PUNJABMAILUSA.COM

‘ਆਪ’ ਪੰਜਾਬ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਕਰਜ਼ਾ ਮੁਆਫੀ ਸਕੀਮ ਦਾ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ

‘ਆਪ’ ਪੰਜਾਬ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਕਰਜ਼ਾ ਮੁਆਫੀ ਸਕੀਮ ਦਾ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ

‘ਆਪ’ ਪੰਜਾਬ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਕਰਜ਼ਾ ਮੁਆਫੀ ਸਕੀਮ ਦਾ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ
January 08
12:52 2018

ਮਾਨਸਾ, 8 ਜਨਵਰੀ (ਪੰਜਾਬ ਮੇਲ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨਾਜ ਮੰਡੀ, ਮਾਨਸਾ ਤੋਂ ਕਰਜ਼ਾ ਮੁਆਫੀ ਸਕੀਮ ਦੀ ਸ਼ੁਰੂਆਤ ਨੂੰ ਕਿਸਾਨਾਂ ਨਾਲ ਸਿਰੇ ਦੀ ਧੋਖੇਬਾਜ਼ੀ ਕਰਾਰ ਦਿੰਦਿਆਂ ‘ਆਪ’ ਪੰਜਾਬ ਵੱਲੋਂ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ‘ਆਪ’ ਪੰਜਾਬ ਦੇ ਨੇਤਾ ਅਮਨ ਅਰੋੜਾ ਦੀ ਅਗਵਾਈ ‘ਚ ਸੈਂਕੜੇ ‘ਆਪ’ ਆਗੂ ਅਤੇ ਵਲੰਟੀਅਰਾਂ ਨੇ ਕਾਲੀਆਂ ਝੰਡੀਆਂ ਲੈ ਕੇ ਅਰਵਿੰਦ ਨਗਰ, ਮਾਨਸਾ ਵਿਖੇ ਜ਼ਬਰਦਸਤ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਲਾਏ ਗਏ ਬੈਰੀਕੇਡਾਂ ਨੂੰ ਤੋੜ ਕੇ ਸਮਾਰੋਹ ਨੂੰ ਤਾਰਪੀਡੋ ਕਰਨ ਲਈ ਉਨ੍ਹਾਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਪੁਲਿਸ ਨੇ ਮੌਕਾ ਸੰਭਾਲਦਿਆਂ ‘ਆਪ’ ਆਗੂ ਸੁਖਪਾਲ ਸਿੰਘ ਖਹਿਰਾ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਆਪ ਵਿਧਾਇਕ ਮਾਨਸਾ ਨਾਜਰ ਸਿੰਘ ਮਾਨਸ਼ਾਹੀਆ ਸਮੇਤ ਸੈਂਕੜੇ ਵਲੰਟੀਅਰਾਂ ਨੂੰ ਗ੍ਰਿਫਤਾਰ ਕਰ ਕੇ ਬੱਸਾਂ ‘ਚ ਡੱਕ ਲਿਆ। ਇਸ ਮੌਕੇ ਉਨ੍ਹਾਂ ਦੀ ਗ੍ਰਿਫਤਾਰੀ ਸਮੇਂ ‘ਆਪ’ ਨੇਤਾਵਾਂ ਅਤੇ ਪੁਲਿਸ ‘ਚ ਖਿੱਚ-ਧੂਹ ਵੀ ਹੁੰਦੀ ਦੇਖੀ ਗਈ ਅਤੇ ਉਹ ਗ੍ਰਿਫਤਾਰੀ ਦੇ ਵਿਰੋਧ ‘ਚ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਾਉਂਦੇ ਰਹੇ। ਆਪਣੀ ਗ੍ਰਿਫਤਾਰੀ ਦੌਰਾਨ ‘ਆਪ’ ਨੇਤਾ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹੁਣ ਕਿਸਾਨਾਂ ਨਾਲ ਕਰਜ਼ਾ ਮੁਆਫੀ ਸਕੀਮ ਤਹਿਤ ਸਿਆਸੀ ਜੁਮਲੇਬਾਜ਼ੀ ਤੋਂ ਹਟ ਕੇ ਪੰਜਾਬ ਦੇ ਚੰਦ ਕੁ ਢਾਈ ਏਕੜ ਜ਼ਮੀਨਾਂ ਵਾਲੇ ਕਿਸਾਨਾਂ ਦਾ ਸਿਰਫ 2 ਲੱਖ ਰੁਪਏ ਦਾ ਕਰਜ਼ਾ ਮੁਆਫ ਕਰ ਕੇ ਸਿਆਸੀ ਗੇਮ ਖੇਡ ਰਹੀ ਹੈ। ਅਜਿਹਾ ਕਰ ਕੇ ਪੰਜਾਬ ਦੇ ਬਾਕੀ ਕਿਸਾਨਾਂ ਨਾਲ ਵੱਡਾ ਧੋਖਾ ਕਰ ਰਹੀ ਹੈ। ਇਸ ਸਬੰਧੀ ਕਿਸਾਨਾਂ ਦੀਆਂ ਬਣਾਈਆਂ ਲਿਸਟਾਂ ‘ਚ ਵੱਡੇ ਪੱਧਰ ‘ਤੇ ਧਾਂਦਲੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਸੀਂ ਇਸ ਸਕੀਮ ਦਾ ਪੰਜਾਬ ਦੇ ਆਪ ਵਿਧਾਇਕਾਂ ਦੀ ਮੀਟਿੰਗ ਬੁਲਾ ਕੇ ਜਲਦ ਪਰਦਾਫਾਸ਼ ਕਰਾਂਗੇ।
ਇਸੇ ਦੌਰਾਨ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਚੋਣਾਂ ਵੇਲੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਹੁਣ ਪੰਜਾਬ ਦੇ ਕਿਸਾਨਾਂ ਨੂੰ ਭਰਮਾਉਣ ਲਈ ਅਜਿਹੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ‘ਚ ਵਿਧਾਇਕ ਬੁੱਧ ਰਾਮ ਬੁਢਲਾਡਾ, ਵਿਧਾਇਕ ਪਿਰਮਿਲ ਸਿੰਘ ਭਦੌੜ, ਵਿਸ਼ਾਲ ਸੂਦ, ਬਲਵਿੰਦਰ ਸਿੰਘ ਖਤਰੀਵਾਲਾ, ਸੁਭਾਸ਼ ਨਾਗਪਾਲ ਬੁਢਲਾਡਾ, ਸੁਖਵਿੰਦਰ ਸਿੰਘ ਭੋਲਾ, ਰਕੇਸ਼ ਨਾਰੰਗ ਆਦਿ ਸ਼ਾਮਲ ਸਨ।
ਦੂਸਰੇ ਪਾਸੇ ਮੌਕੇ ‘ਤੇ ਤਾਇਨਾਤ ਐੱਸ. ਐੱਸ. ਪੀ. ਸੰਗਰੂਰ ਮਨਦੀਪ ਸਿੰਘ ਸੰਧੂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਦੇ ਸਮਾਰੋਹ ਦੌਰਾਨ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਸਬੰਧੀ ਇਕੱਠ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰਨ ਦੇ ਡਰ ਅਤੇ ‘ਆਪ’ ਆਗੂਆਂ ਦੀ ਸੁਰੱਖਿਆ ਲਈ ਹੀ ਇਨ੍ਹਾਂ ਨੂੰ ਰਾਊਂਡ ਅੱਪ ਕਰ ਕੇ ਰੈਲੀ ਵਾਲੇ ਸਥਾਨ ਤੋਂ ਦੂਰ ਕੀਤਾ ਗਿਆ ਹੈ।
ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਹੈਲੀਪੈਡ ਦਾ ਸਥਾਨ ਕਰਨਾ ਪਿਆ ਤਬਦੀਲ -‘ਆਪ’ ਦੇ ਅਰਵਿੰਦ ਨਗਰ ਮਾਨਸਾ ਤੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਜ਼ਿਲਾ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਪੰਜਾਬ ਦਾ ਹੈਲੀਕਾਪਟਰ ਉਤਾਰਨ ਲਈ ਪੁਲਿਸ ਲਾਈਨ, ਮਾਨਸਾ ਤੋਂ ਹੈਲੀਪੈਡ ਬਦਲ ਕੇ ਸਮਾਰੋਹ ਵਾਲੇ ਸਥਾਨ ‘ਤੇ ਅਨਾਜ ਮੰਡੀ, ਮਾਨਸਾ ਵਿਖੇ ਤਬਦੀਲ ਕਰਨਾ ਪਿਆ ਕਿਉਂਕਿ ਅਰਵਿੰਦ ਨਗਰ, ਮਾਨਸਾ ਪੁਲਿਸ ਲਾਈਨ ਅਤੇ ਰੈਲੀ ਵਾਲੇ ਸਥਾਨ ਅਨਾਜ ਮੰਡੀ ਦੇ ਵਿਚਕਾਰ ਹੈ। ​​​​​​​

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article