PUNJABMAILUSA.COM

‘ਆਪ’ ਨੇ ਮੁਲਤਵੀ ਕੀਤੀ 20 ਅਗਸਤ ਨੂੰ ਬਰਗਾੜੀ ‘ਪੀਪਲਜ਼ ਮਾਰਚ’

‘ਆਪ’ ਨੇ ਮੁਲਤਵੀ ਕੀਤੀ 20 ਅਗਸਤ ਨੂੰ ਬਰਗਾੜੀ ‘ਪੀਪਲਜ਼ ਮਾਰਚ’

‘ਆਪ’ ਨੇ ਮੁਲਤਵੀ ਕੀਤੀ 20 ਅਗਸਤ ਨੂੰ ਬਰਗਾੜੀ ‘ਪੀਪਲਜ਼ ਮਾਰਚ’
August 17
18:23 2018

ਚੰਡੀਗੜ੍ਹ, 17 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ 20 ਅਗਸਤ ਨੂੰ ਹੋਣ ਵਾਲੀ ‘ਪਿਪਲਜ਼ ਮਾਰਚ’ ਮੁਲਤਵੀ ਕਰ ਦਿੱਤੀ ਹੈ। ਇਹ ਮਾਰਚ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਕੋਟਕਪੁਰਾ ਅਤੇ ਬਹਿਬਲ ਕਲਾਂ ਇਲਾਕਿਆਂ ਵਿਚ ਜੋ ਕਿ ਫਰੀਦਕੋਟ ਜ਼ਿਲ੍ਹੇ ਵਿਚ ਹਨ, ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਪੁਖਤਾ ਕਾਰਵਾਈ ਨਾ ਹੋਣ ਵਜੋਂ ਆਯੋਜਿਤ ਕੀਤੀ ਜਾਣੀ ਸੀ।
ਇਸ ਮਾਮਲੇ ਸੰਬੰਧੀ ਪਾਰਟੀ ਦੇ ਬੁਲਾਰੇ ਕੰਵਰ ਸੰਧੂ ਨੇ ਕਿਹਾ ਕਿ ਮਾਰਚ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਪੰਜਾਬ ਵਿਧਾਨ ਸਭਾ ਦਾ ਇਜਲਾਸ ਜੋ ਕਿ 24 ਤੋਂ 28 ਅਗਸਤ ਐਲਾਨਿਆ ਗਿਆ ਹੈ, ਦੇ ਤਹਿਤ ਲਿਆ ਗਿਆ ਹੈ। ਇਸ ਮਾਰਚ ਦਾ ਐਲਾਨ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਸੀ ਅਤੇ ਇਸਦਾ ਮਕਸਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ 2015 ਵਿਚ ਬਹਿਬਲ ਕਲਾਂ ‘ਚ ਹੋਈ ਪੁਲਿਸ ਫਾਇਰਿੰਗ ਦੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕੀਤਾ ਗਿਆ ਸੀ।
ਕੰਵਰ ਸੰਧੂ ਨੇ ਕਿਹਾ ਕਿ ਜ਼ਿਲ੍ਹਾ ਪੱਧਰ ‘ਆਪ’ ਵਾਲੰਟੀਅਰਸ ਕਨਵੈਨਸ਼ਨ ਨੂੰ ਫਰੀਦਕੋਟ ਜ਼ਿਲ੍ਹਾ ਦੇ ਕੋਟਕਪੁਰਾ ਵਿਖੇ 22 ਅਗਸਤ ਨੂੰ ਪਹਿਲੇ ਫੈਸਲੇ ਅਨੁਸਾਰ ਹੀ ਆਯੋਜਿਤ ਕੀਤਾ ਜਾਵੇਗਾ, ਜਿਸਦਾ ਪ੍ਰਬੰਧ ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਆਪਣੀ ਦੇਖਰੇਖ ਵਿਚ ਕਰ ਰਹੇ ਹਨ। ਬਲਦੇਵ ਸਿੰਘ ਨੇ ਕਿਹਾ ਕਿ ਇਸ ਕਨਵੈਨਸ਼ਨ ਨੂੰ ਲੈ ਕੇ ਵਲੰਟੀਅਰਾਂ ਅਤੇ ਪੰਜਾਬ ਦੀ ਜਨਤਾ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਕੰਵਰ ਸੰਧੂ ਨੇ ਕਿਹਾ ਕਿ ਜੋ ਆਗਾਮੀ ਵਰਖਾ ਰੁੱਤ ਦਾ ਢਾਈ ਦਿਨਾਂ ਦਾ ਇਜਲਾਸ ਹੋਣ ਜਾ ਰਿਹਾ ਹੈ। ਇਹ ਸਿਰਫ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੇ ਬਰਾਬਰ ਹੈ। ਅਸੀਂ ਇਸਦੇ ਬਾਵਜੂਦ ਇਜਲਾਸ ਵਿਚ ਜੋ ਸਾਨੂੰ ਸਮਾਂ ਮਿਲੇਗਾ ਇਸ ਵਿਚ ਅਸੀਂ ਪਹਿਲੀ ਅਤੇ ਮੌਜੂਦਾ ਸਰਕਾਰ ਨੂੰ ਜਸਟਿਸ ਰਣਜੀਤ ਸਿੰਘ ਰਿਪੋਰਟ ਉਪਰ ਕਰੜੇ ਹੱਥੀ ਲਵਾਂਗੇ। ਆਮ ਆਦਮੀ ਪਾਰਟੀ ਨੇ ਇਸ ਰਿਪੋਰਟ ਲਈ ਇੱਕ ਸਪੈਸ਼ਲ ਇਜਲਾਸ ਦੀ ਮੰਗ ਕੀਤੀ ਸੀ। ਸੰਧੂ ਨੇ ਕਿਹਾ ਕਿ ਜੇਕਰ ਇਸ ਮੁੱਦੇ ਉੱਤੇ ਸੈਸ਼ਨ ਵਿਚ ਕੋਈ ਵੀ ਹੱਲ ਨਹੀਂ ਕੱਢਿਆ ਜਾਂਦਾ, ਤਾਂ ‘ਪਿਪਲਜ਼ ਮਾਰਚ’ ਦੀ ਨਵੀਂ ਮਿਤੀ ਦਾ ਐਲਾਨ ਕੀਤਾ ਜਾਵੇਗਾ। ਕੁੱਝ ਸਿੱਖ ਸੰਗਠਨ 1 ਜੂਨ ਤੋਂ ਬਰਗਾੜੀ ਵਿਖੇ ਪੁਲਿਸ ‘ਤੇ ਸਖਤ ਕਾਰਵਾਈ ਅਤੇ ਬੇਅਦਬੀ ਦੇ ਮਾਮਲਿਆਂ ਉਪਰ ਕੋਈ ਕਾਰਵਾਈ ਨਾ ਹੋਣ ਕਰਨ ਧਰਨੇ ਉਤੇ ਰੋਸ ਵਜੋਂ ਬੈਠੇ ਹੋਏ ਹਨ।
‘ਆਪ’ ਬੁਲਾਰੇ ਕੰਵਰ ਸੰਧੂ ਨੇ ਕਿਹਾ ਕਿ ਪਿਛਲੀ ਸ਼੍ਰੋਮਣੀ ਅਤੇ ਬੀ.ਜੇ.ਪੀ. ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ ਅਤੇ ਪੁਲਿਸ ਫਾਇਰਿੰਗ ਵਿਚ ਮਾਰੇ ਗਏ ਦੋ ਨੌਜਵਾਨਾਂ ਦੇ ਦੋਸ਼ੀਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕਰ ਸਕੀ ਹੈ। ਜਸਟੀਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਨੇ ਪੁਲਿਸ ਫਾਇਰਿੰਗ ਲਈ ਕਈ ਪੁਲਿਸ ਅਧਿਕਾਰੀਆਂ ਨੂੰ ਅਤੇ ਪੁਰਾਣੀ ਸਰਕਾਰ ਦੇ ਕਈ ਪ੍ਰਮੁੱਖ ਅਹੁਦੇਦਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਨਾਮਜ਼ਦ ਕੀਤਾ ਹੈ। ਟੀਮ ਐੱਸ.ਆਈ.ਟੀ. ਨੇ ਵੀ ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ ‘ਤੇ ਬਹੁਤ ਹੀ ਸ਼ਿੱਦਤ ਨਾਲ ਕੰਮ ਕਰਦੇ ਹੋਏ ਦੋਸ਼ੀਆਂ ਦਾ ਪਰਦਾਫਾਸ਼ ਕੀਤਾ ਹੈ। ਸੰਧੂ ਨੇ ਕਿਹਾ ਕਿ ਸਰਕਾਰ ਇਨ੍ਹਾਂ ਦੋਵਾਂ ਰਿਪੋਰਟਾਂ ‘ਤੇ ਕਾਰਵਾਈ ਨਾ ਕਰਦੇ ਹੋਏ ਇਨ੍ਹਾਂ ਰਿਪੋਰਟਾਂ ਨੂੰ ਸੀ.ਬੀ.ਆਈ. ਨੂੰ ਸੌਂਪ ਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਰਹੀ ਹੈ। ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਇਸ ਤਰ੍ਹਾਂ ਕਰਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article