PUNJABMAILUSA.COM

‘ਆਪ’ ਲੀਡਰਸ਼ਿਪ 2019 ‘ਚ ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨਾਲ ਗਠਜੋੜ ਕਰਨ ਦੇ ਰੌਂਅ ‘ਚ ਨਹੀਂ

‘ਆਪ’ ਲੀਡਰਸ਼ਿਪ 2019 ‘ਚ ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨਾਲ ਗਠਜੋੜ ਕਰਨ ਦੇ ਰੌਂਅ ‘ਚ ਨਹੀਂ

‘ਆਪ’ ਲੀਡਰਸ਼ਿਪ 2019 ‘ਚ ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨਾਲ ਗਠਜੋੜ ਕਰਨ ਦੇ ਰੌਂਅ ‘ਚ ਨਹੀਂ
September 06
17:37 2018

ਚੰਡੀਗੜ੍ਹ, 6 ਸਤੰਬਰ (ਪੰਜਾਬ ਮੇਲ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਲੀਡਰਸ਼ਿਪ ਸਾਲ 2019 ਵਿਚ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਰਾਜ ਵਿਚ ਕਾਂਗਰਸ ਨਾਲ ਚੋਣ ਗੱਠਜੋੜ ਕਰਨ ਦੇ ਰੌਂਅ ਵਿਚ ਨਹੀਂ ਹੈ। ਦੱਸਣਯੋਗ ਹੈ ਕਿ ਕੌਮੀ ਪੱਧਰ ‘ਤੇ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਰੁੱਧ ਮਹਾਂਗੱਠਬੰਧਨ ਬਣਾਉਣ ਦੇ ਦਾਅਵੇ ਕਰਨ ਵਾਲੀਆਂ ਹੋਰ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੇ ਸੰਪਰਕ ਵਿਚ ਹਨ। ਸੂਤਰਾਂ ਅਨੁਸਾਰ ਪਿਛਲੇ ਦਿਨੀਂ ਦਿੱਲੀ ਵਿਚ ਪੰਜਾਬ ਦੀ ਪ੍ਰਮੁੱਖ ਲੀਡਰਸ਼ਿਪ ਅਤੇ ਵਿਧਾਇਕਾਂ ਦੀ ਸ੍ਰੀ ਕੇਜਰੀਵਾਲ ਨਾਲ ਹੋਈ ਲੰਮੀ-ਚੌੜੀ ਮੀਟਿੰਗ ਦੌਰਾਨ ਪੰਜਾਬ ਵਿਚ ਕਾਂਗਰਸ ਨਾਲ ਗੱਠਜੋੜ ਕਰਨ ਦੀਆਂ ਸੰਭਾਵਨਾ ਬਾਰੇ ਖੁੱਲ੍ਹ ਕੇ ਵਿਚਾਰ ਹੋਏ ਸਨ। ਸੂਤਰਾਂ ਅਨੁਸਾਰ ਇਕ-ਅੱਧੇ ਵਿਧਾਇਕ ਨੂੰ ਛੱਡ ਕੇ ਬਾਕੀ ਸਾਰੇ ਵਿਧਾਇਕਾਂ ਤੇ ਸੂਬਾਈ ਲੀਡਰਸ਼ਿਪ ਨੇ ਪੰਜਾਬ ਵਿਚ ਕਾਂਗਰਸ ਨਾਲ ਚੋਣ ਸਮਝੌਤਾ ਨਾ ਕਰਨ ਦੇ ਬੜੇ ਸਪਸ਼ਟ ਵਿਚਾਰ ਦਿੱਤੇ ਹਨ। ਪੰਜਾਬ ਦੇ ਆਗੂਆਂ ਨੇ ਸ਼੍ਰੀ ਕੇਜਰੀਵਾਲ ਨੂੰ ਦੱਸਿਆ ਕਿ ਜੇ ਪੰਜਾਬ ਵਿਚ ਪਾਰਟੀ ਕਾਂਗਰਸ ਨਾਲ ਸਾਂਝ ਪਾਉਂਦੀ ਹੈ ਤਾਂ ਸੂਬੇ ਵਿਚ ‘ਆਪ’ ਦੀ ਅਸੂਲੀ ਲੜਾਈ ਹੀ ਖਤਮ ਹੋ ਜਾਵੇਗੀ ਅਤੇ ਸਿਆਸੀ ਤੌਰ ‘ਤੇ ਵੀ ਇਹ ਸੌਦਾ ਲਾਹੇਵੰਦ ਨਹੀਂ ਰਹੇਗਾ ਕਿਉਂਕਿ ਪੰਜਾਬ ਦੇ ਲੋਕ ‘ਆਪ’ ਨੂੰ ਤੀਸਰੀ ਧਿਰ ਵਜੋਂ ਦੇਖਣਾ ਚਾਹੁੰਦੇ ਹਨ। ਸੂਤਰਾਂ ਅਨੁਸਾਰ ਜਿਹੜੇ ਇਕ-ਅੱਧੇ ਵਿਧਾਇਕ ਨੇ ਕਾਂਗਰਸ ਨਾਲ ਸਮਝੌਤਾ ਕਰਨ ਦੀ ਸਲਾਹ ਦਿੱਤੀ ਸੀ ਉਸ ਦਾ ਤਰਕ ਸੀ ਕਿ ਪੰਜਾਬ ਵਿਚ ਪਾਰਟੀ ਦੀ ਖੁਰੀ ਸਾਖ਼ ਕਾਰਨ ਅਜਿਹਾ ਸਿਆਸੀ ਗੱਠਜੋੜ ਸਾਲ 2019 ਦੀਆਂ ਚੋਣਾਂ ਵਿਚ ਸਹਾਈ ਸਿੱਧ ਹੋ ਸਕਦਾ ਹੈ ਪਰ ਇਸ ਰਾਏ ਉਪਰ ਕਿਸੇ ਨੇ ਵੀ ਹਾਮੀ ਨਹੀਂ ਭਰੀ। ਸੂਤਰਾਂ ਅਨੁਸਾਰ ਸ਼੍ਰੀ ਕੇਜਰੀਵਾਲ ਨੇ ਵੀ ਪੰਜਾਬ ਦੀ ਲੀਡਰਸ਼ਿਪ ਦੀ ਸਲਾਹ ਨੂੰ ਅਸੂਲੀ ਤੌਰ ‘ਤੇ ਜਾਇਜ਼ ਹੀ ਦੱਸਿਆ ਹੈ। ਪਤਾ ਲੱਗਾ ਹੈ ਕਿ ਇਸ ਮੀਟਿੰਗ ਵਿਚ ਸ਼੍ਰੀ ਕੇਜਰੀਵਾਲ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਦੱਸਿਆ ਹੈ ਕਿ ਫਿਲਹਾਲ ਕੌਮੀ ਪੱਧਰ ‘ਤੇ ਵੀ ਕਾਂਗਰਸ ਨਾਲ ਗੱਠਜੋੜ ਕਰਨ ਉਪਰ ਕਿਸੇ ਤਰ੍ਹਾਂ ਦੀ ਗੱਲ ਨਹੀਂ ਹੋਈ।
ਪਾਰਟੀ ਸੂਤਰਾਂ ਅਨੁਸਾਰ ਇਸ ਸਥਿਤੀ ਵਿਚ ਪੰਜਾਬ ‘ਚ ‘ਆਪ’ ਦੀ ਕਾਂਗਰਸ ਨਾਲ ਚੋਣ ਸਾਂਝ ਪੈਣ ਦੀ ਸੰਭਾਵਨਾ ਘੱਟ ਹੈ ਪਰ ਕੌਮੀ ਪੱੱਧਰ ‘ਤੇ ਭਾਜਪਾ ਵਿਰੋਧੀ ਗੱਠਬੰਧਨ ਵਿਚ ‘ਆਪ’ ਕਿਸੇ ਢੰਗ ਨਾਲ ਸਾਂਝ ਪਾਉਣ ਉਪਰ ਸੋਚ ਸਕਦੀ ਹੈ। ਦੱਸਣਯੋਗ ਹੈ ਕਿ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵੀ ਕਹਿ ਚੁੱਕੇ ਹਨ ਕਿ ਇਹ ਕਿਵੇਂ ਸੰਭਵ ਹੈ ਕਿ ਪੰਜਾਬ ਦੀ ਮੁੱਖ ਵਿਰੋਧੀ ਧਿਰ ‘ਆਪ’ ਵੱਲੋਂ ਹੁਕਮਰਾਨ ਕਾਂਗਰਸ ਨਾਲ ਸਾਂਝ ਪਾਈ ਜਾ ਸਕਦੀ ਹੈ। ਪਿਛਲੇ ਸਮੇਂ ਜਦੋਂ ਸੁਖਪਾਲ ਸਿੰਘ ਖਹਿਰਾ ਵਿਰੋਧੀ ਧਿਰ ਦੇ ਆਗੁ ਸਨ ਤਾਂ ਉਨ੍ਹਾਂ ਵਿਧਾਇਕ ਦਲ ਦੀ ਮੀਟਿੰਗ ਵਿਚ ਇਹ ਮੁੱਦਾ ਲਿਆਂਦਾ ਸੀ ਪਰ ਉਸ ਵੇਲੇ ਵੀ ਬਹੁਗਿਣਤੀ ਵਿਧਾਇਕਾਂ ਨੇ ਸੂਬੇ ਵਿਚ ਕਾਂਗਰਸ ਨਾਲ ਚੋਣ ਗੱਠਜੜ ਕਰਨ ਦੀ ਹਾਮੀ ਨਹੀਂ ਭਰੀ ਸੀ। ਇਸ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਐੱਚ.ਐੱਸ. ਫੂਲਕਾ ਨੇ ਵੀ ਸਾਫ ਕਰ ਦਿੱਤਾ ਹੈ ਕਿ ਜੇ ‘ਆਪ’ ਸਾਲ 2019 ਦੀਆਂ ਚੋਣਾਂ ਦੌਰਾਨ ਸਾਲ 1984 ਦੇ ਸਿੱਖ ਕਤਲੇਆਮ ਦੀ ਦੋਸ਼ੀ ਮੰਨੀ ਜਾਂਦੀ ਕਾਂਗਰਸ ਨਾਲ ਚੋਣ ਸਮਝੌਤਾ ਕਰੇਗੀ ਤਾਂ ਉਹ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਪਾਰਟੀ ਤੋਂ ਕਿਨਾਰਾ ਕਰ ਲੈਣਗੇ। ਦੂਸਰੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪੰਜਾਬ ਵਿਚ ‘ਆਪ’ ਨਾਲ ਚੋਣ ਗੱਠਜੋੜ ਕਰਨ ਦੀਆਂ ਸੰਭਾਵਨਾਵਾਂ ਰੱਦ ਕਰ ਚੁੱਕੇ ਹਨ। ਸੰਪਰਕ ਕਰਨ ‘ਤੇ ‘ਆਪ’ ਪੰਜਾਬ ਦੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਪੰਜਾਬ ਕਾਂਗਰਸ ਨਾਲ ਪਾਰਟੀ ਵੱਲੋਂ ਚੋਣ ਸਮਝੌਤਾ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ ਕਿਉਂਕਿ ‘ਆਪ’ ਲੋਕ ਆਵਾਜ਼ ਉਠਾਉੁਣ ਦੀ ਭੂਮਿਕਾ ਨਿਭਾ ਰਹੀ ਹੈ ਅਤੇ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਕੋਈ ਵੀ ਪੂਰਾ ਨਹੀਂ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article