਲਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੀ ਕਾਂਗਰਸੀ ਤੇ ਭਾਜਪਾਈ ਕੇਜਰੀਵਾਲ ਨੂੰ ਕਦੇ ਨਕਸਲੀ ਦੱਸਦੇ ਸਨ, ਕਦੇ ਥੱਪੜ ਮਰਵਾਉਂਦੇ ਹਨ ਜਿਸਦਾ ਜਵਾਬ ਦਿੱਲੀ ਦੀ ਜਨਤਾ ਨੇ ਚੋਣ ਵਿੱਚ ਦੇ ਦਿੱਤਾ ਸੀ। ਦੇਸ਼ ਦੇ ਲੋਕ ਸਮਝਦਾਰ ਹਨ ਤੇ ਅਕਾਲੀ-ਭਾਜਪਾ ਤੇ ਕਾਂਗਰਸ ਨੂੰ ਬਹੁਤ ਹੀ ਚੰਗੀ ਤਰ੍ਹਾਂ ਜਾਣ ਚੁੱਕੇ ਹਨ ਤੇ ਇਨ੍ਹਾਂ ਤੋਂ ਛੁਟਕਾਰਾ ਚਾਹੁੰਦੇ ਹਨ। ‘ਮਾਨ ਨੇ ਦਾਅਵਾ ਕੀਤਾ ਕਿ ਜ਼ਮੀਨੀ ਪੱਧਰ ਉੱਤੇ ਅਕਾਲੀ ਤੇ ਕਾਂਗਰਸੀ ਆਪਣੀ ਜ਼ਮੀਨ ਖੋਹ ਚੁੱਕੇ ਹਨ ਤੇ ਅਗਲੀ ਚੋਣ ਵਿੱਚ ਇਹ ਸੀਟਾਂ ਦਾ ਦੋਹਰਾ ਅੰਕੜਾ ਵੀ ਪਾਰ ਨਹੀਂ ਕਰ ਸਕਣਗੇ। ਕੈਪਟਨ ਅਮਰਿੰਦਰ ਸਿੰਘ ਉੱਤੇ ਪਲਟਵਾਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕੈਪਟਨ ਨੂੰ ‘ਗਜਨੀ’ ਦੀ ਤਰ੍ਹਾਂ ਭੁੱਲ ਜਾਣ ਦਾ ਰੋਗ ਹੋ ਗਿਆ ਹੈ। ਸ਼ਾਇਦ ਉਹ ਸੰਸਦ ਨੂੰ ਵੀ ਭੁੱਲ ਗਏ ਹਨ, ਕਿਉਂਕਿ ਪਿਛਲੇ ਤਿੰਨ ਸੈਸ਼ਨ ਤੋਂ ਉਨ੍ਹਾਂ ਦੀ ਪਾਰਲੀਮੈਂਟ ਵਿੱਚ ਹਾਜ਼ਰੀ ਜ਼ੀਰੋ ਹੈ। ਉਨ੍ਹਾ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਕਦੇ ਸੰਸਦ ਵਿੱਚ ਹੀ ਨਹੀਂ ਗਏ ਤਾਂ ਉਨ੍ਹਾਂ ਨੂੰ ਮੇਰੇ ਮੂੰਹ ਤੋਂ ਸ਼ਰਾਬ ਦੀ ਬਦਬੂ ਕਿਵੇਂ ਆ ਗਈ। ਭਗਵੰਤ ਮਾਨ ਨੇ ਇਹ ਵੀ ਸਪਸ਼ਟ ਕੀਤਾ ਕਿ ‘ਇੰਡੀਆ ਟੂਡੇ’ ਮੈਗਜੀਨ ਵੱਲੋਂ ਕੇਜਰੀਵਾਲ ਦੀ ਨਿਹੰਗ ਸਿੰਘ ਦੇ ਰੂਪ ਵਿੱਚ ਛਾਪੀ ਫੋਟੋ ਨਾਲ ਕੇਜਰੀਵਾਲ ਦਾ ਕੋਈ ਲੈਣਾ-ਦੇਣਾ ਨਹੀਂ। ਇਹ ਕੰਪਿਊਟਰ ਦੀ ਮਦਦ ਨਾਲ ਤੋੜ-ਮਰੋੜ ਕੇ ਬਣਾਈ ਗਈ ਫਰਜ਼ੀ ਫੋਟੋ ਹੈ। ਇਸ ਲਈ ਅਰਵਿੰਦ ਕੇਜਰੀਵਾਲ ਵੀ ਸਬੰਧਤ ਮੈਗਜੀਨ ਦੇ ਨਾਲ ਆਪਣਾ ਰੋਸ ਜਾਹਿਰ ਕਰ ਚੁੱਕੇ ਹਨ।
ਮਾਨ ਨੇ ਦੱਸਿਆ ਕਿ ‘ਆਪ’ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਟਾਕ ਟੂ ਏਕੇ’ ਪ੍ਰੋਗਰਾਮ ਦੇ ਤਹਿਤ 17 ਜੁਲਾਈ ਨੂੰ ਆਨ-ਲਾਇਨ ਲੋਕਾਂ ਦੇ ਮਨ ਦੀ ਗੱਲ ਸੁਣਨਗੇ। ਉਨ੍ਹਾਂ ਦੱਸਿਆ ਕਿ ‘ਟਾਕ ਟੂ ਏਕੇ’ ਤਹਿਤ ਹਰ ਕੋਈ ਕੇਜਰੀਵਾਲ ਨੂੰ ਆਪਣੀ ਸ਼ਿਕਾਇਤ, ਗਿਲਾ-ਸ਼ਿਕਵਾ, ਸਮੱਸਿਆ ਅਤੇ ਸੁਝਾਅ ਸੁਣਾ ਸਕਦਾ ਹੈ। ਇਸਦੇ ਲਈ ‘ਡਬਲਿਊਡਬਲਿਊਡਬਲਿਊ ਡਾਟ ਟਾਕਟੂਏਕੇ ਡਾਟ ਕਾਮ’ ਰਾਹੀਂ ਕਾਲ ਤੇ ਐਸਐਮਐਸ ਚੈਟ ਕੀਤੀ ਜਾ ਸਕਦੀ ਹੈ। ਐਮਐਮਐਸ ਲਈ 8130344141 ਨੰਬਰ ਉਪਲੱਬਧ ਰਹੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article