PUNJABMAILUSA.COM

‘ਆਪ’ ਪੰਜਾਬ ਵੱਲੋਂ ਸੰਗਠਨਾਤਮਕ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਤਾਰ

‘ਆਪ’ ਪੰਜਾਬ ਵੱਲੋਂ ਸੰਗਠਨਾਤਮਕ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਤਾਰ

‘ਆਪ’ ਪੰਜਾਬ ਵੱਲੋਂ ਸੰਗਠਨਾਤਮਕ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਤਾਰ
July 18
10:05 2018

-14 ਸੂਬਾ ਜਨਰਲ ਸਕੱਤਰਾਂ ਨੂੰ ਬਣਾਇਆ 40 ਵਿਧਾਨ ਸਭਾ ਹਲਕਿਆਂ ਦੇ ਆਬਜ਼ਰਵਰ
ਚੰਡੀਗੜ੍ਹ, 18 ਜੁਲਾਈ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਗਠਨਾਤਮਕ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਤਾਰ ਕਰਦੇ ਹੋਏ 14 ਸੂਬਾ ਜਨਰਲ ਸਕੱਤਰਾਂ ਨੂੰ 40 ਵਿਧਾਨ ਸਭਾ ਹਲਕਿਆਂ ਦੇ ਆਬਜ਼ਰਵਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ 4 ਸੂਬਾ ਜਨਰਲ ਸਕੱਤਰ, ਜਲੰਧਰ ਦਿਹਾਤੀ ਅਤੇ ਤਰਨਤਾਰਨ ਲਈ ਨਵੇਂ ਜ਼ਿਲ੍ਹਾ ਪ੍ਰਧਾਨ, ਖੇਮਕਰਨ, ਨਵਾਂ ਸ਼ਹਿਰ (ਐੱਸ.ਬੀ.ਐੱਸ. ਨਗਰ) ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਲਈ ਨਵੇਂ ਹਲਕਾ ਪ੍ਰਧਾਨ ਨਿਯੁਕਤ ਕੀਤੇ ਹਨ। ‘ਆਪ’ ਦੇ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਵਲੋਂ ਜਾਰੀ ਸੂਚੀ ਅਨੁਸਾਰ ਭੁਪਿੰਦਰ ਸਿੰਘ ਬਿੱਟੂ ਨੂੰ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਅਤੇ ਹਰਜਿੰਦਰ ਸਿੰਘ ਸੀਚੇਵਾਲ ਨੂੰ ਜਲੰਧਰ ਦਿਹਾਤੀ ਦਾ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਸੀਚੇਵਾਲ ਜਲੰਧਰ ਦਿਹਾਤੀ ਦੇ ਪਹਿਲੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਹੇਅਰ ਦਾ ਸਥਾਨ ਲੈਣਗੇ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਖੇਮਕਰਨ (ਤਰਨਤਾਰਨ) ਲਈ ਸੁਖਵੀਰ ਸਿੰਘ ਵਲਟੋਹਾ, ਚੱਬੇਵਾਲ (ਹੁਸ਼ਿਆਰਪੁਰ) ਲਈ ਹਰਮਿੰਦਰ ਸਿੰਘ ਸੰਧੂ ਅਤੇ ਵਿਧਾਨ ਸਭਾ ਹਲਕਾ ਨਵਾਂ ਸ਼ਹਿਰ ਲਈ ਸਤਨਾਮ ਸਿੰਘ ਜਲਵਾਹਾ ਨੂੰ ਨਵੇਂ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ। ਜਾਰੀ ਸੂਚੀ ਮੁਤਾਬਿਕ ਰਮਨ ਕੁਮਾਰ, ਡਾ. ਤਜਿੰਦਰ ਪਾਲ ਸਿੰਘ, ਕਰਮਜੀਤ ਸਿੰਘ ਅਤੇ ਵਿਜੈ ਗਿੱਲ ਨੂੰ ਸੂਬਾ ਜਨਰਲ ਸਕੱਤਰ ਬਣਾਇਆ ਗਿਆ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਜਿੰਨਾ 14 ਸੂਬਾ ਜਨਰਲ ਸਕੱਤਰਾਂ ਨੂੰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਆਬਜ਼ਰਵਰ ਵਜੋਂ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ‘ਚ ਦਲਬੀਰ ਸਿੰਘ ਟਾਗ ਨੂੰ ਹਲਕਾ ਬਾਬਾ ਬਕਾਲਾ, ਖਡੂਰ ਸਾਹਿਬ ਅਤੇ ਅਜਨਾਲਾ, ਹਰਭਜਨ ਸਿੰਘ ਈ.ਟੀ.ਓ. ਨੂੰ ਹਲਕਾ ਜੰਡਿਆਲਾ, ਪੱਟੀ ਅਤੇ ਖੇਮਕਰਨ, ਅਸ਼ੋਕ ਤਲਵਾਰ ਨੂੰ ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਦੱਖਣੀ ਅਤੇ ਰਾਜਾਸਾਂਸੀ, ਸੁਖਜਿੰਦਰ ਸਿੰਘ ਪੰਨੂ ਨੂੰ ਹਲਕਾ ਮਜੀਠਾ, ਡੇਰਾ ਬਾਬਾ ਨਾਨਕ ਅਤੇ ਬਟਾਲਾ ਹਰਿੰਦਰ ਸਿੰਘ ਨੂੰ ਹਲਕਾ ਅੰਮ੍ਰਿਤਸਰ ਪੱਛਮੀ ਅਤੇ ਅਟਾਰੀ, ਕਰਮਜੀਤ ਸਿੰਘ ਨੂੰ ਹਲਕਾ ਗੁਰਦਾਸਪੁਰ, ਦੀਨਾਨਗਰ ਅਤੇ ਪਠਾਨਕੋਟ, ਸਰਬਜੋਤ ਸਿੰਘ ਨੂੰ ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਉੱਤਰੀ ਅਤੇ ਹਲਕਾ ਤਰਨਤਾਰਨ, ਅਮਰਪਾਲ ਸਿੰਘ ਨੂੰ ਹਲਕਾ ਸ੍ਰੀ ਹਰਿਗੋਬਿੰਦਪੁਰ ਅਤੇ ਫਤਿਹਗੜ੍ਹ ਚੂੜੀਆਂ, ਡਾ. ਕੰਵਲਜੀਤ ਸਿੰਘ ਨੂੰ ਹਲਕਾ ਕਾਦੀਆਂ, ਭੋਅ ਅਤੇ ਸੁਜਾਨਪੁਰ, ਬਲਜਿੰਦਰ ਅਤੇ ਸਮਰਾਲਾ, ਨਵਜੋਤ ਸਿੰਘ ਜਰਗ ਨੂੰ ਹਲਕਾ ਅਮਰਗੜ੍ਹ, ਰਾਏਕੋਟ ਅਤੇ ਪਾਇਲ, ਕਰਮਬੀਰ ਸਿੰਘ ਢੀਂਡਸਾ ਨੂੰ ਹਲਕਾ ਅਮਲੋਹ, ਫਤਿਹਗੜ੍ਹ ਸਾਹਿਬ ਅਤੇ ਬੱਸੀ ਪਠਾਨਾ, ਦਿਨੇਸ਼ ਚੱਢਾ ਨੂੰ ਹਲਕਾ ਮੋਹਾਲੀ, ਖਰੜ ਅਤੇ ਬਲਾਚੌਰ ਅਤੇ ਜਰਨੈਲ ਮੰਨੂ ਨੂੰ ਹਲਕਾ ਡੇਰਾ ਬੱਸੀ, ਨਾਭਾ ਅਤੇ ਘਨੌਰ ਦੇ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਨਿਯੁਕਤੀਆਂ ਪਾਰਟੀ ਦੇ ਪ੍ਰਮੁੱਖ ਅਹੁਦੇਦਾਰਾਂ ਨਾਲ ਸਲਾਹ ਮਸ਼ਵਰੇ ਉਪਰੰਤ ਕੀਤੀਆਂ ਗਈਆਂ ਹਨ।
ਦੂਜੇ ਪਾਸੇ ਜਗਦੇਵ ਸਿੰਘ ਬਾਮ ਨੂੰ ਸ੍ਰੀ ਮੁਕਤਸਰ ਸਾਹਿਬ ਅਤੇ ਪੰਡਿਤ ਦੇਵ ਰਾਜ ਸ਼ਰਮਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ, ਜੋ ਕ੍ਰਮਵਾਰ ਜਗਦੀਪ ਸਿੰਘ ਸੰਧੂ ਅਤੇ ਸਮਰਬੀਰ ਸਿੰਘ ਸਿੱਧੂ ਦੀ ਥਾਂ ਲੈਣਗੇ। ਇਸੇ ਤਰ੍ਹਾਂ ਨਵੇਂ ਹਲਕਾ ਪ੍ਰਧਾਨਾਂ ਦੀ ਜਾਰੀ ਸੂਚੀ ‘ਚ ਇਕਬਾਲ ਸਿੰਘ ਖਿੜਕੀਆਂ ਵਾਲਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ, ਜਸਵਿੰਦਰ ਸਿੰਘ ਸਿੰਘੇਵਾਲਾ ਨੂੰ ਹਲਕਾ ਲੰਬੀ, ਜਸਪਿੰਦਰ ਸਿੰਘ ਜਾਖੜ ਨੂੰ ਹਲਕਾ ਅਬੋਹਰ, ਬੰਤ ਸਿੰਘ ਨੂੰ ਰਾਜਪੁਰਾ ਅਤੇ ਸਵੀਟੀ ਸ਼ਰਮਾ ਨੂੰ ਵਿਧਾਨ ਸਭਾ ਹਲਕਾ ਡੇਰਾਬੱਸੀ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article